1. Home
  2. ਖਬਰਾਂ

Hoshiarpur ਵਿਖੇ ਪਸ਼ੂ ਪਾਲਣ ਅਤੇ ਮੌਸਮੀ ਬਦਲਾਅ ਬਾਬਤ ਜਾਗਰੂੁਕਤਾ ਕੈਂਪ ਦਾ ਆਯੋਜਨ

ਕੈਂਪ ਦੌਰਾਨ ਡਾ. ਮਨਿੰਦਰ ਸਿੰਘ ਬੌਂਸ, ਸਹਿਯੋਗੀ ਨਿਰਦੇਸ਼ਕ (ਸਿਖਲਾਈ), ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਨੇ ਖੇਤੀ ਤੋਂ ਵੱਧ ਮੁਨਾਫੇ ਲਈ ਖੇਤੀ ਸਹਾਇਕ ਧੰਧੇ ਅਪਨਾਉਣ 'ਤੇ ਜੋਰ ਦਿੱਤਾ। ਉਨ੍ਹਾਂ ਨੇ ਗਰਮੀ ਅਤੇ ਸਾਉਣੀ ਦੀਆਂ ਫਸਲਾਂ ਦੇ ਸਰਵਪੱਖੀ ਕੀਟ ਪ੍ਰਬੰਧਨ ਬਾਬਤ ਵੀ ਜਰੂਰੀ ਨੁਕਤੇ ਸਾਂਝੇ ਕੀਤੇ।

Gurpreet Kaur Virk
Gurpreet Kaur Virk
ਕਿਸਾਨਾਂ ਲਈ ਜਾਗਰੂਕਤਾ ਕੈਂਪ ਦਾ ਆਯੋਜਨ

ਕਿਸਾਨਾਂ ਲਈ ਜਾਗਰੂਕਤਾ ਕੈਂਪ ਦਾ ਆਯੋਜਨ

KVK Hoshiarpur: ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਵੱਲੋਂ ਮਿਤੀ 18 ਮਾਰਚ, 2026 ਨੂੰ ਜਲਵਾਯੂ ਪਰਿਵਰਤਨ ਤੇ ਖੇਤੀ ਮੌਸਮ ਵਿਭਾਗ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਸਹਿਯੋਗ ਨਾਲ ਪਸ਼ੂ ਪਾਲਣ ਅਤੇ ਮੌਸਮੀ ਬਦਲਾਅ ਬਾਬਤ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।

ਇਸ ਕੈਂਪ ਵਿੱਚ ਉਚੇਚੇ ਤੌਰ ਤੇ ਡਾ. ਇਸ਼ਾਂਕ ਕੁਮਾਰ, ਮਾਣਯੋਗ ਮੈਂਬਰ ਵਿਧਾਨ ਸਭਾ, ਹਲਕਾ ਚੱਬੇਵਾਲ, ਹੁਸ਼ਿਆਰਪੁਰ, ਮੁੱਖ ਮਹਿਮਾਨ ਵਜੋਂ ਹਾਜਿਰ ਹੋਏ।

ਕੈਂਪ ਦੀ ਸ਼ੁਰੂਆਤ ਵਿੱਚ ਡਾ. ਮਨਿੰਦਰ ਸਿੰਘ ਬੌਂਸ, ਸਹਿਯੋਗੀ ਨਿਰਦੇਸ਼ਕ (ਸਿਖਲਾਈ), ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਨੇ ਆਏ ਹੋਏ ਮਹਿਮਾਨਾਂ ਅਤੇ ਕਿਸਾਨਾਂ ਤੇ ਕਿਸਾਨ ਬੀਬੀਆਂ ਦਾ ਸਵਾਗਤ ਕੀਤਾ। ਉਨ੍ਹਾਂ ਵੱਲੋਂ ਇਸ ਕੇਂਦਰ ਦੁਆਰਾ ਕਿਸਾਨ ਭਲਾਈ ਸਬੰਧੀ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਡਾ. ਬੌਂਸ ਨੇ ਖੇਤੀ ਤੋਂ ਵੱਧ ਮੁਨਾਫੇ ਲਈ ਖੇਤੀ ਸਹਾਇਕ ਧੰਧੇ ਅਪਨਾਉਣ 'ਤੇ ਵੀ ਜੋਰ ਦਿੱਤਾ। ਉਨ੍ਹਾਂ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਚੱਲ ਰਹੇ ਵੱਖ-ਵੱਖ ਸ਼ੋਸ਼ਲ ਮੀਡਿਆ ਪਲੈਟਫੋਰਮਾਂ ਦੀ ਵਰਤੋਂ ਰਾਂਹੀ ਖੇਤੀ ਗਿਆਨ ਤੇ ਨਵੀਨਤਮ ਤਕਨੀਕੀ ਜਾਣਕਾਰੀ ਉਪਲਬਧ ਕਰਵਾਉਣ ਬਾਰੇ ਵੀ ਦੱਸਿਆ। ਡਾ. ਬੌਂਸ ਨੇ ਗਰਮੀ ਅਤੇ ਸਾਉਣੀ ਦੀਆਂ ਫਸਲਾਂ ਦੇ ਸਰਵਪੱਖੀ ਕੀਟ ਪ੍ਰਬੰਧਨ ਬਾਬਤ ਵੀ ਜਰੂਰੀ ਨੁਕਤੇ ਸਾਂਝੇ ਕੀਤੇ।

ਆਪਣੇ ਪ੍ਰਧਾਨਗੀ ਭਾਸ਼ਣ ਦੌਰਾਨ ਡਾ. ਇਸ਼ਾਂਕ ਕੁਮਾਰ ਚੱਬੇਵਾਲ, ਮੈਂਬਰ ਵਿਧਾਨ ਸਭਾ, ਹਲਕਾ ਚੱਬੇਵਾਲ, ਹੁਸ਼ਿਆਰਪੁਰ ਨੇ ਪੰਜਾਬ ਸਰਕਾਰ ਦੀ ਅਨੁਸੂਚਿਤ ਜਾਤੀਆਂ ਦੀ ਭਲਾਈ ਬਾਬਤ ਵਚਨਬੱਧਤਾ ਦੋਹਰਾਈ ਅਤੇ ਇਸ ਬਾਬਤ ਸਰਕਾਰੀ ਸਹੂਲਤਾਂ ਬਾਰੇ ਦੱਸਿਆ। ਡਾ. ਇਸ਼ਾਂਕ ਨੇ ਦੱਸਿਆ ਕਿ ਪੰਜਾਬ ਸਰਕਾਰ ਖੇਤੀਬਾੜੀ ਦੀ ਬਿਹਤਰੀ ਲਈ ਹਰੇਕ ਜਰੂਰੀ ਕਦਮ ਚੱਕ ਰਹੀ ਹੈ ਖਾਸਕਰ ਖੇਤੀ ਲਈ ਨਹਿਰੀ ਪਾਣੀ ਤੇ ਬਿਜਲੀ ਦੀ ਉਪਲਬਧਤਾ ਅਤੇ ਉਨ੍ਹਾਂ ਇਸ ਗੱਲ ਤੇ ਜੋਰ ਦੇਕੇ ਕਿਹਾ ਕਿ ਕਿਸਾਨਾਂ ਦੁਆਰਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੀਆਂ ਖੇਤੀਬਾੜੀ ਬਾਬਤ ਨਵੀਨਤਮ ਸਿਫਾਰਿਸ਼ਾਂ ਨੁੰ ਅਪਣਾਇਆ ਜਾਵੇ, ਖਾਸਕਰ ਸਾਉਣੀ ਦੀਆਂ ਫਸਲਾਂ ਵਿੱਚ ਕੁਦਰਤੀ ਸਰੋਤਾਂ ਦੀ ਸੰਭਾਲ ਤਕਨੀਕਾਂ।ਡਾ. ਇਸ਼ਾਂਕ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਕੰਮ ਦੀ ਸ਼ਲਾਘਾ ਕੀਤੀ ਅਤੇ ਇਲਾਕੇ ਦੇ ਕਿਸਾਨਾਂ ਤੇ ਕਿਸਾਨ ਬੀਬੀਆਂ ਨੂੰ ਇਸ ਦੀਆਂ ਸੇਵਾਵਾਂ ਅਤੇ ਸਿਖਲਾਈ ਪ੍ਰੋਗਰਾਮਾਂ ਦਾ ਪੂਰਾ ਲਾਹਾ ਲੈਣ ਲਈ ਪ੍ਰੇਰਿਆ।

ਇਹ ਵੀ ਪੜ੍ਹੋ: Kisan Mela 2026: ਪੀ.ਏ.ਯੂ. ਦੇ ਕਿਸਾਨ ਮੇਲੇ ਤੇ ਮੁੱਖ ਮੰਤਰੀ ਪੁਰਸਕਾਰ ਨਾਲ ਸਨਮਾਨਿਤ ਹੋਣਗੇ ਇਹ ਅਗਾਂਹਵਧੂ ਕਿਸਾਨ

ਜਲਵਾਯੂ ਪਰਿਵਰਤਨ ਤੇ ਖੇਤੀ ਮੌਸਮ ਵਿਭਾਗ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਤੋਂ ਪ੍ਰਮੁੱਖ ਫਸਲ ਵਿਗਿਆਨੀ, ਡਾ. ਸੰਦੀਪ ਸਿੰਘ ਸੰਧੂ ਨੇ ਉਨ੍ਹਾਂ ਦੇ ਵਿਭਾਗ ਵੱਲੋਂ ਅਨੁਸੂਚਿਤ ਜਾਤੀਆਂ ਦੀ ਭਲਾਈ ਤਹਿਤ ਚਲਾਏ ਜਾ ਰਹੇ ਪ੍ਰੋਜੈਕਟ ਬਾਬਤ ਦਸਦਿਆਂ ਕਿਹਾ ਕਿ ਇਸ ਬਾਬਤ ਉਨ੍ਹਾਂ ਵੱਲੋਂ ਅੱਗੇ ਵੀ ਹਰ ਸੰਭਵ ਮਦਦ ਕੀਤੀ ਜਾਵੇਗੀ।ਉਨ੍ਹਾਂ ਨੇ ਝੋਨੇ ਦੀ ਸਿੱਧੀ ਬਿਜਾਈ ਅਤੇ ਖਾਸ ਕਰਕੇ ਸਾਉਣੀ ਦੀਆਂ ਫਸਲਾਂ ਵਿੱਚ ਪਾਣੀ ਸੰਭਾਲ ਤਕਨੀਕਾਂ ਬਾਰੇ ਚਾਨਣਾ ਪਾਇਆ।ਡਾ. ਹਰਲੀਨ ਕੌਰ, ਸਹਾਇਕ ਪ੍ਰੋਫੈਸਰ (ਖੇਤੀ ਮੌਸਮ) ਨੇ ਮੌਜੂਦਾ ਮੌਸਮੀ ਤਬਦੀਲੀਆਂ ਅਤੇ ਉਸ ਦੇ ਖੇਤੀ ਤੇ ਅਸਰ ਬਾਰੇ ਵਿਚਾਰ ਸਾਂਝੇ ਕੀਤੇ।

ਕੈਂਪ ਦੌਰਾਨ ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਦੇ ਵਿਗਿਆਨੀਆਂ, ਡਾ. ਪਰਮਿੰਦਰ ਸਿੰਘ, ਸਹਿਯੋਗੀ ਪ੍ਰੋਫੈਸਰ (ਪਸ਼ੂ ਵਿਗਿਆਨ), ਡਾ. ਅਜੈਬ ਸਿੰਘ, ਸਹਾਇਕ ਪ੍ਰੋਫੈਸਰ (ਖੇਤੀਬਾੜੀ ਇੰਜੀਨਿਅਰਿੰਗ), ਡਾ. ਕਰਮਵੀਰ ਸਿੰਘ ਗਰਚਾ, ਸਹਾਇਕ ਪ੍ਰੋਫੈਸਰ (ਸਬਜੀ ਵਿਗਿਆਨ) ਅਤੇ ਡਾ. ਸੁਖਦੀਪ ਕੌਰ, ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਨੇ ਪਸ਼ੂਆਂ ਦੀ ਸਾਂਭ-ਸੰਭਾਲ, ਖੇਤੀ ਜਿਣਸਾਂ ਦੇ ਮੁੱਲ-ਵਾਧੇ ਲਈ ਪ੍ਰੋਸੈਸਿੰਗ ਅਪਣਾਉਣ, ਝੋਨੇ ਦੀ ਮਸ਼ੀਨੀ ਲੁਆਈ, ਫਲਾਂ ਤੇ ਸਬਜੀਆਂ ਦੀਆਂ ਨਵੀਨਤਮ ਫਸਲ ਉਤਪਾਦਨ ਤਕਨੀਕਾਂ ਅਤੇ ਪੌਸ਼ਟਿਕ ਖੁਰਾਕ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ।

ਕੈਂਪ ਵਿੱਚ ਪਹੁੰਚੇ ਮਹਿਮਾਨਾਂ ਵੱਲੋਂ ਹਾਜਿਰ ਕਿਸਾਨਾਂ ਤੇ ਕਿਸਾਨ ਬੀਬੀਆਂ ਨੂੰ ਪ੍ਰੋਜੈਕਟ ਅਧੀਨ ਪਸ਼ੂ ਖੁਰਾਕ ਦੇ ਬੋਰੇ ਅਤੇ ਪਸ਼ੂਆਂ ਲਈ ਧਾਤਾਂ ਦਾ ਚੂਰਾ ਵੀ ਪ੍ਰਦਰਸ਼ਨੀ ਤਹਿਤ ਵਰਤੋਂ ਲਈ ਉਪਲਬਧ ਕਰਵਾਇਆ ਗਿਆ। ਇਸ ਸਿਖਲਾਈ ਵਿੱਚ ਹੋਰਨਾਂ ਤੋਂ ਇਲਾਵਾ ਸ੍ਰੀ ਪ੍ਰਵੀਨ ਕੁਮਾਰ ਸੋਨੀ, ਸਰਪੰਚ, ਪਿੰਡ ਜੈਜੋਂ ਦੁਆਬਾ, ਸ਼੍ਰੀਮਤੀ ਬਲਵੀਰ ਕੌਰ, ਪੰਚ, ਪਿੰਡ ਬਾਹੋਵਾਲ, ਸ਼੍ਰੀ ਅਮਰਜੀਤ ਸਿੰਘ, ਪਿੰਡ ਰਸੂਲਪੁਰ, ਸ਼੍ਰੀ ਬਲਬੀਰ ਸਿੰਘ, ਪਿੰਡ ਭਾਮ, ਸ਼੍ਰੀ ਰਾਮ ਜੀ, ਪਿੰਡ ਭੂਨੋ, ਸ਼੍ਰੀ ਮਲਕੀਤ ਸਿੰਘ, ਪਿੰਡ ਸੈਦਪੁਰ, ਸ਼੍ਰੀ ਨਵਨਿੰਦਰਜੀਤ ਸਿੰਘ, ਮਾਹਿਲਪੁਰ, ਸ੍ਰੀ ਜਸਪਾਲ ਸਿੰਘ , ਪਿੰਡ ਖਾਨਪੁਰ, ਸ਼੍ਰੀ ਮਲਕੀਤ ਚੰਦ, ਪਿੰਡ ਦਿਹਾਣਾ, ਆਦਿ ਵੀ ਮੌਜੂਦ ਸਨ। ਅੰਤ ਵਿੱਚ ਸ਼੍ਰੀ ਹਰਦੀਪ ਸਿੰਘ, ਸਰਪੰਚ, ਪਿੰਡ ਬਾਹੋਵਾਲ ਵੱਲੌਂ ਮੂੱਖ ਮਹਿਮਾਨ, ਮਾਹਿਰਾਂ ਅਤੇ ਕਿਸਾਨਾਂ ਤੇ ਕਿਸਾਨ ਬੀਬੀਆਂ ਦਾ ਧੰਨਵਾਦ ਕੀਤਾ ਗਿਆ।

ਸਰੋਤ: ਕ੍ਰਿਸ਼ੀ ਵਿਗਿਆਨ ਕੇਂਦਰ (Krishi Vigyan Kendra)

Summary in English: Awareness camp organized on animal husbandry and climate change in Hoshiarpur

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters