1. Home
  2. ਖਬਰਾਂ

ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਚੱਲ ਰਹੇ ਧਰਨੇ ਦੌਰਾਨ ਇੱਕ ਹੋਰ ਕਿਸਾਨ ਦੀ ਹੋਈ ਮੌਤ

ਕਿਸਾਨਾਂ ਨੇ ਸ਼ਹੀਦ ਕਿਸਾਨ ਕਰਨੈਲ ਸਿੰਘ ਨੂੰ ਦਿੱਤੀ ਮੌਨ ਸ਼ਰਧਾਂਜਲੀ, ਮੰਗਾਂ ਪੂਰੀਆਂ ਹੋਣ ਤੱਕ ਅੰਤਿਮ ਸੰਸਕਾਰ ਨਾ ਕਰਨ ਦਾ ਕੀਤਾ ਐਲਾਨ।

Priya Shukla
Priya Shukla
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਕਿਸਾਨਾਂ ਦਾ ਧਰਨਾ ਜਾਰੀ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਕਿਸਾਨਾਂ ਦਾ ਧਰਨਾ ਜਾਰੀ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ੀ ਕਲੋਨੀ ਦੇ ਮੁੱਖ ਗੇਟ ਅੱਗੇ ਕਿਸਾਨਾਂ ਦਾ ਧਰਨਾ ਜਾਰੀ ਹੈ। ਦੱਸ ਦੇਈਏ ਕਿ ਚੱਲ ਰਹੇ ਇਸ ਪੱਕੇ ਮੋਰਚੇ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਮੋਰਚੇ ਦੌਰਾਨ ਹਜ਼ਾਰਾਂ ਕਿਸਾਨਾਂ ਨੇ ਮੌਨ ਰੱਖ ਕੇ ਸ਼ਹੀਦ ਕਿਸਾਨ ਕਰਨੈਲ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ।

ਜ਼ਿਕਰਯੋਗ ਹੈ ਕਿ ਇਸ ਮੋਰਚੇ ਨੂੰ ਅੱਜ 14 ਦਿਨ ਹੋ ਗਏ ਹਨ। ਇਸ ਤੋਂ ਪਹਿਲਾਂ ਵੀ ਪੱਕੇ ਮੋਰਚੇ ਦੌਰਾਨ ਸੱਪ ਦੇ ਡੱਸਣ ਕਾਰਨ ਕਿਸਾਨ ਗੁਰਚਰਨ ਸਿੰਘ ਦੀ ਮੌਤ ਹੋ ਗਈ ਸੀ, ਜਿਸ ਦੀ ਮ੍ਰਿਤਕ ਦੇਹ ਰਾਜਿੰਦਰਾ ਹਸਪਤਾਲ ਪਟਿਆਲਾ `ਚ ਰੱਖੀ ਹੋਈ ਹੈ। ਇਸ ਤੋਂ ਬਾਅਦ ਹੁਣ ਕਰਨੈਲ ਸਿੰਘ ਦੀ ਵੀ ਮੌਤ ਹੋ ਗਈ। ਦੱਸ ਦੇਈਏ ਕਿ ਕਰਨੈਲ ਸਿੰਘ ਦੀ ਗੁਰੂ ਘਰ ਸਾਹਮਣੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਕਰਨੈਲ ਸਿੰਘ ਦੀ ਮ੍ਰਿਤਕ ਦੇਹ ਸਿਵਲ ਹਸਪਤਾਲ ਸੰਗਰੂਰ `ਚ ਰਖਵਾਈ ਗਈ ਹੈ।

ਜਥੇਬੰਦੀ ਨੇ ਕਰਨੈਲ ਸਿੰਘ ਦੀ ਮੌਤ ਲਈ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਸਰਕਾਰ ਤੋਂ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜ਼ਾ, ਕਰਜ਼ਾ ਮੁਆਫ਼ੀ ਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਗਈ ਹੈ। ਜਥੇਬੰਦੀ ਦੇ ਆਗੂਆਂ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਇਹ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਦੋਂ ਤੱਕ ਕਿਸਾਨਾਂ ਦਾ ਸੰਸਕਾਰ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ ਦੇ ਰਾਜਪਾਲ ‘ਆਪ’ ਸਰਕਾਰ ਖ਼ਿਲਾਫ਼ ਖੁੱਲ੍ਹ ਕੇ ਮੈਦਾਨ `ਚ ਆਏ, ਕਾਨੂੰਨੀ ਮਸ਼ਵਰਾ ਲੈਣ ਦਾ ਐਲਾਨ

ਕਿਸਾਨਾਂ ਦੀਆਂ ਮੰਗਾਂ ਪ੍ਰਤੀ ਲਗਾਤਾਰ ਸਰਕਾਰ ਨੇ ਚੁੱਪ ਵੱਟੀ ਹੋਈ ਹੈ। ਇਸ ਕਾਰਨ ਸਰਕਾਰ ਪ੍ਰਤੀ ਕਿਸਾਨਾਂ ਦਾ ਰੋਹ ਵੀ ਵੱਧਦਾ ਜਾ ਰਿਹਾ ਹੈ। ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਪੱਕਾ ਮੋਰਚਾ ਤੇ ਕਲੋਨੀ ਦੇ ਮੁੱਖ ਗੇਟ ਦਾ ਘਿਰਾਓ ਲਗਾਤਾਰ ਜਾਰੀ ਰਹੇਗਾ। ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਤੇ ਦੋਵੇਂ ਸ਼ਹੀਦ ਕਿਸਾਨਾਂ ਨਾਲ ਸਬੰਧਤ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਸੰਘਰਸ਼ ਹੋਰ ਤਿੱਖਾ ਹੋ ਜਾਵੇਗਾ।

Summary in English: Another farmer died during the dharna in front of Bhagwant Mann's residence

Like this article?

Hey! I am Priya Shukla. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters