ਪੰਜਾਬ ਦੇ ਵਸਨੀਕਾਂ ਲਈ ਖੁਸ਼ਖਬਰੀ, ਪੰਜਾਬ ਸਰਕਾਰ ਵੱਲੋਂ ਆਯੂਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਤਹਿਤ 20 ਕਰੋੜ ਰੁਪਏ ਦੀ ਰਾਸ਼ੀ ਜਾਰੀ, ਪੜੋ ਪੂਰੀ ਖ਼ਬਰ...
Ayushman Bharat Health Insurance Scheme: ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਭਲਾਈ ਲਈ ਜੰਗੀ ਪੱਧਰ 'ਤੇ ਕੰਮ ਕਰ ਰਹੀ ਹੈ। ਇਸੇ ਲੜੀ ਨੂੰ ਅੱਗੇ ਤੋਰਦਿਆਂ ਭਗਵੰਤ ਮਾਨ ਸਰਕਾਰ ਨੇ ਇੱਕ ਸ਼ਿਲਾਘਯੋਗ ਕਦਮ ਚੁੱਕਿਆ ਹੈ। ਦਰਅਸਲ, ਪੰਜਾਬ ਸਰਕਾਰ ਨੇ ਹਮੇਸ਼ਾ ਦੀ ਤਰ੍ਹਾਂ ਲੋਕ ਭਲਾਈ ਦੇ ਮੁੱਦੇ ਨੂੰ ਧਿਆਨ ਵਿੱਚ ਰੱਖਦੇ ਹੋਏ ਆਯੂਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਤਹਿਤ 20 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।
ਸਿਹਤ ਵਿਭਾਗ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ (Ayushman Bharat Chief Minister Health Insurance Scheme) ਅਧੀਨ 20 ਕਰੋੜ ਰੁਪਏ ਦੀ ਰਾਸ਼ੀ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲਾਂ ਨੂੰ ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ: Ayushman Bharat Yojana Latest Update: ਆਯੂਸ਼ਮਾਨ ਭਾਰਤ ਯੋਜਨਾ ਤਹਿਤ ਹੁਣ 5 ਲੱਖ ਰੁਪਏ ਤੱਕ ਦਾ ਸਰਜੀਕਲ ਪੈਕੇਜ !
ਤੁਹਾਨੂੰ ਦੱਸ ਦੇਈਏ ਕਿ ਇਸ ਯੋਜਨਾ ਅਧੀਨ ਪਿਛਲੇ 3 ਸਾਲਾਂ ਤੋਂ ਲਗਭਗ 44.04 ਲੱਖ ਲਾਭਪਾਤਰੀ ਪਰਿਵਾਰਾਂ ਨੂੰ 5 ਲੱਖ ਰੁਪਏ ਤੱਕ ਦੀਆਂ ਮੁਫ਼ਤ ਸਿਹਤ ਸੇਵਾਵਾਂ ਦਿੱਤੀਆ ਜਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਹੁਣ ਤੱਕ 1609 ਕਰੋੜ ਰੁਪਏ ਤੋਂ ਵੱਧ ਕੀਮਤ ਦੇ ਲਗਭਗ 13.50 ਲੱਖ ਇਲਾਜ ਕੀਤੇ ਜਾ ਚੁੱਕੇ ਹਨ ਅਤੇ ਲਗਭਗ 80 ਲੱਖ ਸਿਹਤ ਬੀਮਾ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ।
ਇਹ ਵੀ ਪੜ੍ਹੋ : Ayushman Bharat Scheme: ਸਕੀਮ ਤਹਿਤ ਪੀਜੀਆਈ ਚੰਡੀਗੜ੍ਹ 'ਚ ਮੁੜ ਸ਼ੁਰੂ ਹੋਇਆ ਪੰਜਾਬ ਦੇ ਮਰੀਜ਼ਾਂ ਦਾ ਇਲਾਜ
ਬੁਲਾਰੇ ਨੇ ਦੱਸਿਆ ਕਿ ਮੌਜੂਦਾ ਸਾਲ ਦੋਰਾਨ ਕੁੱਲ 200 ਕਰੋੜ ਰੁਪਏ ਦੀ ਅਦਾਇਗੀ ਸੂਚੀਬੱਧ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲਾਂ ਨੂੰ ਕੀਤੀ ਜਾ ਚੁੱਕੀ ਹੈ। ਪੰਜਾਬ ਸਰਕਾਰ ਯੋਗ ਲਾਭਪਾਤਰੀ ਪਰਿਵਾਰਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਦੇਣ ਅਤੇ ਸਮੇਂ ਸਿਰ ਕਲੇਮਾਂ ਦੀ ਅਦਾਇਗੀ ਕਰਨ ਲਈ ਵਚਨਬੱਧ ਹੈ। ਯੋਗ ਲਾਭਪਾਤਰੀ ਆਪਣਾ ਕਾਰਡ ਬਣਵਾਉਣ ਦੇ ਲਈ ਨਜਦੀਕੀ ਸੂਚੀਬੱਧ/ਸਰਕਾਰੀ ਹਸਪਤਾਲ, ਸੀ.ਐੱਸ.ਸੀ. ਕੇਂਦਰ ਜਾਂ ਸੇਵਾ ਕੇਂਦਰ ਵਿਖੇ ਪਹੁੰਚ ਸਕਦੇ ਹਨ।
Summary in English: A good step by Punjab Govt, 20 crores released under Ayushman Bharat Health Insurance Scheme