Great Opportunity: ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿੱਖਿਆ ਅਧੀਨ ਸਕਿਲ ਡਿਵੈਲਪਮੈਂਟ ਸੈਂਟਰ ਵੱਲੋਂ ਪੰਜਾਬ ਦੇ ਨੌਜਵਾਨ ਕਿਸਾਨਾਂ ਲਈ ਸਰਵਪੱਖੀ ਖੇਤੀਬਾੜੀ ਦਾ ਤਿਮਾਹੀ ਸਖਿਲ ਡਿਵੈਲਪਮੈਂਟ ਸਿਖਲਾਈ ਕੋਰਸ ਮਿਤੀ 01.01.2024 ਤੋਂ 29.03 2024 ਤੱਕ ਕਰਵਾਇਆ ਜਾ ਰਿਹਾ ਹੈ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਕਰਵਾਏ ਜਾਣ ਵਾਲੇ ਇਸ ਕੋਰਸ ਵਿੱਚ 20 ਤੋਂ 40 ਸਾਲ ਤੱਕ ਦੀ ਉਮਰ ਦੇ ਘੱਟੋ-ਘੱਟ ਦੱਸਵੀ ਪਾਸ ਪੰਜਾਬ ਦੇ ਨੌਜਵਾਨ ਕਿਸਾਨ ਦਾਖ਼ਲਾ ਲੈ ਸਕਦੇ ਹਨ। ਸਿਖਿਆਰਥੀਆਂ ਨੂੰ ਖੇਤੀਬਾੜੀ ਦੇ ਵੱਖ-ਵੱਖ ਵਿਸ਼ਿਆਂ ਤੋਂ ਇਲਾਵਾ ਖੇਤੀ ਸਹਾਇਕ ਧੰਦਿਆਂ ਬਾਰੇ ਸਿਖਲਾਈ ਦਿੱਤੀ ਜਾਵੇਗੀ।
ਅਪਲਾਈ ਕਰਨ ਦਾ ਤਰੀਕਾ
ਚਾਹਵਾਨ ਨੌਜਵਾਨ ਆਪਣੇ ਜ਼ਿਲ੍ਹੇ ਦੇ ਨਜ਼ਦੀਕੀ ਕ੍ਰਿਸ਼ੀ ਵਿਗਿਆਨ ਕੇਂਦਰਾਂ / ਸਕਿੱਲ ਡਿਵੈਲਪਮੈਂਟ ਸੈਂਟਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਤੋਂ ਫਾਰਮ ਪ੍ਰਾਪਤ ਕਰ ਸਕਦੇ ਹਨ ਜਾਂ ਫਿਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੀ ਵੈਬਸਾਈਟ (www.etu) ਤੇ ਦਿੱਤੇ ਲਿੰਕ ਤੇ ਆਨਲਾਈਨ ਅਪਲਾਈ ਕਰ ਸਕਦੇ ਹਨ।
ਆਖ਼ਰੀ ਮਿਤੀ
ਅਰਜ਼ੀਆਂ ਦਾਖ਼ਲ ਕਰਨ ਦੀ ਆਖ਼ਰੀ ਮਿਤੀ 25.12.2023 ਹੈ। ਇੰਟਰਵਿਊ ਮਿਤੀ 29.12.2023 ਨੂੰ ਸਵੇਰੇ 10:00 ਵਜੇ ਸਕਿੱਲ ਡਿਵੈਲਪਮੈਂਟ ਸੈਂਟਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਹੋਵੇਗੀ।
ਇਹ ਵੀ ਪੜੋ: PAU ਵੱਲੋਂ Agriculture Industry ਨੂੰ ਹੁਲਾਰਾ, ਨਵੇਂ Entrepreneurs ਲਈ ਸਿਖਲਾਈ ਪ੍ਰੋਗਰਾਮ ਦੇ ਉਪਰਾਲੇ
ਲੋੜੀਂਦੇ ਦਸਤਾਵੇਜ਼
ਉਮੀਦਵਾਰ ਦੱਸਵੀਂ ਪਾਸ ਦਾ ਸਰਟੀਫਿਕੇਟ, ਜਨਮ ਸਰਟੀਫਿਕੇਟ ਜਾਂ ਫਿਰ ਦੱਸਵੀਂ ਦਾ ਸਰਟੀਫਿਕੇਟ (ਉਮਰ ਦੇ ਸਬੂਤ ਲਈ) ਅਤੇ ਆਧਾਰ ਕਾਰਡ (ਦੋਵੇਂ ਪਾਸੇ) ਅਸਲ ਰੂਪ ਵਿੱਚ ਅਤੇ ਫੋਟੋਕਾਪੀ ਸਹਿਤ ਆਪਣੇ ਨਾਲ ਲੈ ਕੇ ਆਉਣ।
ਕੋਰਸ ਦੀ ਫੀਸ
ਚੁਣੇ ਗਏ ਸਿਖਿਆਰਥੀਆਂ ਕੋਲੋਂ 1000/- ਰੁਪਏ ਬਤੌਰ ਸਕਿਓਰਟੀ ਲਈ ਜਾਵੇਗੀ ਜੋ ਕਿ ਸਫਲਤਾਪੂਰਵਕ ਕੋਰਸ ਪੂਰਾ ਕਰਨ ਵਾਲੇ ਸਿਖਿਆਰਥੀਆਂ ਨੂੰ ਹੀ ਵਾਪਿਸ ਕੀਤੀ ਜਾਵੇਗੀ। ਇਸ ਕੋਰਸ ਦੀ ਫੀਸ ਕੇਵਲ 1000/- ਰੁਪਏ ਹੈ ਅਤੇ ਰਿਹਾਇਸ਼ ਦੀ 300/- ਰੁਪਏ ਪ੍ਰਤੀ ਮਹੀਨਾ ਫੀਸ ਲਈ ਜਾਵੇਗੀ।
ਜ਼ਰੂਰੀ ਸੂਚਨਾ
ਤੁਹਾਨੂੰ ਦੱਸ ਦੇਈਏ ਕਿ ਕੇਵਲ ਸਫ਼ਲਤਾ ਪੂਰਵਕ ਕੋਰਸ ਪੂਰਾ ਕਰਨ ਵਾਲੇ ਸਿਖਿਆਰਥੀਆਂ ਨੂੰ ਹੀ ਸਰਟੀਫਿਕੇਟ ਜਾਰੀ ਕੀਤੇ ਜਾਣਗੇ।
Summary in English: Agriculture Course for Rural Young Farmers of Punjab, Apply before last date