1. Home
  2. ਖਬਰਾਂ

ਕਿਸਾਨਾਂ ਨੂੰ ਵੱਡੀ ਰਾਹਤ, ਸਰਕਾਰ ਨੇ 1.91 ਲੱਖ ਕਿਸਾਨਾਂ ਦੇ ਖਾਤੇ 'ਚ ਸਿੱਧੇ ਟਰਾਂਸਫਰ ਕੀਤੇ 202.64 ਕਰੋੜ

ਅਗਸਤ ਮਹੀਨੇ 'ਚ ਹੋਈ ਜ਼ਿਆਦਾ ਬਾਰਿਸ਼ ਕਾਰਨ ਕਿਸਾਨਾਂ ਦੀ ਹਜ਼ਾਰਾਂ ਏਕੜ ਫਸਲ ਬਰਬਾਦ ਹੋ ਗਈ, ਜਿਸਦੇ ਚਲਦਿਆਂ ਹੁਣ ਸਰਕਾਰ ਵੱਲੋਂ 202.64 ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ ਗਿਆ ਹੈ।

Gurpreet Kaur Virk
Gurpreet Kaur Virk
ਕਿਸਾਨਾਂ ਨੂੰ ਰਾਹਤ

ਕਿਸਾਨਾਂ ਨੂੰ ਰਾਹਤ

Good News for Farmers: ਇਸ ਸਾਲ ਅਗਸਤ ਮਹੀਨੇ 'ਚ ਹੋਈ ਜ਼ਿਆਦਾ ਬਾਰਿਸ਼ ਕਾਰਨ ਹਜ਼ਾਰਾਂ ਏਕੜ ਫਸਲਾਂ ਬਰਬਾਦ ਹੋ ਗਈਆਂ, ਜਿਸ ਕਾਰਨ ਕਿਸਾਨਾਂ ਨੂੰ ਕਾਫੀ ਨੁਕਸਾਨ ਝੱਲਣਾ ਪਿਆ। ਪਰ ਹੁਣ ਸਰਕਾਰ ਨੇ ਕਿਸਾਨਾਂ ਦੀ ਸਾਰ ਲੈਂਦਿਆਂ 202.64 ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ ਹੈ।

Big Relief to Farmers: ਦੇਸ਼ 'ਚ ਭਾਰੀ ਮੀਂਹ ਕਾਰਨ ਇਸ ਵਾਰ ਕਈ ਸੂਬਿਆਂ 'ਚ ਕਿਸਾਨਾਂ ਨੂੰ ਕਾਫੀ ਨੁਕਸਾਨ ਹੋਇਆ ਹੈ। ਕਰਨਾਟਕ, ਤੇਲੰਗਾਨਾ, ਮਹਾਰਾਸ਼ਟਰ, ਮੱਧ ਪ੍ਰਦੇਸ਼ ਸਮੇਤ ਕਈ ਸੂਬਿਆਂ ਵਿੱਚ ਹੜ੍ਹਾਂ ਅਤੇ ਮੀਂਹ ਕਾਰਨ ਕਿਸਾਨਾਂ ਦੇ ਖੇਤ ਪਾਣੀ ਵਿੱਚ ਡੁੱਬ ਗਏ। ਮੱਧ ਪ੍ਰਦੇਸ਼ ਸਰਕਾਰ ਵੱਲੋਂ ਕਰਵਾਏ ਸਰਵੇਖਣ ਦੌਰਾਨ ਕਿਸਾਨਾਂ ਨੂੰ ਮੁਆਵਜ਼ੇ ਦਾ ਵਾਅਦਾ ਕੀਤਾ ਗਿਆ ਸੀ, ਜਿਸ 'ਤੇ ਹੁਣ ਸਰਕਾਰ ਅਮਲ ਕਰਦੀ ਨਜ਼ਰ ਆ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਕੱਲ੍ਹ ਯਾਨੀ ਕਿ 3 ਅਕਤੂਬਰ ਨੂੰ ਮੱਧ ਪ੍ਰਦੇਸ਼ ਸਰਕਾਰ ਵੱਲੋਂ ਡੀਬੀਟੀ ਮੋਡ ਰਾਹੀਂ 1.91 ਲੱਖ ਕਿਸਾਨਾਂ ਦੇ ਖਾਤੇ ਵਿੱਚ 202.64 ਕਰੋੜ ਰੁਪਏ ਭੇਜੇ ਗਏ ਹਨ।

ਮੁੱਖ ਮੰਤਰੀ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

ਕਿਸਾਨਾਂ ਨੂੰ 202 ਕਰੋੜ ਰੁਪਏ ਭੇਜਣ ਦਾ ਐਲਾਨ ਮੁੱਖ ਮੰਤਰੀ ਸ਼ਿਵਰਾਜ ਸਿੰਘ ਦੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਕੀਤਾ। ਇਹ ਰਕਮ 1.91 ਲੱਖ ਕਿਸਾਨਾਂ ਦੇ ਖਾਤੇ ਵਿੱਚ ਸਿੱਧੀ ਭੇਜੀ ਗਈ ਹੈ।

ਦੁਸਹਿਰੇ ਤੋਂ ਪਹਿਲਾਂ ਕਿਸਾਨਾਂ ਨੂੰ ਵੱਡੀ ਰਾਹਤ

ਜਾਣਕਾਰੀ ਲਈ ਦੱਸ ਦੇਈਏ ਕਿ ਕਿਸਾਨ ਲੰਬੇ ਸਮੇਂ ਤੋਂ ਸਰਕਾਰ ਤੋਂ ਆਪਣੀਆਂ ਫਸਲਾਂ ਦੇ ਹੋਏ ਨੁਕਸਾਨ ਦੀ ਮੰਗ ਕਰ ਰਹੇ ਸਨ। ਜਿਸ 'ਤੇ ਸੁਣਵਾਈ ਕਰਦਿਆਂ ਦੁਸਹਿਰੇ ਤੋਂ ਪਹਿਲਾਂ ਮੱਧ ਪ੍ਰਦੇਸ਼ ਸਰਕਾਰ ਵੱਲੋਂ 1.91 ਲੱਖ ਕਿਸਾਨਾਂ ਦੇ ਖਾਤੇ 'ਚ ਡੀਬੀਟੀ ਮੋਡ ਰਾਹੀਂ 202.64 ਕਰੋੜ ਰੁਪਏ ਭੇਜੇ ਜਾ ਚੁੱਕੇ ਹਨ।

ਇਹ ਵੀ ਪੜ੍ਹੋ: Big Update! ਪੀਐਮ ਕਿਸਾਨ ਯੋਜਨਾ ਦੀ 12ਵੀਂ ਕਿਸ਼ਤ ਸਰਕਾਰ 17 ਅਕਤੂਬਰ ਨੂੰ ਕਰੇਗੀ ਜਾਰੀ!

ਮੀਂਹ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ

ਜਿਕਰਯੋਗ ਹੈ ਕਿ ਅਗਸਤ ਮਹੀਨੇ 'ਚ ਹੋਈ ਭਾਰੀ ਬਾਰਿਸ਼ ਕਾਰਨ ਨਰਮਦਾ ਸਮੇਤ ਸਾਰੀਆਂ ਵੱਡੀਆਂ ਨਦੀਆਂ ਵਿੱਚ ਉਛਾਲ ਆ ਗਿਆ ਸੀ, ਜਿਸ ਕਾਰਨ ਕਈ ਇਲਾਕਿਆਂ 'ਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਸੀ। ਭੋਪਾਲ, ਨਰਮਦਾ, ਪੁਰਮ, ਜਬਲਪੁਰ, ਸ਼ਿਵਪੁਰੀ, ਗੁਨਾ, ਸਾਗਰ ਵਰਗੇ ਕਈ ਇਲਾਕਿਆਂ 'ਚ ਤੇਜ਼ ਮੀਂਹ ਕਾਰਨ ਕਿਸਾਨਾਂ ਦੀ ਹਜ਼ਾਰਾਂ ਏਕੜ ਫਸਲ ਪਾਣੀ 'ਚ ਡੁੱਬ ਗਈ ਅਤੇ ਭਾਰੀ ਨੁਕਸਾਨ ਹੋਇਆ। ਇੰਨਾ ਹੀ ਨਹੀਂ ਕਿਸਾਨਾਂ ਦੀਆਂ ਫਸਲਾਂ ਨੂੰ ਨੁਕਸਾਨ ਤੋਂ ਬਚਾਉਣ ਲਈ ਨਦੀਆਂ ਦਾ ਪਾਣੀ ਗੁਜਰਾਤ ਦੇ ਸਰਦਾਰ ਸਰੋਵਰ ਨਰਮਦਾ ਡੈਮ ਵੱਲ ਮੋੜ ਦਿੱਤਾ ਗਿਆ।

Summary in English: Big relief to farmers, government directly transferred 202.64 crores to the account of 1.91 lakh farmers

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters