1. Home
  2. ਖੇਤੀ ਬਾੜੀ

Paddy Varieties: ਕਿਸਾਨ ਵੀਰੋਂ PAU ਵੱਲੌਂ ਝੋਨੇ ਦੀਆਂ ਇਨ੍ਹਾਂ ਸਿਫ਼ਾਰਸ਼ ਕੀਤੀਆਂ ਕਿਸਮਾਂ ਨੂੰ ਹੀ ਬੀਜੋ, ਮਿਲੇਗਾ ਵਧੀਆ ਲਾਭ

ਮੌਸਮ ਦੇ ਉਤਰਾਅ-ਚੜ੍ਹਾਅ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ। ਅਜਿਹੇ 'ਚ ਕਿਸਾਨਾਂ ਦੇ ਨੁਕਸਾਨ ਨੂੰ ਘੱਟ ਕਰਨ ਅਤੇ ਆਮਦਨ ਵਧਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਤਹਿਤ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (Punjab Agricultural University) ਨੇ ਝੋਨੇ ਦੀਆਂ ਕੁਝ ਕਿਸਮਾਂ ਅਤੇ ਪਨੀਰੀ ਦੀ ਬਿਜਾਈ ਦੇ ਸਮੇਂ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।

Gurpreet Kaur Virk
Gurpreet Kaur Virk
ਪੀਏਯੂ ਵੱਲੋਂ ਝੋਨੇ ਦੀਆਂ ਸਿਫ਼ਾਰਸ਼ ਕਿਸਮਾਂ

ਪੀਏਯੂ ਵੱਲੋਂ ਝੋਨੇ ਦੀਆਂ ਸਿਫ਼ਾਰਸ਼ ਕਿਸਮਾਂ

PAU Advisory: ਕਿਸਾਨਾਂ ਲਈ ਮਸੀਹਾ ਮੰਨੀ ਜਾਂਦੀ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (Punjab Agricultural University) ਸਮੇਂ-ਸਮੇਂ 'ਤੇ ਨਵੇਕਲੇ ਕਦਮ ਚੁੱਕਦੀ ਰਹਿੰਦੀ ਹੈ, ਤਾਂ ਜੋ ਪੰਜਾਬ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮਿਲ ਸਕਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੱਢਿਆ ਜਾ ਸਕੇ।

ਇਸ ਲੜੀ ਨੂੰ ਅੱਗੇ ਤੋਰਦਿਆਂ ਪੀਏਯੂ (PAU) ਨੇ ਕਿਸਾਨਾਂ ਨਾਲ ਸ਼ਾਨਦਾਰ ਜਾਣਕਾਰੀ ਸਾਂਝੀ ਕੀਤੀ ਹੈ। ਦਰਅਸਲ, ਮੌਸਮ ਦੇ ਉਤਰਾਅ-ਚੜ੍ਹਾਅ ਨੂੰ ਦੇਖਦਿਆਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਨੇ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ, ਜਿਸ ਵਿੱਚ ਕਿਸਾਨਾਂ ਨੂੰ ਝੋਨੇ ਦੀਆਂ ਕੁਝ ਕਿਸਮਾਂ ਅਤੇ ਪਨੀਰੀ ਦੀ ਬਿਜਾਈ ਦੇ ਸਮੇਂ ਬਾਰੇ ਜਾਣਕਾਰੀ ਦਿੱਤੀ ਗਈ ਹੈ।

ਝੋਨੇ ਦੀਆਂ ਕਿਸਮਾਂ

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਮੁਤਾਬਕ ਕਿਸਾਨਾਂ ਨੂੰ ਝੋਨੇ ਦੀਆਂ ਸਿਫ਼ਾਰਸ਼ ਕੀਤੀਆਂ ਕਿਸਮਾਂ ਹੀ ਬੀਜਣੀਆਂ ਚਾਹੀਦੀਆਂ ਹਨ। ਮਾਹਿਰਾਂ ਦਾ ਕਹਿਣਾ ਹੈ ਕਿ ਪੀ ਆਰ 121, ਪੀ ਆਰ 122, ਪੀ ਆਰ 131, ਪੀ ਆਰ 128, ਪੀ ਆਰ 129, ਪੀ ਆਰ 114 ਅਤੇ ਪੀ ਆਰ 113, ਮਈ 20 ਤੋਂ 25, ਪੀ ਆਰ 127, ਪੀ ਆਰ 130 ਅਤੇ ਐਚ ਕੇ ਆਰ 47 ਮਈ ਦੇ ਅਖੀਰਲੇ ਹਫਤੇ ਅਤੇ ਪੀ ਆਰ 126 ਕਿਸਮ ਦੀ ਪਨੀਰੀ ਦੀ ਬਿਜਾਈ 25 ਮਈ ਤੋਂ 20 ਜੂਨ ਤੱਕ ਕਰ ਸਕਦੇ ਹਾਂ।

ਖਾਦ ਅਤੇ ਪਾਣੀ

ਪਨੀਰੀ ਦੀ ਬਿਜਾਈ ਲਈ ਖੇਤ ਵਿੱਚ 12-15 ਟਨ ਗਲੀ ਸੜੀ ਰੂੜੀ ਦੀ ਖਾਦ ਪਾ ਕੇ ਚੰਗੀ ਤਰ੍ਹਾਂ ਰਲਾਉਣ ਉਪਰੰਤ ਪਾਣੀ ਲਾਉ ਤਾਂ ਕਿ ਨਦੀਨ ਉੱਗ ਪੈਣ। ਨਦੀਨਾਂ ਨੂੰ ਮਾਰਨ ਲਈ ਇੱਕ ਵਾਰ ਫਿਰ ਖੇਤ ਨੂੰ ਵਾਹੋ। ਖੇਤ ਨੂੰ ਭਰਵਾਂ ਪਾਣੀ ਦਿਉ ਅਤੇ ਕੱਦੂ ਕਰੋ। ਕੱਦੂ ਕਰਨ ਸਮੇਂ 26 ਕਿਲੋ ਯੂਰੀਆ, 60 ਕਿਲੋ ਸਿੰਗਲ ਸੁਪਰਫਾਸਫੇਟ ਅਤੇ 40 ਕਿਲੋ ਜ਼ਿੰਕ ਸਲਫੇਟ (ਹੈਪਟਾਹਾਈਡਰੇਟ) ਜਾਂ 25 ਕਿਲੋ ਜ਼ਿੰਕ ਸਲਫੇਟ (ਮੋਨੋਹਾਈਡਰੇਟ) ਪ੍ਰਤੀ ਏਕੜ ਦੇ ਹਿਸਾਬ ਪਾ ਦਿਉ। ਖੇਤ ਵਿੱਚ ਕਿਆਰੇ ਸੌਖ ਦੇ ਹਿਸਾਬ ਅਨੁਸਾਰ ਤਿਆਰ ਕਰੋ। ਜੜ੍ਹ-ਗੰਢ ਨੀਮਾਟੋਡ ਦੇ ਹਮਲੇ ਤੋਂ ਬਚਾਅ ਲਈ ਸਰੋਂ ਦੀ ਖਲ 40 ਗ੍ਰਾਮ ਪ੍ਰਤੀ ਵਰਗ ਮੀਟਰ ਦੇ ਹਿਸਾਬ ਨਾਲ ਪਨੀਰੀ ਬੀਜਣ ਤੋਂ 10 ਦਿਨ ਪਹਿਲਾਂ ਖੇਤ ਦੀ ਰਾਉਣੀ ਉਪਰੰਤ ਆਖਰੀ ਵਾਹੀ ਵੇਲੇ ਪਾਓ।

ਇਹ ਵੀ ਪੜ੍ਹੋ : Fodder Crop: ਗਰਮੀਆਂ ਦੇ ਮੌਸਮ ਵਿੱਚ ਇਨ੍ਹਾਂ ਫ਼ਸਲਾਂ ਦੀ ਕਰੋ ਕਾਸ਼ਤ, ਪਸ਼ੂਆਂ ਲਈ ਹਰੇ ਚਾਰੇ ਦੀ ਕਮੀ ਹੋ ਜਾਵੇਗੀ ਦੂਰ

ਬੀਜ ਉੱਗਣ ਦੀ ਪਹਿਲੀ ਅਵਸਥਾ ਤੇ ਦਸ ਦਿਨ ਤੱਕ ਹਲਕਾ ਪਾਣੀ ਦੇਣਾ ਚਾਹੀਦਾ ਹੈ। ਬਾਅਦ ਵਿੱਚ ਲਗਾਤਾਰ ਪਾਣੀ ਦੇਂਦੇ ਰਹੋ। ਪਾਣੀ ਦੀ ਘਾਟ ਕਾਰਨ ਹਲਕੀਆਂ (ਰੇਤਲੀਆਂ) ਜ਼ਮੀਨਾਂ ਵਿੱਚ ਲੋਹੇ ਦੀ ਘਾਟ ਆਉਂਦੀ ਹੈ। ਜੇਕਰ ਪਨੀਰੀ ਦੇ ਨਵੇਂ ਨਿਕਲਣ ਵਾਲੇ ਪੱਤੇ ਪੀਲੇ ਦਿਖਣ ਤਾਂ 0.5-1 ਪ੍ਰਤੀਸ਼ਤ ਫੈਰਸ ਸਲਫੇਟ (0.5-1 ਕਿਲੋ ਫੈਰਸ ਸਲਫੇਟ 100 ਲਿਟਰ ਪਾਣੀ) ਦੇ ਘੋਲ ਦੇ ਤਿੰਨ ਛਿੜਕਾਅ ਹਫ਼ਤੇ- ਹਫ਼ਤੇ ਦੇ ਵਕਫ਼ੇ ਤੇ ਕਰੋ। ਜੇਕਰ ਪੱਤੇ ਜੰਗਾਲੇ ਹੋ ਜਾਣ ਤਾਂ 0.5 ਪ੍ਰਤੀਸ਼ਤ ਜ਼ਿੰਕ ਸਲਫੇਟ (21%) ਜਾਂ 0.3% ਜ਼ਿੰਕ ਸਲਫੇਟ (33%) ਦੇ ਘੋਲ ਦਾ ਛਿੜਕਾਅ ਕਰੋ।

ਡਾ. ਤੇਜਿੰਦਰ ਸਿੰਘ ਰਿਆੜ, ਵਧੀਕ ਡਾਇਰੈਕਟਰ ਸੰਚਾਰ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ
ਡਾ. ਜਗਵਿੰਦਰ ਸਿੰਘ, ਸੰਪਾਦਕ ਪੰਜਾਬੀ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ

Summary in English: Paddy Varieties: Plant only these recommended varieties of paddy by PAU, you will get better profit

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters