Punjab Agricultural University: ਪੰਜਾਬ ਵਿੱਚ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਪਿਛਲੇ ਕੁਝ ਸਾਲਾਂ ਵਿੱਚ 23 ਵਿੱਚੋਂ 20 ਜ਼ਿਲ੍ਹਿਆਂ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਕਾਫੀ ਹੇਠਾਂ ਚਲਾ ਗਿਆ ਹੈ। ਮੰਨਿਆ ਜਾ ਰਿਹਾ ਹਾਈ ਕਿ ਆਉਣ ਵਾਲੇ ਸਮੇਂ ਵਿੱਚ ਇਸ ਨਾਲ ਹੋਰ ਵੀ ਗੰਭੀਰ ਸਥਿਤੀ ਪੈਦਾ ਹੋ ਸਕਦੀ ਹੈ। ਅਜਿਹੀ 'ਚ ਮੌਜੂਦਾ ਸਥਿਤੀ ਨਾਲ ਨਜਿੱਠਣ ਲਈ ਕਿਸਾਨਾਂ ਨਾਲ ਵਧੀਆ ਤਰੀਕੇ ਸਾਂਝੇ ਕੀਤੇ ਜਾਣੇ ਚਾਹੀਦੇ ਹਨ, ਤਾਂ ਜੋ ਪਾਣੀ ਦੀ ਦੁਰਵਰਤੋਂ ਨੂੰ ਰੋਕਿਆ ਜਾ ਸਕੇ।
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (Punjab Agricultural University) ਸਮੇਂ-ਸਮੇਂ 'ਤੇ ਕਿਸਾਨਾਂ ਨਾਲ ਰਾਬਤਾ ਕਾਇਮ ਕਰਦੀ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਸਹਾਈ ਸਿੱਧ ਹੁੰਦੀ ਹੈ। ਪੀਏਯੂ (PAU) ਦੀਆਂ ਅਜਿਹੀਆਂ ਪਹਿਲਕਦਮੀਆਂ ਸਦਕਾ ਪੰਜਾਬ ਦੇ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਦੇ ਖ਼ਰਾਬ ਹੋਣ ਦਾ ਖ਼ਤਰਾ ਨਹੀਂ ਰਹਿੰਦਾ ਅਤੇ ਉਨ੍ਹਾਂ ਨੂੰ ਸਮੇਂ-ਸਮੇਂ 'ਤੇ ਮਿਲ ਰਹੀ ਜਾਣਕਾਰੀਆਂ ਵੀ ਉਨ੍ਹਾਂ ਲਈ ਲਾਹੇਵੰਦ ਸਾਬਤ ਹੁੰਦੀਆਂ ਹਨ।
ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ (PAU Vice Chancellor Dr. Satbir Singh Gosal) ਦੀ ਮੰਨੀਏ ਤਾਂ ਯੂਨੀਵਰਸਿਟੀ ਵੱਲੋਂ ਕੁਝ ਅਜਿਹੀਆਂ ਕਿਸਮਾਂ ਦੀ ਸਿਫਾਰਸ਼ ਕੀਤੀ ਗਈ ਹੈ, ਜੋ ਵਾਤਾਵਰਨ ਪੱਖੀ ਖੇਤੀ ਲਈ ਲਾਭਦਾਇਕ ਸਿੱਧ ਹੋਣਗੀਆਂ।
ਇਹ ਵੀ ਪੜ੍ਹੋ : SARKAR KISAN MILNI: ਨਵੇਂ ਬੀਜ, ਬਿਜਾਈ, ਸਿੰਚਾਈ ਅਤੇ ਮੰਡੀਕਰਨ ਨਾਲ ਨਵੀਂ ਖੇਤੀ ਸੰਭਵ: CM
ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਯੂਨੀਵਰਸਿਟੀ ਨੇ ਗੈਰ ਭੂਮੀ ਯੋਗ ਕਿਸਾਨਾਂ ਨੂੰ ਪ੍ਰੇਰਿਤ ਕਰਕੇ 300 ਤੋਂ ਵਧੇਰੇ ਖੇਤੀ ਪ੍ਰੋਸੈਸਿੰਗ ਯੂਨਿਟ ਸਥਾਪਿਤ ਕਰਵਾਏ ਹਨ। ਇਸ ਦੇ ਨਾਲ ਹੀ ਉਨ੍ਹਾਂ ਕਣਕ ਅਤੇ ਝੋਨੇ ਸਮੇਤ ਆਲੂਆਂ ਦੀਆਂ ਕੁਝ ਕਿਸਮਾਂ ਨੂੰ ਵਾਤਾਵਰਨ ਪੱਖੀ ਦੱਸਿਆ। ਉਨ੍ਹਾਂ ਕਿਹਾ ਕਿ ਇਹ ਮਿੱਟੀ-ਪਾਣੀ ਦੀ ਸੰਭਾਲ ਵਿੱਚ ਵਧੀਆ ਯੋਗਦਾਨ ਪਾਉਣਗੀਆਂ।
ਗੱਲ ਵਾਤਾਵਰਨ ਪੱਖੀ ਕਿਸਮਾਂ ਦੀ ਕਰੀਏ ਤਾਂ ਇਨ੍ਹਾਂ ਵਿੱਚ ਕਣਕ ਦੀ ਨਵੀਂ ਕਿਸਮ ਪੀਬੀਡਬਲਯੂ 826 (PBW 826) ਅਤੇ ਝੋਨੇ ਦੀ ਕਿਸਮ ਪੀਆਰ 126 (PR 126) ਸਮੇਤ ਆਲੂਆਂ ਦੀਆਂ ਦੋ ਕਿਸਮਾਂ ਦਾ ਜ਼ਿਕਰ ਕੀਤਾ ਗਿਆ ਹੈ, ਜੋ ਵਾਤਾਵਰਨ ਪੱਖੀ ਖੇਤੀ ਲਈ ਲਾਭਦਾਇਕ ਸਿੱਧ ਹੋਣਗੀਆਂ।
ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕਿਸਾਨਾਂ ਤੱਕ ਖੇਤੀ ਜਾਣਕਾਰੀ ਪਹੁੰਚਾਉਣ ਲਈ ਯੂਨੀਵਰਸਿਟੀ ਵੱਲੋਂ ਅਪਣਾਏ ਜਾ ਰਹੇ ਡਿਜ਼ੀਟਲ ਮੀਡੀਆ ਮਾਧਿਅਮਾਂ ਦਾ ਵਿਸ਼ੇਸ਼ ਤੌਰ 'ਤੇ ਜ਼ਿਕਰ ਕੀਤਾ। ਉਨ੍ਹਾਂ ਨੇ ਕਿਸਾਨਾਂ ਨੂੰ ਆਉਂਦੇ ਮਾਰਚ ਦੇ ਕਿਸਾਨ ਮੇਲਿਆਂ ਵਿੱਚ ਸ਼ਾਮਿਲ ਹੋਣ ਦਾ ਸੱਦਾ ਵੀ ਦਿੱਤਾ। ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਇਹ ਮੇਲੇ 2 ਮਾਰਚ ਤੋਂ ਸ਼ੁਰੂ ਹੋ ਕੇ 25 ਮਾਰਚ ਤੱਕ ਚੱਲਣਗੇ। ਜਿਸ ਦੀ ਸ਼ੁਰੂਆਤ ਅੰਮ੍ਰਿਤਸਰ ਦੇ ਨਾਗ ਕਲਾਂ ਜਹਾਂਗੀਰ ਤੋਂ ਹੋ ਰਹੀ ਹੈ। ਇਨ੍ਹਾਂ ਮੇਲਿਆਂ ਬਾਰੇ ਹੋਰ ਜਾਣਨ ਲਈ ਹੇਠਾਂ ਦਿੱਤੇ ਸਫ਼ਰਨਾਮੇ ਨੂੰ ਪੜ੍ਹੋ।
ਇਹ ਵੀ ਪੜ੍ਹੋ : PUNJAB KISAN MELA 2023: ਮਾਰਚ 'ਚ ਇਨ੍ਹਾਂ ਥਾਵਾਂ 'ਤੇ ਹੋਣਗੇ "ਕਿਸਾਨ ਮੇਲੇ", ਦੇਖੋ ਪ੍ਰੋਗਰਾਮਾਂ ਦੀ ਸੂਚੀ
ਸਫ਼ਰਨਾਮੇ ਦੇ ਅਨੁਸਾਰ:
● ਲੜੀ ਦੀ ਸ਼ੁਰੂਆਤ 2 ਮਾਰਚ ਨੂੰ ਨਾਗ ਕਲਾਂ ਜਹਾਂਗੀਰ, ਅੰਮ੍ਰਿਤਸਰ ਵਿਖੇ ਪਹਿਲੇ ਕਿਸਾਨ ਮੇਲੇ ਨਾਲ ਹੋਵੇਗੀ।
● ਇਸ ਤੋਂ ਬਾਅਦ 7 ਮਾਰਚ ਨੂੰ ਬੱਲੋਵਾਲ ਸੌਂਖੜੀ 'ਚ ਕਿਸਾਨ ਮੇਲੇ ਦਾ ਪ੍ਰਬੰਧ ਕੀਤਾ ਗਿਆ ਹੈ।
● 10 ਮਾਰਚ ਨੂੰ ਗੁਰਦਾਸਪੁਰ ਵਿਖੇ ਕਿਸਾਨ ਮੇਲੇ ਦਾ ਆਯੋਜਨ।
● 14 ਮਾਰਚ ਨੂੰ ਫਰੀਦਕੋਟ ਵਿਖੇ ਕਿਸਾਨ ਮੇਲੇ ਦਾ ਪ੍ਰਬੰਧ।
● ਰੌਣੀ, ਪਟਿਆਲਾ ਅਤੇ ਬਠਿੰਡਾ ਵਿਖੇ ਕਿਸਾਨ ਮੇਲੇ ਕ੍ਰਮਵਾਰ 16 ਅਤੇ 21 ਮਾਰਚ ਨੂੰ ਕਰਵਾਏ ਜਾਣਗੇ।
● ਪੀਏਯੂ, ਲੁਧਿਆਣਾ ਵਿਖੇ ਦੋ ਰੋਜ਼ਾ ਕਿਸਾਨ ਮੇਲਾ 24 ਅਤੇ 25 ਮਾਰਚ ਨੂੰ ਹੋਣ ਵਾਲਾ ਹੈ।
ਪੀਏਯੂ ਦੇ ਵਾਈਸ-ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਦਾ ਕਹਿਣਾ ਹੈ ਕਿ ਕੁਦਰਤੀ ਸਰੋਤਾਂ ਦੀ ਕਮੀ ਅਤੇ ਜਲਵਾਯੂ ਸੰਕਟ ਦੀਆਂ ਚੁਣੌਤੀਆਂ ਨਾਲ ਨਜਿੱਠ ਕੇ ਆਰਥਿਕ ਵਿਕਾਸ 'ਤੇ ਜ਼ੋਰ ਦੇ ਕੇ ਖੇਤੀਬਾੜੀ ਦਾ ਪਸਾਰ ਪੀਏਯੂ ਦੀ ਖੋਜ-ਪਹਿਲ ਹੈ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਕਿਸਾਨਾਂ ਨੂੰ ਟਿਕਾਊ ਸੋਚ ਰੱਖਣ ਦੀ ਲੋੜ ਹੈ ਅਤੇ ਸਾਉਣੀ ਦੀਆਂ ਫ਼ਸਲਾਂ ਲਈ ਕਿਸਾਨ ਮੇਲੇ ਖੇਤੀਬਾੜੀ ਦੀ ਸਥਿਰਤਾ ਨੂੰ ਉਤਸ਼ਾਹਿਤ ਕਰਨਗੇ।
Summary in English: PBW 826 of wheat, PR 126 of paddy and these two varieties of potatoes are environmentally friendly.