1. Home
  2. ਖਬਰਾਂ

ਅਦਾਕਾਰਾ ਉਪਾਸਨਾ ਸਿੰਘ ਨੇ ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ ਖਿਲਾਫ ਕੀਤਾ ਕੇਸ, ਜਾਣੋ ਕਿ ਹੈ ਪੂਰਾ ਮਾਮਲਾ

ਪੋਲੀਵੁਡ ਤੇ ਬੌਲੀਵੁੱਡ ਦੀ ਮਸ਼ਹੂਰ ਅਦਾਕਾਰਾ ਉਪਾਸਨਾ ਸਿੰਘ ਨੇ ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ ਖ਼ਿਲਾਫ਼ ਕੇਸ ਦਰਜ਼ ਕਰਵਾਇਆ ਹੈ। ਆਓ ਜਾਣਦੇ ਹਾਂ ਕਿ ਹੈ ਪੂਰਾ ਮਾਮਲਾ...

Gurpreet Kaur Virk
Gurpreet Kaur Virk
ਵਿਵਾਦਾਂ 'ਚ ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ

ਵਿਵਾਦਾਂ 'ਚ ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ

Upasna Singh Files Legal Case: ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ ਦੀਆਂ ਮੁਸ਼ਕਿਲਾਂ ਵਧਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਦਰਅਸਲ, ਪੋਲੀਵੁਡ ਤੇ ਬੌਲੀਵੁੱਡ ਦੀ ਮਸ਼ਹੂਰ ਅਦਾਕਾਰਾ ਉਪਾਸਨਾ ਸਿੰਘ ਨੇ ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ ਖ਼ਿਲਾਫ਼ ਕੇਸ ਦਰਜ਼ ਕਰਵਾਇਆ ਹੈ।

ਵਿਵਾਦਾਂ 'ਚ ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ

ਵਿਵਾਦਾਂ 'ਚ ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ

Miss Universe Harnaaz Kaur Sandhu: ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ ਇਨ੍ਹਾਂ ਦਿਨੀਂ ਵਿਵਾਦਾਂ ਦੇ ਘੇਰੇ ਵਿੱਚ ਹਨ। ਦਰਅਸਲ, ਪੋਲੀਵੁਡ ਤੇ ਬੌਲੀਵੁੱਡ ਦੀ ਮਸ਼ਹੂਰ ਅਦਾਕਾਰਾ ਉਪਾਸਨਾ ਸਿੰਘ ਨੇ ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ ਖ਼ਿਲਾਫ਼ ਕੇਸ ਦਰਜ਼ ਕਰਵਾਇਆ ਹੈ। ਉਪਾਸਨਾ ਸਿੰਘ ਵੀਰਵਾਰ ਨੂੰ ਆਪਣੇ ਵਕੀਲ ਨਾਲ ਚੰਡੀਗੜ ਦੇ ਸੈਕਟਰ-43 'ਚ ਸਥਿਤ ਜ਼ਿਲ੍ਹਾ ਅਦਾਲਤ 'ਚ ਪਟੀਸ਼ਨ ਦਾਇਰ ਕਰਨ ਪਹੁੰਚੀ। ਦੱਸ ਦੇਈਏ ਕਿ ਹਰਨਾਜ਼ ਕੌਰ ਉਪਾਸਨਾ ਸਿੰਘ ਦੁਆਰਾ ਨਿਰਦੇਸ਼ਿਤ ਪੰਜਾਬੀ ਫਿਲਮ "ਬਾਈ ਜੀ ਕੁੱਟਣਗੇ" ਦੀ ਅਦਾਕਾਰਾ ਹਨ। ਉਪਾਸਨਾ ਸਿੰਘ ਨੇ ਇਸ ਸਬੰਧੀ ਹਰਨਾਜ਼ ਕੌਰ ’ਤੇ ਗੰਭੀਰ ਦੋਸ਼ ਲਾਏ ਹਨ।

ਵਿਵਾਦਾਂ 'ਚ ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ

ਵਿਵਾਦਾਂ 'ਚ ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ

ਹਰਨਾਜ਼ ਕੌਰ ਸੰਧੂ 'ਤੇ ਉਪਾਸਨਾ ਸਿੰਘ ਨੇ ਲਾਇਆ ਦੋਸ਼

ਉਪਾਸਨਾ ਸਿੰਘ ਦਾ ਕਹਿਣਾ ਹੈ ਕਿ ਫਿਲਮ "ਬਾਈ ਜੀ ਕੁੱਟਣਗੇ" ਮਈ 'ਚ ਰਿਲੀਜ਼ ਹੋਣੀ ਸੀ, ਪਰ ਹਰਨਾਜ਼ ਕੌਰ ਸੰਧੂ ਨੇ ਫ਼ਿਲਮ ਦਾ ਪ੍ਰਮੋਸ਼ਨ ਨਹੀਂ ਕੀਤਾ। ਉਪਾਸਨਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਸੰਧੂ ਨਾਲ ਕਈ ਤਰੀਕਿਆਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਕੋਈ ਜਵਾਬ ਨਹੀਂ ਦਿੱਤਾ। ਸੰਧੂ ਨੂੰ ਫੋਨ, ਮੈਸੇਜ ਅਤੇ ਮੇਲ ਵੀ ਕੀਤੇ ਗਏ ਪਰ ਉਨ੍ਹਾਂ ਦਾ ਕੋਈ ਜਵਾਬ ਨਹੀਂ ਆਇਆ।

ਵਿਵਾਦਾਂ 'ਚ ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ

ਵਿਵਾਦਾਂ 'ਚ ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ

ਨਿਰਦੇਸ਼ਕ ਅਤੇ ਨਿਰਮਾਤਾਵਾਂ ਵੱਲੋਂ ਸੰਪਰਕ ਫੇਲ

ਉਪਾਸਨਾ ਸਿੰਘ ਦਾ ਕਹਿਣਾ ਹੈ ਕਿ ਫਿਲਮ ਦੇ ਨਿਰਦੇਸ਼ਕ ਅਤੇ ਨਿਰਮਾਤਾਵਾਂ ਨੇ ਕਈ ਵਾਰ ਹਰਨਾਜ਼ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਕੋਈ ਜਵਾਬ ਨਹੀਂ ਦਿੱਤਾ। ਉਨ੍ਹਾਂ ਨੇ ਦੱਸਿਆ ਕਿ ਇਕਰਾਰਨਾਮੇ ਮੁਤਾਬਕ ਹਰਨਾਜ਼ ਨੇ 25 ਦਿਨਾਂ ਲਈ ਫ਼ਿਲਮ ਦਾ ਪ੍ਰਮੋਸ਼ਨ ਕਰਨਾ ਸੀ। ਫਿਲਹਾਲ, ਉਪਾਸਨਾ ਦੇ ਵਕੀਲ ਮੁਤਾਬਕ ਉਨ੍ਹਾਂ ਨੇ ਅਦਾਲਤ ਤੋਂ ਹਰਜਾਨੇ ਦਾ ਦਾਅਵਾ ਕੀਤਾ ਹੈ। ਦੱਸ ਦਈਏ ਕਿ "ਬਾਈ ਜੀ ਕੁੱਟਣਗੇ" ਫ਼ਿਲਮ 19 ਅਗਸਤ ਨੂੰ ਰਿਲੀਜ਼ ਹੋਣੀ ਹੈ।

ਇਹ ਵੀ ਪੜ੍ਹੋ ਕਾਸ਼ਤਕਾਰਾਂ ਨੂੰ ਮਿਲੀ ਰਾਹਤ, ਹੁਣ ਐੱਮ.ਐੱਸ.ਪੀ 'ਤੇ ਮੂੰਗੀ ਦੀ ਖਰੀਦ 10 ਤੱਕ ਰਹੇਗੀ ਜਾਰੀ

ਵਿਵਾਦਾਂ 'ਚ ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ

ਵਿਵਾਦਾਂ 'ਚ ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ

ਜਿਕਰਯੋਗ ਹੈ ਕਿ ਹਰਨਾਜ਼ ਕੌਰ ਸੰਧੂ ਮਿਸ ਯੂਨੀਵਰਸ 2021 ਬਣੀ। ਇਸ ਤੋਂ ਬਾਅਦ ਉਨ੍ਹਾਂ ਨੇ ਇਕ ਵੀ ਮੇਲ ਜਾਂ ਟੈਕਸਟ ਦਾ ਜਵਾਬ ਨਹੀਂ ਦਿੱਤਾ। ਫਿਲਮ ਅਤੇ ਇਸਦੇ ਡਿਸਟ੍ਰੀਬਿਊਟਰਾਂ ਨੂੰ ਨੁਕਸਾਨ ਹੋਇਆ ਹੈ। ਫਿਲਮ ਦੀ ਰਿਲੀਜ਼ ਡੇਟ ਵੀ ਟਾਲਣੀ ਪਈ। 27 ਮਈ 2022 ਤੋਂ ਫਿਲਮ ਦੀ ਰਿਲੀਜ਼ ਨੂੰ 19 ਅਗਸਤ ਤੱਕ ਮੁਲਤਵੀ ਕਰ ਦਿੱਤਾ ਗਿਆ ਸੀ।

Summary in English: Actress Upasana Singh filed a case against Miss Universe Harnaz Kaur Sandhu, know the complete case

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters