Agriculture Course: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿੱਖਿਆ ਵੱਲੋਂ ਪਿੰਡਾਂ ਦੇ ਨੌਜਵਾਨ ਕਿਸਾਨਾਂ ਲਈ ਸਰਵਪੱਖੀ ਖੇਤੀਬਾੜੀ ਦਾ ਤਿਮਾਹੀ ਸਕਿੱਲ ਡਿਵੈਲਪਮੈਂਟ ਸਿਖਲਾਈ ਕੋਰਸ ਮਿਤੀ 01.08.2023 ਤੋਂ 31.10.2023 ਤੱਕ ਕਰਵਾਇਆ ਜਾਵੇਗਾ।
ਇਸ ਕੋਰਸ ਵਿੱਚ ਪੰਜਾਬ ਦੇ 20 ਤੋਂ 40 ਸਾਲ ਦੀ ਉਮਰ ਦੇ ਦਸਵੀਂ ਪਾਸ ਨੌਜਵਾਨ ਕਿਸਾਨ ਦਾਖ਼ਲਾ ਲੈ ਸਕਦੇ ਹਨ। ਸਿਖਿਆਰਥੀਆਂ ਨੂੰ ਖੇਤੀਬਾੜੀ ਦੇ ਵੱਖ-ਵੱਖ ਵਿਸ਼ਿਆਂ ਤੋਂ ਇਲਾਵਾ ਖੇਤੀ ਸਹਾਇਕ ਧµਦਿਆਂ ਬਾਰੇ ਸਿਖਲਾਈ ਦਿੱਤੀ ਜਾਵੇਗੀ। ਇਸ ਕੋਰਸ ਵਿੱਚ ਦਾਖਲਾ ਲੈਣ ਦੇ ਚਾਹਵਾਨ ਆਪਣੇ ਜ਼ਿਲ੍ਹੇ ਦੇ ਕ੍ਰਿਸ਼ੀ ਵਿਗਿਆਨ ਕੇਂਦਰਾਂ/ਸਕਿੱਲ ਡਿਵੈਲਪਮੈਂਟ ਸੈਂਟਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਤੋਂ ਫਾਰਮ ਪ੍ਰਾਪਤ ਕਰ ਸਕਦੇ ਹਨ ਜਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀ ਵੈਬਸਾਈਟ (www.pau.edu) ਤੇ ਦਿੱਤੇ ਲਿੰਕ ਅਤੇ QR ਕੋਡ ਰਾਹੀਂ ਵੀ ਆਨਲਾਈਨ ਅਪਲਾਈ ਕਰ ਸਕਦੇ ਹਨ।
ਉਮੀਦਵਾਰ ਦਸਵੀਂ ਪਾਸ ਅਤੇ ਉਮਰ ਦੇ ਸਬੂਤ ਦਾ ਸਰਟੀਫਿਕੇਟ ਨਾਲ ਲੈ ਕੇ ਆਉਣ। ਚੁਣੇ ਜਾਣ ਵਾਲੇ ਸਿਖਿਆਰਥੀ ਤੋਂ 1000/- ਰੁਪਏ ਬਤੌਰ ਸਕਿਓਰਟੀ ਲਈ ਜਾਵੇਗੀ ਜੋ ਕਿ ਸਫ਼ਲਤਾ ਪੂਰਵਕ ਕੋਰਸ ਪੂਰਾ ਕਰਨ ਵਾਲੇ ਸਿਖਿਆਰਥੀ ਨੂੰ ਹੀ ਵਾਪਿਸ ਦਿੱਤੀ ਜਾਵੇਗੀ। ਕੋਰਸ ਦੀ ਫੀਸ 1000/- ਰੁਪਏ ਹੈ ਅਤੇ ਰਿਹਾਇਸ਼ 300/- ਰੁਪਏ ਪ੍ਰਤੀ ਮਹੀਨਾ ਹੋਵੇਗੀ।
ਲੋੜੀਂਦੀ ਜਾਣਕਾਰੀ:
● ਅਰਜ਼ੀਆਂ ਦੇਣ ਦੀ ਆਖ਼ਰੀ ਮਿਤੀ : 25.07.2023
● ਇੰਟਰਵਿਊ ਮਿਤੀ : 28.07.2023
● ਇੰਟਰਵਿਊ ਦਾ ਸਮਾਂ : ਸਵੇਰੇ 10.00 ਵਜੇ
● ਇੰਟਰਵਿਊ ਦਾ ਸਥਾਨ: ਸਕਿੱਲ ਡਿਵੈਲਪਮੈਂਟ ਸੈਂਟਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ
ਇਹ ਵੀ ਪੜ੍ਹੋ: ਭਾਰਤ ਸਰਕਾਰ ਨੇ 'Padma Award' ਲਈ ਮੰਗੇ ਬਿਨੈ-ਪੱਤਰ
ਵਧੇਰੇ ਜਾਣਕਾਰੀ ਲਈ ਸੰਪਰਕ ਕਰੋ:
ਰੁਪਿੰਦਰ ਕੌਰ, ਸਕਿੱਲ ਡਿਵੈਲਪਮੈਂਟ ਸੈਂਟਰ
ਮੋਬਾਇਲ: 97797-00905
ਸਰੋਤ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (Punjab Agricultural University)
Summary in English: Agriculture Course for young village farmers, Apply through QR Code