1. Home
  2. ਖਬਰਾਂ

Bhubaneswar ਵਿੱਚ ਆਯੋਜਿਤ 'MFOI Samridh Kisan Utsav' ਵਿੱਚ ਵੱਡੀ ਗਿਣਤੀ ਵਿੱਚ ਪਹੁੰਚੇ Progressive Farmers, ਕ੍ਰਿਸ਼ੀ ਜਾਗਰਣ ਦੀ MFOI ਮੁਹਿੰਮ ਦੀ ਕੀਤੀ ਸ਼ਲਾਘਾ

ਅੱਜ ਮੰਗਲਵਾਰ (11 ਜੂਨ, 2024) ਨੂੰ ਓਡੀਸ਼ਾ ਦੇ ਭੁਵਨੇਸ਼ਵਰ ਸ਼ਹਿਰ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ, ਖੋਰਧਾ/Krishi Vigyan Kendra, Khordha ICAR-CIFA, ਕੌਸ਼ਲਿਆ ਗੰਗਾ, ਭੁਵਨੇਸ਼ਵਰ, ਓਡੀਸ਼ਾ ਵਿੱਚ 'ਐਮਐਫਓਆਈ ਸਮ੍ਰਿਧ ਕਿਸਾਨ ਉਤਸਵ 2024' (‘MFOI Samridh Kisan Utsav 2024’) ਦਾ ਆਯੋਜਨ ਕੀਤਾ ਗਿਆ। ਜਾਣੋ ਪ੍ਰੋਗਰਾਮ 'ਚ ਕੀ ਸੀ ਖਾਸ...

Gurpreet Kaur Virk
Gurpreet Kaur Virk
ਐਮਐਫਓਆਈ ਸਮ੍ਰਿਧ ਕਿਸਾਨ ਉਤਸਵ 2024

ਐਮਐਫਓਆਈ ਸਮ੍ਰਿਧ ਕਿਸਾਨ ਉਤਸਵ 2024

MFOI Samridh Kisan Utsav 2024: ਕ੍ਰਿਸ਼ੀ ਜਾਗਰਣ ਦੁਆਰਾ ਆਯੋਜਿਤ ਅਤੇ ਮਹਿੰਦਰਾ ਟਰੈਕਟਰਜ਼ ਦੁਆਰਾ ਸਪਾਂਸਰ ਕੀਤਾ ਗਿਆ 'ਐਮਐਫਓਆਈ ਸਮ੍ਰਿਧ ਕਿਸਾਨ ਉਤਸਵ 2024' (‘MFOI Samridh Kisan Utsav 2024’) ਕ੍ਰਿਸ਼ੀ ਵਿਗਿਆਨ ਕੇਂਦਰ, ਖੋਰਧਾ, ICAR-CIFA, ਕੌਸ਼ਲਿਆ ਗੰਗਾ, ਭੁਵਨੇਸ਼ਵਰ, ਓਡੀਸ਼ਾ ਵਿਖੇ ਆਯੋਜਿਤ ਕੀਤਾ ਗਿਆ। ਇਸ ਇੱਕ ਰੋਜ਼ਾ ਕ੍ਰਿਸ਼ੀ ਪ੍ਰੋਗਰਾਮ ਵਿੱਚ ਮਹਿੰਦਰਾ ਟਰੈਕਟਰਜ਼ ਵੱਲੋਂ ਆਧੁਨਿਕ ਤਕਨੀਕ ਵਾਲੇ ਟਰੈਕਟਰਾਂ ਦੇ ਸਟਾਲ ਲਗਾਏ ਗਏ, ਤਾਂ ਜੋ ਕਿਸਾਨ ਖੇਤੀ ਵਿੱਚ ਟਰੈਕਟਰਾਂ ਦੀ ਉਪਯੋਗਤਾ ਨੂੰ ਸਮਝ ਸਕਣ।

ਤੁਹਾਨੂੰ ਦੱਸ ਦੇਈਏ ਕਿ ਇਸ 'ਸਮ੍ਰਿਧ ਕਿਸਾਨ ਉਤਸਵ' 'ਚ 150 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ ਅਤੇ ਖੇਤੀ ਨਾਲ ਜੁੜੀਆਂ ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਹਾਸਲ ਕੀਤੀ। ਪ੍ਰੋਗਰਾਮ ਦੌਰਾਨ ਕਈ ਅਗਾਂਹਵਧੂ ਕਿਸਾਨਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਕਈ ਖੇਤੀ ਵਿਗਿਆਨੀ ਅਤੇ ਕੰਪਨੀ ਦੇ ਅਧਿਕਾਰੀ ਵੀ ਮੌਜੂਦ ਸਨ।

ਇਹ ਮਹਿਮਾਨ ਪ੍ਰੋਗਰਾਮ ਵਿੱਚ ਮੌਜੂਦ ਸਨ

'ਐਮਐਫਓਆਈ ਸਮ੍ਰਿਧ ਕਿਸਾਨ ਉਤਸਵ 2024' (‘MFOI Samridh Kisan Utsav 2024’) ਪ੍ਰੋਗਰਾਮ ਦੇ ਮੁੱਖ ਮਹਿਮਾਨ ਡਾ. ਪੀ.ਕੇ. ਸਾਹੂ (ਡਾਇਰੈਕਟਰ, ICAR-CIFA), ਡਾ. ਹਰਪ੍ਰਿਯਾ ਨਾਇਕ (ਸੀਨੀਅਰ ਸਾਇੰਟਿਸਟ ਅਤੇ ਹੈਡ, ਖੋਢਾ), ਸਤੀਸ਼ ਮਿੱਤਰਾ (ਸਟੇਟ ਹੈਡ, ਮਹਿੰਦਰਾ ਟਰੈਕਟਰਜ਼), ਸੁਰਿੰਦਰ ਸਿੰਘ (ਫਾਰਮ ਮਸ਼ੀਨਰੀ) ), ਐਸਐਮਐਸ (ਸੀਪੀ), ਕੇਵੀਕੇ-ਖੋਰਧਾ), ਮਹਿੰਦਰ ਪ੍ਰਧਾਨ (ਡੀਲਰ, ਮਹਿੰਦਰਾ-ਬੀਬੀਐਸਆਰ), ਕਾਰ (ਏਰੀਆ ਮੈਨੇਜਰ, ਮਹਿੰਦਰਾ ਟਰੈਕਟਰ), ਸ਼ੁਧਰਾ ਸੁਮਨ ਮੋਹੰਤੀ (ਏਰੀਆ ਮੈਨੇਜਰ, ਪ੍ਰਬਲਿਕ ਜਾਗਰਣ) ਸੁਰਿੰਦਰ ਸਿੰਘ (ਐਸਐਮਐਸ (ਸੀਪੀ), ਕੇ.ਵੀ.ਕੇ. - ਖੋਰਧਾ) ਹਾਜ਼ਰ ਸਨ।

ਮਹਿੰਦਰਾ ਟਰੈਕਟਰਜ਼ ਦਾ ਸਟਾਲ

ਸਮ੍ਰਿਧ ਕਿਸਾਨ ਉਤਸਵ ਪ੍ਰੋਗਰਾਮ ਵਿੱਚ ਮਹਿੰਦਰਾ ਟਰੈਕਟਰਜ਼ ਦੇ ਨਵੀਨਤਮ ਟਰੈਕਟਰਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ, ਜੋ ਕਿ ਖੇਤੀ ਤਰੀਕਿਆਂ ਵਿੱਚ ਕ੍ਰਾਂਤੀ ਲਿਆਉਣ ਅਤੇ ਉਤਪਾਦਕਤਾ ਵਧਾਉਣ ਲਈ ਤਿਆਰ ਕੀਤੇ ਗਏ ਹਨ। ਇਸ ਪ੍ਰੋਗਰਾਮ ਵਿੱਚ ਇਨ੍ਹਾਂ ਸ਼ਾਨਦਾਰ ਟਰੈਕਟਰਾਂ ਨੂੰ ਲਗਾਉਣ ਦਾ ਮੁੱਖ ਮੰਤਵ ਇਹ ਹੈ ਕਿ ਕਿਸਾਨ ਮਹਿੰਦਰਾ ਟਰੈਕਟਰਜ਼ ਕੰਪਨੀ ਵੱਲੋਂ ਤਿਆਰ ਕੀਤੇ ਗਏ ਨਵੀਂ ਤਕਨੀਕ ਦੇ ਟਰੈਕਟਰਾਂ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਣ ਅਤੇ ਉਹ ਇਨ੍ਹਾਂ ਨੂੰ ਖਰੀਦ ਕੇ ਵਰਤ ਸਕਣ।

'MFOI Awards' ਬਾਰੇ ਜਾਣਕਾਰੀ

ਮਹਿੰਦਰਾ ਟਰੈਕਟਰਜ਼ ਦੁਆਰਾ ਸਪਾਂਸਰ ਕੀਤੇ ਗਏ ਮਿਲੀਅਨੇਅਰ ਫਾਰਮਰ ਆਫ਼ ਇੰਡੀਆ (MFOI) ਅਵਾਰਡ ਉਹਨਾਂ ਭਾਰਤੀ ਕਿਸਾਨਾਂ ਲਈ ਹਨ ਜਿਨ੍ਹਾਂ ਨੇ ਨਾ ਸਿਰਫ਼ ਆਪਣੀ ਆਮਦਨ ਨੂੰ ਦੁੱਗਣਾ ਕੀਤਾ ਹੈ, ਸਗੋਂ ਆਪਣੇ ਅਣਥੱਕ ਯਤਨਾਂ ਅਤੇ ਨਵੀਨਤਾਕਾਰੀ ਖੇਤੀ ਅਭਿਆਸਾਂ ਦੁਆਰਾ ਸਫਲਤਾ ਵੀ ਪ੍ਰਾਪਤ ਕੀਤੀ ਹੈ। ਇਸ ਦਾ ਉਦੇਸ਼ ਸਭ ਤੋਂ ਅਮੀਰ ਅਤੇ ਅਗਾਂਹਵਧੂ ਕਿਸਾਨਾਂ ਦੇ ਨਾਲ-ਨਾਲ ਕੁਝ ਚੋਟੀ ਦੇ ਕਾਰਪੋਰੇਟਾਂ ਨੂੰ ਇੱਕ ਛੱਤ ਹੇਠ ਇਕੱਠੇ ਕਰਨਾ ਹੈ ਤਾਂ ਜੋ ਭਾਰਤ ਦੇ ਖੇਤੀਬਾੜੀ ਅਤੇ ਸਹਾਇਕ ਖੇਤਰਾਂ ਦੇ ਅਸਲ ਨਾਇਕਾਂ ਨੂੰ ਮਾਨਤਾ ਦਿੱਤੀ ਜਾ ਸਕੇ ਅਤੇ ਉਨ੍ਹਾਂ ਦਾ ਸਨਮਾਨ ਕੀਤਾ ਜਾ ਸਕੇ। ਨਾਲ ਹੀ ਇਹ ਕਿਸਾਨ ਦੁਨੀਆਂ ਵਿੱਚ ਆਪਣੀ ਵੱਖਰੀ ਪਹਿਚਾਣ ਬਣਾ ਸਕਦੇ ਹਨ।

ਇਹ ਵੀ ਪੜੋ: 'Millionaire Farmer of India' Awards: 1 ਤੋਂ 3 ਦਸੰਬਰ ਤੱਕ ਦਿੱਲੀ 'ਚ ਹੋਵੇਗਾ 'ਮਿਲੀਅਨੇਅਰ ਫਾਰਮਰ ਆਫ ਇੰਡੀਆ' ਅਵਾਰਡ ਸ਼ੋਅ, ਜਾਣੋ ਕਿਵੇਂ ਕਰੀਏ ਰਜਿਸਟਰੇਸ਼ਨ?

ਕਦੋਂ ਅਤੇ ਕਿੱਥੇ ਹੋਵੇਗਾ 'MFOI Awards 2024'?

ਕ੍ਰਿਸ਼ੀ ਜਾਗਰਣ MFOI 2024 ਦਾ ਆਯੋਜਨ ਕਰਨ ਜਾ ਰਿਹਾ ਹੈ, ਜਿਸ ਦਾ ਆਯੋਜਨ ਇਸ ਸਾਲ ਦੇ ਅੰਤ ਵਿੱਚ ਯਾਨੀ ਦਸੰਬਰ 2024 (1 ਤੋਂ 3 ਦਸੰਬਰ) ਨੂੰ ਨਵੀਂ ਦਿੱਲੀ ਵਿੱਚ ਕੀਤਾ ਜਾਵੇਗਾ। MFOI 2024 ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ। ਕ੍ਰਿਸ਼ੀ ਜਾਗਰਣ ਵੀ 'ਐਮਐਫਓਆਈ, ਵੀਵੀਆਈਐਫ ਕਿਸਾਨ ਭਾਰਤ ਯਾਤਰਾ' ('MFOI, VVIF KISAN BHARAT YATRA') ਰਾਹੀਂ ਕਿਸਾਨਾਂ ਨੂੰ ਇਸ ਬਾਰੇ ਜਾਗਰੂਕ ਕਰ ਰਿਹਾ ਹੈ। ਇਹ ਯਾਤਰਾ ਦੇਸ਼ ਦੇ ਹਰ ਕੋਨੇ ਵਿੱਚ ਜਾਵੇਗੀ ਅਤੇ ਕਿਸਾਨਾਂ ਨੂੰ MFOI ਬਾਰੇ ਜਾਗਰੂਕ ਕਰੇਗੀ ਅਤੇ ਕਿਸਾਨਾਂ ਲਈ ਸਭ ਤੋਂ ਵੱਡੇ ਐਵਾਰਡ ਸ਼ੋਅ ਵਿੱਚ ਆਉਣ ਦਾ ਸੱਦਾ ਦੇਵੇਗੀ।

ਐਮਐਫਓਆਈ ਅਵਾਰਡਸ 2024 ਦਾ ਹਿੱਸਾ ਕਿਵੇਂ ਬਣਨਾ ਹੈ?

ਕਿਸਾਨਾਂ ਤੋਂ ਇਲਾਵਾ, ਕੰਪਨੀਆਂ ਅਤੇ ਖੇਤੀਬਾੜੀ ਖੇਤਰ ਨਾਲ ਜੁੜੇ ਹੋਰ ਲੋਕ ਵੀ ਐਮਐਫਓਆਈ ਸਮ੍ਰਿਧ ਕਿਸਾਨ ਉਤਸਵ 2024 ਵਿੱਚ ਹਿੱਸਾ ਲੈ ਸਕਦੇ ਹਨ। ਇਸ ਦੇ ਲਈ ਤੁਸੀਂ MFOI 2024 ਜਾਂ ਸਮ੍ਰਿਧ ਕਿਸਾਨ ਉਤਸਵ ਦੌਰਾਨ ਸਟਾਲ ਬੁੱਕ ਕਰਨ ਜਾਂ ਕਿਸੇ ਵੀ ਕਿਸਮ ਦੀ ਸਪਾਂਸਰਸ਼ਿਪ ਲਈ ਕ੍ਰਿਸ਼ੀ ਜਾਗਰਣ ਨਾਲ ਸੰਪਰਕ ਕਰ ਸਕਦੇ ਹੋ। ਇਸ ਦੇ ਨਾਲ ਹੀ ਅਵਾਰਡ ਸ਼ੋਅ ਜਾਂ ਕਿਸੇ ਹੋਰ ਪ੍ਰੋਗਰਾਮ ਨਾਲ ਜੁੜੀ ਕਿਸੇ ਵੀ ਜਾਣਕਾਰੀ ਲਈ ਤੁਹਾਨੂੰ ਇਹ ਗੂਗਲ ਫਾਰਮ ਭਰਨਾ ਹੋਵੇਗਾ। ਪ੍ਰੋਗਰਾਮ ਨਾਲ ਸਬੰਧਤ ਹੋਰ ਜਾਣਕਾਰੀ ਲਈ, MFOI ਦੀ ਅਧਿਕਾਰਤ ਵੈੱਬਸਾਈਟ 'ਤੇ ਜਾਓ।

Summary in English: A large number of Progressive Farmers attended the 'MFOI Samridh Kisan Utsav' organized in Bhubaneswar, Krishi Jagran's MFOI campaign appreciated

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters