1. Home
  2. ਖਬਰਾਂ

24-25 March Punjab Mela: PAU ਵਿਖੇ 'KISAN MELA', GADVASU ਵਿਖੇ ‘PASHU PALAN MELA’

Ludhiana 'ਚ 24 ਅਤੇ 25 March 2023 ਨੂੰ 'Pashu Palan Mela' ਅਤੇ 'KISAN MELA' ਸ਼ੁਰੂ ਹੋਣ ਜਾ ਰਿਹਾ ਹੈ। ਮੇਲੇ ਬਾਰੇ ਵਧੇਰੇ ਜਾਣਕਾਰੀ ਲਈ ਇਹ ਲੇਖ ਪੜੋ।

Gurpreet Kaur Virk
Gurpreet Kaur Virk
ਲੁਧਿਆਣਾ ਵਿਖੇ 24-25 ਮਾਰਚ ਨੂੰ ਪਸ਼ੂ ਪਾਲਣ ਮੇਲਾ ਅਤੇ ਕਿਸਾਨ ਮੇਲਾ

ਲੁਧਿਆਣਾ ਵਿਖੇ 24-25 ਮਾਰਚ ਨੂੰ ਪਸ਼ੂ ਪਾਲਣ ਮੇਲਾ ਅਤੇ ਕਿਸਾਨ ਮੇਲਾ

Ludhiana Mela 2023: ਲੁਧਿਆਣਾ ਵਿਖੇ 24-25 ਮਾਰਚ 2023 ਨੂੰ ਪਸ਼ੂ ਪਾਲਣ ਮੇਲੇ ਅਤੇ ਕਿਸਾਨ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ (Guru Angad Dev Veterinary and Animal Sciences University) ਵਿਖੇ ਪਸ਼ੂ ਪਾਲਣ ਮੇਲਾ ਅਤੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (Punjab Agricultural University) ਵਿੱਚ ਕਿਸਾਨ ਮੇਲਾ ਹੋਣ ਜਾ ਰਿਹਾ ਹੈ।

ਤੁਹਾਨੂੰ ਦੱਸ ਦੇਈਏ ਕਿ ਲੁਧਿਆਣਾ ਦੀ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (Punjab Agricultural University) 24-25 ਮਾਰਚ ਨੂੰ ਹੋਣ ਵਾਲੇ ਦੋ ਰੋਜ਼ਾ ਕਿਸਾਨ ਮੇਲੇ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ। ਪਾਣੀ ਅਤੇ ਖਾਦਾਂ ਦੀ ਸੁਚੱਜੀ ਵਰਤੋਂ ਰਾਹੀਂ ਟਿਕਾਊਤਾ ਪ੍ਰਤੀ ਜਾਗਰੂਕ ਹੋ ਕੇ ਕਿਸਾਨਾਂ ਨੂੰ ਆਰਥਿਕ ਤੌਰ 'ਤੇ ਬੁੱਧੀਮਾਨ ਬਣਾਉਣ ਦੀ ਕੋਸ਼ਿਸ਼ ਕਰਦੇ ਹੋਏ ਇਹ ਮੇਲਾ ਆਪਣੇ ਥੀਮ 'ਆਓ ਖੇਤੀ ਕਰ ਖਟਾਈਏ, ਵਾਡੁ, ਪਾਣੀ ਖਾਦ ਨਾ ਪਾਈਏ' ਰਾਹੀਂ ਇਹ ਮਜ਼ਬੂਤ ਸੰਦੇਸ਼ ਦੇਵੇਗਾ।

ਪੀਏਯੂ ਦੇ ਵਾਈਸ-ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕਿਸਾਨ ਮੇਲਿਆਂ ਲਈ ਸੱਦਾ ਦਿੰਦਿਆਂ ਪੰਜਾਬ ਦੇ ਕਿਸਾਨਾਂ, ਕਿਸਾਨ ਔਰਤਾਂ ਅਤੇ ਨੌਜਵਾਨਾਂ ਨੂੰ ਆਪਣੇ ਪਰਿਵਾਰਾਂ ਸਮੇਤ ਮੇਲਿਆਂ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਨਾਲ ਹੀ ਉਨ੍ਹਾਂ ਨੇ ਖੇਤੀਬਾੜੀ ਨੂੰ ਵਾਤਾਵਰਣ ਪੱਖੀ ਅਤੇ ਆਰਥਿਕ ਤੌਰ 'ਤੇ ਲਾਭਦਾਇਕ ਬਣਾਉਣ ਲਈ ਮਾਹਿਰਾਂ ਨਾਲ ਮਸ਼ਰਵਿਆਂ ਲਈ ਵੀ ਕਿਸਾਨਾਂ ਨੂੰ ਸੱਦਾ ਦਿੱਤਾ ਹੈ।

ਇਹ ਵੀ ਪੜ੍ਹੋ : 24-25 ਮਾਰਚ ਨੂੰ ‘PASHU PALAN MELA’, Dairy-Poultry-Fisheries ਸੰਬੰਧੀ ਤਕਨੀਕਾਂ ਦੀ ਪ੍ਰਦਰਸ਼ਨੀ

ਲੁਧਿਆਣਾ ਵਿਖੇ 24-25 ਮਾਰਚ ਨੂੰ ਪਸ਼ੂ ਪਾਲਣ ਮੇਲਾ ਅਤੇ ਕਿਸਾਨ ਮੇਲਾ

ਲੁਧਿਆਣਾ ਵਿਖੇ 24-25 ਮਾਰਚ ਨੂੰ ਪਸ਼ੂ ਪਾਲਣ ਮੇਲਾ ਅਤੇ ਕਿਸਾਨ ਮੇਲਾ

ਜਦੋਂਕਿ, ਲੁਧਿਆਣਾ ਦੀ ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ (Guru Angad Dev Veterinary and Animal Sciences University) 24 ਅਤੇ 25 ਮਾਰਚ 2023 ਨੂੰ ਦੋ ਦਿਨਾਂ ‘ਪਸ਼ੂ ਪਾਲਣ ਮੇਲਾ’ ਕਰਵਾਏਗੀ। ਡਾ. ਪਰਕਾਸ਼ ਸਿੰਘ ਬਰਾੜ, ਨਿਰਦੇਸ਼ਕ ਪਸਾਰ ਸਿੱਖਿਆ ਨੇ ਦੱਸਿਆ ਮੇਲਾ ਵੇਖਣ ਲਈ ਕਿਸਾਨ ਬਹੁਤ ਤਾਂਘਵਾਨ ਹਨ।

ਜਾਣਕਾਰੀ ਲਈ ਦੱਸ ਦੇਈਏ:

● ਮੇਲੇ ਵਿੱਚ ਯੂਨੀਵਰਸਿਟੀ ਵੱਲੋਂ ਕਿਸਾਨ-ਵਿਗਿਆਨੀ ਤਕਨੀਕੀ ਲੈਕਚਰਾਂ ਦੇ ਮੰਚ ’ਤੇ ਇਕੱਠੇ ਹੋਣਗੇ।

● ਵੈਟਨਰੀ ਅਤੇ ਪਸ਼ੂ ਵਿਗਿਆਨ, ਡੇਅਰੀ, ਪੋਲਟਰੀ, ਫ਼ਿਸ਼ਰੀਜ਼ ਸੰਬੰਧੀ ਤਕਨੀਕਾਂ ਦਾ ਪ੍ਰਦਰਸ਼ਨ ਹੋਵੇਗਾ।

● ਇਸ ਮੌਕੇ ਸਵਾਲਾਂ ਜਵਾਬਾਂ ਦਾ ਸੈਸ਼ਨ ਵੀ ਆਯੋਜਿਤ ਕੀਤਾ ਜਾਵੇਗਾ।

● ਯੂਨੀਵਰਸਿਟੀ ਦੇ ਉਤਮ ਨਸਲ ਦੇ ਪਸ਼ੂ, ਮੱਝਾਂ, ਬੱਕਰੀਆਂ ਅਤੇ ਮੁਰਗੀਆਂ ਦੀ ਪ੍ਰਦਰਸ਼ਨੀ ਲਗਾਈ ਜਾਵੇਗੀ।

● ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਸੰਪੂਰਨ ਸਾਹਿਤ ਅਤੇ ਰਸਾਲਾ ‘ਵਿਗਿਆਨਕ ਪਸ਼ੂ ਪਾਲਣ’ ਵੀ ਉਪਲਬਧ ਹੋਵੇਗਾ।

● ਡੇਅਰੀ ਫਾਰਮਿੰਗ ਨਾਲ ਸੰਬੰਧਿਤ ਮੋਬਾਈਲ ਐਪਸ, ਸੂਰਾਂ ਦੀਆਂ ਬਿਮਾਰੀਆਂ ਬਾਰੇ ਕਿਤਾਬਚਾ ਅਤੇ ਹੋਰ ਪ੍ਰਕਾਸ਼ਨਾਵਾਂ ਲੋਕ ਅਰਪਣ ਕੀਤੀਆਂ ਜਾਣਗੀਆਂ।

ਇਹ ਵੀ ਪੜ੍ਹੋ : PAU ਵੱਲੋਂ 24 ਅਤੇ 25 ਮਾਰਚ ਨੂੰ Ludhiana Kisan Mela

ਪਸ਼ੂਆਂ ਦੀ ਨਸਲ ਨੂੰ ਬਿਹਤਰ ਕਰਨ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਦੁੱਧ ਅਤੇ ਦੁੱਧ ਉਤਪਾਦਾਂ ਦੀਆਂ ਵਸਤਾਂ ਸੰਬੰਧੀ ਮਸ਼ੀਨਰੀ, ਦਵਾਈਆਂ, ਟੀਕਿਆਂ, ਪਸ਼ੂ ਫੀਡ ਨਾਲ ਸੰਬੰਧਿਤ ਕੰਪਨੀਆਂ ਅਤੇ ਵਿਤੀ ਸੰਸਥਾਵਾਂ ਦੇ ਨੁਮਾਇੰਦੇ ਵੀ ਮੇਲੇ ਵਿੱਚ ਮੌਜੂਦ ਹੋਣਗੇ। ਮੇਲੇ ਵਿਚ ਯੂਨੀਵਰਸਿਟੀ ਵੱਲੋਂ ਤਿਆਰ ਕੀਤੇ ਜਾਂਦੇ ਧਾਤਾਂ ਦੇ ਚੂਰੇ, ਪਸ਼ੂ ਚਾਟ, ਬਾਈਪਾਸ ਫੈਟ, ਪਰਾਲੀ ਨੂੰ ਯੂਰੀਏ ਨਾਲ ਸੋਧਣ ਸੰਬੰਧੀ ਦੱਸਿਆ ਜਾਏਗਾ।

ਕਿਸਾਨਾਂ ਨੂੰ ਲੇਵੇ ਦੀ ਸੋਜ, ਦੁੱਧ ਦੀ ਜਾਂਚ, ਪਸ਼ੂ ਜ਼ਹਿਰਬਾਦ, ਅੰਦਰੂਨੀ ਪਰਜੀਵੀਆਂ ਬਾਰੇ ਜਾਗਰੂਕ ਕੀਤਾ ਜਾਏਗਾ। ਪਸ਼ੂ ਦੇ ਖੂਨ, ਗੋਹੇ, ਪਿਸ਼ਾਬ, ਚਮੜੀ, ਫੀਡ ਦੇ ਨਮੂਨੇ, ਦੁੱਧ ਅਤੇ ਚਾਰਿਆਂ ਦੇ ਜ਼ਹਿਰਬਾਦ ਸੰਬੰਧੀ ਮੇਲੇ ਦੌਰਾਨ ਜਾਂਚ ਦੀ ਮੁਫ਼ਤ ਸਹੂਲਤ ਦਿੱਤੀ ਜਾਵੇਗੀ।

ਡਾ. ਇੰਦਰਜੀਤ ਸਿੰਘ, ਉਪ-ਕੁਲਪਤੀ, ਵੈਟਨਰੀ ਯੂਨੀਵਰਸਿਟੀ ਨੇ ਕਿਹਾ ਕਿ ਮੇਲੇ ਲਈ ਅਸੀਂ ਹੋਰਨਾਂ ਸੂਬਿਆਂ ਦੇ ਕਿਸਾਨਾਂ ਨੂੰ ਵੀ ਸੱਦਾ ਦਿੰਦੇ ਹਾਂ। ਜਿੱਥੇ ਮੇਲੇ ਵਿਚ ਪਸ਼ੂ ਪਾਲਣ ਅਤੇ ਕਿਸਾਨੀ ਨਾਲ ਸੰਬੰਧਿਤ ਵੱਖੋ-ਵੱਖਰੇ ਵਿਭਾਗ ਹਿੱਸਾ ਲੈਣਗੇ ਉਥੇ 100 ਤੋਂ ਵਧੇਰੇ ਕੰਪਨੀਆਂ ਆਪਣੀਆਂ ਦਵਾਈਆਂ, ਉਪਕਰਣ, ਮਸ਼ੀਨਰੀ ਅਤੇ ਪਸ਼ੂਆਂ ਨਾਲ ਸੰਬੰਧਿਤ ਸਹੂਲਤਾਂ ਬਾਰੇ ਸਟਾਲ ਲਗਾਉਣਗੇ।

ਯੂਨੀਵਰਸਿਟੀ ਦੀ ਅਗਵਾਈ ਅਧੀਨ ਕੰਮ ਕਰ ਰਹੀਆਂ ਕਿਸਾਨ ਜਥੇਬੰਦੀਆਂ ਵੀ ਆਪਣੇ ਸਟਾਲ ਲਗਾਉਣਗੀਆਂ। ਉਨ੍ਹਾਂ ਕਿਹਾ ਕਿ ਇਸ ਵਾਰ ਦਾ ਮੇਲਾ ਅਸੀਂ ਚੌਗਿਰਦੇ ਨੂੰ ਸਮਰਪਿਤ ਕਰ ਰਹੇ ਹਾਂ ਤਾਂ ਜੋ ਪਸ਼ੂ ਪਾਲਣ ਕਰਦਿਆਂ ਹੋਇਆਂ ਸਾਰੇ ਕਾਰਜ ਚੌਗਿਰਦੇ ਅਨੁਕੂਲ ਕੀਤੇ ਜਾਣ। ਉਨ੍ਹਾਂ ਜਾਣਕਾਰੀ ਦਿੱਤੀ ਕਿ ਵਿਗਿਆਨਕ ਖੇਤੀ ਨੂੰ ਅਪਨਾਉਣ ਅਤੇ ਉਤਸਾਹਿਤ ਕਰਨ ਵਾਲੇ ਚਾਰ ਕਿਸਾਨਾਂ ਨੂੰ ‘ਮੁੱਖ ਮੰਤਰੀ ਪੁਰਸਕਾਰ’ ਨਾਲ ਵੀ ਨਿਵਾਜਿਆ ਜਾਏਗਾ।

Summary in English: 24-25 March Punjab Mela: 'KISAN MELA' at PAU, 'PASHU PALAN MELA' at GADVASU

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters