ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਕਿਸਾਨਾਂ ਨੂੰ ਸਬਜ਼ੀਆਂ ਦੀ ਜੈਵਿਕ ਖੇਤੀ ਲਈ ਕੁਝ ਸਿਫ਼ਾਰਸ਼ਾਂ ਜਾਰੀ ਕੀਤੀਆਂ ਗਈਆਂ ਹਨ।
ਜੈਵਿਕ ਖੇਤੀ (Organic Farming) ਲਈ ਸਭ ਤੋਂ ਚੰਗੇ/ਭਾਰੇ ਖੇਤ ਨੂੰ ਤਰਜੀਹ ਦੇਣੀ ਚਾਹੀਦੀ ਹੈ। ਅਜਿਹੇ 'ਚ ਅੱਜ ਅਸੀਂ ਤੁਹਾਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (Punjab Agricultural University) ਵੱਲੋਂ ਜਾਰੀ ਕੀਤੀਆਂ ਗਈਆਂ ਕੁਝ ਸਿਫਾਰਿਸ਼ਾਂ ਬਾਰੇ ਦੱਸਣ ਜਾ ਰਹੇ ਹਾਂ, ਜੋ ਕਿਸਾਨਾਂ ਲਈ ਸਬਜ਼ੀਆਂ ਦੀ ਆਰਗੈਨਿਕ ਖੇਤੀ (Organic farming of vegetables) ਲਈ ਮਦਦਗਾਰ ਸਾਬਤ ਹੋਣਗੀਆਂ। ਆਓ ਜਾਣਦੇ ਹਾਂ ਮੱਕੀ-ਆਲੂ-ਪਿਆਜ਼ (Maize-Potato-Onion) ਅਤੇ ਹਲਦੀ-ਪਿਆਜ਼ (Turmeric-Onion) ਦੀ ਜੈਵਿਕ ਖੇਤੀ ਕਿਵੇਂ ਕਰਨੀ ਹੈ।
ਜੈਵਿਕ ਖੇਤੀ (Organic Farming) ਵਿੱਚ ਕਿਸੇ ਵੀ ਤਰ੍ਹਾਂ ਦੇ ਰਸਾਇਣ ਵਰਤਣ ਦੀ ਮਨਾਹੀ ਹੈ ਅਤੇ ਇਸ ਵਿੱਚ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਅਤੇ ਫਸਲਾਂ ਨੂੰ ਲੋੜੀਂਦੇ ਖ਼ੁਰਾਕੀ ਤੱਤਾਂ ਦੀ ਪੂਰਤੀ ਲਈ ਫ਼ਸਲੀ ਚੱਕਰਾਂ, ਫਸਲਾਂ ਦੀ ਰਹਿੰਦ-ਖੂੰਹਦ (Crop residues), ਰੂੜੀ ਦੀ ਖਾਦ (Manure fertilizer), ਕੰਪੋਸਟ (Compost), ਫ਼ਲੀਦਾਰ ਫ਼ਸਲਾਂ (leguminous crops) ਅਤੇ ਹਰੀ ਖਾਦ ਦੀ ਵਰਤੋਂ ਕੀਤੀ ਜਾਂਦੀ ਹੈ। ਫ਼ਸਲਾਂ ਦੀਆਂ ਬਿਮਾਰੀਆਂ ਅਤੇ ਕੀਟ ਪ੍ਰਬੰਧ ਲਈ ਬਾਇਉ ਕੀਟਨਾਸ਼ਕਾਂ (Pesticides) ਅਤੇ ਬਾਇੳ ਉੱਲੀਨਾਸ਼ਕਾਂ (Bio fungicides) ਆਦਿ ਤੇ ਨਿਰਭਰ ਕਰਨਾ ਪੈਂਦਾ ਹੈ।
ਜੈਵਿਕ ਖੇਤੀ ਦੇ ਮੁਢਲੇ ਮਿਆਰ (Basic standards of organic farming)
• ਰਸਾਇਣਿਕ ਖੇਤੀ (Chemical farming) ਤੋਂ ਪੂਰੀ ਤਰਾਂ ਜੈਵਿਕ ਖੇਤੀ (Organic Farming) ਵਿੱਚ ਤਬਦੀਲ ਹੋਣ ਵਾਸਤੇ ਘੱਟੋ-ਘੱਟ ਤਿੰਨ ਸਾਲ ਦਾ ਸਮਾਂ ਚਾਹੀਦਾ ਹੈ ਅਤੇ ਇਸ ਸਮੇਂ ਦੌਰਾਨ ਉਸ ਜ਼ਮੀਨ ਉੱਤੇ ਸਾਰੀਆਂ ਹੀ ਜੈਵਿਕ ਤਕਨੀਕਾਂ ਵਰਤੀਆਂ ਜਾਣੀਆਂ ਚਾਹੀਦੀਆਂ ਹਨ।
• ਜੈਵਿਕ ਖੇਤਾਂ (Organic Farming) ਦੇ ਦੁਆਲੇ ਬਫ਼ਰ (ਰੁਕਾਵਟ) ਹੋਣਾ ਚਾਹੀਦਾ ਹੈ ਤਾਂ ਕਿ ਰਸਾਇਣਿਕ ਖੇਤਾਂ ਤੋਂ ਕਿਸੇ ਕਿਸਮ ਦਾ ਕੋਈ ਰਸਾਇਣ ਜੈਵਿਕ ਖੇਤਾਂ ਵਿੱਚ ਨਾ ਆਵੇ।
• ਬੀਜ (Seeds) ਜੈਵਿਕ ਉਪਜ ਤੋਂ ਹੀ ਹੋਣਾ ਚਾਹੀਦਾ ਹੈ ਅਤੇ ਇਸ ਨੂੰ ਕਿਸੇ ਰਸਾਇਣ ਨਾਲ ਨਹੀਂ ਸੋਧਣਾ ਹੁੰਦਾ। ਜੈਨੇਟਿਕਲੀ ਬਦਲੀਆਂ ਹੋਈਆਂ (ਜੀ ਐਮ) ਫ਼ਸਲਾਂ ਦੀ ਮਨਾਹੀ ਹੈ। ਜੇ ਖਾਸ ਤੌਰ ‘ਤੇ ਜਿਕਰ ਨਾ ਕੀਤਾ ਹੋਵੇ ਤਾਂ ਬੀਜ ਦੀ ਮਾਤਰਾ, ਫਸਲ ਬੀਜਣ ਦਾ ਤਰੀਕਾ ਅਤੇ ਸਮਾਂ ਆਮ ਫਸਲ ਦੀ ਤਰ੍ਹਾਂ ਹੀ ਹੁੰਦੇ ਹਨ।
• ਨਦੀਨਨਾਸ਼ਕਾਂ ਦੀ ਵਰਤੋਂ ਬਿਲਕੁਲ ਨਹੀਂ ਕਰਨੀ । ਕਾਸ਼ਤਕਾਰੀ ਢੰਗਾਂ ਜਾਂ ਲੋੜ ਅਨੁਸਾਰ ਗੋਡੀਆਂ ਨਾਲ ਨਦੀਨਾਂ ਦੀ ਰੋਕਥਾਮ ਕਰਨੀ ਹੁੰਦੀ ਹੈ।
• ਰਸਾਇਣਿਕ ਖਾਦਾਂ (Chemical fertilizers), ਕੀਟਨਾਸ਼ਕਾਂ (Pesticides), ਉੱਲੀਨਾਸ਼ਕਾਂ (Fungicides) ਅਤੇ ਪੌਦੇ ਨੂੰ ਵਧਾਉਣ ਵਾਲੇ ਰਸਾਇਣਾਂ ਦੀ ਵਰਤੋਂ (Use of chemicals) ਨਹੀਂ ਕਰਨੀ।
ਜੈਵਿਕ ਫ਼ਸਲ ਉਤਪਾਦਨ (Organic crop production)
ਜੈਵਿਕ ਖੇਤੀ (Organic Farming) ਲਈ ਸਭ ਤੋਂ ਚੰਗੇ/ਭਾਰੇ ਖੇਤ ਨੂੰ ਤਰਜੀਹ ਦੇਣੀ ਚਾਹੀਦੀ ਹੈ। ਮੁਢਲੇ ਤਿੰਨ ਚਾਰ ਸਾਲ ਜੈਵਿਕ ਖੇਤੀ ਦਾ ਝਾੜ ਕੁੱਝ ਘੱਟ ਹੁੰਦਾ ਹੈ ਪਰ ਬਾਅਦ ਵਿੱਚ ਇਹ ਰਸਾਇਣਕ ਖੇਤੀ (Chemical farming) ਦੇ ਬਰਾਬਰ ਹੋ ਜਾਂਦਾ ਹੈ। ਇਹ ਖੇਤੀ ਹੇਠ ਲਿਖੇ ਫ਼ਸਲੀ ਚੱਕਰਾਂ ਵਿੱਚ ਅਪਣਾਈ ਜਾ ਸਕਦੀ ਹੈ:
ਮੱਕੀ-ਆਲੂ-ਪਿਆਜ਼ (maize-potato-onion)
● ਮੱਕੀ-ਆਲੂ-ਪਿਆਜ਼ (maize-potato-onion) ਫ਼ਸਲੀ ਚੱਕਰ ਵਿੱਚ ਜੇਕਰ ਆਲੂ (Potato) ਵਿੱਚ ਮੂਲੀ (Radish) ਦੀ ਰਲਵੀਂ ਫ਼ਸਲ ਅਤੇ ਪਿਆਜ਼ (Onion) ਵਿੱਚ ਧਨੀਏ (Coriander) ਦੀ ਰਲਵੀਂ ਫ਼ਸਲ ਬੀਜੀ ਹੋਵੇ ਤਾਂ ਜੈਵਿਕ ਖੇਤੀ ਪਹਿਲੇ ਸਾਲ ਹੀ ਰਸਾਇਣਕ ਖੇਤੀ ਦੇ ਬਰਾਬਰ ਆਮਦਨ ਦੇ ਸਕਦੀ ਹੈ।
● ਮੱਕੀ ਲਈ ਸਿਫ਼ਾਰਸ਼ ਕੀਤੀ 50 ਕਿਲੋ ਨਾਈਟ੍ਰੋਜਨ ਪ੍ਰਤੀ ਏਕੜ ਲਈ 1.7 ਟਨ ਰੂੜੀ ਦੀ ਖਾਦ (1.0 ਪ੍ਰਤੀਸ਼ਤ ਨਾਈਟ੍ਰੋਜਨ) + 1.1 ਟਨ ਗੰਡੋਇਆਂ ਦੀ ਖਾਦ (1.5 ਪ੍ਰਤੀਸ਼ਤ ਨਾਈਟ੍ਰੋਜਨ) + 0.7 ਟਨ ਨਾ ਖਾਣ ਯੋਗ ਰਿੰਡ ਦੀ ਖਲ਼ (2.5 ਪ੍ਰਤੀਸ਼ਤ ਨਾਈਟ੍ਰੋਜਨ) ਪ੍ਰਤੀ ਏਕੜ ਵਰਤੋ।
● ਇਸੇ ਤਰ੍ਹਾਂ ਆਲੂਆਂ ਦੀ ਫ਼ਸਲ (Potato crop) ਲਈ 75 ਕਿਲੋ ਨਾਈਟ੍ਰੋਜਨ ਨੂੰ 2.5 ਟਨ ਰੂੜੀ ਦੀ ਖਾਦ + 1.7 ਟਨ ਗੰਡੋਇਆ ਖਾਦ + 1.0 ਟਨ ਨਾ ਖਾਣ ਯੋਗ ਰਿੰਡ ਦੀ ਖਲ਼ ਰਾਹੀਂ ਪਾਉ।
● ਪਿਆਜ਼ (Onion) ਲਈ 40 ਕਿਲੋ ਨਾਈਟ੍ਰੋਜਨ ਪ੍ਰਤੀ ਏਕੜ ਨੂੰ 1.3 ਟਨ ਰੂੜੀ ਦੀ ਖਾਦ + 0.9 ਟਨ ਗੰਡੋਇਆ ਖਾਦ + 0.5 ਟਨ ਨਾ ਖਾਣ ਯੋਗ ਰਿੰਡ ਦੀ ਖਲ ਰਾਹੀਂ ਪਾਉ।
● ਆਲੂ ਬੀਜਣ/ਪਿਆਜ ਦੀ ਪਨੀਰੀ ਲਾਉਣ ਸਮੇਂ ਕਨਸੌਰਸ਼ੀਅਮ ਜੀਵਾਣੂ ਖਾਦ 4 ਕਿਲੋ ਪ੍ਰਤੀ ਏਕੜ ਨੂੰ ਮਿੱਟੀ ਵਿੱਚ ਰਲਾ ਕੇ ਪਾਉਣ ਨਾਲ ਆਲੂ/ਪਿਆਜ ਦਾ ਝਾੜ ਵੱਧਦਾ ਹੈ ਅਤੇ ਨਾਲ ਹੀ ਜ਼ਮੀਨ ਦੀ ਸਿਹਤ ਵਿੱਚ ਵੀ ਸੁਧਾਰ ਹੁੰਦਾ ਹੈ। ਕਨਸੌਰਸ਼ੀਅਮ ਦਾ ਟੀਕਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਈਕ੍ਰੋਬਾਇਓਲੋਜੀ ਵਿਭਾਗ ਪਾਸੋਂ ਮਿਲਦਾ ਹੈ।
● ਮੱਕੀ ਦੀ ਫ਼ਸਲ ਨੂੰ ਜੂਨ ਦੇ ਪਹਿਲੇ ਪੰਦਰ੍ਹਵਾੜੇ, ਆਲੂ ਅਕਤੂਬਰ ਦੇ ਪਹਿਲੇ ਪੰਦਰ੍ਹਵਾੜੇ ਅਤੇ ਪਿਆਜ਼ ਜਨਵਰੀ ਦੇ ਪਹਿਲੇ ਪੰਦਰ੍ਹਵਾੜੇ ਵਿੱਚ ਬੀਜੋ।
● ਮੂਲੀ ਨੂੰ ਅਕਤੂਬਰ ਦੇ ਪਹਿਲੇ ਪੰਦਰ੍ਹਵਾੜੇ ਵਿੱਚ ਆਲੂਆਂ ਦੀ ਹਰੇਕ ਵੱਟ ਦੇ ਦੱਖਣ ਵਾਲੇ ਪਾਸੇ ਬੀਜ ਕੇ, ਦਸੰਬਰ ਦੇ ਮਹੀਨੇ ਵਿੱਚ ਬਿਜਾਈ ਤੋਂ 50 ਤੋਂ 70 ਦਿਨਾਂ ਵਿੱਚ 2-3 ਵਾਰੀ ਪੁੱਟ ਲਵੋ।
● ਧਨੀਏ ਦੀ ਇਕ ਕਤਾਰ ਪਿਆਜ਼ ਦੀਆਂ 5 ਕਤਾਰਾਂ ਬਾਅਦ ਜਨਵਰੀ ਦੇ ਪਹਿਲੇ ਪੰਦਰ੍ਹਵਾੜੇ ਵਿੱਚ ਪਿਆਜ਼ ਦੀ ਪਨੀਰੀ ਲਾਉਣ ਤੇ ਪਹਿਲਾ ਪਾਣੀ ਦੇਣ ਉਪਰੰਤ ਲਾਓ।
● ਹਰੇ ਧਨੀਏ ਦੀ ਬਿਜਾਈ ਤੋਂ ਚਾਲੀ ਦਿਨਾਂ ਬਾਅਦ ਪਹਿਲੀ ਕਟਾਈ ਕਰੋ ਅਤੇ ਬੀਜ ਦੇ ਤੌਰ ਤੇ ਧਨੀਏ ਨੂੰ ਮਈ ਦੇ ਦੂਸਰੇ ਹਫ਼ਤੇ ਕੱਟ ਲਓ।
ਇਹ ਵੀ ਪੜ੍ਹੋ : ਕਿਸਾਨ ਵੀਰੋਂ ਆਪਣੀ ਆਮਦਨ ਵਧਾਉਣ ਲਈ ਅਪਣਾਓ ਸੰਯੁਕਤ ਖੇਤੀ ਪ੍ਰਣਾਲੀ ਮਾਡਲ
ਹਲਦੀ-ਪਿਆਜ ਦੀ ਜੈਵਿਕ ਖੇਤੀ (Turmeric-onion organic farming)
ਹਲਦੀ (Turmeric)
● ਖ਼ੁਰਾਕ : ਜੈਵਿਕ ਹਲਦੀ (Organic Turmeric) ਦੀ ਖ਼ੁਰਾਕੀ ਤੱਤਾਂ ਦੀ ਲੋੜ ਨੂੰ 6 ਟਰਾਲੀਆਂ ਰੂੜੀ ਦੀ ਖਾਦ (6 ਟਨ ਸੁੱਕੀ ਰੂੜੀ 1.0 ਪ੍ਰਤੀਸ਼ਤ ਨਾਈਟ੍ਰੋਜਨ ਤੱਤ ਵਾਲੀ) ਵਰਤ ਕੇ ਪੂਰਾ ਕੀਤਾ ਜਾ ਸਕਦਾ ਹੈ। ਜੇ ਰੂੜੀ ਦੀ ਖਾਦ ਪੂਰੀ ਮਾਤਰਾ ਵਿੱਚ ਉਪਲਬਧ ਨਾ ਹੋਵੇ ਤਾਂ 4 ਟਰਾਲੀਆਂ ਰੂੜੀ ਦੀ ਖਾਦ (4 ਟਨ ਸੁੱਕੀ ਰੂੜੀ) ਦੇ ਨਾਲ 1.3 ਟਨ ਗੰਡੋਆ ਖਾਦ (1.5 ਪ੍ਰਤੀਸ਼ਤ ਨਾਈਟ੍ਰੋਜਨ) ਦੀ ਵਰਤੋ ਕੀਤੀ ਜਾ ਸਕਦੀ ਹੈ ।
● ਨਦੀਨ ਪ੍ਰਬੰਧ : ਨਦੀਨਾਂ ਦੀ ਰੋਕਥਾਮ ਲਈ ਬਿਜਾਈ ਸਮੇਂ 40 ਕੁਇੰਟਲ ਪ੍ਰਤੀ ਏਕੜ ਝੋਨੇ ਦੀ ਪਰਾਲੀ ਪਾਉ ਅਤੇ ਜੇ ਲੋੜ ਪਵੇ ਤਾਂ 3 ਮਹੀਨੇ ਬਾਅਦ ਇੱਕ ਗੋਡੀ ਕਰੋ। ਜੇਕਰ ਪਰਾਲੀ ਨਹੀਂ ਪਾਈ ਤਾਂ ਤਿੰਨ ਗੋਡੀਆਂ ਬਿਜਾਈ ਤੋਂ 1, ੨ ਅਤੇ 3 ਮਹੀਨੇ ਬਾਅਦ ਕਰੋ।
ਪਿਆਜ (Onion)
● ਖੁਰਾਕ : ਜੈਵਿਕ ਪਿਆਜ (Organic Onion) ਦੀ ਖੁਰਾਕੀ ਤੱਤਾਂ ਦੀ ਲੋੜ ਨੂੰ 4 ਟਰਾਲੀਆਂ ਰੂੜੀ ਦੀ ਖਾਦ (4 ਟਨ ਸੁੱਕੀ ਰੂੜੀ 1.0 ਪ੍ਰਤੀਸ਼ਤ ਨਾਈਟ੍ਰੋਜਨ ਵਾਲੀ) ਵਰਤ ਕੇ ਪੂਰਾ ਕੀਤਾ ਜਾ ਸਕਦਾ ਹੈ। ਜੇ ਰੂੜੀ ਦੀ ਖਾਦ ਪੂਰੀ ਮਾਤਰਾ ਵਿੱਚ ਉਪਲਬਧ ਨਾ ਹੋੇਵੇ ਤਾਂ 3 ਟਰਾਲੀਆਂ ਰੂੜੀ ਦੀ ਖਾਦ (2.7 ਟਨ ਸੁੱਕੀ ਰੂੜੀ) ਦੇ ਨਾਲ 0.9 ਟਨ ਗੰਡੋਆ ਖਾਦ (1.5 ਪ੍ਰਤੀਸ਼ਤ ਨਾਈਟ੍ਰੋਜਨ) ਦੀ ਵਰਤੋਂ ਕੀਤੀ ਜਾ ਸਕਦੀ ਹੈ।
● ਨਦੀਨ ਪ੍ਰਬੰਧ : ਨਦੀਨਾਂ ਦੀ ਰੋਕਥਾਮ ਲਈ ਲੋੜ ਅਨੁਸਾਰ ਗੋਡੀ ਕਰੋ।
ਜੈਵਿਕ ਤਸਦੀਕੀਕਰਨ (Organic authentication)
ਤਸਦੀਕਸ਼ੁਦਾ ਜੈਵਿਕ ਖੇਤੀ ਲਈ ਭਾਰਤ ਸਰਕਾਰ ਵੱਲੋਂ ਜੈਵਿਕ ਮਿਆਰ ਨਿਰਧਾਰਤ ਕੀਤੇ ਗਏ ਹਨ ਜਿਨ੍ਹਾਂ ਦੀ ਪਾਲਣਾ ਦੇ ਨਿਰੀਖਣ ਲਈ ਕੁੱਝ ਨਿਰੀਖਣ ਅਤੇ ਤਸਦੀਕੀ ਏਜੰਸੀਆਂ ਨੂੰ ਮਾਨਤਾ ਦਿੱਤੀ ਗਈ ਹੈ। ਜਿਹੜੇ ਕਿਸਾਨ ਤਸਦੀਕਸ਼ੁਦਾ ਜੈਵਿਕ ਖੇਤੀ ਕਰਨਾ ਚਾਹੁੰਦੇ ਹਨ, ਉਹ ਇਨ੍ਹਾਂ ਏਜੰਸੀਆਂ ਨਾਲ ਸੰਪਰਕ ਕਰ ਸਕਦੇ ਹਨ। ਇਨ੍ਹਾਂ ਦੇ ਪਤੇ ਇੰਟਰਨੈੱਟ ਤੋਂ ਅਪੀਡਾ ਦੀ ਵੈਬਸਾਈਟ www.apeda.gov.in ਤੋਂ ਲਏ ਜਾ ਸਕਦੇ ਹਨ।
Summary in English: Recommendations by PAU for Organic Farming of Maize-Potato-Onion and Turmeric-Onion