ਹਾੜੀ ਸੀਜ਼ਨ ਸ਼ੁਰੂ ਹੋ ਗਿਆ ਹੈ ਅਤੇ ਕਿਸਾਨਾਂ ਵੱਲੋਂ ਕਣਕ ਦੀ ਬਿਜਾਈ ਸ਼ੁਰੂ ਕਰ ਦਿੱਤੀ ਗਈ ਹੈ। ਅਜਿਹੇ 'ਚ ਪੀਏਯੂ ਲੁਧਿਆਣਾ ਵੱਲੋਂ ਵੀ ਪੰਜਾਬ ਦੇ ਕਿਸਾਨਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਦੱਸ ਦੇਈਏ ਕੀ ਹਾੜੀ ਸੀਜ਼ਨ 'ਚ ਕਣਕ ਦੀ ਫ਼ਸਲ ਨੂੰ ਸਭ ਤੋਂ ਵਧੀਆ ਮੰਨਿਆ ਜਾਂਦਾ ਹੈ। ਇਸੇ ਲਈ ਦੇਸ਼ ਦੇ ਜ਼ਿਆਦਾਤਰ ਕਿਸਾਨ ਸਾਉਣੀ ਦੀਆਂ ਫ਼ਸਲਾਂ ਦੀ ਕਟਾਈ ਤੋਂ ਬਾਅਦ ਕਣਕ ਦੀ ਖੇਤੀ ਸ਼ੁਰੂ ਕਰ ਦਿੰਦੇ ਹਨ। ਪੀਏਯੂ ਲੁਧਿਆਣਾ ਵੱਲੋਂ ਕਣਕ ਦੀ ਫ਼ਸਲ ਤੋਂ ਵੱਧ ਝਾੜ ਲੈਣ ਲਈ ਕੁਝ ਸੁਧਰੀਆਂ ਕਿਸਮਾਂ ਦਾ ਜ਼ਿਕਰ ਕੀਤਾ ਗਿਆ ਹੈ, ਆਓ ਜਾਣਦੇ ਹਾਂ ਇਨ੍ਹਾਂ ਕਿਸਮਾਂ ਬਾਰੇ...
ਕ੍ਰਿਸ਼ੀ ਜਾਗਰਣ ਵੱਲੋਂ ਸਮੇਂ-ਸਮੇਂ 'ਤੇ ਕਿਸਾਨਾਂ ਨੂੰ ਫਸਲਾਂ ਸੰਬੰਧੀ ਢੁਕਵੀਂ ਜਾਣਕਾਰੀ ਦਿੱਤੀ ਜਾਂਦੀ ਹੈ। ਜਿਸਦੇ ਚਲਦਿਆਂ ਅੱਜ ਅੱਸੀ ਆਪਣੇ ਕਿਸਾਨ ਭਰਾਵਾਂ ਲਈ ਸੇਂਜੂ ਹਾਲਤਾਂ ਵਿੱਚ ਕਣਕ ਦੀ ਸਹੀ ਸਮੇਂ 'ਤੇ ਬਿਜਾਈ ਲਈ ਉੱਨਤ ਕਿਸਮਾਂ ਦੀ ਜਾਣਕਾਰੀ ਲੈ ਕੇ ਆਏ ਹਾਂ, ਜਿਸ ਤੋਂ ਲਾਹਾ ਲੈ ਕੇ ਕਿਸਾਨ ਚੰਗਾ ਮੁਨਾਫ਼ਾ ਕਮਾ ਸਕਦੇ ਹਨ। ਜੇਕਰ ਤੁਸੀਂ ਵੀ ਕਣਕ ਦੀ ਕਾਸ਼ਤ ਕਰਨ ਜਾ ਰਹੇ ਹੋ, ਤਾਂ ਤੁਹਾਡੇ ਲਈ ਇਹ ਜਾਣਨਾ ਬਹੁਤ ਜ਼ਰੂਰੀ ਹੈ ਕਿ ਹਾੜੀ ਦੇ ਸੀਜ਼ਨ ਵਿੱਚ ਕਣਕ ਦੀ ਕਿਹੜੀ ਕਿਸਮ ਸਭ ਤੋਂ ਵਧੀਆ ਹੈ ਤਾਂ ਜੋ ਵੱਧ ਤੋਂ ਵੱਧ ਲਾਭ ਚੁੱਕ ਸਕੋ।
ਸਹੀ ਸਮੇਂ 'ਤੇ ਬਿਜਾਈ ਲਈ ਉੱਨਤ ਕਿਸਮਾਂ (Advanced Varieties for Timely Sowing)
• ਪੀਬੀਡਬਲਯੂ 826 (2022) (PBW 826 (2022)): ਇਸ ਕਿਸਮ ਦੀ ਸਿਫ਼ਾਰਸ਼ ਸੇਂਜੂ ਹਾਲਤਾਂ ਵਿੱਚ ਸਹੀ ਸਮੇਂ ਸਿਰ ਬਿਜਾਈ ਲਈ ਕੀਤੀ ਜਾਂਦੀ ਹੈ। ਇਸ ਦਾ ਔਸਤ ਕੱਦ 100 ਸੈਂਟੀਮੀਟਰ ਹੈ। ਇਹ ਕਿਸਮ ਤਕਰੀਬਨ 148 ਦਿਨਾਂ ਵਿੱਚ ਪੱਕ ਜਾਂਦੀ ਹੈ। ਇਹ ਕਿਸਮ ਪੀਲ਼ੀ ਅਤੇ ਭੂਰੀ ਕੁੰਗੀ ਦਾ ਕਾਫ਼ੀ ਹੱਦ ਤੱਕ ਟਾਕਰਾ ਕਰ ਸਕਦੀ ਹੈ। ਇਸ ਦੇ ਦਾਣੇ ਚਮਕੀਲੇ ਅਤੇ ਮੋਟੇ ਹਨ। ਇਸ ਦਾ ਔਸਤਨ ਝਾੜ 24.0 ਕੁਇੰਟਲ ਪ੍ਰਤੀ ਏਕੜ ਹੈ।
• ਪੀਬੀਡਬਲਯੂ 869 (2021) (PBW 869 (2021)): ਇਹ ਕਿਸਮ ਨੂੰ ਝੋਨੇ ਦੇ ਵੱਢ ਵਿੱਚ ਹੈਪੀ ਸੀਡਰ/ਸੁਪਰ ਸੀਡਰ ਨਾਲ ਬਿਜਾਈ ਕਰਨ ਲਈ ਸਿਫ਼ਾਰਸ਼ ਕੀਤਾ ਗਿਆ ਹੈ। ਇਸਦਾ ਔਸਤ ਕੱਦ 101 ਸੈਂਟੀਮੀਟਰ ਹੈ ਅਤੇ ਇਹ ਕਿਸਮ ਪੱਕਣ ਲਈ ਤਕਰੀਬਨ 158 ਦਿਨ ਲੈਂਦੀ ਹੈ। ਇਹ ਭੂਰੀ ਕੂੰਗੀ ਤੋਂ ਰਹਿਤ ਹੈ ਅਤੇ ਪੀਲੀ ਕੁੰਗੀ ਦਾ ਟਾਕਰਾ ਕਰਨ ਦੀ ਦਰਮਿਆਨੀ ਸਮਰੱਥਾ ਰੱਖਦੀ ਹੈ। ਇਸ ਦਾ ਔਸਤ ਝਾੜ 23.2 ਕੁਇੰਟਲ ਪ੍ਰਤੀ ਏਕੜ ਹੈ। ਇਸਦੇ ਦਾਣੇ ਬਾਕੀ ਸਾਰੀਆਂ ਕਿਸਮਾਂ ਨਾਲੋਂ ਮੋਟੇ ਹਨ ਅਤੇ ਇਸ ਦੀ ਬਿਜਾਈ ਲਈ 45 ਕਿਲੋ ਬੀਜ ਪ੍ਰਤੀ ਏਕੜ ਵਰਤੋ।
• ਪੀਬੀਡਬਲਯੂ 824 (2021) (PBW 824 (2021)): ਇਸ ਕਿਸਮ ਦਾ ਔਸਤ ਕੱਦ 104 ਸੈਂਟੀਮੀਟਰ ਹੈ। ਇਹ ਕਿਸਮ ਪੱਕਣ ਲਈ ਤਕਰੀਬਨ 156 ਦਿਨ ਲੈਂਦੀ ਹੈ। ਇਹ ਭੂਰੀ ਕੂੰਗੀ ਤੋਂ ਰਹਿਤ ਹੈ ਅਤੇ ਪੀਲੀ ਕੁੰਗੀ ਦਾ ਟਾਕਰਾ ਕਰਨ ਦੀ ਦਰਮਿਆਨੀ ਸਮਰੱਥਾ ਰੱਖਦੀ ਹੈ। ਇਸ ਦਾ ਔਸਤ ਝਾੜ 23.3 ਕੁਇੰਟਲ ਪ੍ਰਤੀ ਏਕੜ ਹੈ।
ਇਹ ਵੀ ਪੜ੍ਹੋ : ਕਣਕ ਦੀ ਇਸ ਪਿਛੇਤੀ ਕਿਸਮ ਤੋਂ ਮਿਲੇਗਾ ਝਾੜ 68.7 ਮਣ, ਹੁਣ ਲੱਗੇਗੀ ਕਿਸਾਨਾਂ ਦੀ ਲੌਟਰੀ
• ਪੀਬੀਡਬਲਯੂ 803 (2021) (PBW 803 (2021)): ਇਹ ਕਿਸਮ ਪੰਜਾਬ ਦੇ ਦੱਖਣ-ਪੱਛਮੀ ਇਲਾਕਿਆਂ (ਬਠਿੰਡਾ, ਫ਼ਰੀਦਕੋਟ, ਫ਼ਾਜ਼ਿਲਕਾ, ਫ਼ਿਰੋਜ਼ਪੁਰ, ਮਾਨਸਾ ਅਤੇ ਸ਼੍ਰੀ ਮੁਕਤਸਰ ਸਾਹਿਬ) ਲਈ ਸਿਫ਼ਾਰਸ਼ ਕੀਤੀ ਗਈ ਹੈ। ਇਸਦਾ ਔਸਤ ਕੱਦ 100 ਸੈਂਟੀਮੀਟਰ ਹੈ ਅਤੇ ਇਹ ਕਿਸਮ ਪੱਕਣ ਲਈ ਤਕਰੀਬਨ 151 ਦਿਨ ਲੈਂਦੀ ਹੈ। ਇਹ ਭੂਰੀ ਕੂੰਗੀ ਤੋਂ ਰਹਿਤ ਹੈ ਅਤੇ ਪੀਲੀ ਕੁੰਗੀ ਦਾ ਟਾਕਰਾ ਕਰਨ ਦੀ ਦਰਮਿਆਨੀ ਸਮਰੱਥਾ ਰੱਖਦੀ ਹੈ। ਇਸ ਦਾ ਔਸਤ ਝਾੜ 22.7 ਕੁਇੰਟਲ ਪ੍ਰਤੀ ਏਕੜ ਹੈ।
• ਸੁਨਹਿਰੀ (ਪੀਬੀਡਬਲਯੂ 766) (2020) (Golden (PBW 766) (2020)): ਇਸ ਦਾ ਔਸਤ ਕੱਦ 106 ਸੈਂਟੀਮੀਟਰ ਹੈ। ਇਹ ਕਿਸਮ ਤਕਰੀਬਨ 155 ਦਿਨਾਂ ਵਿੱਚ ਪੱਕ ਜਾਂਦੀ ਹੈ। ਇਹ ਕਿਸਮ ਪੀਲੀ ਕੁੰਗੀ ਦਾ ਕਾਫ਼ੀ ਹੱਦ ਤੱਕ ਅਤੇ ਭੂਰੀ ਕੁੰਗੀ ਦਾ ਪੂਰੀ ਤਰ੍ਹਾਂ ਟਾਕਰਾ ਕਰਦੀ ਹੈ। ਇਸ ਦਾ ਔਸਤ ਝਾੜ 23.1 ਕੁਇੰਟਲ ਪ੍ਰਤੀ ਏਕੜ ਹੈ।
• ਪੀਬੀਡਬਲਯੂ 1 ਚਪਾਤੀ (2020) (PBW 1 Chapati (2020)): ਇਹ ਇੱਕ ਉੱਤਮ ਗੁਣਵੱਤਾ ਵਾਲੀ ਰੋਟੀ ਬਣਾਉਣ ਵਾਲੀ ਕਣਕ ਦੀ ਕਿਸਮ ਹੈ ਅਤੇ ਉੱਤਮ ਦਰਜੇ ਦੀਆਂ ਵਿਸ਼ੇਸ਼ਤਾਵਾਂ ਰੱਖਦੀ ਹੈ। ਇਸ ਤੋਂ ਬਣੀ ਰੋਟੀ ਚਿੱਟੇ ਰੰਗ ਦੀ, ਸੁਆਦ ਵਿੱਚ ਮਿੱਠੀ, ਲੰਮੇ ਸਮੇਂ ਤੱਕ ਤਾਜ਼ੀ, ਕੂਲ਼ੀ ਅਤੇ ਨਰਮ ਰਹਿੰਦੀ ਹੈ। ਇਸ ਦਾ ਔਸਤ ਕੱਦ 103 ਸੈਂਟੀਮੀਟਰ ਹੈ। ਇਹ ਕਿਸਮ ਤਕਰੀਬਨ 154 ਦਿਨਾਂ ਵਿੱਚ ਪੱਕ ਜਾਂਦੀ ਹੈ। ਇਹ ਕਿਸਮ ਪੀਲੀ ਕੁੰਗੀ ਦਾ ਕਾਫ਼ੀ ਹੱਦ ਤੱਕ ਅਤੇ ਭੂਰੀ ਕੁੰਗੀ ਦਾ ਪੂਰੀ ਤਰ੍ਹਾਂ ਟਾਕਰਾ ਕਰਦੀ ਹੈ। ਇਸ ਦਾ ਔਸਤ ਝਾੜ 17.2 ਕੁਇੰਟਲ ਪ੍ਰਤੀ ਏਕੜ ਹੈ।
• ਡੀਬੀਡਬਲਯੂ 222 (2020) (DBW 222 (2020)): ਕਣਕ ਦੀ ਇਸ ਨਵੀਂ ਕਿਸਮ ਦੀ ਸਿਫ਼ਾਰਸ਼ ਨੀਮ ਪਹਾੜੀ ਇਲਾਕਿਆਂ ਨੂੰ ਛੱਡ ਕੇ ਬਾਕੀ ਸਾਰੇ ਪੰਜਾਬ ਲਈ ਕੀਤੀ ਜਾਂਦੀ ਹੈ। ਇਸ ਦਾ ਔਸਤ ਕੱਦ 103 ਸੈਂਟੀਮੀਟਰ ਹੈ। ਇਹ ਤਕਰੀਬਨ 152 ਦਿਨਾਂ ਵਿੱਚ ਪੱਕ ਜਾਂਦੀ ਹੈ। ਇਹ ਕਿਸਮ ਪੀਲੀ ਕੁੰਗੀ ਦਾ ਟਾਕਰਾ ਕਰਨ ਦੀ ਦਰਮਿਆਨੀ ਸਮਰੱਥਾ ਰੱਖਦੀ ਹੈ ਅਤੇ ਭੂਰੀ ਕੁੰਗੀ ਦਾ ਟਾਕਰਾ ਕਰ ਸਕਦੀ ਹੈ। ਇਸ ਦਾ ਔਸਤ ਝਾੜ 22.3 ਕੁਇੰਟਲ ਪ੍ਰਤੀ ਏਕੜ ਹੈ।
• ਡੀਬੀਡਬਲਯੂ 187 (2020) (DBW 187 (2020)): ਇਸ ਦਾ ਔਸਤ ਕੱਦ 104 ਸੈਂਟੀਮੀਟਰ ਹੈ ਅਤੇ ਤਕਰੀਬਨ 153 ਦਿਨਾਂ ਵਿੱਚ ਪੱਕ ਜਾਂਦੀ ਹੈ। ਇਹ ਕਿਸਮ ਪੀਲੀ ਕੁੰਗੀ ਦਾ ਕਾਫ਼ੀ ਹੱਦ ਤੱਕ ਅਤੇ ਭੂਰੀ ਕੁੰਗੀ ਦਾ ਪੂਰੀ ਤਰ੍ਹਾਂ ਟਾਕਰਾ ਕਰਦੀ ਹੈ। ਇਸ ਦਾ ਔਸਤ ਝਾੜ 22.6 ਕੁਇੰਟਲ ਪ੍ਰਤੀ ਏਕੜ ਹੈ।
• ਐਚਡੀ 3226 (2020) (HD 3226 (2020)): ਇਸ ਦਾ ਔਸਤ ਕੱਦ 106 ਸੈਂਟੀਮੀਟਰ ਹੈ ਅਤੇ ਤਕਰੀਬਨ 155 ਦਿਨਾਂ ਵਿੱਚ ਪੱਕ ਜਾਂਦੀ ਹੈ। ਇਹ ਕਿਸਮ ਪੀਲੀ ਕੁੰਗੀ ਅਤੇ ਭੂਰੀ ਕੁੰਗੀ ਦਾ ਪੂਰੀ ਤਰ੍ਹਾਂ ਟਾਕਰਾ ਕਰਦੀ ਹੈ। ਇਸ ਦਾ ਔਸਤ ਝਾੜ 21.9 ਕੁਇੰਟਲ ਪ੍ਰਤੀ ਏਕੜ ਹੈ।
ਇਹ ਵੀ ਪੜ੍ਹੋ :ਪੀ.ਏ.ਯੂ ਵੱਲੋਂ ਕਿਸਾਨਾਂ ਨੂੰ ਸਲਾਹ, ਕਣਕ ਦੇ ਵੱਧ ਝਾੜ ਲਈ ਇਸ ਮਿਤੀ ਤੱਕ ਕਰੋ ਬਿਜਾਈ
• ਉੱਨਤ ਪੀਬੀਡਬਲਯੂ 343 (2017) (Advanced PBW 343 (2017)): ਇਹ ਕਿਸਮ ਪੀ ਬੀ ਡਬਲਯੂ 343 ਦਾ ਸੋਧਿਆ ਹੋਇਆ ਰੂਪ ਹੈ। ਇਸ ਦਾ ਔਸਤ ਕੱਦ 100 ਸੈਂਟੀਮੀਟਰ ਹੈ। ਇਹ ਕਿਸਮ ਭੂਰੀ ਕੁੰਗੀ ਦਾ ਪੂਰੀ ਤਰ੍ਹਾਂ ਅਤੇ ਪੀਲੀ ਕੁੰਗੀ ਦਾ ਕਾਫ਼ੀ ਹੱਦ ਤੱਕ ਟਾਕਰਾ ਕਰਦੀ ਹੈ। ਇਹ ਕਿਸਮ ਤਕਰੀਬਨ 155 ਦਿਨਾਂ ਵਿੱਚ ਪੱਕ ਜਾਂਦੀ ਹੈ। ਇਸ ਦਾ ਔਸਤ ਝਾੜ 23.2 ਕੁਇੰਟਲ ਪ੍ਰਤੀ ਏਕੜ ਹੈ।
• ਉੱਨਤ ਪੀਬੀਡਬਲਯੂ 550 (2017) (Advanced PBW 550 (2017)): ਇਹ ਕਿਸਮ ਪੀ ਬੀ ਡਬਲਯੂ 550 ਦਾ ਸੋਧਿਆ ਹੋਇਆ ਰੂਪ ਹੈ। ਇਸ ਦਾ ਔਸਤ ਕੱਦ 86 ਸੈਂਟੀਮੀਟਰ ਹੈ। ਇਹ ਕਿਸਮ ਪੀਲੀ ਅਤੇ ਭੂਰੀ ਕੁੰਗੀ ਰਹਿਤ ਹੈ। ਇਹ ਤਕਰੀਬਨ 145 ਦਿਨਾਂ ਵਿੱਚ ਪੱਕ ਜਾਂਦੀ ਹੈ। ਇਸ ਦੇ ਦਾਣੇ ਮੋਟੇ ਅਤੇ ਔਸਤ ਝਾੜ 23.0 ਕੁਇੰਟਲ ਪ੍ਰਤੀ ਏਕੜ ਹੈ। ਇਸ ਦੀ ਬਿਜਾਈ ਨਵੰਬਰ ਦੇ ਦੂਜੇ ਹਫ਼ਤੇ ਤੋਂ ਲੈ ਕੇ ਚੌਥੇ ਹਫ਼ਤੇ ਤੱਕ ਕਰੋ ਅਤੇ 45 ਕਿਲੋ ਬੀਜ ਪ੍ਰਤੀ ਏਕੜ ਵਰਤੋ।
• ਪੀਬੀਡਬਲਯੂ 1 ਜ਼ਿੰਕ (2017) (PBW 1 Zinc (2017)): ਇਸ ਕਿਸਮ ਦੇ ਦਾਣਿਆਂ ਵਿੱਚ ਜ਼ਿੰਕ ਦੀ ਮਾਤਰਾ ਵੱਧ ਹੈ ਜੋ ਕਿ ਮਨੁੱਖੀ ਖੁਰਾਕ ਲਈ ਇੱਕ ਜ਼ਰੂਰੀ ਤੱਤ ਹੈ। ਇਸ ਦਾ ਔਸਤ ਕੱਦ 103 ਸੈਂਟੀਮੀਟਰ ਹੈ। ਇਹ ਕਿਸਮ ਭੂਰੀ ਕੁੰਗੀ ਤੋਂ ਰਹਿਤ ਹੈ ਅਤੇ ਪੀਲੀ ਕੁੰਗੀ ਦਾ ਦਰਮਿਆਨੇ ਪੱਧਰ ਤੇ ਟਾਕਰਾ ਕਰ ਸਕਦੀ ਹੈ। ਇਹ ਕਿਸਮ ਤਕਰੀਬਨ 151 ਦਿਨਾਂ ਵਿੱਚ ਪੱਕ ਜਾਂਦੀ ਹੈ। ਇਸ ਦਾ ਔਸਤ ਝਾੜ 22.5 ਕੁਇੰਟਲ ਪ੍ਰਤੀ ਏਕੜ ਹੈ।
• ਪੀਬੀ ਡਬਲਯੂ 725 (2015) (PBW 725 (2015)): ਇਸ ਕਿਸਮ ਦਾ ਔਸਤ ਕੱਦ 105 ਸੈਂਟੀਮੀਟਰ ਹੈ ਅਤੇ ਤਕਰੀਬਨ 154 ਦਿਨਾਂ ਵਿੱਚ ਪੱਕ ਜਾਂਦੀ ਹੈ। ਇਹ ਕਿਸਮ ਪੀਲੀ ਅਤੇ ਭੂਰੀ ਕੁੰਗੀ ਦਾ ਟਾਕਰਾ ਕਰ ਸਕਦੀ ਹੈ। ਇਸਦਾ ਔਸਤ ਝਾੜ 22.9 ਕੁਇੰਟਲ ਪ੍ਰਤੀ ਏਕੜ ਹੈ। ਇਹ ਕਿਸਮ ਪਾਪਲਰ ਹੇਠ ਬੀਜਣ ਲਈ ਵੀ ਢੁੱਕਵੀਂ ਹੈ।
• ਪੀਬੀਡਬਲਯੂ 677 (2015) (PBW 677 (2015)): ਇਸ ਦਾ ਔਸਤ ਕੱਦ 107 ਸੈਂਟੀਮੀਟਰ ਹੈ ਅਤੇ ਤਕਰੀਬਨ 157 ਦਿਨਾਂ ਵਿੱਚ ਪੱਕ ਜਾਂਦੀ ਹੈ। ਇਹ ਕਿਸਮ ਪੀਲੀ ਅਤੇ ਭੂਰੀ ਕੁੰਗੀ ਦਾ ਟਾਕਰਾ ਕਰਨ ਦੀ ਦਰਮਿਆਨੀ ਸਮਰੱਥਾ ਰੱਖਦੀ ਹੈ। ਇਸ ਦਾ ਔਸਤ ਝਾੜ 22.4 ਕੁਇੰਟਲ ਪ੍ਰਤੀ ਏਕੜ ਹੈ। ਇਹ ਕਿਸਮ ਪਾਪਲਰ ਹੇਠ ਬੀਜਣ ਲਈ ਵੀ ਢੁੱਕਵੀਂ ਹੈ।
• ਐਚਡੀ 3086 (2015) (HD 3086 (2015)): ਇਸ ਕਿਸਮ ਦਾ ਔਸਤ ਕੱਦ 96 ਸੈਂਟੀਮੀਟਰ ਹੈ ਅਤੇ ਇਹ ਤਕਰੀਬਨ 156 ਦਿਨਾਂ ਵਿੱਚ ਪੱਕ ਜਾਂਦੀ ਹੈ। ਇਹ ਕਿਸਮ ਪੀਲੀ ਕੁੰਗੀ ਦੇ ਜੀਵਾਣੂੰਆਂ ਦੀਆਂ ਨਵੀਆਂ ਕਿਸਮਾਂ ਦਾ ਟਾਕਰਾ ਨਹੀਂ ਕਰਦੀ ਅਤੇ ਭੂਰੀ ਕੁੰਗੀ ਦਾ ਟਾਕਰਾ ਕਰਨ ਦੀ ਦਰਮਿਆਨੀ ਸਮਰੱਥਾ ਰੱਖਦੀ ਹੈ। ਇਸ ਦਾ ਔਸਤ ਝਾੜ 23.0 ਕੁਇੰਟਲ ਪ੍ਰਤੀ ਏਕੜ ਹੈ।
• ਡਬਲਯੂ ਐਚ 1105 (2014) (WH 1105 (2014)): ਇਸ ਦਾ ਔਸਤ ਕੱਦ 97 ਸੈਂਟੀਮੀਟਰ ਹੈ ਅਤੇ ਇਹ ਤਕਰੀਬਨ 157 ਦਿਨਾਂ ਵਿੱਚ ਪੱਕ ਜਾਂਦੀ ਹੈ। ਇਹ ਭੂਰੀ ਅਤੇ ਪੀਲੀ ਕੁੰਗੀ ਦਾ ਟਾਕਰਾ ਕਰਨ ਦੀ ਦਰਮਿਆਨੀ ਸਮਰੱਥਾ ਰੱਖਦੀ ਹੈ। ਇਸ ਦਾ ਔਸਤ ਝਾੜ 23.1 ਕੁਇੰਟਲ ਪ੍ਰਤੀ ਏਕੜ ਹੈ।
• ਐਚਡੀ 2967 (2011) (HD 2967 (2011)): ਇਸ ਕਿਸਮ ਦਾ ਔਸਤ ਕੱਦ 101 ਸੈਂਟੀਮੀਟਰ ਹੈ ਅਤੇ ਇਹ 157 ਦਿਨਾਂ ਵਿੱਚ ਪੱਕ ਜਾਂਦੀ ਹੈ। ਇਹ ਕਿਸਮ ਭੂਰੀ ਕੁੰਗੀ ਤੋਂ ਰਹਿਤ ਹੈ ਪਰ ਪੀਲੀ ਕੁੰਗੀ ਦੇ ਜੀਵਾਣੂੰਆਂ ਦੀਆਂ ਨਵੀਆਂ ਕਿਸਮਾਂ ਦਾ ਟਾਕਰਾ ਨਹੀਂ ਕਰਦੀ। ਇਸ ਦਾ ਔਸਤ ਝਾੜ 21.4 ਕੁਇੰਟਲ ਪ੍ਰਤੀ ਏਕੜ ਹੈ।
• ਡਬਲਯੂ ਐਚ ਡੀ 943 (2011) (WHD 943 (2011)): ਇਹ ਵਡਾਣਕ ਕਣਕ ਦੀ ਕਿਸਮ ਹੈ ਜਿਸ ਦਾ ਔਸਤ ਕੱਦ 93 ਸੈਂਟੀਮੀਟਰ ਹੈ ਅਤੇ ਤਕਰੀਬਨ 154 ਦਿਨਾਂ ਵਿੱਚ ਪੱਕ ਜਾਂਦੀ ਹੈ। ਇਸ ਕਿਸਮ ਵਿੱਚ ਪੀਲੇ ਧੱਬਿਆਂ ਵਾਲੇ ਦਾਣੇ ਘੱਟ ਹੁੰਦੇ ਹਨ। ਇਹ ਕਿਸਮ ਪਾਸਤਾ ਪਦਾਰਥਾਂ ਲਈ ਢੁੱਕਵੀਂ ਹੈ। ਇਹ ਕਿਸਮ ਪੀਲੀ ਕੁੰਗੀ, ਭੂਰੀ ਕੁੰਗੀ, ਸਿੱਟੇ ਅਤੇ ਪੱਤਿਆਂ ਦੀ ਕਾਂਗਿਆਰੀ ਦਾ ਟਾਕਰਾ ਕਰ ਸਕਦੀ ਹੈ। ਇਸ ਨੂੰ ਚਿੱਟੇ ਧੱਬਿਆਂ ਦਾ ਰੋਗ ਅਤੇ ਪੱਤੇ ਤੇ ਸਿੱਟੇ ਦੇ ਝੁਲਸ ਰੋਗ ਵੀ ਘੱਟ ਲੱਗਦੇ ਹਨ। ਇਸ ਦਾ ਔਸਤ ਝਾੜ 19.8 ਕੁਇੰਟਲ ਪ੍ਰਤੀ ਏਕੜ ਹੈ।
• ਪੀਡੀ ਡਬਲਯੂ 291 (2005) (PDW 291 (2005)): ਇਸ ਵਡਾਣਕ ਕਣਕ ਦੀ ਕਿਸਮ ਦਾ ਔਸਤ ਕੱਦ 83 ਸੈਂਟੀਮੀਟਰ ਹੈ ਅਤੇ ਤਕਰੀਬਨ 155 ਦਿਨਾਂ ਵਿੱਚ ਪੱਕ ਜਾਂਦੀ ਹੈ। ਇਸ ਕਿਸਮ ਵਿੱਚ ਪੀਲੇ ਧੱਬਿਆਂ ਵਾਲੇ ਦਾਣੇ ਘੱਟ ਹੁੰਦੇ ਹਨ ਅਤੇ ਪਾਸਤਾ ਪਦਾਰਥਾਂ ਲਈ ਢੁਕਵੀਂ ਹੈ। ਇਹ ਕਿਸਮ ਪੀਲੀ ਕੁੰਗੀ, ਭੂਰੀ ਕੁੰਗੀ, ਸਿੱਟੇ ਅਤੇ ਪੱਤੇ ਦੀ ਕਾਂਗਿਆਰੀ ਅਤੇ ਕਰਨਾਲ ਬੰਟ ਰੋਗਾਂ ਦਾ ਟਾਕਰਾ ਕਰ ਸਕਦੀ ਹੈ। ਇਸ ਨੂੰ ਚਿੱਟੇ ਧੱਬਿਆਂ ਦਾ ਰੋਗ ਅਤੇ ਪੱਤੇ ਤੇ ਸਿੱਟੇ ਦੇ ਝੁਲਸ ਰੋਗ ਵੀ ਘੱਟ ਲੱਗਦੇ ਹਨ। ਇਸ ਦਾ ਔਸਤ ਝਾੜ 19.4 ਕੁਇੰਟਲ ਪ੍ਰਤੀ ਏਕੜ ਹੈ।
ਕਣਕ ਕਿਸਾਨਾਂ ਲਈ ਜ਼ਰੂਰੀ ਜਾਣਕਾਰੀ (Essential information for Wheat Farmers)
• ਚੰਗੇ ਝਾੜ ਲਈ ਸਿਫਾਰਸ਼ ਕਿਸਮਾਂ ਹੀ ਬੀਜੋ ਅਤੇ ਇਕੋ ਕਿਸਮ ਹੇਠ ਸਾਰਾ ਰਕਬਾ ਨਾ ਲਿਆਉ।
• ਬਿਜਾਈ ਦੇ ਸਮੇਂ ਅਨੁਸਾਰ ਕਿਸਮਾਂ ਦੀ ਚੋਣ ਕਰੋ।
• ਪਾਪਲਰ ਹੇਠਾਂ ਪੀ ਬੀ ਡਬਲਯੂ 725 ਅਤੇ ਪੀ ਬੀ ਡਬਲਯੂ 677 ਨੂੰ ਤਰਜ਼ੀਹ ਦਿਉ।
• ਨੀਮ-ਪਹਾੜੀ ਇਲਾਕਿਆਂ ਵਿੱਚ ਡੀ ਬੀ ਡਬਲਯੂ 222 ਅਤੇ ਐਚ ਡੀ 2967 ਦੀ ਕਾਸ਼ਤ ਤੋਂ ਗੁਰੇਜ਼ ਕਰੋ।
Summary in English: PBW 725 and PBW 677 are preferred by PAU, avoid DBW 222 and HD 2967 in sub-hill areas.