Big News: ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਸਿੰਘ ਦੇ ਕਤਲ ਦੇ ਹਾਈ-ਪ੍ਰੋਫਾਈਲ ਕੇਸ ਵਿੱਚ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਹੱਥ ਲੱਗੀ ਹੈ। ਮਾਮਲੇ 'ਚ ਪੁਲਿਸ ਵੱਲੋਂ ਦੋ ਨਿਸ਼ਾਨੇਬਾਜ਼ਾਂ ਸਮੇਤ ਪੰਜ ਹੋਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਨਾਲ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 9 ਹੋ ਗਈ ਹੈ।
Kabaddi player Sandeep Singh: ਪੰਜਾਬ ਪੁਲਿਸ ਨੇ ਐਤਵਾਰ ਨੂੰ ਕਿਹਾ ਕਿ ਉਸਨੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਸਿੰਘ ਦੇ ਕਤਲ ਦੇ ਹਾਈ-ਪ੍ਰੋਫਾਈਲ ਕੇਸ ਵਿੱਚ ਦੋ ਨਿਸ਼ਾਨੇਬਾਜ਼ਾਂ ਸਮੇਤ ਪੰਜ ਹੋਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨਾਲ ਕੁੱਲਗ੍ਰਿਫਤਾਰੀਆਂ ਦੀ ਗਿਣਤੀ 9 ਹੋ ਗਈ ਹੈ। ਜਲੰਧਰ ਦਿਹਾਤੀ ਦੇ ਸੀਨੀਅਰ ਪੁਲਿਸ ਕਪਤਾਨ ਸਵਪਨ ਸ਼ਰਮਾ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਹਿਚਾਣ ਹਰਵਿੰਦਰ ਸਿੰਘ ਵਾਸੀ ਬੁਲੰਦਸ਼ਹਿਰ ਉੱਤਰ ਪ੍ਰਦੇਸ਼, ਵਿਕਾਸ ਮੱਲ੍ਹਾ ਗੁਰੂਗ੍ਰਾਮ, ਰਾਜਸਥਾਨ ਦੇ ਅਲਵਰ ਦੇ ਸਚਿਨ ਧੌਲੀਆ, ਮਨਜੋਤ ਕੌਰ ਵਾਸੀ ਸੰਗਰੂਰ, ਪੰਜਾਬ ਅਤੇ ਯਾਦਵਿੰਦਰ ਸਿੰਘ ਵਾਸੀ ਪੀਲੀਭੀਤ ਵਜੋਂ ਹੋਈ ਹੈ।
ਪੁਲੀਸ ਨੇ 7 ਪਿਸਤੌਲ ਅਤੇ 3 ਵਾਹਨ ਬਰਾਮਦ ਕੀਤੇ
ਪੁਲਿਸ ਨੇ ਮੁਲਜ਼ਮਾਂ ਇਨ੍ਹਾਂ ਦੇ ਕਬਜ਼ੇ 'ਚੋਂ 5 ਵਿਦੇਸ਼ੀ .30 ਬੋਰ ਦੇ ਪਿਸਤੌਲ ਅਤੇ ਦੋ .315 ਦੇਸੀ ਪਿਸਤੌਲ ਸਮੇਤ 7 ਪਿਸਤੌਲ ਅਤੇ ਤਿੰਨ ਵਾਹਨ ਬਰਾਮਦ ਕੀਤੇ ਹਨ | ਦੱਸ ਦੇਈਏ ਕਿ 14 ਮਾਰਚ ਨੂੰ ਜਲੰਧਰ ਜ਼ਿਲ੍ਹੇ ਦੇ ਪਿੰਡ ਮੱਲੀਆਂ ਵਿੱਚ ਇੱਕ ਮੈਚ ਦੌਰਾਨ ਸੰਦੀਪ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਐਸਐਸਪੀ ਨੇ ਕਿਹਾ ਕਿ ਹਰਵਿੰਦਰ ਸਿੰਘ ਕਤਲ ਵਿੱਚ ਮੁੱਖ ਕੋਆਰਡੀਨੇਟਰ ਸੀ, ਜਿਸ ਨੇ ਸਾਜ਼ੋ-ਸਾਮਾਨ ਦੀ ਸਹਾਇਤਾ ਵੀ ਕੀਤੀ ਸੀ। ਉਨ੍ਹਾਂ ਦੱਸਿਆ ਕਿ ਹਰਿਆਣਾ ਦੇ ਫਰੀਦਾਬਾਦ ਤੋਂ ਫੜਿਆ ਗਿਆ ਮੱਲ੍ਹਾ ਮੁੱਖ ਸ਼ੂਟਰ ਸੀ। ਤਫਤੀਸ਼ ਦੌਰਾਨ ਉਸ ਨੇ ਪੰਜਾਬ ਵਿੱਚ ਦੋ ਕਤਲ ਕੇਸਾਂ ਵਿੱਚ ਆਪਣੀ ਭੂਮਿਕਾ ਕਬੂਲ ਕੀਤੀ ਹੈ, ਜਿਨ੍ਹਾਂ ਬਾਰੇ ਪੁਲੀਸ ਨੂੰ ਪਹਿਲਾਂ ਪਤਾ ਨਹੀਂ ਸੀ।
ਪੁਲਿਸ ਨੇ 18 ਟਿਕਾਣਿਆਂ ਦੀ ਨਿਸ਼ਾਨਦੇਹੀ ਕਰਕੇ ਛਾਪੇਮਾਰੀ ਕੀਤੀ
ਸੀਨੀਅਰ ਪੁਲਿਸ ਕਪਤਾਨ ਸਵਪਨ ਸ਼ਰਮਾ ਨੇ ਦੱਸਿਆ ਕਿ ਧੌਲੀਆ ਅਤੇ ਮਨਜੋਤ ਕੌਰ ਨੂੰ ਕੌਸ਼ਲ-ਡੱਗਰ ਗਰੋਹ ਦੇ ਮੈਂਬਰਾਂ ਨੂੰ ਪਨਾਹ ਦੇਣ ਅਤੇ ਸੁਰੱਖਿਅਤ ਰਸਤਾ ਮੁਹੱਈਆ ਕਰਵਾਉਣ ਲਈ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਹਫ਼ਤਿਆਂ ਵਿੱਚ ਪੁਲਿਸ ਨੇ ਗਿਰੋਹ ਵੱਲੋਂ ਲੁਕੇ ਠਿਕਾਣਿਆਂ ਵਜੋਂ ਵਰਤੀਆਂ ਜਾਂਦੀਆਂ 18 ਥਾਵਾਂ ਦੀ ਸ਼ਨਾਖਤ ਕਰਕੇ ਛਾਪੇਮਾਰੀ ਕੀਤੀ ਹੈ ਅਤੇ ਇਸ ਮਾਮਲੇ ਵਿੱਚ ਕਈ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ। ਐਸਐਸਪੀ ਨੇ ਦੱਸਿਆ ਕਿ ਪੰਜਵਾਂ ਮੁਲਜ਼ਮ ਯਾਦਵਿੰਦਰ ਸਿੰਘ, ਜੋ ਜੁਝਾਰ ਸਿੰਘ ਦਾ ਕਰੀਬੀ ਹੈ, ਉਸ ਨੇ ਗਰੋਹ ਦੇ ਮੈਂਬਰਾਂ ਵਿਚਕਾਰ ਵਿਚੋਲੇ ਵਜੋਂ ਕੰਮ ਕੀਤਾ ਸੀ।
ਇਹ ਵੀ ਪੜ੍ਹੋ: VIP Security: ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹਰਕਤ 'ਚ ਆਈ ਸਰਕਾਰ! ਕਈ ਵੀਆਈਪੀਜ਼ ਦੀ ਸੁਰੱਖਿਆ ਬਹਾਲ!
ਕਬੱਡੀ ਮੈਚ ਦੌਰਾਨ ਮਾਰੀ ਸੀ ਗੋਲੀ
ਸ਼ਰਮਾ ਨੇ ਦੱਸਿਆ ਕਿ 14 ਮਾਰਚ ਨੂੰ ਪਿੰਡ ਮੱਲੀਆਂ ਵਿੱਚ ਚੱਲ ਰਹੇ ਕਬੱਡੀ ਮੈਚ ਦੌਰਾਨ ਕਬੱਡੀ ਖਿਡਾਰੀ ਸੰਦੀਪ ਸਿੰਘ ਉਰਫ਼ ਅੰਬੀਆ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਘਟਨਾ ਵਿੱਚ ਪੰਜ ਹਮਲਾਵਰਾਂ ਦੇ ਸ਼ਾਮਲ ਹੋਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ 5 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ।
Summary in English: Big News: Five accused including two shooters arrested in murder case of Kabaddi player Sandeep Singh!