1. Home
  2. ਖਬਰਾਂ

ਕਿਸਾਨਾਂ ਨੂੰ ਅਪੀਲ, ਪਾਣੀ ਦੇ ਸੰਕਟ ਤੋਂ ਬਚਣ ਲਈ ਅਪਣਾਓ ਤੁਪਕਾ ਸਿੰਚਾਈ ਨਾਲ ਬਹਾਰ ਰੁੱਤ 'ਚ ਮੱਕੀ ਦੀ ਖੇਤੀ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਾਣੀ ਦੇ ਸੰਕਟ ਤੋਂ ਪੰਜਾਬ ਨੂੰ ਬਚਾਉਣ ਲਈ ਤੁਪਕਾ ਸਿੰਚਾਈ ਨਾਲ ਬਹਾਰ ਰੁੱਤ ਵਿੱਚ ਮੱਕੀ ਦੀ ਖੇਤੀ ਨੂੰ ਤਰਜੀਹ ਦੇਣ।

Gurpreet Kaur Virk
Gurpreet Kaur Virk

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਾਣੀ ਦੇ ਸੰਕਟ ਤੋਂ ਪੰਜਾਬ ਨੂੰ ਬਚਾਉਣ ਲਈ ਤੁਪਕਾ ਸਿੰਚਾਈ ਨਾਲ ਬਹਾਰ ਰੁੱਤ ਵਿੱਚ ਮੱਕੀ ਦੀ ਖੇਤੀ ਨੂੰ ਤਰਜੀਹ ਦੇਣ।

ਪੀਏਯੂ ਵੱਲੋਂ ਕਿਸਾਨਾਂ ਨੂੰ ਅਪੀਲ

ਪੀਏਯੂ ਵੱਲੋਂ ਕਿਸਾਨਾਂ ਨੂੰ ਅਪੀਲ

Appeals to Farmers: ਤਕਰੀਬਨ 1990 ਦੇ ਦਹਾਕੇ ਤੋਂ ਪੰਜਾਬ ਦੇ ਕਿਸਾਨਾਂ ਨੇ ਜ਼ਿਆਦਾਤਰ ਆਲੂ/ਮਟਰ ਉਤਪਾਦਕਾਂ ਨੇ ਬਹਾਰ ਰੁੱਤ ਵਿੱਚ ਮੱਕੀ ਦੀ ਖੇਤੀ ਨੂੰ ਅਪਣਾਇਆ ਅਤੇ ਹੁਣ ਇਸ ਹੇਠ ਰਕਬਾ ਲਗਾਤਾਰ ਵਧ ਰਿਹਾ ਹੈ। ਅਜਿਹੇ 'ਚ ਪੀਏਯੂ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਪਾਣੀ ਦੇ ਸੰਕਟ ਤੋਂ ਪੰਜਾਬ ਨੂੰ ਬਚਾਉਣ ਲਈ ਤੁਪਕਾ ਸਿੰਚਾਈ ਨਾਲ ਬਹਾਰ ਰੁੱਤ ਵਿੱਚ ਮੱਕੀ ਦੀ ਖੇਤੀ ਨੂੰ ਤਰਜੀਹ ਦੇਣ ਦੀ ਗੱਲ ਕਹੀ ਹੈ।

ਘੱਟ ਤਾਪਮਾਨ ਕਾਰਨ ਵੱਡਾ ਬਨਸਪਤੀ ਪੜਾਅ, ਨਦੀਨਾਂ ਦਾ ਘੱਟ ਦਬਾਅ ਅਤੇ ਕੀੜੇ-ਮਕੌੜੇ ਦੇ ਘੱਟ ਹਮਲੇ ਦੇ ਨਤੀਜੇ ਵਜੋਂ ਸਾਉਣੀ ਦੇ ਮੁਕਾਬਲੇ ਬਹਾਰ ਰੁੱਤ ਦੀ ਮੱਕੀ ਦੀ ਉਤਪਾਦਕਤਾ ਵੱਧ ਹੁੰਦੀ ਹੈ ਅਤੇ ਇਸ ਲਈ ਕਿਸਾਨ ਇਸ ਨੂੰ ਵਧੇਰੇ ਲਾਭਦਾਇਕ ਸਮਝਦੇ ਹਨ।

ਇਸ ਨਾਲ ਆਲੂ/ਮਟਰ-ਬਹਾਰ ਮੱਕੀ-ਝੋਨੇ ਦਾ ਨਵਾਂ ਫ਼ਸਲੀ ਚੱਕਰ ਬਣ ਗਿਆ ਹੈ, ਜਿਸ ਨੂੰ ਜੇਕਰ ਸਿਆਣਪ ਨਾਲ ਨਾ ਅਪਣਾਇਆ ਗਿਆ, ਤਾਂ ਪੰਜਾਬ ਰਾਜ ਦੇ ਧਰਤੀ ਹੇਠਲੇ ਪਾਣੀ ਦੀ ਸਥਿਤੀ ਹੋਰ ਵਿਗੜ ਜਾਵੇਗੀ। ਡਾ. ਅਜਮੇਰ ਸਿੰਘ ਢੱਟ, ਨਿਰਦੇਸ਼ਕ ਖੋਜ ਨੇ ਦੱਸਿਆ ਕਿ ਪਾਣੀ ਦੀ ਸੁਚੱਜੀ ਵਰਤੋਂ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਨੇ ਬਹਾਰ ਰੁੱਤ ਦੀ ਮੱਕੀ ਵਿੱਚ ਤੁਪਕਾ ਸਿੰਚਾਈ ਅਪਣਾਉਣ ਦੀ ਸਿਫ਼ਾਰਸ਼ ਕੀਤੀ ਹੈ।

ਇਹ ਵੀ ਪੜ੍ਹੋ : ਮਿਰਚਾਂ ਦੀ ਹਾਈਬ੍ਰਿਡ ਕਿਸਮ CH-27 ਦੇ ਵਪਾਰਕ ਬੀਜ ਉਤਪਾਦਨ ਲਈ ਸਮਝੌਤਾ

ਤੁਪਕਾ ਸਿੰਚਾਈ ਨਾਲ ਬਹਾਰ ਰੁੱਤ 'ਚ ਮੱਕੀ ਦੀ ਖੇਤੀ

● ਤੁਪਕਾ ਸਿੰਚਾਈ ਵਿਧੀ ਲਈ 120 ਸੈਂਟੀਮੀਟਰ ਹੇਠਲੇ ਪਾਸੇ ਅਤੇ 80 ਸੈਂਟੀਮੀਟਰ ਉੱਪਰੋਂ ਚੌੜਾ ਬੈੱਡ ਬਣਾਉ।

● ਇਨ੍ਹਾਂ 'ਤੇ 60 ਸੈਂਟੀਮੀਟਰ ਦੀ ਦੂਰੀ ‘ਤੇ ਮੱਕੀ ਦੀਆਂ ਦੋ ਲਾਈਨਾਂ ਵਿੱਚ ਬੂਟੇ ਤੋਂ ਬੂਟੇ ਦਾ ਫਾਸਲਾ 20 ਸੈਂਟੀਮੀਟਰ ਰੱਖ ਕੇ ਬੀਜੋ।

● ਮੱਕੀ ਦੀਆਂ ਇਨ੍ਹਾਂ ਦੋ ਲਾਈਨਾਂ ਵਿੱਚ ਇੱਕ ਡਰਿੱਪ ਲਾਈਨ ਦੀ ਵਰਤੋਂ ਕਰੋ, ਜਿਸ ਵਿੱਚ ਡਰਿੱਪਰ ਤੋਂ ਡਰਿੱਪਰ ਦਾ ਫਾਸਲਾ 30 ਸੈਂਟੀਮੀਟਰ ਹੋਵੇ।

● ਧਰਤੀ ਦੀ ਸਤ੍ਹਾ ਹੇਠ ਤੁਪਕਾ ਸਿੰਚਾਈ ਵਿਧੀ ਦੀ ਵੀ ਸਿਫ਼ਾਰਸ਼ ਕੀਤੀ ਗਈ ਹੈ।

● ਇਸ ਲਈ 60 ਸੈਂਟੀਮੀਟਰ ਦੇ ਫ਼ਾਸਲੇ ਤੇ 20 ਸੈਂਟੀਮੀਟਰ ਡੂੰਘਾਈ ਤੇ ਡਰਿੱਪ ਇਨਲਾਈਨ ਵਿਛਾਉ, ਜਿਨ੍ਹਾਂ ਤੇ 30 ਸੈਂਟੀਮੀਟਰ ਦੇ ਫ਼ਾਸਲੇ ਤੇ ਡਰਿੱਪਰ ਲੱਗੇ ਹੋਣ।

● ਬਿਜਾਈ ਤੋਂ 12 ਦਿਨਾਂ ਬਾਅਦ ਸ਼ੁਰੂ ਕਰਕੇ 3 ਦਿਨਾਂ ਦੇ ਅੰਤਰਾਲ 'ਤੇ ਸਿੰਚਾਈ ਕਰੋ।

ਇਹ ਵੀ ਪੜ੍ਹੋ : ਕਿਸਾਨਾਂ ਲਈ ਸੁਨਹਿਰੀ ਮੌਕਾ, 2 ਜਨਵਰੀ ਤੋਂ ਪੇਂਡੂ ਨੌਜਵਾਨ ਕਿਸਾਨਾਂ ਲਈ ਸਰਵਪੱਖੀ ਖੇਤੀਬਾੜੀ ਦਾ ਕੋਰਸ ਸ਼ੁਰੂ

ਬਹਰਹਾਲ, ਕਿਸਾਨ ਵੀਰਾਂ ਨੂੰ ਦਰਖ਼ਾਸਤ ਕੀਤੀ ਜਾਂਦੀ ਹੈ ਕਿ ਉਹ ਤੁਪਕਾ ਅਤੇ ਧਰਤੀ ਦੀ ਸਤ੍ਹਾ ਹੇਠ ਸਿੰਚਾਈ ਤਕਨੀਕਾਂ ਨੂੰ ਅਪਣਾਉਣ। ਤਾਂ ਆਓ ਅਸੀਂ ਰਲ ਕੇ ਆਪਣੇ ਜਲ ਸਰੋਤਾਂ ਦੀ ਸੁਚੱਜੀ ਵਰਤੋਂ ਕਰੀਏ ਅਤੇ ਗੁਰੂਆਂ ਦੀ ਇਸ ਪਵਿੱਤਰ ਧਰਤੀ ਨੂੰ ਹਮੇਸ਼ਾ ਹਰਿਆ ਭਰਿਆ ਅਤੇ ਖੁਸ਼ਹਾਲ ਰੱਖਣ ਲਈ ਪੂਰਜ਼ੋਰ ਉਪਰਾਲੇ ਕਰੀਏ।

Summary in English: Appeals to farmers, Adopt drip irrigation for proper use of water in spring maize cultivation

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters