Good News for Farmers: ਸਾਉਣੀ ਦੀਆਂ ਫ਼ਸਲਾਂ ਦੀ ਵਾਢੀ 30 ਸਤੰਬਰ ਤੱਕ ਲਗਭਗ ਮੁਕੰਮਲ ਹੋ ਜਾਵੇਗੀ। ਅਕਤੂਬਰ ਸ਼ੁਰੂ ਹੁੰਦਿਆਂ ਹੀ ਕਿਸਾਨ ਹਾੜੀ ਦੀਆਂ ਫ਼ਸਲਾਂ ਦੀ ਬਿਜਾਈ ਸ਼ੁਰੂ ਕਰ ਦੇਣਗੇ। ਅਜਿਹੇ 'ਚ ਅੱਜ ਅੱਸੀ ਆਪਣੇ ਕਿਸਾਨ ਭਰਾਵਾਂ ਲਈ ਇੱਕ ਵੱਡੀ ਖੁਸ਼ਖ਼ਬਰੀ ਲੈ ਕੇ ਆਏ ਹਾਂ। ਦਰਅਸਲ, ਸਰਕਾਰ ਵੱਲੋਂ ਇੱਕ ਸ਼ਿਲਾਘਯੋਗ ਪਹਿਲ ਕੀਤੀ ਗਈ ਹੈ, ਜਿਸ ਰਾਹੀਂ ਕਿਸਾਨਾਂ ਨੂੰ ਬੀਜ ਤੇ ਖਾਦ 'ਤੇ ਸਬਸਿਡੀ ਦਿੱਤੀ ਜਾ ਰਹੀ ਹੈ।
Subsidy on Seeds and Fertilizers: ਇਸ ਸਮੇਂ ਦੇਸ਼ ਦੇ ਕਈ ਹਿੱਸਿਆਂ 'ਚ ਸਾਉਣੀ ਸੀਜ਼ਨ ਦੀਆਂ ਫ਼ਸਲਾਂ ਦੀ ਵਾਢੀ ਸ਼ੁਰੂ ਹੋ ਗਈ ਹੈ ਤੇ 30 ਸਤੰਬਰ ਤੱਕ ਲਗਭਗ ਇਹ ਕੰਮ ਮੁਕੰਮਲ ਕਰ ਲਿਆ ਜਾਵੇਗਾ। ਅਕਤੂਬਰ ਸ਼ੁਰੂ ਹੁੰਦਿਆਂ ਹੀ ਕਿਸਾਨ ਹਾੜੀ ਦੀਆਂ ਫ਼ਸਲਾਂ ਦੀ ਬਿਜਾਈ ਸ਼ੁਰੂ ਕਰ ਦੇਣਗੇ। ਅਜਿਹੇ 'ਚ ਦੇਸ਼ ਦੀਆਂ ਕਈ ਸੂਬਾ ਸਰਕਾਰਾਂ ਨੇ ਹਾੜੀ ਸੀਜ਼ਨ ਦੀਆਂ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਹਨ। ਸਰਕਾਰਾਂ ਦਾ ਟੀਚਾ ਹੈ ਕਿ ਹਾੜੀ ਸੀਜ਼ਨ ਦੀਆਂ ਫ਼ਸਲਾਂ ਦੀ ਬਿਜਾਈ ਨੂੰ ਬਿਨਾਂ ਕਿਸੇ ਪਰੇਸ਼ਾਨੀ ਦੇ ਸਮੇਂ ਸਿਰ ਸਹੀ ਢੰਗ ਨਾਲ ਪੂਰਾ ਕਰ ਲਿਆ ਜਾਵੇ। ਸਰਕਾਰ ਵੱਲੋਂ ਹਾੜੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਸੁਧਰੀਆਂ ਖਾਦਾਂ-ਬੀਜ, ਨਦੀਨਨਾਸ਼ਕ, ਕੀਟਨਾਸ਼ਕ ਆਦਿ ਮੁਹੱਈਆ ਕਰਵਾਉਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।
ਇਨ੍ਹਾਂ ਫਸਲਾਂ ਦੇ ਬੀਜਾਂ-ਖਾਦਾਂ 'ਤੇ ਸਬਸਿਡੀ ਦਾ ਐਲਾਨ
ਸਰਕਾਰ ਸਮੇਂ-ਸਮੇਂ 'ਤੇ ਨਵੀਆਂ ਸਕੀਮਾਂ (New Scheme) ਰਾਹੀਂ ਕਿਸਾਨਾਂ ਨੂੰ ਉਤਸ਼ਾਹਿਤ ਕਰਦੀ ਰਹਿੰਦੀ ਹੈ, ਤਾਂ ਜੋ ਉਨ੍ਹਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮਿਲ ਸਕਣ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾ ਸਕੇ। ਅਜਿਹੇ 'ਚ ਬਿਹਾਰ ਸਰਕਾਰ ਬੀਜ ਗ੍ਰਾਂਟ ਯੋਜਨਾ ਦੇ ਤਹਿਤ ਕਿਸਾਨਾਂ ਨੂੰ ਹਾੜੀ ਸੀਜ਼ਨ ਦੀਆਂ ਫਸਲਾਂ ਦੇ ਬੀਜਾਂ 'ਤੇ ਸਬਸਿਡੀ ਦੇ ਰਹੀ ਹੈ। ਦੱਸ ਦੇਈਏ ਕਿ ਬਿਹਾਰ ਸਰਕਾਰ ਹਾੜੀ ਸੀਜ਼ਨ 2022-23 ਲਈ ਕਿਸਾਨਾਂ ਨੂੰ 90 ਫੀਸਦੀ ਸਬਸਿਡੀ 'ਤੇ ਬੀਜ ਮੁਹੱਈਆ ਕਰਵਾ ਰਹੀ ਹੈ, ਜਿਸ ਲਈ ਸਰਕਾਰ ਨੇ ਕਿਸਾਨਾਂ ਤੋਂ ਆਨਲਾਈਨ ਅਰਜ਼ੀਆਂ ਮੰਗੀਆਂ ਹਨ।
ਕਿਸਾਨਾਂ ਨੂੰ ਹੋਮ ਡਲਿਵਰੀ ਦੀ ਸਹੂਲਤ
ਸਰਕਾਰ ਵੱਲੋਂ ਕਿਸਾਨਾਂ ਨੂੰ ਨਾ ਸਿਰਫ ਸਬਸਿਡੀ, ਸਗੋਂ ਹੋਮ ਡਲਿਵਰੀ ਦੀ ਵੀ ਸਹੂਲਤ ਦਿੱਤੀ ਜਾ ਰਹੀ ਹੈ। ਜੀ ਹਾਂ, ਕਿਸਾਨਾਂ ਦੀ ਜ਼ਰੁਰਤ ਨੂੰ ਦੇਖਦਿਆਂ ਬਿਹਾਰ ਸਰਕਾਰ ਨੇ ਕਿਸਾਨਾਂ ਦੇ ਘਰਾਂ ਤੱਕ ਬੀਜ ਪਹੁੰਚਾਉਣ ਦਾ ਪ੍ਰਬੰਧ ਕੀਤਾ ਹੈ। ਇਸ ਦੇ ਲਈ ਕਿਸਾਨਾਂ ਨੂੰ ਆਨਲਾਈਨ ਅਪਲਾਈ ਕਰਦੇ ਸਮੇਂ ਹੋਮ ਡਿਲੀਵਰੀ ਦਾ ਵਿਕਲਪ ਚੁਣਨਾ ਹੋਵੇਗਾ। ਇਸ ਤੋਂ ਬਾਅਦ ਬੀਜ ਚੁਣੇ ਗਏ ਕਿਸਾਨਾਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ। ਦੱਸ ਦੇਈਏ ਕਿ ਇਸ ਦੇ ਲਈ ਕਿਸਾਨਾਂ ਨੂੰ ਵਾਧੂ ਫੀਸ ਦੇਣੀ ਪਵੇਗੀ।
ਇਹ ਵੀ ਪੜ੍ਹੋ: 95.32 ਕੁਇੰਟਲ ਪ੍ਰਤੀ ਹੈਕਟੇਅਰ ਝਾੜ ਦੇਣ ਵਾਲੀ ਕਣਕ ਦੀ ਇਹ ਕਿਸਮ ਕਿਸਾਨਾਂ ਨੂੰ ਕਰ ਦੇਵੇਗੀ ਮਾਲੋਮਾਲ
ਕਿਸਾਨਾਂ ਨੂੰ ਮਿਲੇਗੀ 80 ਤੋਂ 90% ਸਬਸਿਡੀ
ਕਿਸਾਨਾਂ ਨੂੰ ਘੱਟ ਕੀਮਤ 'ਤੇ ਹਾੜੀ ਸੀਜ਼ਨ ਦੀਆਂ ਫ਼ਸਲਾਂ ਦੇ ਪ੍ਰਮਾਣਿਤ ਅਤੇ ਵਧੀਆ ਬੀਜ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਇਹ ਯੋਜਨਾ ਸ਼ੁਰੂ ਕੀਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਯੋਜਨਾ ਤਹਿਤ ਕਿਸਾਨਾਂ ਨੂੰ ਕਣਕ, ਦਾਲਾਂ, ਤੇਲ ਬੀਜ ਫ਼ਸਲਾਂ ਦੇ ਬੀਜਾਂ 'ਤੇ 90 ਫ਼ੀਸਦੀ ਤੱਕ ਸਬਸਿਡੀ ਦਿੱਤੀ ਜਾ ਰਹੀ ਹੈ। ਕਣਕ ਦੇ ਬੀਜ 'ਤੇ ਕਿਸਾਨਾਂ ਨੂੰ 2 ਰੁਪਏ ਪ੍ਰਤੀ ਕਿਲੋ ਅਤੇ ਬਾਕੀ ਬੀਜਾਂ 'ਤੇ 5 ਰੁਪਏ ਪ੍ਰਤੀ ਕਿਲੋ ਵਾਧੂ ਦੇਣੇ ਪੈਣਗੇ।
ਤੁਹਾਨੂੰ ਦੱਸ ਦੇਈਏ ਕਿ ਫਸਲਾਂ ਦੀ ਪੈਦਾਵਾਰ ਅਤੇ ਉਤਪਾਦਕਤਾ ਵਧਾਉਣ ਲਈ ਸਰਕਾਰ ਵੱਲੋਂ ਕਿਸਾਨਾਂ ਨੂੰ ਸੁਧਰੀਆਂ ਕਿਸਮਾਂ ਦੇ ਪ੍ਰਮਾਣਿਤ ਬੀਜ ਮੁਹੱਈਆ ਕਰਵਾਏ ਜਾਂਦੇ ਹਨ। ਇਨ੍ਹਾਂ ਬੀਜਾਂ ਦੀ ਵਰਤੋਂ ਕਰਕੇ ਕਿਸਾਨ ਭਰਾ ਵੱਧ ਤੋਂ ਵੱਧ ਝਾੜ ਵਧਾ ਸਕਦੇ ਹਨ।
Summary in English: Announcement of subsidy on seeds-fertilizers of pulses, oilseed crops, apply online