ਪੰਜਾਬ 'ਚ ਆਗਾਮੀ 5 ਸਾਲਾਂ 'ਚ ਉਸਾਰੇ ਜਾਣਗੇ 16 ਨਵੇਂ ਮੈਡੀਕਲ ਕਾਲਜ, ਨਾਲ ਹੀ ਜਲਦ ਭਰੀਆਂ ਜਾਣਗੀਆਂ ਖਾਲੀ ਅਸਾਮੀਆਂ: ਮੁੱਖ ਮੰਤਰੀ ਮਾਨ
ਪੰਜਾਬ ਵਿੱਚ ਆਮ ਆਦਮੀ ਪਾਰਟੀ (Aam Aadmi Party) ਨੂੰ ਸੱਤਾ ਵਿੱਚ ਆਏ 10 ਮਹੀਨੇ ਹੋ ਗਏ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ (CM Bhagwant MannA) ਬਿਨਾਂ ਰੁਕੇ ਇੱਕ ਤੋਂ ਬਾਅਦ ਇੱਕ ਲੋਕ ਭਲਾਈ ਦੇ ਕੰਮ ਕਰ ਰਹੇ ਹਨ। ਇਸੇ ਲੜੀ 'ਚ ਹੁਣ ਮੁੱਖ ਮੰਤਰੀ ਮਾਨ ਨੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਹੋਰ ਵੀ ਮਹਿਕਮਿਆਂ ਵਿੱਚ ਖਾਲ੍ਹੀ ਅਸਾਮੀਆਂ ਨੂੰ ਭਰਨ ਦੀ ਗੱਲ ਕਹੀ ਹੈ।
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਸੋਮਵਾਰ ਨੂੰ ਚੰਡੀਗੜ੍ਹ ਸਥਿਤ ਮਿਉਂਸਿਪਲ ਭਵਨ ਵਿਖੇ ਪਹੁੰਚੇ। ਜਿੱਥੇ ਸੀਐਮ ਮਾਨ ਨੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ 'ਚ ਭਰਤੀ ਮਾਹਿਰ ਡਾਕਟਰਾਂ, ਲੈਬ ਤਕਨੀਸ਼ੀਅਨਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ।
ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੂਬਾ ਸਰਕਾਰ (State Government) ਨੇ ਆਪਣੇ ਕਾਰਜਕਾਲ ਦੇ ਸਿਰਫ਼ 10 ਮਹੀਨਿਆਂ 'ਚ ਪੰਜਾਬ ਦੇ 25,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਨਾਲ ਹੀ ਉਨ੍ਹਾਂ ਨੇ ਭਵਿੱਖ ਵਿੱਚ ਹੋਰ ਵੀ ਮਹਿਕਮਿਆਂ ਵਿੱਚ ਖਾਲ੍ਹੀ ਅਸਾਮੀਆਂ (Vacancies) ਭਰਨ ਦੀ ਗੱਲ ਕਹੀ।
ਇਹ ਵੀ ਪੜ੍ਹੋ: ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਲਈ 23 ਹਜ਼ਾਰ ਤੋਂ ਵੱਧ ਮਸ਼ੀਨਾਂ ਦਿੱਤੀਆਂ, ਬੁਕਿੰਗ ਮਸ਼ੀਨਾਂ ਲਈ ਆਈ-ਖੇਤ ਐਪ ਵੀ ਲਾਂਚ
ਪੰਜਾਬ 'ਚ ਉਸਾਰੇ ਜਾਣਗੇ 16 ਨਵੇਂ ਮੈਡੀਕਲ ਕਾਲਜ
ਪ੍ਰੋਗਰਾਮ ਦੌਰਾਨ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮੈਡੀਕਲ ਸਿੱਖਿਆ ਨੂੰ ਵੱਡਾ ਹੁਲਾਰਾ ਦੇਣ ਲਈ ਆਉਣ ਵਾਲੇ 5 ਸਾਲਾਂ ਵਿੱਚ 16 ਨਵੇਂ ਮੈਡੀਕਲ ਕਾਲਜ ਉਸਾਰਨ ਦਾ ਟੀਚਾ ਮਿਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹਾ ਹੋਣ ਨਾਲ ਸੂਬੇ ਵਿੱਚ ਮੈਡੀਕਲ ਕਾਲਜਾਂ ਦੀ ਕੁੱਲ ਗਿਣਤੀ ਵਧ ਕੇ 25 ਹੋ ਜਾਵੇਗੀ ਅਤੇ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਇਕ ਮੈਡੀਕਲ ਕਾਲਜ ਦੀ ਸਥਾਪਨਾ ਯਕੀਨੀ ਬਣੇਗੀ।
ਸਿੱਖਿਆ, ਸਿਹਤ ਅਤੇ ਰੁਜ਼ਗਾਰ ਦੇ ਖੇਤਰ 'ਚ ਤਬਦੀਲੀ
ਮੁੱਖ ਮੰਤਰੀ ਮਾਨ (CM Mann) ਨੇ ਕਿਹਾ ਕਿ ਸਿੱਖਿਆ, ਸਿਹਤ ਅਤੇ ਰੁਜ਼ਗਾਰ ਦੇ ਖੇਤਰ 'ਚ ਮੁਕੰਮਲ ਤਬਦੀਲੀ ਲਿਆਉਣ ਲਈ ਸੂਬਾ ਸਰਕਾਰ ਜੰਗੀ ਪੱਧਰ 'ਤੇ ਕੰਮ ਕਰ ਰਹੀ ਹੈ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਆਪਣੇ ਵਾਹਨਾਂ 'ਚ ਮੈਡੀਕਲ ਸਹਾਇਤਾ ਕਿੱਟਾਂ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਨੇ ਸੜਕ ਹਾਦਸਿਆਂ ਦੇ ਮਾਮਲੇ 'ਚ ਜ਼ਖ਼ਮੀਆਂ ਦੀਆਂ ਜਾਨਾਂ ਬਚਾਉਣ ਲਈ ਲੋਕਾਂ ਦੇ ਸਹਿਯੋਗ ਦੀ ਮੰਗ ਕੀਤੀ।
ਇਹ ਵੀ ਪੜ੍ਹੋ: GM Mustard: ਜੀ.ਐਮ ਸਰ੍ਹੋਂ 'ਤੇ ਕਿਸਾਨ ਜਥੇਬੰਦੀਆਂ ਅਤੇ ਮਾਹਿਰਾਂ ਵਿਚਾਲੇ ਵਿਸ਼ੇਸ਼ ਚਰਚਾ
ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਮਾਨ (CM Mann) ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 100 ਦੇ ਕਰੀਬ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਗਏ ਹਨ, ਜਿਨ੍ਹਾਂ ਵਿੱਚ ਇਲਾਜ ਲਈ ਆਏ ਕੁੱਲ ਮਰੀਜ਼ਾਂ ਵਿੱਚੋਂ 90 ਫੀਸਦੀ ਤੋਂ ਵੱਧ ਮਰੀਜ਼ ਆਪਣੀ ਬਿਮਾਰੀ ਤੋਂ ਠੀਕ ਹੋ ਚੁੱਕੇ ਹਨ।
Summary in English: Big boost to education in Punjab, 16 new medical colleges to be built in next 5 years: CM