Krishi Jagran Punjabi
Menu Close Menu

ਮਿੱਟੀ ਸਿਹਤ ਕਾਰਡ ਅਨੁਸਾਰ ਹੀ ਖਾਦ ਦੀ ਵਰਤੋਂ ਕਰੋ: ਡੀਏਓ

Thursday, 29 April 2021 11:33 AM
DAO

DAO

ਨੇੜਲੇ ਪਿੰਡ ਹਮੀਦੀ ਅਤੇ ਤਲਵੰਡੀ ਵਿਖੇ ਮੁੱਖ ਖੇਤੀਬਾੜੀ ਅਫਸਰ ਡਾ: ਚਰਨਜੀਤ ਸਿੰਘ ਕੈਂਥ ਦੀ ਅਗਵਾਈ ਹੇਠ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।

ਡਾ: ਚਰਨਜੀਤ ਸਿੰਘ ਕੈਂਥ ਨੇ ਦੱਸਿਆ ਕਿ ਅੱਜ ਸਮੇਂ ਦੀ ਲੋੜ ਹੈ ਕਿ ਦਿਨੋ ਦਿਨ ਹੇਠਾਂ ਜਾ ਰਹੇ ਪਾਣੀ ਦੇ ਪੱਧਰ ਨੂੰ ਸੁਧਾਰਨ ਲਈ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬੇ ਨੂੰ ਵਧਾਉਣ ਅਤੇ ਨਰਮੀ ਅਧੀਨ ਰਕਬੇ ਵਿੱਚ ਵਾਧਾ ਕਰਨ ਨਵੀ ਤਕਨੀਕਾਂ ਅਪਣਾਏ ਅਤੇ ਪੀਏਯੂ ਦੁਆਰਾ ਪ੍ਰਮਾਣਿਤ ਕਿਸਮਾਂ ਹੀ ਉਗਾਉਣ।

ਇਸ ਤੋਂ ਇਲਾਵਾ, ਕਿਸਾਨ ਇਸ ਖੇਤਰ ਦੇ ਅਧੀਨ ਮੱਕੀ ਦੀਆਂ ਫਸਲਾਂ ਨੂੰ ਉਤਸ਼ਾਹਤ ਕਰਕੇ ਆਪਣੀ ਆਰਥਿਕ ਸਥਿਤੀ ਨੂੰ ਮਜ਼ਬੂਤ ​​ਕਰ ਸਕਦੇ ਹਨ। ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਜ਼ਮੀਨ ਵਿੱਚ ਹੀ ਜੋਤ ਦੇਣਾ ਚਾਹੀਦਾ ਹੈ। ਅਪੀਲ ਕੀਤੀ ਕਿ ਹੁਣ ਫਸਲ ਦੀ ਕਟਾਈ ਤੋਂ ਬਾਅਦ ਖੇਤ ਖਾਲੀ ਹਨ। ਇਸ ਲਈ ਕਿਸਾਨਾਂ ਨੂੰ ਆਪਣੀ ਮਿੱਟੀ ਦੀ ਪਰਖ ਕਰਵਾਉਣੀ ਚਾਹੀਦੀ ਹੈ, ਅਤੇ ਜ਼ਮੀਨੀ ਸਿਹਤ ਕਾਰਡ ਦੇ ਅਨੁਸਾਰ ਆਪਣੇ ਖੇਤਾਂ ਵਿੱਚ ਖਾਦ ਦੀ ਵਰਤੋਂ ਕਰਨੀ ਚਾਹੀਦੀ ਹੈ।

ਪਿਛਲੇ ਸਮੇਂ ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰ ਚੁਕੇ ਕਿਸਾਨ ਮਘਘਰ ਸਿੰਘ ਨੇ ਆਪਣੇ ਤਜੁਰਬੇ ਕਿਸਾਨਾਂ ਨਾਲ ਸਾਂਝੇ ਕਰਦੇ ਹੋਏ ਹੋਰ ਕਿਸਾਨਾਂ ਨੂੰ ਵੀ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਡਾ: ਸੁਖਪਾਲ ਸਿੰਘ, ਡਾ: ਸੁਖਦੀਪ ਸਿੰਘ, ਡਾ: ਜਸਵਿਦਰ ਸਿੰਘ, ਸੁਖਵੀਰ ਸਿੰਘ, ਦੀਪਕ ਗਰਗ, ਸੋਨੀ ਖਾਨ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ :- ਬੱਲੋਵਾਲ ਸੌਂਖੜੀ ਵਿੱਚ ਖੇਤੀਬਾੜੀ ਕਾਲਜ ਲਈ ਪੰਜਾਬ ਸਰਕਾਰ ਨੇ 13.7 ਕਰੋੜ ਰੁਪਏ ਦਾ ਫੰਡ ਕੀਤਾ ਜਾਰੀ

soil health card DAO punjab Agricultural news
English Summary: Use compost only as per soil health card: DAO

ਖੇਤੀ ਪੱਤਰਕਾਰੀ ਲਈ ਆਪਣਾ ਸਮਰਥਨ ਦਿਖਾਓ .. !!

ਪਿਆਰੇ ਪਾਠਕ, ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ | ਖੇਤੀਬਾੜੀ ਪੱਤਰਕਾਰੀ ਨੂੰ ਅੱਗੇ ਵਧਾਉਣ ਲਈ ਤੁਹਾਡੇ ਵਰਗੇ ਪਾਠਕ ਸਾਡੇ ਲਈ ਇਕ ਪ੍ਰੇਰਣਾ ਹਨ | ਸਾਨੂੰ ਖੇਤੀ ਪੱਤਰਕਾਰੀ ਨੂੰ ਹੋਰ ਮਜਬੂਤ ਬਣਾਉਣ ਅਤੇ ਪੇਂਡੂ ਭਾਰਤ ਦੇ ਹਰ ਕੋਨੇ ਵਿੱਚ ਕਿਸਾਨਾਂ ਅਤੇ ਲੋਕਾਂ ਤੱਕ ਪਹੁੰਚਣ ਲਈ ਤੁਹਾਡੇ ਸਹਾਇਤਾ ਜਾਂ ਸਹਿਯੋਗ ਦੀ ਲੋੜ ਹੈ | ਸਾਡੇ ਭਵਿੱਖ ਲਈ ਤੁਹਾਡਾ ਹਰ ਸਹਿਯੋਗ ਮਹੱਤਵਪੂਰਣ ਹੈ |

ਤੁਸੀ ਸਾਨੂ ਸਹਿਯੋਗ ਜਰੂਰ ਕਰੋ ( Contribute Now )

Share your comments

Krishi Jagran Punjabi Magazine subscription

CopyRight - 2021 Krishi Jagran Media Group. All Rights Reserved.