1. Home
  2. ਖਬਰਾਂ

Aam Aadmi Party: ਪੰਜਾਬ 'ਚ ਵੀ ਬਜਟ ਤਿਆਰ ਕਰੇਗੀ 'AAP': ਕੇਜਰੀਵਾਲ

ਆਮ ਆਦਮੀ ਪਾਰਟੀ (Aam Aadmi Party) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਨੇ ਕਿਹਾ ਹੈ ਕਿ ਜੇਕਰ ਪੰਜਾਬ ਵਿੱਚ 2022 ਵਿੱਚ ਆਮ ਆਦਮੀ ਪਾਰਟੀ ਦੀ ਬਣਨ 'ਤੇ ਸੂਬੇ ਦਾ ਸਾਲਾਨਾ ਵਿੱਤੀ ਬਜਟ (Delhi Budget 2022) ਵੀ ਪੰਜਾਬ ਦੇ ਲੋਕਾਂ ਨਾਲ ਸਲਾਹ ਕਰਕੇ ਹੀ ਤਿਆਰ ਕੀਤਾ ਜਾਵੇਗਾ ਕਿਉਂਕਿ ਜੋ ਲੋਕ ਜਾਂ ਵਰਗ ਜਿਨ੍ਹਾਂ ਸਮੱਸਿਆਵਾਂ ਦਾ ਸਾਹਮਣਾ ਕਰਦੇ ਹਨ, ਉਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਬਿਹਤਰ ਸੁਝਾਅ ਵੀ ਉਨ੍ਹਾ ਕੋਲ ਹੀ ਹੁੰਦੇ ਹਨ। ਕੇਜਰੀਵਾਲ ਨੇ ਦੱਸਿਆ ਕਿ ਦਿੱਲੀ ਵਿੱਚ ਉਨ੍ਹਾਂ ਦੀ ਸਰਕਾਰ ਇਸ ਤਰ੍ਹਾ ਹੀ ਬਜਟ ਤਿਆਰ ਕਰਦੀ ਹੈ।

Preetpal Singh
Preetpal Singh
Aam Aadmi Party)

Aam Aadmi Party

ਆਮ ਆਦਮੀ ਪਾਰਟੀ (Aam Aadmi Party) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਨੇ ਕਿਹਾ ਹੈ ਕਿ ਜੇਕਰ ਪੰਜਾਬ ਵਿੱਚ 2022 ਵਿੱਚ ਆਮ ਆਦਮੀ ਪਾਰਟੀ ਦੀ ਬਣਨ 'ਤੇ ਸੂਬੇ ਦਾ ਸਾਲਾਨਾ ਵਿੱਤੀ ਬਜਟ (Delhi Budget 2022) ਵੀ ਪੰਜਾਬ ਦੇ ਲੋਕਾਂ ਨਾਲ ਸਲਾਹ ਕਰਕੇ ਹੀ ਤਿਆਰ ਕੀਤਾ ਜਾਵੇਗਾ ਕਿਉਂਕਿ ਜੋ ਲੋਕ ਜਾਂ ਵਰਗ ਜਿਨ੍ਹਾਂ ਸਮੱਸਿਆਵਾਂ ਦਾ ਸਾਹਮਣਾ ਕਰਦੇ ਹਨ, ਉਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਬਿਹਤਰ ਸੁਝਾਅ ਵੀ ਉਨ੍ਹਾ ਕੋਲ ਹੀ ਹੁੰਦੇ ਹਨ। ਕੇਜਰੀਵਾਲ ਨੇ ਦੱਸਿਆ ਕਿ ਦਿੱਲੀ ਵਿੱਚ ਉਨ੍ਹਾਂ ਦੀ ਸਰਕਾਰ ਇਸ ਤਰ੍ਹਾ ਹੀ ਬਜਟ ਤਿਆਰ ਕਰਦੀ ਹੈ।

ਸੋਮਵਾਰ ਨੂੰ ਵੱਲੋਂ ਪਾਰਟੀ ਜਾਰੀ ਇੱਕ ਬਿਆਨ ਵਿੱਚ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੀ 'ਆਪ' '(AAP) ਸਰਕਾਰ ਨੇ ਅਗਲੇ ਵਿੱਤੀ ਸਾਲ 2022-23 ਦੇ ਬਜਟ ਲਈ ਸਲਾਹ-ਮਸ਼ਵਰਾ ਸ਼ੁਰੂ ਕਰ ਦਿੱਤਾ ਹੈ। ਬਜਟ ਤਿਆਰ ਕਰਨ ਲਈ ਦਿੱਲੀ ਵਾਸੀਆਂ ਅਤੇ ਵਪਾਰੀਆਂ-ਕਾਰੋਬਾਰੀਆਂ ਤੋਂ ਸੁਝਾਅ ਮੰਗੇ ਜਾ ਰਹੇ ਹਨ। ਪੰਜਾਬ ਵਿੱਚ ਵੀ ‘ਆਪ’ ਦੀ ਸਰਕਾਰ ਬਣਨ ’ਤੇ ਅਜਿਹਾ ਹੀ ਬਜਟ ਤਿਆਰ ਕੀਤਾ ਜਾਵੇਗਾ। ਪੰਜਾਬ ਦਾ ਬਜਟ ਤਿਆਰ ਕਰਨ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਖਾਸ ਕਰਕੇ ਵਪਾਰੀਆਂ-ਕਾਰੋਬਾਰੀਆਂ, ਕਿਸਾਨਾਂ-ਮਜ਼ਦੂਰਾਂ, ਔਰਤਾਂ, ਨੌਜਵਾਨਾਂ-ਬਜ਼ੁਰਗਾਂ ਅਤੇ ਮੁਲਾਜ਼ਮਾਂ ਸਮੇਤ ਸਾਰੇ ਵਰਗਾਂ ਦੀ ਰਾਏ ਜ਼ਰੂਰ ਲਈ ਜਾਵੇਗੀ।

ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਬਣਨ ਜਾ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਅਤੇ ਵਪਾਰੀਆਂ ਤੇ ਕਾਰੋਬਾਰੀਆਂ ਨਾਲ ਮੀਟਿੰਗ ਦੌਰਾਨ ਮਿਲੇ ਸੁਝਾਵਾਂ ਨੂੰ ਬਜਟ ਵਿੱਚ ਸ਼ਾਮਲ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰੇਗੀ। ਸੂਬੇ ਦੇ ਅਣਗੌਲੇ ਅਤੇ ਵਾਂਝੇ ਵਰਗ ਦੀਆਂ ਸਮੱਸਿਆਵਾਂ ਨੂੰ ਸਿੱਧੇ ਤੌਰ 'ਤੇ ਸਰਕਾਰ ਤੱਕ ਪਹੁੰਚਾਉਣ ਦਾ ਮੌਕਾ ਮਿਲੇਗਾ ਅਤੇ ਸਰਕਾਰ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਬਜਟ ਅਤੇ ਯੋਜਨਾਵਾਂ ਵਿੱਚ ਉਨ੍ਹਾਂ ਦੀ ਰਾਏ ਅਤੇ ਸੁਝਾਅ ਸ਼ਾਮਲ ਕਰੇਗੀ।

ਐਤਵਾਰ ਨੂੰ ਦਿੱਲੀ ਦੇ ਲੋਕਾਂ ਅਤੇ ਵਪਾਰੀਆਂ-ਕਾਰੋਬਾਰੀਆਂ ਨੂੰ ਸੰਬੋਧਨ ਕਰਦੇ ਹੋਏ ਕੇਜਰੀਵਾਲ ਨੇ ਕਿਹਾ ਸੀ, "ਅਸੀਂ ਵਿੱਤੀ ਸਾਲ 2022-23 ਲਈ ਬਜਟ ਤਿਆਰ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਅਸੀਂ ਤੁਹਾਡੇ ਵਿਚਾਰ ਅਤੇ ਸੁਝਾਅ ਜਾਣਨਾ ਚਾਹੁੰਦੇ ਹਾਂ ਕਿ ਸਰਕਾਰ ਨੂੰ ਕਿਸ ਤਰ੍ਹਾਂ ਦੀ ਯੋਜਨਾ ਬਣਾਉਣੀ ਚਾਹੀਦੀ ਹੈ। ਤੁਹਾਡੇ ਟੈਕਸ ਦੇ ਪੈਸਿਆਂ ਨਾਲ ਚੱਲ ਰਹੀਆਂ ਸਕੀਮਾਂ ਵਿੱਚ ਕਿਹੜੇ ਕਿਹੜੇ ਸੁਧਾਰ ਕਰਨੇ ਚਾਹੀਦੇ ਹਨ। ਤੁਹਾਡੇ ਕੀਮਤੀ ਸੁਝਾਅ ਅਗਲੇ ਬਜਟ ਵਿੱਚ ਸ਼ਾਮਲ ਕੀਤੇ ਜਾਣਗੇ।"

ਕੇਜਰੀਵਾਲ ਨੇ ਕਿਹਾ ਕਿ 'ਦਿੱਲੀ ਸਰਕਾਰ ਦਾ ਇਹ ਬਜਟ 'ਸਵਰਾਜ ਬਜਟ' ਹੈ। ਇਸ ਤਹਿਤ ਦਿੱਲੀ ਦੇ ਆਮ ਲੋਕਾਂ ਅਤੇ ਵਪਾਰੀਆਂ-ਕਾਰੋਬਾਰੀਆਂ ਨੂੰ ਸੂਬੇ ਦਾ ਬਜਟ ਤਿਆਰ ਕਰਨ ਵਿੱਚ ਭਾਗੀਦਾਰ ਬਣਾਇਆ ਜਾਵੇਗਾ ਅਤੇ ਉਨ੍ਹਾਂ ਦੀ ਰਾਏ ਅਤੇ ਸੁਝਾਅ ਅਗਲੇ ਸਾਲ ਦੇ ਸਾਲਾਨਾ ਬਜਟ ਵਿੱਚ ਸ਼ਾਮਲ ਕੀਤੇ ਜਾਣਗੇ। ਦਿੱਲੀ 'ਚ ਕੇਜਰੀਵਾਲ ਸਰਕਾਰ ਨੇ ਸੂਬੇ ਦੇ ਲੋਕਾਂ ਲਈ ਜਾਗਰੂਕਤਾ ਮੁਹਿੰਮ ਚਲਾਈ ਹੈ, ਜਿਸ 'ਚ ਸੂਬੇ ਦੇ ਲੋਕਾਂ ਅਤੇ ਕਾਰੋਬਾਰੀਆਂ ਤੇ ਕਾਰੋਬਾਰੀਆਂ ਤੋਂ ਦਿੱਲੀ ਦਾ ਬਜਟ ਤਿਆਰ ਕਰਨ ਲਈ ਸੁਝਾਅ ਮੰਗੇ ਜਾ ਰਹੇ ਹਨ।

ਇਹ ਵੀ ਪੜ੍ਹੋ : Teaching Jobs Punjab 2022: ਪੰਜਾਬ ਸਕੂਲ ਸਿੱਖਿਆ ਵਿਭਾਗ ਨੇ 4,754 ਅਸਾਮੀਆਂ ਲਈ ਕੱਢੀ ਭਰਤੀ

Summary in English: AAP to prepare budget in Punjab too: Kejriwal

Like this article?

Hey! I am Preetpal Singh. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters