1. Home
  2. ਖਬਰਾਂ

ਇਸ ਖਾਦ ਦੀ ਵਰਤੋਂ ਨਾਲ ਖੇਤੀਬਾੜੀ ਤੇ ਬਾਗਬਾਨੀ ਖੇਤਰ ਨੂੰ ਮਿਲੇਗਾ ਹੁਲਾਰਾ, PAU ਜਲਦ ਸਾਂਝੀ ਕਰੇਗਾ ਰਿਪੋਰਟ

ਖਾਦ ਦੀ ਇਸ ਕਿਸਮ ਦੀ ਵਰਤੋਂ ਨਾਲ ਨਾ ਸਿਰਫ ਖੇਤੀਬਾੜੀ ਤੇ ਬਾਗਬਾਨੀ ਖੇਤਰ ਨੂੰ ਹੁਲਾਰਾ ਮਿਲੇਗਾ, ਸਗੋਂ ਕਿਸਾਨਾਂ ਦੀ ਆਮਦਨ 'ਚ ਵਾਧਾ ਵੀ ਹੋਵੇਗਾ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਜਲਦ ਸਾਂਝੀ ਕਰੇਗੀ ਰਿਪੋਰਟ...

Gurpreet Kaur Virk
Gurpreet Kaur Virk
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਅਧਿਐਨ ਸ਼ੁਰੂ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਅਧਿਐਨ ਸ਼ੁਰੂ

Fertilizers: ਸਰਕਾਰ ਦੀ ਹਮੇਸ਼ਾ ਇਹ ਕੋਸ਼ਿਸ਼ ਰਹੀ ਹੈ ਕਿ ਖੇਤੀਬਾੜੀ ਸੈਕਟਰ ਨੂੰ ਵੱਧ ਤੋਂ ਵੱਧ ਪ੍ਰਫੁੱਲਤ ਕੀਤਾ ਜਾਵੇ, ਤਾਂ ਜੋ ਖੇਤੀ ਸੈਕਟਰ ਦੇ ਨਾਲ-ਨਾਲ ਕਿਸਾਨਾਂ ਨੂੰ ਵੀ ਚੰਗਾ ਲਾਭ ਮਿਲ ਸਕੇ। ਅਜਿਹੀਆਂ ਕੋਸ਼ਿਸ਼ਾਂ ਨੂੰ ਅੱਗੇ ਤੋਰਦਿਆਂ ਸਰਕਾਰ ਵੱਲੋਂ ਖੇਤੀਬਾੜੀ ਤੇ ਬਾਗਬਾਨੀ ਖੇਤਰ ਨੂੰ ਹੁਲਾਰਾ ਦੇਣ 'ਤੇ ਕੰਮ ਕੀਤਾ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਤਿੰਨ ਕੈਬਿਨੇਟ ਮੰਤਰੀਆਂ ਨੇ ਖੇਤੀ ਖੇਤਰ ਲਈ ਜੈਵਿਕ ਖਾਦ ਦੀ ਵਰਤੋਂ ਦੇ ਤੌਰ-ਤਰੀਕਿਆਂ ਬਾਰੇ ਚਰਚਾ ਕੀਤੀ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਅਧਿਐਨ ਸ਼ੁਰੂ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਅਧਿਐਨ ਸ਼ੁਰੂ

Organic Fertilizers: ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਫਰਮੈਂਟਿਡ ਆਰਗੈਨਿਕ ਮੈਨਿਓਰ ਯਾਨੀ ਜੈਵਿਕ ਖਾਦ (Organic Fertilizers) ਦੀ ਖੇਤੀਬਾੜੀ ਅਤੇ ਬਾਗ਼ਬਾਨੀ ਵਿੱਚ ਵਰਤੋਂ ਦੀਆਂ ਸੰਭਾਵਨਾਵਾਂ ਬਾਰੇ ਅਧਿਐਨ ਕਰੇਗੀ। ਇਹ ਫੈਸਲਾ ਪੰਜਾਬ ਭਵਨ ਵਿਖੇ ਤਿੰਨ ਕੈਬਨਿਟ ਮੰਤਰੀਆਂ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ, ਵਿਗਿਆਨ ਤਕਨਾਲੋਜੀ ਤੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਲਿਆ ਗਿਆ।

ਜੈਵਿਕ ਖਾਦ ਦੀ ਵਰਤੋਂ ਸਬੰਧੀ ਤੌਰ-ਤਰੀਕਿਆਂ ਬਾਰੇ ਵਿਸਥਾਰਪੂਰਵਕ ਚਰਚਾ ਕਰਦਿਆਂ ਮੰਤਰੀਆਂ ਨੇ ਜੈਵਿਕ ਖਾਦ ਦੀ ਖਰੀਦ ਅਤੇ ਚੁਕਾਈ ਬਾਰੇ ਵਿਚਾਰ-ਵਟਾਂਦਰੇ ਲਈ ਗਠਿਤ 21 ਮੈਂਬਰੀ ਟਾਸਕ ਫੋਰਸ ਨੂੰ ਵੀ ਇਸ ਖਾਦ ਦੀ ਢੁਕਵੀਂ ਵਰਤੋਂ ਬਾਰੇ ਸੰਭਾਵਨਾਵਾਂ ਦੀ ਘੋਖ ਕਰਨ ਲਈ ਕਿਹਾ, ਤਾਂ ਜੋ ਪਰਾਲੀ ਦੀ ਸਮੱਸਿਆ ਦਾ ਸਥਾਈ ਹੱਲ ਕੱਢਿਆ ਜਾ ਸਕੇ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਅਧਿਐਨ ਸ਼ੁਰੂ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਅਧਿਐਨ ਸ਼ੁਰੂ

ਪੀ.ਏ.ਯੂ. ਜਲਦ ਸਾਂਝੀ ਕਰੇਗਾ ਰਿਪੋਰਟ

ਇਸ ਸਬੰਧੀ ਸਾਕਾਰਾਤਮਕ ਨਤੀਜਿਆਂ ਦਾ ਵਾਅਦਾ ਕਰਦਿਆਂ ਪੀ.ਏ.ਯੂ. (PAU) ਦੇ ਉਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ ਨੇ ਮੰਤਰੀਆਂ ਨੂੰ ਜਾਣੂ ਕਰਵਾਇਆ ਕਿ ਯੂਨੀਵਰਸਿਟੀ ਦੇ ਮਾਹਿਰਾਂ ਨੇ ਪਹਿਲਾਂ ਹੀ ਇਸ ਜੈਵਿਕ ਖਾਦ ਦੀ ਖੇਤੀਬਾੜੀ ਵਿੱਚ ਵਰਤੋਂ ਅਤੇ ਪੌਦਿਆਂ ਦੇ ਵਿਕਾਸ ਤੇ ਮਿੱਟੀ ਦੀ ਗੁਣਵੱਤਾ ’ਤੇ ਇਸ ਦੇ ਪ੍ਰਭਾਵ ਬਾਰੇ ਖੋਜ ਆਰੰਭ ਦਿੱਤੀ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੋ ਫਸਲਾਂ ਦਾ ਅਧਿਐਨ ਕਰਨ ਉਪਰੰਤ ਅਗਲੇ ਸਾਲ ਅਪ੍ਰੈਲ ਤੱਕ ਖੇਤੀਬਾੜੀ ਵਿੱਚ ਇਸ ਜੈਵਿਕ ਖਾਦ ਦੀ ਵਰਤੋਂ ਦੇ ਫਾਇਦਿਆਂ ਅਤੇ ਨੁਕਸਾਨਾਂ ਬਾਰੇ ਅੰਤਿ੍ਮ ਰਿਪੋਰਟ ਸਾਂਝੀ ਕਰੇਗੀ।

ਪਰਾਲੀ ਸਾੜਨ ਤੋਂ ਰੋਕਣ ਦਾ ਹੱਲ ਸੀਬੀਜੀ ਪਲਾਂਟ: ਅਮਨ ਅਰੋੜਾ

ਇਸ ਦੌਰਾਨ ਅਮਨ ਅਰੋੜਾ ਨੇ ਕਿਹਾ ਕਿ ਪਰਾਲੀ ਸਾੜਨ ਤੋਂ ਰੋਕਣ ਦਾ ਸਭ ਤੋਂ ਢੁੱਕਵਾਂ ਤੇ ਵਿਗਿਆਨਕ ਹੱਲ ਕੰਪਰੈੱਸਡ ਬਾਇਓਗੈਸ (CBG) ਪਲਾਂਟ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਸੀ.ਬੀ.ਜੀ. ਪਲਾਂਟਾਂ ਤੋਂ ਪੈਦਾ ਹੋਣ ਵਾਲੀ ਜੈਵਿਕ ਖਾਦ ਦੀ ਚੁਕਾਈ ਅਤੇ ਖਰੀਦ ਲਈ ਢੁਕਵੀਂ ਵਿਧੀ ਵਿਕਸਤ ਕਰਨ ’ਤੇ ਵੀ ਜ਼ੋਰ ਦਿੱਤਾ।

ਇਹ ਵੀ ਪੜ੍ਹੋ: ਪੰਜਾਬ ਦੇ ਕਣਕ ਕਿਸਾਨਾਂ ਲਈ ਖੁਸ਼ਖਬਰੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕਣਕ ਦੀਆਂ ਨਵੀਆਂ ਕਿਸਮਾਂ ਜਾਰੀ

10 ਲੱਖ ਟਨ ਜੈਵਿਕ ਖਾਦ ਪੈਦਾ ਹੋਣ ਦੀ ਉਮੀਦ

ਜਿਕਰਯੋਗ ਹੈ ਕਿ ਹਰ ਸਾਲ 20 ਮਿਲੀਅਨ ਟਨ ਝੋਨੇ ਦੀ ਪਰਾਲੀ ਦਾ ਉਤਪਾਦਨ ਹੋ ਰਿਹਾ ਹੈ। ਇਸ ਚੁਣੌਤੀ ਨਾਲ ਨਜਿੱਠਣ ਲਈ, 33.23 ਟਨ ਪ੍ਰਤੀ ਦਿਨ ਦੀ ਕੁੱਲ ਸਮਰੱਥਾ ਵਾਲਾ ਸੀ.ਬੀ.ਜੀ. ਪਲਾਂਟ ਸੰਗਰੂਰ ਵਿੱਚ ਸ਼ੁਰੂ ਕੀਤਾ ਗਿਆ ਹੈ ਅਤੇ ਪੇਡਾ ਵੱਲੋਂ 492.58 ਟਨ ਪ੍ਰਤੀ ਦਿਨ ਦੀ ਕੁੱਲ ਸਮਰੱਥਾ ਵਾਲੇ 42 ਹੋਰ ਸੀ.ਬੀ.ਜੀ. ਪ੍ਰਾਜੈਕਟ ਵੀ ਅਲਾਟ ਕੀਤੇ ਗਏ ਹਨ। ਇਨ੍ਹਾਂ ਸਾਰੇ ਪਲਾਂਟਾਂ ਦੇ ਸ਼ੁਰੂ ਹੋਣ ਨਾਲ ਸਾਲਾਨਾ ਘੱਟੋ-ਘੱਟ 10 ਲੱਖ ਟਨ ਜੈਵਿਕ ਖਾਦ ਪੈਦਾ ਹੋਣ ਦੀ ਉਮੀਦ ਹੈ।

Summary in English: Agriculture and horticulture sector will get a boost with the use of this fertilizer, PAU has started a study

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters