1. Home
  2. ਖਬਰਾਂ

8th Pay Commission Update: ਮੋਦੀ ਸਰਕਾਰ ਵੱਲੋਂ ਵੱਡੀ ਜਾਣਕਾਰੀ, ਪੜ੍ਹੋ 8ਵਾਂ ਤਨਖਾਹ ਕਮਿਸ਼ਨ ਕਦੋਂ ਹੋਵੇਗਾ ਲਾਗੂ

ਜੇਕਰ ਤੁਸੀਂ ਸਰਕਾਰੀ ਕਰਮਚਾਰੀ ਹੋ ਅਤੇ ਤੁਸੀਂ ਵੀ ਜਾਣਨਾ ਚਾਹੁੰਦੇ ਹੋ ਕਿ 8ਵਾਂ ਤਨਖਾਹ ਕਮਿਸ਼ਨ ਦੇਸ਼ ਭਰ 'ਚ ਲਾਗੂ ਹੋਵੇਗਾ ਜਾਂ ਨਹੀਂ, ਤਾਂ ਮੋਦੀ ਸਰਕਾਰ ਨੇ ਇਸ ਸਬੰਧੀ ਵੱਡੀ ਜਾਣਕਾਰੀ ਸਾਂਝੀ ਕੀਤੀ ਹੈ।

Gurpreet Kaur Virk
Gurpreet Kaur Virk
8ਵਾਂ ਤਨਖਾਹ ਕਮਿਸ਼ਨ ਕਦੋਂ ਹੋਵੇਗਾ ਲਾਗੂ ?

8ਵਾਂ ਤਨਖਾਹ ਕਮਿਸ਼ਨ ਕਦੋਂ ਹੋਵੇਗਾ ਲਾਗੂ ?

Modi Government: ਜੇਕਰ ਤੁਸੀਂ ਸਰਕਾਰੀ ਕਰਮਚਾਰੀ ਹੋ ਅਤੇ ਤੁਸੀਂ ਵੀ ਜਾਣਨਾ ਚਾਹੁੰਦੇ ਹੋ ਕਿ 8ਵਾਂ ਤਨਖਾਹ ਕਮਿਸ਼ਨ ਦੇਸ਼ ਭਰ 'ਚ ਲਾਗੂ ਹੋਵੇਗਾ ਜਾਂ ਨਹੀਂ, ਤਾਂ ਮੋਦੀ ਸਰਕਾਰ ਨੇ ਇਸ ਸਬੰਧੀ ਵੱਡੀ ਜਾਣਕਾਰੀ ਸਾਂਝੀ ਕੀਤੀ ਹੈ।

8th Pay Commission: 8ਵੇਂ ਤਨਖ਼ਾਹ ਕਮਿਸ਼ਨ ਨੂੰ ਲੈ ਕੇ ਦੇਸ਼ ਭਰ ਵਿੱਚ ਲੰਬੇ ਸਮੇਂ ਤੋਂ ਚਰਚਾ ਚੱਲ ਰਹੀ ਹੈ ਕਿਉਂਕਿ 7ਵੇਂ ਤਨਖ਼ਾਹ ਕਮਿਸ਼ਨ ਦੇ ਲਾਗੂ ਹੋਣ ਤੋਂ ਬਾਅਦ ਵੀ ਕਈ ਕਰਮਚਾਰੀ ਇਹ ਸ਼ਿਕਾਇਤ ਕਰਦੇ ਰਹਿੰਦੇ ਹਨ ਕਿ ਉਨ੍ਹਾਂ ਦੀ ਤਨਖ਼ਾਹ ਵਿੱਚ ਕੋਈ ਵਾਧਾ ਨਹੀਂ ਹੋਇਆ, ਇਸ ਲਈ ਹੁਣ ਉਨ੍ਹਾਂ ਦੀਆਂ ਨਜ਼ਰਾਂ 8ਵੇਂ ਤਨਖਾਹ ਕਮਿਸ਼ਨ 'ਤੇ ਟਿਕੀਆਂ ਹੋਈਆਂ ਹਨ। ਪਰ ਦੇਸ਼ 'ਚ ਇਹ ਆਵੇਗਾ ਜਾਂ ਨਹੀਂ, ਇਸ 'ਤੇ ਚਰਚਾ ਅਜੇ ਜਾਰੀ ਹੈ, ਤਾਂ ਆਓ ਜਾਣਦੇ ਹਾਂ 8ਵੇਂ ਤਨਖਾਹ ਕਮਿਸ਼ਨ ਬਾਰੇ...

8ਵਾਂ ਤਨਖਾਹ ਕਮਿਸ਼ਨ ਨਹੀਂ ਹੋਵੇਗਾ ਲਾਗੂ

ਮੋਦੀ ਸਰਕਾਰ ਨੇ 8ਵੇਂ ਤਨਖਾਹ ਕਮਿਸ਼ਨ (8th Pay Commission) ਨੂੰ ਲੈ ਕੇ ਲੋਕਾਂ ਦੇ ਭੰਬਲਭੂਸੇ ਨੂੰ ਦੂਰ ਕਰ ਦਿੱਤਾ ਹੈ। ਦਰਅਸਲ, ਮੋਦੀ ਸਰਕਾਰ ਨੇ 8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਨਵਾਂ ਅਪਡੇਟ ਦਿੱਤਾ ਹੈ ਕਿ ਦੇਸ਼ ਵਿੱਚ 8ਵਾਂ ਤਨਖਾਹ ਕਮਿਸ਼ਨ ਲਾਗੂ ਨਹੀਂ ਹੋਵੇਗਾ। ਇਸ ਬਾਰੇ ਸਦਨ ਵਿੱਚ ਵਿੱਤ ਰਾਜ ਮੰਤਰੀ ਪੰਕਜ ਚੌਧਰੀ ਤੋਂ ਪੁੱਛਿਆ ਗਿਆ ਕਿ ਇਹ ਸੱਚ ਹੈ ਕਿ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਤਨਖਾਹਾਂ, ਭੱਤਿਆਂ ਅਤੇ ਪੈਨਸ਼ਨਾਂ ਸਬੰਧੀ 8ਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕੀਤਾ ਜਾਵੇਗਾ। ਇਸ ਸਵਾਲ 'ਤੇ ਉਨ੍ਹਾਂ ਜਵਾਬ ਦਿੱਤਾ ਕਿ ਫਿਲਹਾਲ ਭਾਰਤ ਸਰਕਾਰ ਇਸ ਨੂੰ ਲਾਗੂ ਕਰਨ 'ਤੇ ਵਿਚਾਰ ਨਹੀਂ ਕਰ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਸੰਸਦ ਵਿੱਚ ਇੱਕ ਸਵਾਲ ਦੇ ਲਿਖਤੀ ਜਵਾਬ ਵਿੱਚ ਕਿਹਾ ਕਿ ਅਜਿਹਾ ਕੋਈ ਪ੍ਰਸਤਾਵ ਸਰਕਾਰ ਕੋਲ ਵਿਚਾਰ ਅਧੀਨ ਨਹੀਂ ਹੈ।

ਇਹ ਵੀ ਪੜ੍ਹੋ: Ayushman Bharat Scheme: ਸਕੀਮ ਤਹਿਤ ਪੀਜੀਆਈ ਚੰਡੀਗੜ੍ਹ 'ਚ ਮੁੜ ਸ਼ੁਰੂ ਹੋਇਆ ਪੰਜਾਬ ਦੇ ਮਰੀਜ਼ਾਂ ਦਾ ਇਲਾਜ

ਬਦਲੇ ਜਾ ਸਕਦੇ ਹਨ ਇਹ ਨਿਯਮ

ਮੁਲਾਜ਼ਮਾਂ ਦੀਆਂ ਤਨਖਾਹਾਂ ਅਤੇ ਤਰੱਕੀਆਂ ਬਾਰੇ ਕੇਂਦਰੀ ਵਿੱਤ ਰਾਜ ਮੰਤਰੀ ਨੇ ਕਿਹਾ ਕਿ ਸਮੇਂ-ਸਮੇਂ 'ਤੇ ਪੇ-ਮੈਟ੍ਰਿਕਸ (Pay-Matrics) ਵਿੱਚ ਬਦਲਾਅ ਕੀਤੇ ਜਾਣੇ ਚਾਹੀਦੇ ਹਨ ਅਤੇ ਇਸ ਦੇ ਨਾਲ ਹੀ ਸੋਧ ਲਈ ਨਵੀਂ ਪ੍ਰਣਾਲੀ 'ਤੇ ਕੰਮ ਕੀਤਾ ਜਾਣਾ ਚਾਹੀਦਾ ਹੈ। ਤਾਂ ਜੋ ਲੋਕਾਂ ਨੂੰ ਅਗਲੇ ਪੇ ਕਮਿਸ਼ਨ ਦੀ ਲੋੜ ਨਾ ਪਵੇ। ਫਿਲਹਾਲ, ਇਸ ਤੋਂ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਸਰਕਾਰ ਜਲਦੀ ਹੀ ਕੁਝ ਅਜਿਹੇ ਨਿਯਮ ਬਣਾਉਣ ਜਾ ਰਹੀ ਹੈ, ਜਿਸ ਨਾਲ ਤਨਖਾਹ ਕਮਿਸ਼ਨ ਲਾਗੂ ਕੀਤੇ ਬਿਨਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ ਵਾਧਾ ਕੀਤਾ ਜਾ ਸਕਦਾ ਹੈ।

Summary in English: Big information from the Modi government, read when will the 8th Pay Commission be implemented

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters