ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੰਨੀ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਸੂਬੇ ਦੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿੱਚ 11 ਫੀਸਦੀ ਵਾਧੇ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਬਿਜਲੀ ਵੀ 3 ਰੁਪਏ ਪ੍ਰਤੀ ਯੂਨਿਟ ਸਸਤੀ ਹੋ ਜਾਵੇਗੀ।
ਸੋਮਵਾਰ ਨੂੰ ਪ੍ਰੈਸ ਕਾਨਫਰੰਸ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਘਰੇਲੂ ਬਿਜਲੀ ਖਪਤਕਾਰ ਜੋ 7 ਕਿਲੋਵਾਟ ਤੱਕ ਬਿਜਲੀ ਦੀ ਵਰਤੋਂ ਕਰ ਰਹੇ ਹਨ, ਉਨ੍ਹਾਂ ਨੂੰ ਹੁਣ ਸਬਸਿਡੀ ਦਰਾਂ 'ਤੇ ਬਿਜਲੀ ਮਿਲੇਗੀ। ਪਹਿਲੀਆਂ 100 ਯੂਨਿਟਾਂ ਲਈ 1.19 ਰੁਪਏ ਪ੍ਰਤੀ ਯੂਨਿਟ ਚਾਰਜ ਕੀਤਾ ਜਾਵੇਗਾ। 100 ਤੋਂ 300 ਯੂਨਿਟ ਤੱਕ ਦੀ ਖਪਤ 'ਤੇ 4 ਰੁਪਏ ਪ੍ਰਤੀ ਯੂਨਿਟ ਦੀ ਦਰ ਨਾਲ ਬਿੱਲ ਆਵੇਗਾ। ਦਰਾਂ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੀਆਂ, ਛੋਟ 0 ਤੋਂ 7 ਕਿਲੋਵਾਟ ਦੇ ਵਿਚਕਾਰ ਹੋਵੇਗੀ।
ਸੀਐਮ ਚੰਨੀ ਨੇ ਕਿਹਾ ਕਿ ਹਰ ਕਿਸੇ ਲਈ 300 ਯੂਨਿਟ ਬਿਜਲੀ ਮੁਆਫ ਕਰਨਾ ਮੁਸ਼ਕਲ ਹੈ ਕਿਉਂਕਿ ਇਸ ਲਈ ਬਿਜਲੀ ਦਾ ਬੁਨਿਆਦੀ ਢਾਂਚਾ ਜ਼ਰੂਰੀ ਹੈ। ਪੰਜਾਬ ਸਰਕਾਰ 3316 ਕਰੋੜ ਦੀ ਸਬਸਿਡੀ ਦੇਵੇਗੀ। ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਹੀ 2 ਕਿਲੋਵਾਟ ਤੱਕ ਦੇ 53 ਲੱਖ ਖਪਤਕਾਰਾਂ ਦੇ ਕਰੀਬ 1500 ਕਰੋੜ ਰੁਪਏ ਦੇ ਬਕਾਇਆ ਬਿੱਲਾਂ ਨੂੰ ਮੁਆਫ ਕਰ ਚੁੱਕੇ ਹਾਂ।
ਉਨ੍ਹਾਂ ਕਿਹਾ ਕਿ ਸਸਤੀ ਬਿਜਲੀ ਦਾ ਲਾਭ ਕਿਸੇ ਵਿਸ਼ੇਸ਼ ਜਾਤ ਜਾਂ ਧਰਮ ਨੂੰ ਨਹੀਂ ਸਗੋਂ ਹਰ ਖਪਤਕਾਰ ਨੂੰ ਹੁੰਦਾ ਹੈ। ਪੰਜਾਬ ਵਿੱਚ ਕੁੱਲ 72 ਲੱਖ ਖਪਤਕਾਰ ਹਨ, ਜਿਨ੍ਹਾਂ ਵਿੱਚੋਂ ਸਿਰਫ਼ 5% ਲੋਕ ਹੀ ਇਸ ਦੇ ਘੇਰੇ ਵਿੱਚ ਨਹੀਂ ਆਉਣਗੇ।
ਇਹ ਵੀ ਪੜ੍ਹੋ : ਕਿਸਾਨ ਕ੍ਰੈਡਿਟ ਕਾਰਡ ਤੋਂ ਖਾਦ ਅਤੇ ਬੀਜ ਖਰੀਦਣਾ ਬਹੁਤ ਆਸਾਨ, ਜਾਣੋ ਕਿਵੇਂ?
Summary in English: Big gift from Punjab government: Electricity made cheaper by Rs 3