1. Home
  2. ਖਬਰਾਂ

PM Kisan ਦੇ ਲਾਭਪਾਤਰੀ ਇਸ Portal 'ਤੇ ਲੈਂਡ ਸੀਡਿੰਗ ਕਰਵਾਉਣ: ਮੁੱਖ ਖੇਤੀਬਾੜੀ ਅਫ਼ਸਰ

PM Kisan Samman Nidhi Scheme ਤਹਿਤ ਲਾਭਪਾਤਰੀਆਂ ਲਈ ਵੱਡੀ ਖ਼ਬਰ, ਕਿਸਾਨ ਇਸ ਪੋਰਟਲ ਰਾਹੀਂ ਕਰਵਾਉਣ ਲੈਂਡ ਸੀਡਿੰਗ।

Gurpreet Kaur Virk
Gurpreet Kaur Virk
PM Kisan Yojana ਦੇ ਲਾਭਪਾਤਰੀਆਂ ਨੂੰ ਅਪੀਲ

PM Kisan Yojana ਦੇ ਲਾਭਪਾਤਰੀਆਂ ਨੂੰ ਅਪੀਲ

PM Kisan Big Update: ਲੁਧਿਆਣਾ ਦੇ ਮੁੱਖ ਖੇਤੀਬਾੜੀ ਅਫਸਰ ਡਾ. ਨਰਿੰਦਰ ਸਿੰਘ ਬੈਨੀਪਾਲ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਅਧੀਨ ਲਾਭ ਲੈ ਰਹੇ ਲਾਭਪਾਤਰੀਆਂ ਨੂੰ ਅਪੀਲ ਕੀਤੀ ਹੈ। ਦਰਅਸਲ, PM Kisan ਦੀਆਂ ਕਿਸ਼ਤਾਂ ਜਾਰੀ ਹੋ ਸਕਣ ਇਸਦੇ ਲਈ ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਲੈਂਡ ਸੀਡਿੰਗ ਕਰਵਾਉਣ ਲਈ ਕਿਹਾ ਹੈ।

ਕਿਸਾਨਾਂ ਨੂੰ ਕਰਦਿਆਂ ਕਿਹਾ ਕਿ ਜਿਨ੍ਹਾਂ ਲਾਭਪਾਤਰੀਆ ਦੀ ਹੁਣ ਤੱਕ ਪੀਐਮ ਕਿਸਾਨ ਪੋਰਟਲ 'ਤੇ ਲੈਂਡ ਸੀਡਿੰਗ (ਜਮੀਨ ਦੀ ਡਿਟੇਲ) ਦਰਜ਼ ਨਹੀਂ ਹੋਈ ਉਹ ਆਪਣੇ ਨਜ਼ਦੀਕੀ ਖੇਤੀਬਾੜੀ ਦਫ਼ਤਰ ਵਿਖੇ ਆਪਣੀ ਜਮੀਨ ਦੀ ਮਲਕੀਅਤ ਸਬੰਧੀ ਫਰਦ ਅਤੇ ਅਧਾਰ ਕਾਰਡ ਜਮ੍ਹਾ ਕਰਵਾਉਣ ਤਾਂ ਜੋ ਉਹ ਇਸ ਸਕੀਮ ਦਾ ਲਾਭ ਪੜਤਾਲ ਉਪਰੰਤ ਲੈ ਸਕਣ।

ਡਾ. ਬੈਨੀਪਾਲ ਨੇ ਇਹ ਵੀ ਦੱਸਿਆ ਕਿ ਜਿਨ੍ਹਾਂ ਲਾਭਪਤਰੀਆਂ ਦੀ ਈਕੇਵਾਈਸੀ (EKYC) ਪੈਡਿੰਗ ਹੈ ਉਹ ਆਪਣੇ ਨਜ਼ਦੀਕ ਦੇ ਖੇਤੀਬਾੜੀ ਦਫਤਰ, ਸੁਵਿਧਾ ਕੇਂਦਰ ਜਾਂ ਆਪਣੇ ਆਪ ਗੂਗਲ ਪਲੇਅ ਸਟੋਰ 'ਤੇ ਮੋਬਾਇਲ ਐਪ PMKISANGOI ਰਾਂਹੀ ਆਪਣੀ ਈਕੇਵਾਈਸੀ (EKYC) ਕਰਵਾ ਸਕਦੇ ਹਨ, ਤਾਂ ਜੋ ਉਨ੍ਹਾਂ ਨੂੰ ਕਿਸ਼ਤਾਂ ਜਾਰੀ ਹੋ ਸਕਣ।

ਇਹ ਵੀ ਪੜ੍ਹੋ : ਪੰਜਾਬ ਦੇ ਅਜਨਾਲਾ ਹਲਕੇ 'ਚ 1 ਜੁਲਾਈ ਤੋਂ 1 ਲੱਖ ਬੂਟੇ ਲਗਾਉਣ ਦੀ ਮੁਹਿੰਮ: Dhaliwal

ਇਸ ਤੋਂ ਇਲਾਵਾ ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਜ਼ਮੀਨ ਹੇਠਲੇ ਪਾਣੀ ਦੇ ਡਿਗਦੇ ਤਲ ਨੂੰ ਬਚਾਉਣ ਖਾਤਰ ਝੋਨੇ ਦੀ ਸਿੱਧੀ ਬਿਜਾਈ ਹੇਠ ਵੱਧ ਤੋਂ ਵੱਧ ਰਕਬਾ ਬੀਜਿਆ ਜਾਵੇ। ਝੋਨੇ ਦੀ ਸਿਧੀ ਬਿਜਾਈ ਕਰਨ ਦੇ ਚਾਹਵਾਨ ਕਿਸਾਨ ਆਨਲਾਈਨ ਪੋਰਟਲ (https://agrimachinerypb.com/home/DSR23Department) 'ਤੇ 25 ਜੂਨ ਤੱਕ ਰਜਿਸਟ੍ਰੇਸ਼ਨ ਕਰ ਸਕਦੇ ਹਨ ਅਤੇ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿਧੀ ਬਿਜਾਈ 'ਤੇ ਦਿੱਤੀ ਜਾ ਰਹੀ ਪ੍ਰੋਤਸਾਹਨ ਰਾਸ਼ੀ 1500/- ਰੁਪਏ ਪ੍ਰਤੀ ਏਕੜ ਪ੍ਰਾਪਤ ਕਰ ਸਕਦੇ ਹਨ।

ਇਹ ਵੀ ਪੜ੍ਹੋ : Punjab Government ਨੇ ਇਨ੍ਹਾਂ 10 ਕੀਟਨਾਸ਼ਕਾਂ ’ਤੇ ਲਗਾਈ ਪਾਬੰਦੀ

ਮੁੱਖ ਖੇਤੀਬਾੜੀ ਅਫਸਰ ਡਾ. ਨਰਿੰਦਰ ਸਿੰਘ ਬੈਨੀਪਾਲ ਵਲੋਂ ਕਿਸਾਨਾਂ ਵੀਰਾਂ ਨੂੰ ਕਿਹਾ ਕਿ ਸਾਉਣੀ ਸੀਜ਼ਨ ਦੀਆਂ ਫਸਲਾਂ ਦੀ ਬਿਜਾਈ ਤੋਂ ਪਹਿਲਾਂ ਆਪਣੇ ਖੇਤ ਦੀ ਮਿੱਟੀ ਦੀ ਪਰਖ ਕਰਵਾਈ ਜਾਵੇ ਤਾਂ ਜੋ ਖਾਦਾਂ ਦੀ ਸੁਚੱਜੇ ਢੰਗ ਨਾਲ ਵਰਤੋਂ ਕੀਤੀ ਜਾਵੇ ਅਤੇ ਖੇਤੀ ਖਰਚੇ ਘਟਾਏ ਜਾ ਸਕਣ। ਵਧੇਰੇ ਜਾਣਕਾਰੀ ਲਈ ਆਪਣੇ ਨਜ਼ਦੀਕੇ ਦੇ ਖੇਤੀਬਾੜੀ ਦਫਤਰ ਵਿਖੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਸਰੋਤ: ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਲੁਧਿਆਣਾ (District Public Relations Office Ludhiana)

Summary in English: Beneficiaries of PM Kisan to get land seeding on this portal: Chief Agriculture Officer

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters