1. Home
  2. ਖੇਤੀ ਬਾੜੀ

PAU ਵੱਲੋਂ ਕਣਕ ਦੀ ਬਿਜਾਈ ਇਸ ਮਿਤੀ ਤੱਕ ਕਰਨ ਦਾ ਸੁਝਾਅ

ਮਾਹਿਰਾਂ ਦਾ ਕਹਿਣਾ ਹੈ ਕਿ ਕਣਕ ਦੀਆਂ ਇਨ੍ਹਾਂ ਕਿਸਮਾਂ ਦੀ ਬਿਜਾਈ ਸਮੇਂ ਸਿਰ ਕਰਕੇ ਵੱਧ ਝਾੜ ਲਿਆ ਜਾ ਸਕਦਾ ਹੈ, ਇਸ ਦੇ ਨਾਲ ਹੀ ਕਣਕ ਦੀ ਬਿਜਾਈ ਇਸ ਮਿਤੀ ਤੱਕ ਕਰਨ ਦਾ ਸੁਝਾਅ ਵੀ ਦਿੱਤਾ ਹੈ।

Gurpreet Kaur Virk
Gurpreet Kaur Virk
ਪੀ.ਏ.ਯੂ ਵੱਲੋਂ ਕਿਸਾਨਾਂ ਨੂੰ ਸਲਾਹ

ਪੀ.ਏ.ਯੂ ਵੱਲੋਂ ਕਿਸਾਨਾਂ ਨੂੰ ਸਲਾਹ

Wheat Sowing: ਪੀ.ਏ.ਯੂ. ਦੇ ਡਾ. ਖੇਮ ਸਿੰਘ ਗਿੱਲ ਕਿਸਾਨ ਸਲਾਹਕਾਰ ਸੇਵਾ ਕੇਂਦਰ ਵਿਚ ਹੋਈ ਖੋਜ ਅਤੇ ਪਸਾਰ ਮਾਹਿਰਾਂ ਦੀ ਮਾਸਿਕ ਮੀਟਿੰਗ ਦੌਰਾਨ ਪੀਏਯੂ ਦੇ ਵਾਈਸ-ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਪਸਾਰ ਮਾਹਿਰਾਂ ਨੂੰ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਮੀ ਲਿਆਉਣ ਲਈ ਲਗਾਤਾਰ ਯਤਨਸ਼ੀਲ ਰਹਿਣ ਦਾ ਸੱਦਾ ਦਿੱਤਾ।

ਡਾ. ਗੋਸਲ ਨੇ ਕਿਹਾ ਕਿ ਸਾਨੂੰ ਕੋਸ਼ਿਸ਼ ਕਰਨੀ ਚਾਹੀਦੀ ਹੈ ਕਿ ਕਿਸਾਨਾਂ ਨੂੰ ਇਸ ਗੱਲ ਲਈ ਪ੍ਰੇਰਿਤ ਕਰੀਏ ਕਿ ਉਹ ਪਰਾਲੀ ਦੀ ਸੰਭਾਲ ਖੇਤ ਵਿਚ ਹੀ ਕਰਨ ਤਾਂ ਜੋ ਕੀਮਤੀ ਪੋਸ਼ਕ ਤੱਤਾਂ ਨੂੰ ਬੇਅਰਥ ਜਾਣ ਤੋਂ ਬਚਾਇਆ ਜਾ ਸਕੇ। ਉਹਨਾਂ ਕਿਹਾ ਕਿ ਇਸਦੇ ਨਾਲ ਹੀ ਪੀ.ਏ.ਯੂ. ਵੱਲੋਂ ਸਿਫ਼ਰਾਸ਼ ਕੀਤੀਆਂ ਵਿਕਸਿਤ ਕਣਕ ਦੀਆਂ ਕਿਸਮਾਂ ਦੀ ਕਾਸ਼ਤ ਕਰਨ ਲਈ ਵੀ ਕਿਸਾਨਾਂ ਨੂੰ ਪੇ੍ਰਰਿਤ ਕਰਨਾ ਜ਼ਰੂਰੀ ਹੈ।

ਪੀ.ਏ.ਯੂ ਵੱਲੋਂ ਕਿਸਾਨਾਂ ਨੂੰ ਸਲਾਹ

ਪੀ.ਏ.ਯੂ ਵੱਲੋਂ ਕਿਸਾਨਾਂ ਨੂੰ ਸਲਾਹ

ਡਾ. ਗੋਸਲ ਨੇ ਕਿਹਾ ਕਿ ਮੌਜੂਦਾ ਦੌਰ ਵਿਚ ਸਿਹਤਮੰਦ ਰਹਿਣ ਲਈ ਜਿਨ੍ਹਾਂ ਪੌਸ਼ਟਿਕ ਤੱਤਾਂ ਦਾ ਸੇਵਨ ਜ਼ਰੂਰੀ ਹੈ ਉਹ ਪੀ.ਏ.ਯੂ. ਵੱਲੋਂ ਸਿਫ਼ਾਰਸ਼ ਕੀਤੀਆਂ ਕਿਸਮਾਂ ਵਿਚ ਮਿਲਦੇ ਹਨ। ਇਹ ਸੁਨੇਹਾ ਕਿਸਾਨਾਂ ਤੱਕ ਪਹੁੰਚਾਉਣ ਦੀ ਜ਼ਿੰਮੇਵਾਰੀ ਪਸਾਰ ਕਰਮੀਆਂ ਉੱਪਰ ਹੈ। ਨਾਲ ਹੀ ਡਾ. ਗੋਸਲ ਨੇ ਕਿਹਾ ਕਿ ਕਿਸਾਨਾਂ ਨੂੰ ਸੁਚੱਜੇ ਤਰੀਕੇ ਨਾਲ ਪਰਾਲੀ ਸੰਭਾਲ ਕੇ ਕਣਕ ਦੀ ਬਿਜਾਈ ਸਮੇਂ ਸਿਰ ਕਰ ਲੈਣੀ ਚਾਹੀਦੀ ਹੈ।

ਨਿਰਦੇਸਕ ਖੋਜ ਡਾ. ਅਜਮੇਰ ਸਿੰਘ ਢੱਟ ਨੇ ਕਣਕ ਦੀ ਲੰਬੀ ਮਿਆਦ ਵਾਲੀ ਨਵੀਂ ਕਿਸਮ ਪੀਬੀਡਬਲਯੂ 869 ਦੇ ਪ੍ਰਸਾਰ ਦਾ ਸੱਦਾ ਦਿੱਤਾ ਜੋ ਹੈਪੀਸੀਡਰ ਜਾਂ ਸਮਾਰਟ ਸੀਡਰ ਨਾਲ ਬੀਜੀ ਜਾ ਸਕਦੀ ਹੈ। ਉਨ੍ਹਾਂ ਕਣਕ ਦੀ ਬਿਜਾਈ 15 ਨਵੰਬਰ ਤੱਕ ਕਰਨ ਦਾ ਸੁਝਾਅ ਦਿੰਦਿਆਂ ਕਣਕ ਦੀਆਂ ਕਿਸਮਾਂ ਜਿਵੇਂ ਕਿ ਪੀਬੀਡਬਲਯੂ 824, ਸੁਨਿਹਰੀ (ਪੀਬੀਡਬਲਯੂ 766), ਪੀਬੀਡਬਲਯੂ 725, ਪੀਬੀਡਬਲਯੂ 677, ਉੱਨਤ ਪੀਬੀਡਬਲਯੂ 343, ਪੀਬੀਡਬਲਯੂ ਜ਼ਿੰਕ 2, ਪੀਬੀਡਬਲਯੂ 1 ਚਪਾਤੀ, ਪੀਬੀਡਬਲਯੂ 1 ਜ਼ਿੰਕ, ਡੀਬੀਡਬਲਯੂ 187, ਐੱਚਡੀ 3226, ਪੀਬੀਡਬਲਯੂ 826 ਅਤੇ ਪੀਬੀਡਬਲਯੂ 803 ਕਿਸਮਾਂ ਦੀ ਬਿਜਾਈ ਸਮੇਂ ਸਿਰ ਕਰਕੇ ਵੱਧ ਝਾੜ ਲਿਆ ਜਾ ਸਕਦਾ ਹੈ।

ਘੱਟ ਮਿਆਦ ਵਾਲੀਆਂ ਕਿਸਮਾਂ ਜਿਵੇਂ ਕਿ ਪੀਬੀਡਬਲਯੂ ਆਰਐਸ 1 ਅਤੇ ਉੱਨਤ ਪੀਬੀਡਬਲਯੂ 550 ਦੀ ਬਿਜਾਈ ਨਵੰਬਰ ਦੇ ਦੂਜੇ ਹਫਤੇ ਸ਼ੁਰੂ ਕਰਨ ਦਾ ਸੁਝਾਅ ਵੀ ਨਿਰਦੇਸ਼ਕ ਖੋਜ ਨੇ ਕਿਸਾਨਾਂ ਨੂੰ ਦਿੱਤਾ।

ਇਹ ਵੀ ਪੜ੍ਹੋ: ਕਣਕ ਦੀਆਂ ਇਹ 7 Improved Varieties ਗੈਰ ਸਿੰਜਾਈ ਵਾਲੇ ਖੇਤਰਾਂ ਲਈ ਵਧੀਆ

ਨਿਰਦੇਸਕ ਪਸਾਰ ਸਿੱਖਿਆ ਡਾ. ਗੁਰਮੀਤ ਸਿੰਘ ਬੁੱਟਰ ਨੇ ਪਤਵੰਤਿਆਂ, ਉੱਚ ਅਧਿਕਾਰੀਆਂ ਅਤੇ ਵਿਗਿਆਨੀਆਂ ਦਾ ਸੁਆਗਤ ਕਰਦਿਆਂ ਕਿਹਾ ਕਿ ਪੀਏਯੂ 2015-16 ਤੋਂ ਕਿਸਾਨਾਂ ਦੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਦੀ ਸੰਭਾਲ ਲਈ ਲਗਾਤਾਰ ਪਸਾਰ ਕਾਰਜ ਕਰ ਰਿਹਾ ਹੈ। ਇਸ ਦੇ ਨਤੀਜੇ ਵਜੋਂ ਕਾਫੀ ਬਦਲਾਅ ਦੇਖਣ ਨੂੰ ਮਿਲਿਆ ਅਤੇ ਪਰਾਲੀ ਸਾੜਨ ਦੇ ਰੁਝਾਨ ਵਿਚ ਕਮੀ ਆਈ ਹੈ। ਉਹਨਾਂ ਇਸਦੇ ਨਾਲ ਹੀ ਨਰਮੇ ਦੇ ਕੀੜਿਆਂ ਦੀ ਬੇਮੌਸਮੀ ਰੋਕਥਾਮ ਲਈ ਕੀਤੇ ਜਾਣ ਵਾਲੇ ਯਤਨਾਂ ਬਾਰੇ ਦੱਸਿਆ। ਇਸਦੇ ਨਾਲ ਹੀ ਕਣਕ ਦੇ ਬੀਜ ਦੀ ਵਿਕਰੀ ਸੰਬੰਧੀ ਵੀ ਵਿਚਾਰ-ਵਟਾਂਦਰਾ ਹੋਇਆ। ਇਸ ਮੀਟਿੰਗ ਵਿੱਚ ਪੀਏਯੂ ਦੇ ਪਸਾਰ ਸਿੱਖਿਆ ਡਾਇਰੈਕਟੋਰੇਟ, ਕ੍ਰਿਸੀ ਵਿਗਿਆਨ ਕੇਂਦਰਾਂ ਅਤੇ ਫਾਰਮ ਸਲਾਹਕਾਰ ਸੇਵਾ ਕੇਂਦਰਾਂ ਦੇ ਪਸਾਰ ਵਿਗਿਆਨੀਆਂ ਨੇ ਭਾਗ ਲਿਆ।

ਸਰੋਤ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (Punjab Agricultural University)

Summary in English: PAU suggests sowing of wheat by this date

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters