1. Home
  2. ਖਬਰਾਂ

AGRI BUDGET 2023: ਖੇਤੀਬਾੜੀ ਦੇ ਨਜ਼ਰੀਏ ਤੋਂ ਇਸ ਸਾਲ ਦਾ ਬਜਟ

ਕੇਂਦਰੀ ਵਿੱਤ ਮੰਤਰੀ Nirmala Sitharaman ਨੇ ਮੋਦੀ ਸਰਕਾਰ ਦਾ ਆਖਰੀ ਫੁੱਲ ਟਾਈਮ ਬਜਟ ਪੇਸ਼ ਕੀਤਾ ਹੈ। ਅਜਿਹੇ 'ਚ ਆਓ ਜਾਣਦੇ ਹਾਂ ਖੇਤੀਬਾੜੀ ਦੇ ਨਜ਼ਰੀਏ ਤੋਂ ਇਸ ਸਾਲ ਦਾ Budget 2023

KJ Staff
KJ Staff
ਬਜਟ 2023

ਬਜਟ 2023

ਸਤਿ ਸ੍ਰੀ ਅਕਾਲ ਕਿਸਾਨ ਭਰਾਵੋ ਤੇ ਭੈਣੋ!... ਉਮੀਦ ਹੈ ਕਿ ਤੁਸੀਂ ਸਾਰੇ ਹਾੜੀ ਦੀਆਂ ਫਸਲਾਂ ਦੇ ਚੰਗੇ ਉਤਪਾਦਨ ਦੀ ਉਮੀਦ ਕਰ ਰਹੇ ਹੋਵੋਗੇ, ਸਾਡੀਆਂ ਸ਼ੁੱਭਕਾਮਨਾਵਾਂ ਤੁਹਾਡੇ ਨਾਲ ਹਨ, ਪਰ ਇਸ ਸਾਲ ਸਰਦੀਆਂ ਵਿੱਚ ਇੱਕ ਵਾਰ ਵੀ ਬਾਰਿਸ਼ ਨਾ ਹੋਣ ਕਾਰਨ ਕੁਝ ਹਿੱਸਿਆਂ ਵਿੱਚ ਕਿਸਾਨ ਵਰਗ ਪਰੇਸ਼ਾਨ ਹਨ। ਪ੍ਰਾਪਤ ਸਰਕਾਰੀ ਅੰਕੜਿਆਂ ਅਨੁਸਾਰ ਇਸ ਸਾਲ ਹਾੜੀ ਦੀਆਂ ਫਸਲਾਂ ਹੇਠ ਰਕਬਾ ਪਿਛਲੇ ਸਾਲ ਦੇ ਰਕਬੇ ਤੋਂ 3 ਫ਼ੀਸਦੀ ਵੱਧ ਹੋਣ ਕਾਰਨ ਬੰਪਰ ਉਤਪਾਦਨ ਹੋਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਪਰ ਮੌਸਮ ਦੀ ਤਬਦੀਲੀ ਕਾਰਨ ਹੋਏ ਨੁਕਸਾਨ ਨੂੰ ਕਿਸਾਨ ਵੀ ਸਮਝ ਰਹੇ ਹਨ। ਸਾਲ 2022-23 ਵਿੱਚ ਵੀ ਮੌਸਮੀ ਹਾਲਾਤਾਂ ਕਾਰਨ ਝੋਨੇ ਤੇ ਕਣਕ ਦੀ ਫ਼ਸਲ ਦਾ ਕਾਫੀ ਨੁਕਸਾਨ ਹੋਇਆ ਸੀ। ਆਰਥਿਕ ਨਜ਼ਰੀਏ ਤੋਂ ਸਾਲ 2023-24 ਬਹੁਤ ਜ਼ਿਆਦਾ ਅਨਿਸ਼ਚਿਤ ਰਹਿਣ ਦੀ ਸੰਭਾਵਨਾ ਹੈ।

ਇਨ੍ਹਾਂ ਸਾਰੀਆਂ ਅਨਿਸ਼ਚਿਤਤਾਵਾਂ ਦੇ ਵਿਚਕਾਰ ਵਿੱਤ ਮੰਤਰੀ ਨੇ ਸਾਲ 2023-24 ਦਾ ਸਾਲਾਨਾ ਬਜਟ ਪੇਸ਼ ਕੀਤਾ। ਜਿਸ ਵਿੱਚ ਵਰਣਨਯੋਗ ਹੈ ਸਰਕਾਰ ਵੱਲੋਂ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨਾ, ਜਿਸ ਲਈ ਅਗਲੇ 3 ਸਾਲਾਂ ਤੱਕ ਇੱਕ ਕਰੋੜ ਕਿਸਾਨਾਂ ਨੂੰ ਕੁਦਰਤੀ ਖੇਤੀ ਅਪਣਾਉਣ ਲਈ ਮਦਦ ਦੇਣ ਦਾ ਪ੍ਰਬੰਧ ਹੈ। ਇਸ ਦੇ ਨਾਲ ਹੀ ਦੇਸ਼ ਵਿੱਚ 10,000 ਬਾਇਓ ਇਨਪੁਟ ਰਿਸੋਰਸ ਸੈਂਟਰ ਸਥਾਪਤ ਕਰਨ ਦੀ ਗੱਲ ਕੀਤੀ ਗਈ ਹੈ, ਜੋ ਅੱਜ ਦੇ ਨਜ਼ਰੀਏ ਵਿੱਚ ਬਹੁਤ ਉਪਯੋਗੀ ਹੋ ਸਕਦੀ ਹੈ।

ਇੱਕ ਹੋਰ ਮਹੱਤਵਪੂਰਨ ਗੱਲ ਜੋ ਕਿਸਾਨਾਂ ਦੀ ਸਹੂਲਤ ਲਈ ਹੈ, ਇਸ `ਚ ਕਰਜ਼ੇ ਦਾ ਘੇਰਾ ਵਧਾ ਦਿੱਤਾ ਗਿਆ ਹੈ। ਇਸ ਸਾਲ 20 ਲੱਖ ਕਰੋੜ ਕਿਸਾਨਾਂ ਨੂੰ ਕ੍ਰੈਡਿਟ ਕਾਰਡਾਂ ਰਾਹੀਂ ਕਰਜ਼ਾ ਵੰਡਣ ਦਾ ਟੀਚਾ ਰੱਖਿਆ ਗਿਆ ਹੈ। ਮੇਰੇ ਹਿਸਾਬ ਨਾਲ ਇਸ ਨਾਲ ਲੱਖਾਂ ਕਿਸਾਨਾਂ ਨੂੰ ਫਾਇਦਾ ਹੋਵੇਗਾ।

ਇਹ ਵੀ ਪੜ੍ਹੋ : Budget Special: ਖੇਤੀਬਾੜੀ ਕਰਜ਼ੇ ਦਾ ਟੀਚਾ ਵਧਾ ਕੇ 20 ਲੱਖ ਕਰੋੜ ਰੁਪਏ ਕੀਤਾ ਜਾਵੇਗਾ: FM

ਮੈਨੂੰ ਸਰਕਾਰ ਵੱਲੋਂ ਕਿਸਾਨਾਂ ਲਈ ਕਿਸਾਨ ਡਿਜੀਟਲ ਜਨਤਕ ਬੁਨਿਆਦੀ ਢਾਂਚਾ ਪਲੇਟਫਾਰਮ ਤਿਆਰ ਕਰਨਾ ਬਹੁਤ ਸਹੀ ਕਦਮ ਲੱਗ ਰਿਹਾ ਹੈ ਕਿਉਂਕਿ ਇਸ ਨਾਲ ਕਿਸਾਨਾਂ ਦੇ ਲਈ ਉਨ੍ਹਾਂ ਦੀਆਂ ਲੋੜਾਂ ਨਾਲ ਸਬੰਧਤ ਸਾਰੀ ਜਾਣਕਾਰੀ ਉਪਲਬਧ ਹੋ ਸਕੇਗੀ।

ਇਸ ਬਜਟ ਵਿੱਚ ਕੇਂਦਰ ਸਰਕਾਰ ਨੇ ਖੇਤੀਬਾੜੀ ਦੇ ਖੇਤਰ ਵਿੱਚ ਵੱਧ ਤੋਂ ਵੱਧ ਸਟਾਰਟਅੱਪ ਸ਼ੁਰੂ ਕਰਨ ਉੱਤੇ ਜ਼ੋਰ ਦਿੱਤਾ ਹੈ। ਖੇਤੀਬਾੜੀ ਸਟਾਰਟਅੱਪਸ ਲਈ ਇੱਕ ਡਿਜੀਟਲ ਐਕਸਲੇਟਰ ਫੰਡ ਬਣਾਉਣਾ ਇੱਕ ਬਹੁਤ ਵਧੀਆ ਕਦਮ ਹੋਵੇਗਾ, ਜਿਸ ਨੂੰ ਕ੍ਰਿਸ਼ੀ ਨਿਧੀ ਦਾ ਨਾਮ ਦਿੱਤਾ ਗਿਆ ਹੈ। ਇਸ ਰਾਹੀਂ ਖੇਤੀਬਾੜੀ ਦੇ ਖੇਤਰ ਵਿੱਚ ਸਟਾਰਟਅੱਪ ਸ਼ੁਰੂ ਕਰਨ ਵਾਲਿਆਂ ਨੂੰ ਸਰਕਾਰ ਵੱਲੋਂ ਮਦਦ ਦਿੱਤੀ ਜਾਵੇਗੀ।

ਇਸ ਸਾਲ IYOM ਹੋਣ ਕਾਰਨ, ਸਰਕਾਰ ਨੇ ਬਾਜਰੇ ਨੂੰ ਉਤਸ਼ਾਹਿਤ ਕਰਨ ਲਈ ਇੱਕ ਵੱਖਰੀ ਯੋਜਨਾ ਸ਼ੁਰੂ ਕੀਤੀ ਹੈ। ਇਸ ਨੂੰ ਸ਼੍ਰੀ ਅੰਨ ਯੋਜਨਾ ਦਾ ਨਾਮ ਦਿੱਤਾ ਗਿਆ ਹੈ। ਇਸ ਰਾਹੀਂ ਦੇਸ਼ ਭਰ ਵਿੱਚ ਮੋਟੇ ਅਨਾਜ ਦੇ ਉਤਪਾਦਨ ਅਤੇ ਖਪਤ ਨੂੰ ਉਤਸ਼ਾਹਿਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ : Big Announcements for Farmers: Budget 2023 'ਚ ਕਿਸਾਨਾਂ ਲਈ ਵੱਡੇ ਐਲਾਨ

ਮੈਨੂੰ ਇਹ ਦੱਸਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਇਸ ਵਾਰ ਸਰਕਾਰ ਨੇ ਬਜਟ ਵਿੱਚ ਬਾਗਬਾਨੀ ਉਤਪਾਦਾਂ ਲਈ 2,200 ਕਰੋੜ ਰੁਪਏ ਦੀ ਰਾਸ਼ੀ ਅਲਾਟ ਕੀਤੀ ਹੈ। ਇਸ ਰਾਹੀਂ ਬਾਗਬਾਨੀ ਨੂੰ ਉਤਸ਼ਾਹਿਤ ਕੀਤਾ ਜਾਣਾ ਦੱਸਿਆ ਜਾ ਰਿਹਾ ਹੈ।

ਇਸ ਦੇ ਨਾਲ ਹੀ ਸਰਕਾਰ ਵੱਲੋਂ ਮਤਸਿਆ ਸੰਪਦਾ ਦੀ ਨਵੀਂ ਸਬ-ਸਕੀਮ ਵਿੱਚ 6000 ਕਰੋੜ ਰੁਪਏ ਨਿਵੇਸ਼ ਕਰਨ ਦਾ ਫੈਸਲਾ ਸਹੀ ਸਮੇਂ 'ਤੇ ਚੁੱਕਿਆ ਗਿਆ ਇੱਕ ਠੋਸ ਕਦਮ ਹੋਵੇਗਾ, ਜਿਸ ਰਾਹੀਂ ਮਛੇਰਿਆਂ ਨੂੰ ਬੀਮਾ ਕਵਰ, ਵਿੱਤੀ ਸਹਾਇਤਾ ਅਤੇ ਕਿਸਾਨ ਕ੍ਰੈਡਿਟ ਕਾਰਡ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਇਸ ਦਾ ਉਦੇਸ਼ ਪੇਂਡੂ ਸਰੋਤਾਂ ਦੀ ਵਰਤੋਂ ਕਰਕੇ ਪੇਂਡੂ ਵਿਕਾਸ ਅਤੇ ਪੇਂਡੂ ਆਰਥਿਕਤਾ ਨੂੰ ਤੇਜ਼ੀ ਨਾਲ ਉਤਸ਼ਾਹਿਤ ਕਰਨਾ ਹੈ।

ਮੇਰੇ ਵਿਚਾਰ ਵਿੱਚ ਸਹਿਕਾਰੀ ਸਭਾਵਾਂ, ਪ੍ਰਾਇਮਰੀ ਮੱਛੀ ਪਾਲਣ ਸਭਾਵਾਂ ਅਤੇ ਡੇਅਰੀ ਸਹਿਕਾਰੀ ਸਭਾਵਾਂ ਦੀ ਸਥਾਪਨਾ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨ ਚੰਗੇ ਨਤੀਜੇ ਲਿਆ ਸਕਦੇ ਹਨ। ਇਸ ਵਿੱਚ 2,516 ਕਰੋੜ ਰੁਪਏ ਦੇ ਨਿਵੇਸ਼ ਨਾਲ 63,000 ਪ੍ਰਾਇਮਰੀ ਖੇਤੀਬਾੜੀ ਕਰਜ਼ਾ ਸੁਸਾਇਟੀਆਂ ਦਾ ਕੰਪਿਊਟਰੀਕਰਨ ਕੀਤਾ ਜਾਣਾ ਹੈ।

ਇਨ੍ਹਾਂ ਲਈ ਇੱਕ ਰਾਸ਼ਟਰੀ ਡਾਟਾਬੇਸ ਤਿਆਰ ਕੀਤਾ ਜਾਵੇਗਾ, ਜੋ ਕਿ ਖੇਤੀਬਾੜੀ ਦੇ ਮਜ਼ਬੂਤ ਵਿਕਾਸ ਲਈ ਬਹੁਤ ਜ਼ਰੂਰੀ ਹੈ, ਇਸ ਦੇ ਨਾਲ ਹੀ ਵੱਡੇ ਪੱਧਰ 'ਤੇ ਵਿਕੇਂਦਰੀਕ੍ਰਿਤ ਸਟੋਰੇਜ ਸਮਰੱਥਾ ਸਥਾਪਤ ਕੀਤੀ ਜਾਵੇਗੀ, ਇਸ ਨਾਲ ਕਿਸਾਨਾਂ ਨੂੰ ਆਪਣੀ ਉਪਜ ਨੂੰ ਸਟੋਰ ਕਰਨ ਅਤੇ ਉਨ੍ਹਾਂ ਦੀ ਉਪਜ ਦੇ ਵਧੀਆ ਭਾਅ ਮਿਲਣ ਵਿੱਚ ਮਦਦ ਮਿਲੇਗੀ। ਸਰਕਾਰ ਅਗਲੇ 5 ਸਾਲਾਂ ਵਿੱਚ ਵਾਂਝੇ ਰਹਿ ਗਏ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਸਹਿਕਾਰੀ ਸਭਾਵਾਂ, ਪ੍ਰਾਇਮਰੀ ਮੱਛੀ ਪਾਲਣ ਸਭਾਵਾਂ ਅਤੇ ਡੇਅਰੀ ਸਹਿਕਾਰੀ ਸਭਾਵਾਂ ਦੀ ਸਥਾਪਨਾ ਕਰੇਗੀ। ਇਸ ਤਰ੍ਹਾਂ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਇਸ ਵਾਰ ਦਾ ਬਜਟ ਜ਼ਰੂਰ ਬਣਾਇਆ ਗਿਆ ਹੋਵੇਗਾ, ਉਮੀਦ ਹੈ ਕਿ ਇਹ ਤੁਹਾਡੀ ਉਮੀਦ ਮੁਤਾਬਕ ਹੀ ਹੋਵੇਗਾ।

ਲੇਖਕ
ਡਾ. ਪੀ.ਕੇ. ਪੰਤ
ਸੀ.ਓ.ਓ., ਕ੍ਰਿਸ਼ੀ ਜਾਗਰਣ

Summary in English: AGRI BUDGET 2023: This year's budget from agriculture perspective

Like this article?

Hey! I am KJ Staff. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters