
30 ਜੂਨ ਤੱਕ ਹੋਵੇਗੀ ਟਰੈਕਟਰਾਂ ਦੀ ਰਜਿਸਟ੍ਰੇਸ਼ਨ
Good News: ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸੁਪਰੀਮੋ ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਨੂੰ ਹਰ ਸੰਭਵ ਸਹੂਲਤਾਂ ਦੇਣ ਲਈ ਜੰਗੀ ਪੱਧਰ 'ਤੇ ਕੰਮ ਕਰ ਰਹੇ ਹਨ। ਇਸੇ ਲੜੀ 'ਚ ਪੰਜਾਬ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਟ੍ਰੈਮ-3 ਸਟੈਂਡਰਡ ਦੇ ਟਰੈਕਟਰਾਂ ਦੀ ਰਜਿਸਟ੍ਰੇਸ਼ਨ ਕਰਾਉਣ ਲਈ 30 ਜੂਨ ਤੱਕ ਦਾ ਸਮਾਂ ਦਿੱਤਾ ਹੈ।

30 ਜੂਨ ਤੱਕ ਹੋਵੇਗੀ ਟਰੈਕਟਰਾਂ ਦੀ ਰਜਿਸਟ੍ਰੇਸ਼ਨ
ਟਰੈਕਟਰ ਨੂੰ ਸੂਬੇ ਦੀ ਖੇਤੀ ਆਰਥਿਕਤਾ ਦਾ ਧੁਰਾ ਮੰਨਿਆ ਜਾਂਦਾ ਹੈ, ਇਹੀ ਕਾਰਨ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਦੇ ਨਾਲ-ਨਾਲ ਉਨ੍ਹਾਂ ਦੀ ਭਲਾਈ ਲਈ ਹਰ ਹੰਭਲਾ ਮਾਰਨ ਲਈ ਤਿਆਰ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਪਣੇ ਦਫ਼ਤਰ ਵਿਖੇ ਟਰੈਕਟਰ ਡੀਲਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕੀਤਾ।
ਇਹ ਵੀ ਪੜ੍ਹੋ : ਸੰਭਾਵਿਤ ਹੜ੍ਹਾਂ ਲਈ Agriculture Department ਵੱਲੋਂ ਸੰਪਰਕ ਨੰਬਰ ਜਾਰੀ

30 ਜੂਨ ਤੱਕ ਹੋਵੇਗੀ ਟਰੈਕਟਰਾਂ ਦੀ ਰਜਿਸਟ੍ਰੇਸ਼ਨ
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਭਾਰਤ ਸਰਕਾਰ ਦੇ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੀਆਂ ਸ਼ਰਤਾਂ ਮੁਤਾਬਕ ਸੂਬੇ ਵਿੱਚ ਟ੍ਰੈਮ-3 ਸਟੈਂਡਰਡ ਦੇ ਟਰੈਕਟਰਾਂ ਦੀ ਰਜਿਸਟ੍ਰੇਸ਼ਨ ਬੰਦ ਸੀ ਜਿਸ ਕਾਰਨ ਕਿਸਾਨਾਂ ਅਤੇ ਡੀਲਰਾਂ ਨੂੰ ਨੁਕਸਾਨ ਝੱਲਣਾ ਪੈ ਰਿਹਾ ਸੀ। ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਅੱਜ ਟ੍ਰੈਮ-3 ਸਟੈਂਡਰਡ ਦੇ ਟਰੈਕਟਰਾਂ ਦੀ ਰਜਿਸਟ੍ਰੇਸ਼ਨ ਕਰਾਉਣ ਲਈ 30 ਜੂਨ ਤੱਕ ਦਾ ਸਮਾਂ ਦਿੱਤਾ ਹੈ।
ਇਹ ਵੀ ਪੜ੍ਹੋ : ਖਾਦ ਖਰੀਦਣ ਵਾਲੇ ਕਿਸਾਨਾਂ ਲਈ Good News! ਇਨ੍ਹਾਂ ਕਿਸਾਨਾਂ ਦਾ ਹੋਵੇਗਾ ਇੱਕ ਲੱਖ ਦਾ ਬੀਮਾ

30 ਜੂਨ ਤੱਕ ਹੋਵੇਗੀ ਟਰੈਕਟਰਾਂ ਦੀ ਰਜਿਸਟ੍ਰੇਸ਼ਨ
ਅੱਗੇ ਬੋਲਦਿਆਂ ਉਨ੍ਹਾਂ ਕਿਹਾ ਕਿ ਡੀਲਰ ਆਪਣੀ ਆਈ.ਡੀ. ਵਿੱਚੋਂ ਰਜਿਸਟ੍ਰੇਸ਼ਨ ਲਈ ਅਪਲਾਈ ਕਰ ਸਕਦੇ ਹਨ ਅਤੇ ਜਿੱਥੇ ਡੀਲਰ ਆਈ.ਡੀ. ਉਪਲਬਧ ਨਹੀਂ ਹੈ, ਉਥੇ ਆਰ.ਟੀ.ਏ/ਐਸ.ਡੀ.ਐਮ ਦੀ ਆਈ.ਡੀ. ਵਿੱਚੋਂ ਟਰੈਕਟਰ ਦੀ ਰਜਿਸਟ੍ਰੇਸ਼ਨ ਕਰਵਾਈ ਜਾਵੇਗੀ।
ਜਾਣਕਾਰੀ ਲਈ ਦੱਸ ਦੇਈਏ ਕਿ ਇਸ ਮੀਟਿੰਗ ਵਿੱਚ ਟਰਾਂਸਪੋਰਟ ਵਿਭਾਗ ਦੇ ਸਕੱਤਰ ਦਿਲਰਾਜ ਸਿੰਘ ਸੰਧਾਵਾਲੀਆ, ਵਧੀਕ ਸਟੇਟ ਟਰਾਂਸਪੋਰਟ ਕਮਿਸ਼ਨਰ ਸਕੱਤਰ ਸਿੰਘ ਬੱਲ ਅਤੇ ਹੋਰ ਅਧਿਕਾਰੀ ਮੌਜੂਦ ਸਨ।
Summary in English: A big relief to the farmers of Punjab, now the registration of tractors will be done till June 30