Latest Update: ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਪੰਜਾਬ ਸਰਕਾਰ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਵਾਲੇ ਕਿਸਾਨਾਂ ਦੀ ਨਵੇਂ ਸਿਰਿਓਂ ਸਮੀਖਿਆ ਕਰਾਏ ਜਾਂ ਦੀ ਹਿਦਾਇਤ ਜਾਰੀ ਕੀਤੀ ਹੈ।
PM Kisan Yojana: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਹਮੇਸ਼ਾ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਦੇ ਸਮਾਜਿਕ-ਆਰਥਿਕ ਸਸ਼ਕਤੀਕਰਨ ਲਈ ਕੰਮ ਕਰਨ 'ਤੇ ਜ਼ੋਰ ਦਿੱਤਾ ਹੈ। ਕੇਂਦਰ ਸਰਕਾਰ ਨੇ ਖੇਤੀ ਖੇਤਰ ਦੀ ਭਲਾਈ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। ਇਨ੍ਹਾਂ ਵਿੱਚੋਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (PM-Kisan) ਯੋਜਨਾ ਇੱਕ ਮਹੱਤਵਪੂਰਨ ਪਹਿਲ ਹੈ।
ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਬੁਧਵਾਰ ਨੂੰ ਸੂਬਿਆਂ ਦੇ ਖੇਤੀਬਾੜੀ ਮੰਤਰੀਆਂ ਨਾਲ ਇੱਕ ਵਰਚੁਅਲ ਮੀਟਿੰਗ ਵਿੱਚ ਇਸ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ ਕੀਤੀ। ਮੀਟਿੰਗ ਦੌਰਾਨ ਤੋਮਰ ਨੇ ਕਿਹਾ ਕਿ ਕੋਈ ਵੀ ਯੋਗ ਕਿਸਾਨ ਇਸ ਸਕੀਮ ਦੇ ਲਾਭ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਸੂਬਿਆਂ ਨੂੰ ਡਾਟਾ ਦੀ ਤਸਦੀਕ ਅਤੇ ਅਪਡੇਟਿੰਗ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਲਈ ਵੀ ਕਿਹਾ।
ਕਰੋੜਾਂ ਯੋਗ ਕਿਸਾਨਾਂ ਨੂੰ ਮਿਲਿਆ ਯੋਜਨਾ ਦਾ ਲਾਭ
ਦੱਸ ਦੇਈਏ ਕਿ ਪੀਐਮ-ਕਿਸਾਨ (PM-KISAN) ਦੇ ਤਹਿਤ, ਯੋਗ ਕਿਸਾਨਾਂ ਨੂੰ ਉਨ੍ਹਾਂ ਦੀਆਂ ਘਰੇਲੂ ਜ਼ਰੂਰਤਾਂ ਦੇ ਨਾਲ-ਨਾਲ ਖੇਤੀਬਾੜੀ ਅਤੇ ਸਹਾਇਕ ਖਰਚਿਆਂ ਨੂੰ ਪੂਰਾ ਕਰਨ ਲਈ ਹਰ ਸਾਲ 2,000 ਰੁਪਏ ਦੀਆਂ ਤਿੰਨ ਬਰਾਬਰ ਕਿਸ਼ਤਾਂ ਵਿੱਚ 6,000 ਰੁਪਏ ਦਿੱਤੇ ਜਾਂਦੇ ਹਨ। ਫਰਵਰੀ 2019 ਵਿੱਚ ਇਸਦੀ ਸ਼ੁਰੂਆਤ ਤੋਂ ਬਾਅਦ, ਪੀਐਮ-ਕਿਸਾਨ (PM-KISAN) ਦੇ ਤਹਿਤ 11 ਕਿਸ਼ਤਾਂ ਵੰਡੀਆਂ ਗਈਆਂ ਹਨ। ਇਸ ਯੋਜਨਾ ਰਾਹੀਂ 11.37 ਕਰੋੜ ਯੋਗ ਕਿਸਾਨਾਂ ਨੂੰ 2 ਲੱਖ ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਭੇਜੀ ਗਈ ਹੈ।
ਮੀਟਿੰਗ ਦੌਰਾਨ ਅਹਿਮ ਮੁੱਦੇ ਵਿਚਾਰੇ
ਪੀਐੱਮ-ਕਿਸਾਨ (PM-KISAN) ਦਾ ਲਾਭ ਸਿਰਫ਼ ਉਨ੍ਹਾਂ ਕਿਸਾਨਾਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਕੋਲ ਜ਼ਮੀਨ ਹੈ। ਪੀਐਮ-ਕਿਸਾਨ (PM-KISAN) ਹੋਰ ਯੋਜਨਾਵਾਂ ਅਤੇ ਭਵਿੱਖ ਵਿੱਚ ਸ਼ੁਰੂ ਕੀਤੀਆਂ ਜਾਣ ਵਾਲੀਆਂ ਕਿਸਾਨ ਭਲਾਈ ਸਕੀਮਾਂ ਲਈ ਯੋਗ ਕਿਸਾਨਾਂ ਦੀ ਛੇਤੀ ਪਛਾਣ ਲਈ ਇੱਕ ਡੇਟਾਬੇਸ ਤਿਆਰ ਕੀਤਾ ਜਾ ਰਿਹਾ ਹੈ। ਇਸ ਵਿੱਚ ਆਧਾਰ, ਕਿਸਾਨਾਂ ਦੇ ਬੈਂਕ ਖਾਤਿਆਂ ਅਤੇ ਕਿਸਾਨਾਂ ਦੇ ਜ਼ਮੀਨੀ ਰਿਕਾਰਡ ਸਮੇਤ ਸਾਰੀ ਜਾਣਕਾਰੀ ਨੂੰ ਉਨ੍ਹਾਂ ਦੇ ਰਿਕਾਰਡ ਨਾਲ ਜੋੜਿਆ ਜਾਵੇਗਾ। ਡੇਟਾਬੇਸ ਬਣਾਉਣ ਲਈ ਸੂਬਿਆਂ ਦੇ ਜ਼ਮੀਨੀ ਰਿਕਾਰਡ ਨੂੰ ਡਿਜੀਟਲ ਰੂਪ ਵਿੱਚ ਬਦਲਣਾ ਹੋਵੇਗਾ। ਮੀਟਿੰਗ ਦੌਰਾਨ ਇਸ ਬਾਰੇ ਵੀ ਚਰਚਾ ਕੀਤੀ ਗਈ।
ਇਹ ਵੀ ਪੜ੍ਹੋ : ਪੀਐਮ ਕਿਸਾਨ ਯੋਜਨਾ ਦੀ 12ਵੀਂ ਕਿਸ਼ਤ ਲਈ ਸੂਚੀ ਜਾਰੀ, ਤੁਰੰਤ ਆਪਣੇ ਨਾਮ ਅਤੇ ਸਥਿਤੀ ਦੀ ਕਰੋ ਜਾਂਚ!
44% ਕਿਸਾਨਾਂ ਦਾ ਰਿਕਾਰਡ ਅਪਡੇਟ: ਧਾਲੀਵਾਲ
ਇਸ ਮੌਕੇ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਵਿੱਚ 44% ਕਿਸਾਨ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦਾ ਲਾਭ ਲੈਣ ਲਈ ਈ-ਕੇਵਾਈਸੀ ਰਾਹੀਂ ਰਜਿਸਟਰ ਕੀਤੇ ਜਾ ਚੁਕੇ ਹਨ। ਉਨ੍ਹਾਂ ਕਿਹਾ ਕਿ ਬਿਜਾਈ ਦਾ ਸੀਜ਼ਨ ਹੋਣ ਕਰਕੇ ਕੰਮ ਦੀ ਰਫਤਾਰ 'ਚ ਕਮੀ ਆਈ ਸੀ, ਜਿਸਦੇ ਚਲਦਿਆਂ ਉਨ੍ਹਾਂ ਨੇ ਮੰਗ ਕੀਤੀ ਸੀ ਕਿ ਰਿਕਾਰਡ ਅਪਡੇਟ ਕਰਨ ਲਈ ਇੱਕ ਮਹੀਨੇ ਦਾ ਸਮਾਂ ਵਧਾਇਆ ਜਾਵੇ। ਜਿਸ ਤੋਂ ਬਾਅਦ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਪੰਜਾਬ ਦੀ ਇਸ ਮੰਗ ਨੂੰ ਪ੍ਰਵਾਨ ਕਰ ਲਿਆ। ਹੁਣ ਪੰਜਾਬ ਸਰਕਾਰ 30 ਸਤੰਬਰ ਤੱਕ ਅੱਪਡੇਸ਼ਨ ਦਾ ਕੰਮ ਕਰੇਗੀ।
ਖੇਤੀ ਮੰਤਰੀਆਂ ਨੇ ਵਿਚਾਰ ਕੀਤੇ ਪੇਸ਼
ਮੀਟਿੰਗ ਵਿੱਚ ਉੱਤਰ ਪ੍ਰਦੇਸ਼, ਮਹਾਰਾਸ਼ਟਰ, ਉੱਤਰਾਖੰਡ, ਹਰਿਆਣਾ, ਆਂਧਰਾ ਪ੍ਰਦੇਸ਼, ਗੁਜਰਾਤ, ਛੱਤੀਸਗੜ੍ਹ, ਪੰਜਾਬ, ਰਾਜਸਥਾਨ, ਅਸਾਮ, ਅਰੁਣਾਚਲ ਪ੍ਰਦੇਸ਼, ਕਰਨਾਟਕ, ਕੇਰਲਾ ਅਤੇ ਬਿਹਾਰ ਦੇ ਖੇਤੀ ਮੰਤਰੀਆਂ ਨੇ ਆਪਣੇ ਵਿਚਾਰ ਪੇਸ਼ ਕੀਤੇ। ਕੇਂਦਰੀ ਖੇਤੀਬਾੜੀ ਸਕੱਤਰ ਮਨੋਜ ਆਹੂਜਾ ਅਤੇ ਵਧੀਕ ਸਕੱਤਰ ਅਭਿਲਕਸ਼ ਲੇਖੀ ਅਤੇ ਰਾਜ ਮੰਤਰੀ ਅਤੇ ਸੀਨੀਅਰ ਅਧਿਕਾਰੀ ਮੀਟਿੰਗ ਵਿੱਚ ਸ਼ਾਮਲ ਹੋਏ। ਡਾ. ਪ੍ਰਮੋਦ ਕੁਮਾਰ ਮਹਿਰਦਾ, ਸੰਯੁਕਤ ਸਕੱਤਰ ਅਤੇ ਸੀ.ਈ.ਓ., ਪੀ.ਐਮ.-ਕਿਸਾਨ ਨੇ ਇਸ ਸਕੀਮ ਬਾਰੇ ਇੱਕ ਪੇਸ਼ਕਾਰੀ ਦਿੱਤੀ।
Summary in English: Agriculture Minister held a meeting regarding the progress of PM Kisan Yojana