Good News: ਸਹਿਕਾਰੀ ਖੰਡ ਮਿੱਲਾਂ ਵੱਲੋਂ ਕਿਸਾਨਾਂ ਤੋਂ ਖਰੀਦੇ ਗੰਨੇ ਦੀ ਅਦਾਇਗੀ ਲਈ ਪੰਜਾਬ ਸਰਕਾਰ ਨੇ 50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਪੰਜਾਬ ਸਰਕਾਰ ਦੇ ਇਸ ਸ਼ਲਾਘਾਯੋਗ ਕਦਮ ਨੇ ਕਿਸਾਨ ਹਿਤੂ ਹੋਣ ਦਾ ਸਬੂਤ ਦਿੱਤਾ ਹੈ।
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਲਈ 50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਰਾਸ਼ੀ ਵਿੱਚੋਂ 6.88 ਕਰੋੜ ਰੁਪਏ ਸਹਿਕਾਰੀ ਖੰਡ ਮਿੱਲ ਬਟਾਲਾ ਦੇ ਹਿੱਸੇ ਆਏ ਹਨ ਅਤੇ ਮਿੱਲ ਨੇ 1 ਅਪ੍ਰੈਲ 2023 ਤੱਕ ਖਰੀਦੇ ਗਏ ਸਾਰੇ ਗੰਨੇ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾ ਦਿੱਤੀ ਹੈ।
ਪੰਜਾਬ ਸਰਕਾਰ ਵੱਲੋਂ ਸਹਿਕਾਰੀ ਖੰਡ ਮਿੱਲਾਂ ਵੱਲੋਂ ਖਰੀਦੇ ਗੰਨੇ ਦੀ ਅਦਾਇਗੀ ਲਈ ਕਿਸਾਨਾਂ ਨੂੰ 50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਰਾਸ਼ੀ ਵਿੱਚੋਂ 6.88 ਕਰੋੜ ਰੁਪਏ ਸਹਿਕਾਰੀ ਖੰਡ ਮਿੱਲ ਬਟਾਲਾ ਦੇ ਹਿੱਸੇ ਆ ਗਏ ਹਨ ਅਤੇ ਮਿੱਲ ਨੇ 1 ਅਪ੍ਰੈਲ 2023 ਤੱਕ ਖਰੀਦੇ ਗਏ ਸਾਰੇ ਗੰਨੇ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾ ਦਿੱਤੀ ਹੈ।
ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਅਤੇ ਵਜ਼ੀਰ-ਏ-ਖ਼ਜ਼ਾਨਾਂ ਸ. ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹਾ ਉਪਰਾਲਾ ਕਰਕੇ ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਉਹ ਕਿਸਾਨ ਹਿਤੈਸ਼ੀ ਹੈ।
ਇਹ ਵੀ ਪੜ੍ਹੋ : PM KISAN YOJANA 'ਚ ਵੱਡੇ ਬਦਲਾਅ ਤੋਂ ਬਾਅਦ ਕਰੋੜਾਂ ਕਿਸਾਨਾਂ ਨੂੰ ਸਿੱਧਾ ਲਾਭ
ਚੇਅਰਮੈਨ ਸੇਖਵਾਂ ਨੇ ਕਿਹਾ ਕਿ ਗੰਨਾ ਕਾਸ਼ਤਕਾਰਾਂ ਨੂੰ ਭਵਿੱਖ ਵਿੱਚ ਗੰਨੇ ਦੀ ਖਰੀਦ ਅਤੇ ਅਦਾਇਗੀ ਸਬੰਧੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਸਾਰੀਆਂ ਫਸਲਾਂ ਦੀ ਸਮੇਂ ਸਿਰ ਖਰੀਦ ਅਤੇ ਅਦਾਇਗੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਹਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ ਅਤੇ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਹਲਕਾ ਕਾਦੀਆਂ ਦੇ ਉੱਘੇ ਗੰਨਾ ਕਿਸਾਨ ਐਡਵੋਕੇਟ ਨਗਿੰਦਰ ਸਿੰਘ ਸਿੱਧਵਾਂ, ਮਹਾਂਬੀਰ ਸਿੰਘ ਆਲੋਵਾਲ, ਗੁਰਦੇਵ ਸਿੰਘ, ਆਲੋਵਾਲ ਸਿੰਘ, ਜਗਜੀਤ ਸਿੰਘ ਬੱਲ, ਸਿਮਰਨਜੀਤ ਸਿੰਘ ਸਾਹਬੀ ਬਰੋਏ, ਭੁਪਿੰਦਰ ਸਿੰਘ ਜੋਗੇਵਾਲ ਜੱਟਾਂ, ਸੂਬਾ ਸਿੰਘ ਸੰਘਰ, ਅਮਰਜੀਤ ਸਿੰਘ ਮੱਲੀਆਂ ਫਕੀਰਾਂ, ਸੁਖਦੇਵ ਸਿੰਘ ਠੱਕਰ ਸੰਧੂ, ਅਮਨਪਾਲ ਸਿੰਘ ਠੱਕਰ ਸੰਧੂ, ਰਾਮ ਸਿੰਘ ਡੇਹਰੀਵਾਲ, ਦਿਆਲ ਸਿੰਘ ਡੇਹਰੀਵਾਲ, ਧਰਮ ਸਿੰਘ ਦੋਧੀ ਡੇਹਰੀਵਾਲ, ਗੁਰਮੀਤ ਸਿੰਘ ਡੇਹਰੀਵਾਲ, ਚੈਨ ਸਿੰਘ ਡੇਹਰੀਵਾਲ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।
ਸਰੋਤ: ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਗੁਰਦਾਸਪੁਰ (District Public Relations Office, Gurdaspur)
Summary in English: 50 crore rupees released to cooperative sugar mills for payment of sugarcane