1. Home
  2. ਖਬਰਾਂ

ਖੇਤੀ ਕਾਨੂੰਨਾਂ ਨੂੰ ਲੈ ਕੇ ਆਈ ਪੰਜਾਬ ਵਿਚ ਇਕ ਹੋਰ ਵਡੀ ਖਬਰ !

ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੇ ਨਾਮ 'ਤੇ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ਼ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਇਜਲਾਸ ਸੱਦਿਆ ਗਿਆ ਹੈ ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਵਿਧਾਨ ਸਭਾ ਵਿਚ ਬਿੱਲ ਪਾਸ ਕਰਕੇ ਕੇਂਦਰੀ ਕਾਨੂੰਨਾਂ ਨੂੰ ਖੁੰਢਾ ਕਰ ਦਿੱਤਾ ਜਾਵੇਗਾ। ਪਰ ਕੁਝ ਕਾਨੂੰਨਾਂ ਮਾਹਰਾਂ ਵੱਲੋਂ ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਸੂਬਾ ਸਰਕਾਰ ਇਸ ਬਾਰੇ ਕੁਝ ਵੀ ਨਹੀਂ ਕਰ ਸਕਦੀ।

KJ Staff

ਅਸਿਸਟੈਂਟ ਸਾਲਿਸਿਟਰ ਜਨਰਲ ਆਫ ਇੰਡੀਆ (assistant solicitor general (ASG) of India) ਚੇਤਨ ਮਿੱਤਲ ਦਾ ਇਸ ਬਾਰੇ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਹੈ ਕਿ ਇਹ ਕੇਂਦਰ ਸਰਕਾਰ ਦਾ ਮਾਮਲਾ ਹੈ। ਸਿਰਫ ਸੁਪਰੀਮ ਕੋਰਟ ਵਿਚ ਹੀ ਇਸ ਨੂੰ ਚੁਣੌਤੀ ਦਿੱਤੀ ਜਾ ਸਕਦੀ ਹੈ। ਰਾਜ ਸਰਕਾਰ ਵਿਧਾਨ ਸਭਾ ਵਿਚ ਹੀ ਵਿਰੋਧ ਪ੍ਰਦਰਸ਼ਨ ਕਰ ਸਕਦੀ ਹੈ। ਮਿੱਤਲ ਪੰਜਾਬ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਵਕੀਲ ਵੀ ਹਨ।

ਦੱਸ ਦਈਏ ਕਿ ਇਹ ਸੈਸ਼ਨ ਖੇਤੀ ਕਾਨੂੰਨ ਨੂੰ ਅਸਰਹੀਣ ਕਰਨ ਲਈ ਸੱਦਿਆ ਗਿਆ ਹੈ ਤੇ ਉਮੀਦ ਕੀਤੀ ਜਾ ਰਹੀ ਸੀ ਸਾਰੀਆਂ ਸਿਆਸੀ ਧਿਰ ਸਿਰ ਜੋੜ ਕੇ ਕਿਸਾਨਾਂ ਨੂੰ ਇਸ ਔਖੇ ਸਮੇਂ ਵਿਚੋਂ ਕੱਢਣਗੀਆਂ ਪਰ ਜਾਪ ਇਹ ਰਿਹਾ ਹੈ ਕਿ ਹਮੇਸ਼ਾਂ ਵਾਂਗ ਇਹ ਸ਼ੈਸਨ ਵੀ ਸਿਆਸੀ ਧਿਰਾਂ ਦੇ ਰੌਲੇ ਰੱਪੇ ਦਾ ਸ਼ਿਕਾਰ ਹੋ ਜਾਵੇਗਾ।

ਵਿਰੋਧੀ ਧਿਰ ਦੇ ਨੇਤਾ ਅਤੇ ਆਪ ਵਿਧਾਇਕ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਬਿੱਲ ਦੀ ਕਾਪੀ ਮਿਲਣ ਤੱਕ ਅੰਦਰ ਹੀ ਧਰਨੇ ਉਤੇ ਬੈਠਾਂਗੇ। ਬੇਸ਼ੱਕ ਰਾਤ ਕੱਟਣੀ ਪਵੇ ਪਰ ਬਿੱਲਾਂ ਦੀ ਕਾਪੀ ਲੈ ਕੇ ਹੀ ਉਠਾਂਗੇ।

Summary in English: Big news in Punjab regarding agri news.

Like this article?

Hey! I am KJ Staff. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters