1. Home
  2. ਖਬਰਾਂ

Big Decision of Punjab Government on Paddy Cultivation : DSR ਤਕਨੀਕ ਅਪਣਾਉਣ ਵਾਲੇ ਕਿਸਾਨਾਂ ਨੂੰ 450 ਕਰੋੜ ਰੁਪਏ ਦਾ ਪ੍ਰੋਤਸਾਹਨ!

ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਡੀਐਸਆਰ ਤਕਨੀਕ ਅਪਣਾਉਣ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਵੇਗੀ।

Gurpreet Kaur Virk
Gurpreet Kaur Virk

Big Decision of Government : ਝੋਨੇ ਦੀ ਕਾਸ਼ਤ ਸਬੰਧੀ ਵੱਡਾ ਫੈਸਲਾ ਲੈਂਦਿਆਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਐਲਾਨ ਕੀਤਾ ਹੈ ਕਿ ਡੀਐਸਆਰ ਤਕਨੀਕ ਅਪਣਾਉਣ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਵੇਗੀ।

Big Decision of Punjab Government : ਧਰਤੀ ਹੇਠਲੇ ਪਾਣੀ ਅਤੇ ਵਾਤਾਵਰਨ ਵਰਗੇ ਦੁਰਲੱਭ ਕੁਦਰਤੀ ਸਰੋਤਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਨੇ ਝੋਨੇ ਦੀ ਸਿੱਧੀ ਬੀਜਾਈ (Direct Seeding of Rice ਯਾਨੀ DSR) ਤਕਨੀਕ ਰਾਹੀਂ ਆਪਣੇ ਖੇਤਾਂ ਵਿੱਚ ਝੋਨਾ ਬੀਜਣ ਵਾਲੇ ਕਿਸਾਨਾਂ ਨੂੰ ਪ੍ਰੋਤਸਾਹਨ ਦੇਣ ਲਈ ਕੁੱਲ 450 ਕਰੋੜ ਰੁਪਏ ਦੀ ਰਾਸ਼ੀ ਨਿਰਧਾਰਤ ਕੀਤੀ ਹੈ। ਸੂਬਾ ਸਰਕਾਰ ਨੇ ਡੀਐਸਆਰ ਅਪਣਾਉਣ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪ੍ਰੋਤਸਾਹਨ ਦੇਣ ਦਾ ਐਲਾਨ ਕੀਤਾ ਹੈ।

Punjab Government on Paddy Cultivation : ਸੀਐਮਓ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਖੇਤੀਬਾੜੀ ਵਿਭਾਗ ਨੂੰ 2022 ਵਿੱਚ ਝੋਨੇ ਦੀ ਰਵਾਇਤੀ ਲੁਆਈ ਦੀ ਬਜਾਏ ਇਸ ਨਵੀਂ ਤਕਨੀਕ ਯਾਨੀ ਡੀਐਸਆਰ (DSR) ਅਧੀਨ 12 ਲੱਖ ਹੈਕਟੇਅਰ ਰਕਬੇ ਨੂੰ ਲਿਆਉਣ ਲਈ ਠੋਸ ਉਪਰਾਲੇ ਕਰਨ ਦੇ ਨਿਰਦੇਸ਼ ਦਿੱਤੇ ਹਨ। ਸਰਕਾਰ ਡੀਐਸਆਰ ਨੂੰ ਅਪਣਾਉਣ ਲਈ ਉਤਸ਼ਾਹਿਤ ਵੀ ਕਰ ਰਹੀ ਹੈ ਕਿਉਂਕਿ ਇਸ ਨਾਲ ਸਿੰਚਾਈ ਲਈ ਬਹੁਤ ਘੱਟ ਪਾਣੀ ਦੀ ਲੋੜ ਹੁੰਦੀ ਹੈ, ਰਜਵਾਹੇ ਵਿੱਚ ਸੁਧਾਰ ਹੁੰਦਾ ਹੈ, ਖੇਤੀ ਮਜ਼ਦੂਰਾਂ 'ਤੇ ਨਿਰਭਰਤਾ ਘਟਦੀ ਹੈ ਅਤੇ ਮਿੱਟੀ ਦੀ ਸਿਹਤ ਵਿੱਚ ਸੁਧਾਰ ਹੁੰਦਾ ਹੈ ਅਤੇ ਇਸ ਤਰ੍ਹਾਂ ਝੋਨਾ ਅਤੇ ਕਣਕ ਦੋਵਾਂ ਦਾ ਝਾੜ 5-10 ਪ੍ਰਤੀਸ਼ਤ ਵਧਦਾ ਹੈ।

30 ਲੱਖ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਕਾਸ਼ਤ

ਜ਼ਿਕਰਯੋਗ ਹੈ ਕਿ ਇਸ ਸਾਉਣੀ ਸੀਜ਼ਨ ਦੌਰਾਨ ਸੂਬੇ ਭਰ ਦੇ ਕਿਸਾਨ 30 ਲੱਖ ਹੈਕਟੇਅਰ (75 ਲੱਖ ਏਕੜ) ਰਕਬੇ ਵਿੱਚ ਬਾਸਮਤੀ ਸਮੇਤ ਝੋਨੇ ਦੀ ਕਾਸ਼ਤ ਕਰਨਗੇ। ਉਪਲਬਧ ਅੰਕੜਿਆਂ ਅਨੁਸਾਰ, ਪਿਛਲੇ ਸਾਲ 15 ਲੱਖ ਏਕੜ (6 ਲੱਖ ਹੈਕਟੇਅਰ) ਡੀਐਸਆਰ ਰਾਹੀਂ ਝੋਨੇ ਦੀ ਕਾਸ਼ਤ ਕੀਤੀ ਗਈ ਸੀ ਅਤੇ ਇਸ ਸਾਲ 30 ਲੱਖ ਏਕੜ ਦਾ ਟੀਚਾ ਮਿੱਥਿਆ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ ਬਣਾਈ ਰਣਨੀਤੀ! ਹੁਣ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਲਈ ਮਿਲੇਗੀ 8 ਘੰਟੇ ਬਿਜਲੀ!

PAU ਲੁਧਿਆਣਾ ਵੱਲੋਂ ਸਿਖਲਾਈ

ਦੱਸ ਦਈਏ ਕਿ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵੱਲੋਂ ਸੂਬੇ ਦੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਡੀਐਸਆਰ ਤਕਨੀਕ ਬਾਰੇ ਇੱਕ ਰੋਜ਼ਾ ਵਿਸ਼ੇਸ਼ ਸਿਖਲਾਈ ਵੀ ਦਿੱਤੀ ਗਈ ਹੈ। ਮੁੱਖ ਮੰਤਰੀ ਮਾਨ ਨੇ ਖੇਤੀਬਾੜੀ ਵਿਭਾਗ ਨੂੰ ਕਿਸਾਨਾਂ ਨੂੰ ਚੂਹਿਆਂ ਨੂੰ ਕੰਟਰੋਲ ਕਰਨ ਵਾਲੇ ਕੀਟਨਾਸ਼ਕ ਮੁਫਤ ਮੁਹੱਈਆ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ ਹਨ, ਕਿਉਂਕਿ ਇਹ ਅਕਸਰ ਫਸਲ ਨੂੰ ਨੁਕਸਾਨ ਪਹੁੰਚਾਉਂਦੇ ਹਨ।

Summary in English: Big Decision of Punjab Government on Paddy Cultivation: Rs 450 crore incentive for farmers adopting DSR technology!

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters