ਧਰਤੀ ਹੇਠਲੇ ਪਾਣੀ ਦਿਨ ਪ੍ਰਤੀ ਦਿਨ ਡਿੱਗਣਾ ਕਿਸਾਨਾਂ ਅਤੇ ਖੇਤੀ ਮਾਹਰਾਂ ਦੀ ਚਿੰਤਾ ਦਾ ਕਾਰਨ ਬਣ ਗਿਆ ਹੈ.ਪਾਣੀ ਦੀ ਬਚਤ ਅਤੇ ਕਿਸਾਨ ਦੀ ਆਰਥਿਕਤਾ ਨੂੰ ਮਜ਼ਬੂਤ ਕਰਨਾ ਸਮੇਂ ਦੀ ਮੁੱਖ ਲੋੜ ਹੈ।
ਇਸ ਲਈ ਪੰਜਾਬ ਸਰਕਾਰ ਦੁਆਰਾ ਕਿਸਾਨਾਂ ਨੂੰ ਰਿਵਾਇਤੀ ਫਸਲਾਂ ਦੀ ਬਜਾਏ ਫਸਲੀ ਵੰਨ-ਸੁਵੰਨਤਾ ਨੂੰ ਅਪਨਾਉਣ ਦੀ ਅਪੀਲ ਕੀਤੀ ਜਾ ਰਹੀ ਹੈ।
ਇਸੇ ਕੜੀ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਡਾਇਰੈਕਟਰ ਡਾ: ਸੁਖਦੇਵ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਸ ਸਾਲ ਪੰਜਾਬ ਵਿੱਚ ਪੰਜ ਲੱਖ ਹੈਕਟੇਅਰ ਰਕਬੇ ਵਿੱਚ ਨਰਮੇ ਅਤੇ ਕਪਾਹ ਦੀ ਫਸਲ ਬੀਜਣ ਦਾ ਟੀਚਾ ਮਿੱਥਿਆ ਗਿਆ ਹੈ। ਇਸੇ ਕੜੀ ਤਹਿਤ ਜ਼ਿਲ੍ਹਾ ਮੋਗਾ ਦੇ 800 ਹੈਕਟੇਅਰ ਰਕਬੇ ਵਿੱਚ ਨਰਮੇ ਅਤੇ ਕਪਾਹ ਦੀਆਂ ਫਸਲਾਂ ਦੀ ਬਿਜਾਈ ਕੀਤੀ ਜਾਵੇਗੀ। ਇਸ ਟੀਚੇ ਨੂੰ ਪੂਰਾ ਕਰਨ ਲਈ ਖੇਤੀ ਮਾਹਰਾਂ ਵਲੋਂ ਲਗਾਤਾਰ ਪਿੰਡਾਂ ਵਿੱਚ ਕਿਸਾਨਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਤਕਨੀਕੀ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਸਾਲ ਬਲਾਕ ਮੋਗਾ-ਦੋ ਵਿੱਚ 100 ਹੈਕਟੇਅਰ ਰਕਬੇ ਵਿੱਚ ਨਰਮੇ ਅਤੇ ਕਪਾਹ ਦੀ ਬਿਜਾਈ ਕੀਤੀ ਜਾਵੇਗੀ।
ਇਸ ਸਬੰਧ ਵਿੱਚ ਮੁੱਖ ਖੇਤੀਬਾੜੀ ਅਫਸਰ ਮੋਗਾ ਡਾ: ਬਲਵਿੰਦਰ ਸਿੰਘ ਦੀ ਅਗਵਾਈ ਵਿੱਚ ਬਲਾਕ ਖੇਤੀਬਾੜੀ ਅਫਸਰ ਮੋਗਾ -ਦੋ ਡਾ: ਜਸਵਿੰਦਰ ਸਿੰਘ ਬਰਾੜ ਅਤੇ ਖੇਤੀ ਟੀਮ ਵੱਲੋਂ ਸੁਖਮਿੰਦਰ ਸਿੰਘ ਪਿੰਡ ਘੱਲਕਲਾਂ ਦੇ ਖੇਤ ਵਿੱਚ ਦੋ ਏਕੜ ਰਕਬੇ ਵਿੱਚ ਨਰਮੇ ਦੀ ਬਿਜਾਈ ਕੀਤੀ ਗਈ। ਇਸ ਤਕਨੀਕ ਨਾਲ ਬਿਜਾਈ ਕਰਕੇ ਕਿਸਾਨੀ ਦੀ ਲਾਗਤ ਵੀ ਘੱਟ ਜਾਂਦੀ ਹੈ।
ਡਾ: ਜਸਵਿੰਦਰ ਸਿੰਘ ਬਰਾੜ ਨੇ ਕਿਹਾ ਕਿ ਬਲਾਕ ਦਾ ਟੀਚਾ ਹਰ ਹਾਲਾਤ ਵਿੱਚ ਪੂਰਾ ਕੀਤਾ ਜਾਵੇਗਾ ਅਤੇ ਇਸ ਮੰਤਵ ਲਈ ਮੋਗਾ-ਦੋ ਬਲਾਕ ਦੀ ਟੀਮ ਦੁਆਰਾ ਨਰਮਾ ਬੀਜਣ ਵਾਲੇ ਕਿਸਾਨਾਂ ਨਾਲ ਨਿਰੰਤਰ ਸੰਪਰਕ ਰਖਿਆ ਜਾਵੇਗਾ, ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ। ਡਾ: ਬਲਵਿੰਦਰ ਸਿੰਘ ਨੇ ਦੱਸਿਆ ਕਿ ਆਤਮਾ ਯੋਜਨਾ ਤਹਿਤ ਇਸ ਸਾਲ ਜ਼ਿਲ੍ਹੇ ਵਿੱਚ ਨਰਮੇ ਅਤੇ ਕਪਾਹ ਦੀਆਂ 50 ਪ੍ਰਦਰਸ਼ਨੀਆਂ ਬੀਜੀਆਂ ਜਾ ਰਹੀਆਂ ਹਨ। ਇਸ ਤੋਂ ਪ੍ਰੇਰਿਤ ਹੋ ਕੇ, ਕਿਸਾਨ ਭਵਿੱਖ ਵਿੱਚ ਨਰਮੇ ਅਤੇ ਕਪਾਹ ਦੀ ਕਾਸ਼ਤ ਵਿੱਚ ਪਹਿਲ ਕਰਨਗੇ। ਉਨ੍ਹਾਂ ਨੇ ਅਪੀਲ ਕੀਤੀ ਕਿ ਜ਼ਿਲ੍ਹੇ ਦੇ ਹਰ ਕਿਸਾਨ ਨੂੰ ਨਰਮੇ ਅਤੇ ਸੂਤੀ ਦੀ ਕਾਸ਼ਤ ਜ਼ਰੂਰ ਕਰਨੀ ਚਾਹੀਦੀ ਹੈ, ਇਹ ਕਾਫ਼ੀ ਲਾਭਕਾਰੀ ਹੈ। ਇਸ ਮੌਕੇ ਤੇ ਡਾ: ਸਤਵਿੰਦਰ ਸਿੰਘ, ਬਲਜਿਦਰ ਸਿੰਘ, ਡਾ: ਸਤਵਿਦਰ ਸਿੰਘ, ਡਾ: ਬਲਜਿਦਰ ਸਿੰਘ, ਦਿਲਸ਼ਾਦ ਸਿੰਘ ਤੋਂ ਇਲਾਵਾ ਕਿਸਾਨ ਹਾਜ਼ਰ ਸਨ।
ਇਹ ਵੀ ਪੜ੍ਹੋ :-ਖੇਤੀਬਾੜੀ ਵਿਭਾਗ ਦੀ ਮਿੱਟੀ ਪਰਖ ਮੁਹਿੰਮ ਦੀ ਸ਼ੁਰੂਆਤ,ਹਰੇਕ ਬਲਾਕ ਦੇ 10-10 ਪਿੰਡਾਂ ਵਿਚੋਂ ਲਏ ਜਾਣਗੇ ਮਿੱਟੀ ਦੇ ਨਮੂਨੇ
Summary in English: Cotton sowing is beneficial for farmers: Dr. Balwinder Singh