1. Home
  2. ਖਬਰਾਂ

ਪੀ.ਏ.ਯੂ. ਵਿੱਚ Memorial University of Newfoundland (MUN) ਤੋਂ ਆਏ ਵਿਦਿਆਰਥੀਆਂ ਦੇ ਵਫ਼ਦ ਨੇ ਕੀਤੀਆਂ ਖੇਤੀ ਸੰਬੰਧੀ ਵਿਚਾਰਾਂ

ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਵਫਦ ਦਾ ਸਵਾਗਤ ਕਰਦਿਆਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੀਆਂ ਖੇਤੀ ਖੋਜਾਂ ਅਤੇ ਇਤਿਹਾਸਕ ਮਹੱਤਵ ਬਾਰੇ ਗੱਲ ਕੀਤੀ। ਉਹਨਾਂ ਕਿਹਾ ਕਿ ਪੀ.ਏ.ਯੂ. ਨੇ ਦੇਸ਼ ਨੂੰ ਅਨਾਜ ਪੱਖੋਂ ਸਵੈ ਨਿਰਭਰ ਬਨਾਉਣ ਅਤੇ ਹਰੀ ਕ੍ਰਾਂਤੀ ਰਾਹੀਂ ਖਿੱਤੇ ਦੇ ਕਿਸਾਨਾਂ ਦੀ ਆਮਦਨ ਵਿਚ ਵਾਧਾ ਕਰਨ ਲਈ ਇਤਿਹਾਸਕ ਭੂਮਿਕਾ ਅਦਾ ਕੀਤੀ ਹੈ।

Gurpreet Kaur Virk
Gurpreet Kaur Virk
ਪੀ.ਏ.ਯੂ. ਵਿੱਚ ਕੈਨੇਡਾ ਦੀ ਯੂਨੀਵਰਸਿਟੀ ਤੋਂ ਆਏ ਵਿਦਿਆਰਥੀਆਂ ਦੇ ਵਫ਼ਦ ਨੇ ਖੇਤੀ ਸੰਬੰਧੀ ਵਿਚਾਰਾਂ ਕੀਤੀਆਂ

ਪੀ.ਏ.ਯੂ. ਵਿੱਚ ਕੈਨੇਡਾ ਦੀ ਯੂਨੀਵਰਸਿਟੀ ਤੋਂ ਆਏ ਵਿਦਿਆਰਥੀਆਂ ਦੇ ਵਫ਼ਦ ਨੇ ਖੇਤੀ ਸੰਬੰਧੀ ਵਿਚਾਰਾਂ ਕੀਤੀਆਂ

Agricultural and Nutritional Innovations: ਮੈਮੋਰੀਅਲ ਯੂਨੀਵਰਸਿਟੀ ਨਿਊਂ ਫਾਊਂਡਲੈਂਡ ਤੋਂ ਆਏ ਵਿਦਿਆਰਥੀਆਂ ਦੇ ਇਕ ਵਫ਼ਦ ਨੇ ਬੀਤੇ ਦਿਨੀਂ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਅਤੇ ਉੱਚ ਅਧਿਕਾਰੀਆਂ ਨਾਲ ਖੇਤੀ ਦੀਆਂ ਮੌਜੂਦਾ ਚੁਣੌਤੀਆਂ ਸੰਬੰਧੀ ਵਿਚਾਰ-ਚਰਚਾ ਕੀਤੀ। ਇਸ ਮੌਕੇ ਐੱਮ ਯੂ ਐੱਨ ਦੇ ਬਇਓਕਮਿਸਟਰੀ ਦੇ ਪੋ੍ਰਫੈਸਰ ਡਾ. ਸੁਖਿੰਦਰ ਕੇ ਚੀਮਾ ਦੀ ਅਗਵਾਈ ਵਿਚ ਸਹਾਇਕ ਪ੍ਰੋਫੈਸਰ ਡਾ. ਸ਼ਿਆਮ ਚੰਦ ਮੇਂਗਬਾਮ ਅਤੇ 10 ਵਿਦਿਆਰਥੀਆਂ ਨੇ ਪੀ.ਏ.ਯੂ. ਅਧਿਕਾਰੀਆਂ ਨਾਲ ਗੱਲਬਾਤ ਵਿਚ ਦਿਲਚਸਪੀ ਦਿਖਾਈ।

ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਵਫਦ ਦਾ ਸਵਾਗਤ ਕਰਦਿਆਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੀਆਂ ਖੇਤੀ ਖੋਜਾਂ ਅਤੇ ਇਤਿਹਾਸਕ ਮਹੱਤਵ ਬਾਰੇ ਗੱਲ ਕੀਤੀ। ਉਹਨਾਂ ਕਿਹਾ ਕਿ ਪੀ.ਏ.ਯੂ. ਨੇ ਦੇਸ਼ ਨੂੰ ਅਨਾਜ ਪੱਖੋਂ ਸਵੈ ਨਿਰਭਰ ਬਨਾਉਣ ਅਤੇ ਹਰੀ ਕ੍ਰਾਂਤੀ ਰਾਹੀਂ ਖਿੱਤੇ ਦੇ ਕਿਸਾਨਾਂ ਦੀ ਆਮਦਨ ਵਿਚ ਵਾਧਾ ਕਰਨ ਲਈ ਇਤਿਹਾਸਕ ਭੂਮਿਕਾ ਅਦਾ ਕੀਤੀ ਹੈ। ਪੀ.ਏ.ਯੂ. ਨੇ ਵਿਗਿਆਨਕ ਖੇਤੀ ਨੂੰ ਕਿਸਾਨੀ ਤੌਰ ਤਰੀਕਿਆਂ ਦਾ ਹਿੱਸਾ ਬਨਾਉਣ ਲਈ ਵਿਕਸਿਤ ਖੇਤੀ ਤਕਨੀਕਾਂ ਇਜ਼ਾਦ ਕੀਤੀਆਂ। ਇਸ ਤੋਂ ਇਲਾਵਾ ਮਸ਼ੀਨਰੀ, ਬਾਗਬਾਨੀ ਅਤੇ ਅਨਾਜ ਫਸਲਾਂ ਦੇ ਖੇਤਰ ਵਿਚ ਯੂਨੀਵਰਸਿਟੀ ਨੇ ਭਰਪੂਰ ਯੋਗਦਾਨ ਪਾਇਆ।

ਪੀ.ਏ.ਯੂ. ਵਿੱਚ ਕੈਨੇਡਾ ਦੀ ਯੂਨੀਵਰਸਿਟੀ ਤੋਂ ਆਏ ਵਿਦਿਆਰਥੀਆਂ ਦੇ ਵਫ਼ਦ ਨੇ ਖੇਤੀ ਸੰਬੰਧੀ ਵਿਚਾਰਾਂ ਕੀਤੀਆਂ

ਪੀ.ਏ.ਯੂ. ਵਿੱਚ ਕੈਨੇਡਾ ਦੀ ਯੂਨੀਵਰਸਿਟੀ ਤੋਂ ਆਏ ਵਿਦਿਆਰਥੀਆਂ ਦੇ ਵਫ਼ਦ ਨੇ ਖੇਤੀ ਸੰਬੰਧੀ ਵਿਚਾਰਾਂ ਕੀਤੀਆਂ

ਡਾ. ਗੋਸਲ ਨੇ ਕਿਹਾ ਮੌਜੂਦਾ ਸਮੇਂ ਉਤਪਾਦਨ ਦੇ ਨਾਲ-ਨਾਲ ਪੋਸ਼ਣ ਅਤੇ ਵਾਤਾਵਰਨ ਪੱਖੀ ਤਕਨੀਕਾਂ ਵੱਲ ਯੂਨੀਵਰਸਿਟੀ ਦੀਆਂ ਖੋਜ ਗਤੀਵਿਧੀਆਂ ਕੇਂਦਰਿਤ ਹਨ ਇਸਲਈ ਮੌਜੂਦਾ ਸਮੇਂ ਦੀ ਮੰਗ ਅਨੁਸਾਰ ਫਸਲਾਂ ਦੀਆਂ ਕਿਸਮਾਂ ਦੇ ਵਿਕਾਸ ਵੱਲ ਧਿਆਨ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਭੋਜਨ ਅਤੇ ਪੋਸ਼ਣ ਦੇ ਨਾਲ-ਨਾਲ ਪ੍ਰੋਸੈਸਿੰਗ ਨੂੰ ਕਿਸਾਨੀ ਵਿਾਹਰ ਦਾ ਹਿੱਸਾ ਬਨਾਉਣ ਲਈ ਯੂਨੀਵਰਸਿਟੀ ਵੱਲੋਂ ਵਿਆਪਕ ਤੌਰ ਤੇ ਕਾਰਜ ਕੀਤਾ ਜਾ ਰਿਹਾ ਹੈ। ਵਾਈਸ ਚਾਂਸਲਰ ਨੇ ਵਿਸ਼ੇਸ਼ ਤੌਰ ਤੇ ਸਪੀਡ ਬਰੀਡਿੰਗ, ਏ ਆਈ, ਡਰੋਨ ਅਧਾਰਿਤ ਖੇਤੀ ਕਾਰਜ ਆਦਿ ਨੂੰ ਭਵਿੱਖ ਦੇ ਖੋਜ ਉਦੇਸ਼ਾਂ ਵਜੋਂ ਪ੍ਰਭਾਸ਼ਿਤ ਕੀਤਾ।

ਪੀ.ਏ.ਯੂ. ਵਿੱਚ ਕੈਨੇਡਾ ਦੀ ਯੂਨੀਵਰਸਿਟੀ ਤੋਂ ਆਏ ਵਿਦਿਆਰਥੀਆਂ ਦੇ ਵਫ਼ਦ ਨੇ ਖੇਤੀ ਸੰਬੰਧੀ ਵਿਚਾਰਾਂ ਕੀਤੀਆਂ

ਪੀ.ਏ.ਯੂ. ਵਿੱਚ ਕੈਨੇਡਾ ਦੀ ਯੂਨੀਵਰਸਿਟੀ ਤੋਂ ਆਏ ਵਿਦਿਆਰਥੀਆਂ ਦੇ ਵਫ਼ਦ ਨੇ ਖੇਤੀ ਸੰਬੰਧੀ ਵਿਚਾਰਾਂ ਕੀਤੀਆਂ

ਡੀਨ ਪੋਸਟ ਗ੍ਰੈਜੁਏਟ ਸਟੱਡੀਜ਼ ਡਾ. ਮਾਨਵਇੰਦਰਾ ਸਿੰਘ ਗਿੱਲ ਨੇ ਦੱਸਿਆ ਕਿ ਪੀ.ਏ.ਯੂ. ਦੀਆਂ ਅਕਾਦਮਿਕ ਪ੍ਰਾਪਤੀਆਂ ਸਦਕਾ ਐੱਨ ਆਈ ਆਰ ਐੱਫ 2023 ਦੀ ਰੈਂਕਿੰਗ ਵਿਚ ਇਸਨੂੰ ਦੇਸ਼ ਦੀ ਸਰਵੋਤਮ ਯੂਨੀਵਰਸਿਟੀ ਐਲਾਨਿਆ ਗਿਆ ਸੀ। ਕਮਿਊਨਟੀ ਸਾਇੰਸ ਕਾਲਜ ਦੇ ਡੀਨ ਡਾ. ਕਿਰਨ ਬੈਂਸ ਨੇ ਪੀ.ਏ.ਯੂ. ਵੱਲੋਂ ਖਿੱਤੇ ਦੀਆਂ ਔਰਤਾਂ ਨੂੰ ਖੇਤੀ ਕਾਰਜਾਂ ਦਾ ਹਿੱਸਾ ਬਨਾਉਣ ਅਤੇ ਉਹਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਕਾਰਜਾਂ ਦਾ ਵਿਸ਼ੇਸ਼ ਜ਼ਿਕਰ ਕੀਤਾ।

ਇਹ ਵੀ ਪੜੋ: PAU ADVISORY: ਤਾਪਮਾਨ 46 ਡਿਗਰੀ ਤੋਂ ਪਾਰ, ਕਿਸਾਨਾਂ ਦੀਆਂ ਵਧੀਆਂ ਮੁਸ਼ਕਲਾਂ, ਪੀ.ਏ.ਯੂ. ਮਾਹਿਰਾਂ ਨੇ ਫ਼ਸਲਾਂ ਅਤੇ ਸਿਹਤ ਦੇ ਬਚਾਅ ਲਈ ਕਿਸਾਨਾਂ ਨੂੰ ਦਿੱਤੇ ਸੁਝਾਅ

ਪੀ.ਏ.ਯੂ. ਵਿੱਚ ਕੈਨੇਡਾ ਦੀ ਯੂਨੀਵਰਸਿਟੀ ਤੋਂ ਆਏ ਵਿਦਿਆਰਥੀਆਂ ਦੇ ਵਫ਼ਦ ਨੇ ਖੇਤੀ ਸੰਬੰਧੀ ਵਿਚਾਰਾਂ ਕੀਤੀਆਂ

ਪੀ.ਏ.ਯੂ. ਵਿੱਚ ਕੈਨੇਡਾ ਦੀ ਯੂਨੀਵਰਸਿਟੀ ਤੋਂ ਆਏ ਵਿਦਿਆਰਥੀਆਂ ਦੇ ਵਫ਼ਦ ਨੇ ਖੇਤੀ ਸੰਬੰਧੀ ਵਿਚਾਰਾਂ ਕੀਤੀਆਂ

ਡਾ. ਸੁਖਿੰਦਰ ਕੇ ਚੀਮਾ ਨੇ ਆਪਣੇ ਖੋਜ ਉਦੇਸ਼ਾਂ ਬਾਰੇ ਗੱਲ ਕਰਦਿਆਂ ਖਾਣ ਪੀਣ ਦੀਆਂ ਆਦਤਾਂ ਦੇ ਮਨ, ਸਰੀਰ ਅਤੇ ਮਾਨਸਿਕਤਾ ਉੱਪਰ ਪੈਣ ਵਾਲੇ ਪ੍ਰਭਾਵਾਂ ਦਾ ਜ਼ਿਕਰ ਕੀਤਾ। ਉਹਨਾਂ ਦੱਸਿਆ ਕਿ ਉਹਨਾਂ ਦੀ ਸੰਸਥਾ ਉਦਯੋਗਾਂ ਨਾਲ ਸਾਂਝਦਾਰੀ ਵਿਚ ਮਨੁੱਖੀ ਸਿਹਤ ਦੀ ਬਿਹਤਰੀ ਲਈ ਢੁੱਕਵੇਂ ਭੋਜਨ ਸੰਬੰਧੀ ਖੋਜ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਡਾ. ਚੀਮਾ ਨੇ ਆਪਣੀ ਬਾਇਓਕਮਿਸਟਰੀ ਦੀ ਐੱਮ ਐੱਸ ਸੀ ਪੀ.ਏ.ਯੂ. ਤੋਂ ਹਾਸਲ ਕਰਨ ਤੋਂ ਬਾਅਦ ਚੰਡੀਗੜ ਤੋਂ ਪੀ ਐੱਚ ਡੀ ਕੀਤੀ ਅਤੇ ਅਲਬਰਟਾ ਯੂਨੀਵਰਸਿਟੀ ਤੋਂ ਪੋਸਟ ਡਾਕਟਰਲ ਫੈਲੋਸ਼ਿਪ ਹਾਸਲ ਕੀਤੀ। ਵਫ਼ਦ ਦੇ ਵਿਦਿਆਰਥੀਆਂ ਨੇ ਭਾਰਤ ਵਿਚ ਹਾਸਲ ਕੀਤੇ ਤਜਰਬਿਆਂ ਸੰਬੰਧੀ ਗੱਲ ਕੀਤੀ। ਵਿਦਿਆਰਥੀਆਂ ਨੇ ਇੱਥੋਂ ਦੀਆਂ ਇਤਿਹਾਸਕ ਥਾਵਾਂ ਦੇ ਨਾਲ-ਨਾਲ ਖੇਤੀ ਸੰਬੰਧੀ ਕੀਤੇ ਵਿਕਾਸ ਦੀ ਸ਼ਲਾਘਾ ਕੀਤੀ। ਉਹਨਾਂ ਨੇ ਪੰਜਾਬ ਦੀ ਖੁਰਾਕ ਨੂੰ ਵਿਸ਼ੇਸ਼ ਤੌਰ ਤੇ ਸਲਾਹਿਆ।

ਡਾ. ਚੀਮਾ ਨੇ ਵਿਦਿਆਰਥੀਆਂ ਦੇ ਵਟਾਂਦਰਾ ਪ੍ਰੋਗਰਾਮ ਰਾਹੀਂ ਦੋਵਾਂ ਯੂਨੀਵਰਸਿਟੀਆਂ ਨੂੰ ਹੋਣ ਵਾਲੇ ਫਾਇਦਿਆਂ ਬਾਰੇ ਬਹੁਤ ਸਾਰੀਆਂ ਗੱਲਾਂ ਕੀਤੀਆਂ। ਇਸਦੇ ਨਾਲ ਹੀ ਉਹਨਾਂ ਨੇ ਕਮਿਊਨਟੀ ਸਾਇੰਸ ਕਾਲਜ ਦੇ ਡੀਨ ਨਾਲ ਐੱਮ ਓ ਯੂ ਸੰਬੰਧੀ ਵੀ ਗੱਲ ਕੀਤੀ। ਸਮਾਰੋਹ ਦਾ ਸੰਚਾਲਨ ਡਾ. ਵਿਸ਼ਾਲ ਬੈਕਟਰ ਨੇ ਕੀਤਾ।

Summary in English: At PAU, a delegation of students from Memorial University of Newfoundland (MUN) discussed agriculture

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters