Krishi Jagran Punjabi
Menu Close Menu

ਵੱਡਾ ਫੈਸਲਾ: ਕਿਸਾਨਾਂ ਨੂੰ ਪ੍ਰਤੀ ਏਕੜ ਢਾਈ ਹਜਾਰ ਮੁਆਵਜ਼ਾ ਪਰਾਲੀ ਨਾ ਸਾੜਨ ਤੇ, ਇਹਦਾ ਕਰੋ ਅਰਜ਼ੀ

Thursday, 14 November 2019 06:25 PM
parali

ਪੰਜਾਬ ਦੇ ਕਿਸਾਨਾਂ ਨੂੰ ਢਾਈ ਹਜਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਫੈਸਲਾ ਪੰਜਾਬ ਸਰਕਾਰ ਨੇ ਕੀਤਾ ਹੈ ਜੇਕਰ ਉਹ ਝੋਨੇ ਦੀ ਰਹਿੰਦ ਖੂੰਹਦ ਨੂੰ ਸਾੜੇ ਨਾ ਤੇ, ਇਸੀ ਸੰਬੰਧ ਵਿੱਚ ਖੇਤੀਬਾੜੀ ਵਿਭਾਗ ਦੇ ਕਾਹਨ ਸਿੰਘ ਪੰਨੂੰ ਨੇ ਕਿਹਾ ਕਿ ਜੇੜੇ ਕਿਸਾਨ ਬਾਸਮਤੀ ਝੋਨੇ  ਦੀ ਕਾਸ਼ਤ ਕਰਦੇ ਹਨ, ਅਤੇ ਪੰਜ ਏਕੜ ਜਮੀਨ ਦੇ ਮਾਲਕ ਹਨ, ਉਹਨਾਂ ਨੂੰ ਪਰਾਲੀ ਨਾ ਸਾੜਨ ਦੇ ਬਦਲੇ ਢਾਈ ਹਜਾਰ ਪ੍ਰਤੀ ਏਕੜ ਮੁਆਵਜਾ ਦਿੱਤਾ ਜਾਵੇਗਾ |

ਉਨ੍ਹਾਂ ਨੇ ਕਿਹਾ ਕਿ ਇਸ ਮੁਆਵਜ਼ੇ ਦਾ ਹੱਕਦਾਰ ਉਹ ਕਿਸਾਨ ਹੋਵੇਗਾ ਜਿੰਦੇ ਕੋਲ ਆਪਣੀ ਪਤਨੀ, 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਅਤੇ ਬੱਚਿਆਂ ਦੇ ਨਾਮ ਤੇ ਕੁੱਲ 5 ਏਕੜ ਤੱਕ ਦੀ ਜ਼ਮੀਨ ਹੋਵੇਗੀ ਅਤੇ ਉਹ ਇਸ ਜ਼ਮੀਨ ਜਾਂ ਇਸ ਦੇ ਕਿਸੇ ਵੀ ਹਿੱਸੇ ਵਿੱਚ ਗੈਰ-ਬਾਸਮਤੀ ਝੋਨੇ ਦੀ ਕਾਸ਼ਤ ਕਰਦਾ ਹੋਵੇ ਅਤੇ ਖੇਤ ਦੇ ਕਿਸੇ ਵੀ ਹਿੱਸੇ ਵਿੱਚ ਝੋਨੇ ਦੀ ਰਹਿੰਦ ਖੂੰਹਦ ਨੂੰ ਸਾੜੀ ਨਾ ਹੋਵੇ |

parali

ਇਸ ਮੁਆਵਜ਼ੇ ਨੂੰ ਪ੍ਰਾਪਤ ਕਰਨ ਬਾਰੇ, ਪੰਨੂੰ ਨੇ ਕਿਹਾ ਕਿ ਪਿੰਡ ਦੇ ਪੰਚਾਇਤ ਕੋਲ ਸਵੈ-ਘੋਸ਼ਣਾ ਪੱਤਰ ਵਿਚ ਉਪਰੋਕਤ ਸ਼ਰਤਾਂ ਪੂਰੀਆਂ ਕਰਨ ਵਾਲੇ ਕਿਸਾਨ ਪਰਿਵਾਰ ਦੇ ਮੁਖੀ ਦੁਆਰਾ ਮੰਗੀ ਗਈ ਜਾਣਕਾਰੀ ਦੀ ਪੁਸ਼ਟੀ ਕਰਨ ਉਪਰੰਤ 30 ਨਵੰਬਰ 2019 ਤਕ ਪੰਚਾਇਤ ਨੂੰ ਦਿੱਤੀ ਜਾਵੇ | ਮੁਆਵਜ਼ੇ ਦੀ ਰਾਸ਼ੀ ਯੋਗ ਕਿਸਾਨ ਦੇ ਖਾਤੇ ਵਿੱਚ ਆਵੇਗੀ. ਇਸ ਮੌਕੇ ਪੰਨੂੰ ਨੇ ਵੀ ਕਿਸਾਨਾਂ ਨੂੰ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਕਿਉਂਕਿ ਅਜਿਹਾ ਕਰਨਾ ਸਿੱਧੇ ਤੌਰ ਤੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਹੈ ਅਤੇ ਇਹ ਕਦਮ ਚੁੱਕਣ ਵਾਲੇ ਕਿਸਾਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Farmers Haryana Farmers UP Farmers air pollution air pollution and solution air purifier for smog Avoid
English Summary: Big decision: Farmers do not have to pay compensation for two thousand five hundred per acre, apply for it

Share your comments

Krishi Jagran Punjabi Magazine subscription

CopyRight - 2020 Krishi Jagran Media Group. All Rights Reserved.