ਪਿੰਡ ਮੀਰਪੁਰ ਜੱਟਾਂ ਦੇ ਇਕ ਕਿਸਾਨ ਕਾਲਾ ਸਿੰਘ ਪੁੱਤਰ ਹਰਬੰਸ ਸਿੰਘ ਵੱਲੋਂ ਆਪਣੇ ਖੇਤ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਗਈ ਸੀ। ਐਸ. ਡੀ. ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਦੇ ਨਿਰਦੇਸ਼ਾਂ ’ਤੇ ਉਕਤ ਕਿਸਾਨ ਦੇ ਖੇਤਾਂ ਦੀ ਪੜਤਾਲ ਜ਼ਿਲਾ ਪ੍ਰਸ਼ਾਸਨ ਵੱਲੋਂ ਗਠਿਤ ਟੀਮ ਵੱਲੋਂ ਕੀਤੀ ਗਈ।ਇਸ ਟੀਮ ਵੱਲੋਂ ਮੌਕੇ ’ਤੇ ਵੇਖਿਆ ਗਿਆ ਕਿ ਇਸ ਕਿਸਾਨ ਵੱਲੋਂ ਆਪਣੇ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾਈ ਗਈ ਸੀ, ਜਿਸ ’ਤੇ ਕਾਰਵਾਈ ਕਰਦਿਆਂ ਟੀਮ ਵੱਲੋਂ ਕਿਸਾਨ ਨੂੰ 2500 ਰੁਪਏ ਜ਼ੁਰਮਾਨਾ ਕਰ ਕੇ ਵਸੂਲੀ ਕੀਤੀ ਗਈ ਅਤੇ ਭਵਿੱਖ ਵਿਚ ਅਜਿਹਾ ਨਾ ਕਰਨ ਦੀ ਚਿਤਾਵਨੀ ਦਿੱਤੀ ਗਈ।
ਦੱਸ ਦਈਏ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਪਰਾਲੀ ਨੂੰ ਅੱਗ ਲਾਉਣ ’ਤੇ ਸਖ਼ਤ ਪਾਬੰਦੀ ਲਗਾਈ ਗਈ ਹੈ। ਇਸ ਦੀ ਉਲੰਘਣਾ ਕਰਨ ਵਾਲੇ ਕਿਸਾਨਾਂ ਨੂੰ ਅਦਾਲਤੀ ਹੁਕਮਾਂ ਅਨੁਸਾਰ 2500 ਰੁਪਏ ਤੋਂ ਲੈ ਕੇ 15 ਹਜ਼ਾਰ ਰੁਪਏ ਤੱਕ ਜ਼ੁਰਮਾਨਾ ਕੀਤਾ ਜਾ ਰਿਹਾ ਹੈ ਅਤੇ ਸਬੰਧਤ ਕਿਸਾਨ ਦੀ ਮਾਲ ਰਿਕਾਰਡ ਵਿਚ ‘ਰੈੱਡ ਐਂਟਰੀ’ ਕਰਨ ਦੇ ਨਾਲ-ਨਾਲ ਪੁਲਿਸ ਵਿਭਾਗ ਵੱਲੋਂ ਐਫ. ਆਈ. ਆਰ ਦਰਜ ਕੀਤੀ ਜਾ ਰਹੀ ਹੈ।
ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਜ ਕੁਮਾਰ ਨੇ ਦੱਸਿਆ ਕਿ ਜਿਨ੍ਹਾਂ ਕਿਸਾਨਾਂ ਵੱਲੋਂ ਆਪਣੇ ਖੇਤਾਂ ਵਿਚ ਅੱਗ ਲਗਾਈ ਜਾ ਰਹੀ ਹੈ, ਉਨ੍ਹਾਂ ’ਤੇ ਉੱਪਗ੍ਰਹਿ ਵੱਲੋਂ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਿਤੀ 2 ਅਕਤੂਬਰ ਨੂੰ ਪਿੰਡ ਮੀਰਪੁਰ ਜੱਟਾਂ ਦੇ ਇਕ ਕਿਸਾਨ ਕਾਲਾ ਸਿੰਘ ਪੁੱਤਰ ਹਰਬੰਸ ਸਿੰਘ ਵੱਲੋਂ ਆਪਣੇ ਖੇਤ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਗਈ ਸੀ। ਐਸ. ਡੀ. ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਦੇ ਨਿਰਦੇਸ਼ਾਂ ’ਤੇ ਉਕਤ ਕਿਸਾਨ ਦੇ ਖੇਤਾਂ ਦੀ ਪੜਤਾਲ ਜ਼ਿਲਾ ਪ੍ਰਸ਼ਾਸਨ ਵੱਲੋਂ ਗਠਿਤ ਟੀਮ ਵੱਲੋਂ ਕੀਤੀ ਗਈ।
ਇਸ ਟੀਮ ਵੱਲੋਂ ਮੌਕੇ ’ਤੇ ਵੇਖਿਆ ਗਿਆ ਕਿ ਇਸ ਕਿਸਾਨ ਵੱਲੋਂ ਆਪਣੇ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾਈ ਗਈ ਸੀ, ਜਿਸ ’ਤੇ ਕਾਰਵਾਈ ਕਰਦਿਆਂ ਟੀਮ ਵੱਲੋਂ ਕਿਸਾਨ ਨੂੰ 2500 ਰੁਪਏ ਜ਼ੁਰਮਾਨਾ ਕਰ ਕੇ ਵਸੂਲੀ ਕੀਤੀ ਗਈ ਅਤੇ ਭਵਿੱਖ ਵਿਚ ਅਜਿਹਾ ਨਾ ਕਰਨ ਦੀ ਚਿਤਾਵਨੀ ਦਿੱਤੀ ਗਈ। ਐਸ. ਡੀ. ਐਮ ਜਗਦੀਸ਼ ਸਿੰਘ ਜੌਹਲ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਪ੍ਰਸ਼ਾਸਨ ਦਾ ਸਾਥ ਦੇਣ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ।
ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਜ ਕੁਮਾਰ ਨੇ ਸਮੂਹ ਕੰਬਾਇਨ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਸੁਪਰ ਐਸ. ਐਮ. ਐਸ ਤੋਂ ਝੋਨੇ ਦੀ ਫ਼ਸਲ ਦੀ ਕਟਾਈ ਨਾ ਕਰਨ। ਇਸ ਮੌਕੇ ਬਲਾਕ ਖੇਤੀਬਾੜੀ ਅਫ਼ਸਰ ਡਾ. ਨਰੇਸ਼ ਕਟਾਰੀਆ, ਕਲੱਸਟਰ ਅਫ਼ਸਰ ਰਾਮ ਸ਼ਰਨ, ਪਟਵਾਰੀ ਅਸ਼ੋਕ ਕੁਮਾਰ ਅਤੇ ਹੋਰ ਹਾਜ਼ਰ ਸਨ।
Summary in English: BEWARE : if farmer burn parali then they will be charged these much thousands as punishment