ਪੰਜਾਬ ਦੇ ਕਿਸਾਨਾਂ ਨੂੰ ਰਾਹਤ ਦਿੰਦੇ ਹੋਏ, ਪੰਜਾਬ ਸਰਕਾਰ ਨੇ ਖੇਤੀਬਾੜੀ ਵਿਭਾਗ ਦੀ ਕਣਕ ਬੀਜ ਸਬਸਿਡੀ ਨੀਤੀ 2020-21 ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਦੇ ਤਹਿਤ ਹੁਣ ਕਿਸਾਨ ਹਾੜੀ ਦੇ ਸੀਜ਼ਨ ਵਿੱਚ 50 ਪ੍ਰਤੀਸ਼ਤ ਸਬਸਿਡੀ ਦੇ ਨਾਲ ਪ੍ਰਮਾਣਿਤ ਬੀਜ ਪ੍ਰਾਪਤ ਕਰ ਸਕਣਗੇ। ਸਰਕਾਰ ਦੀ ਇਸ ਯੋਜਨਾ ਤੋਂ 18.50 ਕਰੋੜ ਰੁਪਏ ਦੀ ਸਬਸਿਡੀ ਨਾਲ ਰਾਜ ਦੇ 2.5 ਲੱਖ ਕਿਸਾਨਾਂ ਨੂੰ ਲਾਭ ਮਿਲੇਗਾ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਸਬਸਿਡੀ ਵਾਲਾ ਬੀਜ ਮੁਹੱਈਆ ਕਰਵਾਉਣ ਨੂੰ ਪਹਿਲ ਦਿੱਤੀ ਜਾਵੇ। ਉਨ੍ਹਾਂ ਕਿਹਾ ਹੈ ਕਿ ਸਬਸਿਡੀ ਸਿਰਫ ਯੋਗ ਕਿਸਾਨਾਂ ਨੂੰ ਹੀ ਦਿੱਤੀ ਜਾਣੀ ਚਾਹੀਦੀ ਹੈ ਅਤੇ ਸਬਸਿਡੀ ਦੀ ਰਾਸ਼ੀ ਸਿੱਧੇ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਤਬਦੀਲ ਕੀਤੀ ਜਾਣੀ ਚਾਹੀਦੀ ਹੈ।
ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ ਨੂੰ ਆਪਣੇ ਸੰਬੰਧਿਤ ਖੇਤਰ ਵਿੱਚ ਵੇਚੇ ਜਾ ਰਹੇ ਬੀਜਾਂ ਦੀ ਨੇੜਿਓਂ ਨਜ਼ਰ ਰੱਖਣ ਲਈ ਵਿਸਥਾਰਤ ਨਿਰਦੇਸ਼ ਜਾਰੀ ਕਰਨ ਲਈ ਏਸੀਐਸ (ਵਿਕਾਸ) ਅਨਿਰੁਧ ਤਿਵਾੜੀ ਨੂੰ ਨਿਰਦੇਸ਼ ਦਿੰਦੇ ਹੋਏ ,ਕੈਪਟਨ ਅਮਰਿੰਦਰ ਨੇ ਉਨ੍ਹਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸਿਰਫ ਗੁਣਵੱਤਾ ਵਾਲੇ ਬੀਜ ਹੀ ਕਿਸਾਨਾਂ ਤੱਕ ਪਹੁਚੰਣ। ਜੇ ਇਸ ਸੰਬੰਧੀ ਕੋਈ ਸ਼ਿਕਾਇਤ ਮਿਲਦੀ ਹੈ ਜਾਂ ਕਿਸੇ ਵੀ ਤਰ੍ਹਾਂ ਦੀਆਂ ਗਲਤੀਆਂ ਦਾ ਪਤਾ ਲੱਗ ਜਾਂਦਾ ਹੈ, ਤਾਂ ਬੀਜ ਏਜੰਸੀਆਂ ਦੇ ਸਬੰਧਤ ਅਧਿਕਾਰੀ, ਕਰਮਚਾਰੀਆਂ ਦੇ ਨਾਲ ਨਾਲ ਜ਼ਿਲ੍ਹਾ ਅਤੇ ਬਲਾਕ ਪੱਧਰੀ ਖੇਤੀਬਾੜੀ ਅਧਿਕਾਰੀ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੋਣਗੇ।
ਵੱਧ ਤੋਂ ਵੱਧ ਪੰਜ ਏਕੜ ਵਿੱਚ ਉਪਲਬਧ ਹੋਵੇਗੀ ਸਬਸਿਡੀ (The subsidy will be available in a maximum of five acres)
ਏ.ਸੀ.ਐੱਸ.(ਵਿਕਾਸ) ਅਨਿਰੁਧ ਤਿਵਾੜੀ ਨੇ ਕਿਹਾ ਕਿ ਕ੍ਰਿਸ਼ੀ ਵਿਭਾਗ ਨੇ ਕਿਸਾਨਾਂ ਨੂੰ ਰਿਆਇਤੀ ਦਰਾਂ ‘ਤੇ ਕਣਕ ਦੇ ਬੀਜ ਮੁਹੱਈਆ ਕਰਵਾਉਣ ਲਈ ਸਾਰੇ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਹੈ।
ਬੀਜਾਂ ਦੀ ਕੁੱਲ ਲਾਗਤ ਦੇ 50 ਪ੍ਰਤੀਸ਼ਤ ਜਾਂ ਵੱਧ ਤੋਂ ਵੱਧ 1000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਸਬਸਿਡੀਆਂ ਸਿੱਧੇ ਬਿਨੈਕਾਰ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਤਬਦੀਲ ਕੀਤੀਆਂ ਜਾਣਗੀਆਂ। ਵੱਧ ਤੋਂ ਵੱਧ 5 ਏਕੜ ਰਕਬੇ ਵਿਚ ਕਣਕ ਦੇ ਬੀਜਾਂ 'ਤੇ ਸਬਸਿਡੀ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ :- 2.5 ਲੱਖ ਰੁਪਏ ਦੀ ਸਬਸਿਡੀ ਦੇ ਨਾਲ ਪ੍ਰਾਪਤ ਕਰੋ ਹੋਮ ਲੋਨ
Summary in English: 2,5 lacs Punjab farmers will be benefitted by getting 50% subsidy on purchase of seeds of grains