1. Home
  2. ਖਬਰਾਂ

Big Shock! 2 ਕਰੋੜ ਕਿਸਾਨਾਂ ਨੂੰ ਝਟਕਾ, ਇਨ੍ਹਾਂ ਕਿਸਾਨਾਂ ਨੂੰ ਨਹੀਂ ਮਿਲੀ ਪੀ.ਐੱਮ ਕਿਸਾਨ ਯੋਜਨਾ ਦੀ 12ਵੀਂ ਕਿਸ਼ਤ

ਇਸ ਵਾਰ 2 ਕਰੋੜ ਕਿਸਾਨਾਂ ਨੂੰ ਪੀ.ਐੱਮ ਕਿਸਾਨ ਯੋਜਨਾ ਦੀ 12ਵੀਂ ਕਿਸ਼ਤ ਨਸੀਬ ਨਹੀਂ ਹੋਈ, ਵਜ੍ਹਾ ਜਾਨਣ ਲਈ ਇਹ ਲੇਖ ਪੜੋ...

Gurpreet Kaur Virk
Gurpreet Kaur Virk
ਨਹੀਂ ਮਿਲੀ ਪੀ.ਐੱਮ ਕਿਸਾਨ ਯੋਜਨਾ ਦੀ 12ਵੀਂ ਕਿਸ਼ਤ!

ਨਹੀਂ ਮਿਲੀ ਪੀ.ਐੱਮ ਕਿਸਾਨ ਯੋਜਨਾ ਦੀ 12ਵੀਂ ਕਿਸ਼ਤ!

PM Kisan Yojana: ਇਸ ਵਾਰ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ 12ਵੀਂ ਕਿਸ਼ਤ ਸਿਰਫ਼ 8 ਕਰੋੜ ਕਿਸਾਨਾਂ ਦੇ ਹੀ ਖਾਤਿਆਂ ਵਿੱਚ ਟਰਾਂਸਫਰ ਕੀਤੀ ਗਈ ਹੈ। ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੀ.ਐੱਮ ਕਿਸਾਨ ਯੋਜਨਾ ਦੀ 12ਵੀਂ ਕਿਸ਼ਤ ਦੇ 2000 ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਟਰਾਂਸਫਰ ਕੀਤੇ। ਜਦੋਂਕਿ, ਇਸ ਵਾਰ ਪਿਛਲੀ ਕਿਸ਼ਤ ਦੇ ਮੁਕਾਬਲੇ 2 ਕਰੋੜ ਲਾਭਪਾਤਰੀਆਂ ਦੀ ਗਿਣਤੀ ਵਿੱਚ ਕਮੀ ਦਰਜ ਕੀਤੀ ਗਈ।

12th Installment Latest Update: ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 12ਵੀਂ ਕਿਸ਼ਤ ਦਾ ਇੰਤਜ਼ਾਰ ਕਰ ਰਹੇ ਲਾਭਪਾਤਰੀਆਂ ਨੂੰ ਸੋਮਵਾਰ ਵੱਡੀ ਖੁਸ਼ਖਬਰੀ ਮਿਲੀ। ਦਰਅਸਲ, ਸੋਮਵਾਰ, 17 ਅਕਤੂਬਰ 2022 ਨੂੰ ਪੀਐਮ ਮੋਦੀ ਨੇ ਦੀਵਾਲੀ ਦੇ ਤੋਹਫ਼ੇ ਵਜੋਂ ਦੇਸ਼ ਭਰ ਦੇ ਕਰੋੜਾਂ ਕਿਸਾਨਾਂ ਦੇ ਖਾਤਿਆਂ ਵਿੱਚ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ 2000 ਰੁਪਏ ਟਰਾਂਸਫਰ ਕਰ ਦਿੱਤੇ।

ਪੀ.ਐੱਮ ਮੋਦੀ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (PM-Kisan) ਦੇ ਤਹਿਤ 16,000 ਕਰੋੜ ਰੁਪਏ ਦੀ 12ਵੀਂ ਕਿਸ਼ਤ ਦੀ ਰਾਸ਼ੀ ਜਾਰੀ ਕੀਤੀ। ਜਦੋਂਕਿ, ਇਸ ਵਾਰ 2 ਕਰੋੜ ਕਿਸਾਨਾਂ ਨੂੰ ਸਰਕਾਰ ਵੱਲੋਂ ਵੱਡਾ ਝਟਕਾ ਲੱਗਿਆ। ਦਰਅਸਲ, ਇਨ੍ਹਾਂ ਕਿਸਾਨਾਂ ਨੂੰ ਇਸ ਵਾਰ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ 12ਵੀਂ ਕਿਸ਼ਤ ਨਹੀਂ ਮਿਲੀ।

12ਵੀਂ ਕਿਸ਼ਤ ਦੇਣ 'ਚ ਦੇਰੀ ਦੀ ਵਜ੍ਹਾ

ਕਿਸਾਨਾਂ ਨੂੰ 12ਵੀਂ ਕਿਸ਼ਤ ਦੇਣ ਵਿੱਚ ਥੋੜੀ ਦੇਰੀ ਹੋਈ ਹੈ, ਕਿਉਂਕਿ ਸਰਕਾਰ ਪ੍ਰਧਾਨ ਮੰਤਰੀ ਸਨਮਾਨ ਨਿਧੀ ਦੇ ਫਰਜ਼ੀ ਖਾਤਿਆਂ ਦੀ ਪਛਾਣ ਕਰਨ ਲਈ ਮੁਹਿੰਮ ਚਲਾ ਰਹੀ ਸੀ, ਜਿਸ ਦੇ ਤਹਿਤ ਲੱਖਾਂ ਕਿਸਾਨਾਂ ਦੇ ਨਾਮ ਸੂਚੀ ਵਿੱਚੋਂ ਅਯੋਗ ਕਰਾਰ ਦਿੱਤੇ ਗਏ ਸਨ, ਜਿਸ ਵਿੱਚ ਇਕੱਲੇ ਉੱਤਰ ਪ੍ਰਦੇਸ਼ ਦੇ 21 ਲੱਖ ਕਿਸਾਨ ਸ਼ਾਮਲ ਸਨ। ਪਰ ਕੱਲ੍ਹ ਯਾਨੀ 17 ਅਕਤੂਬਰ 2022 ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਸਨਮਾਨ ਨਿਧੀ ਦੀ 12ਵੀਂ ਕਿਸ਼ਤ ਕਿਸਾਨਾਂ ਦੇ ਖਾਤੇ 'ਚ ਭੇਜ ਦਿੱਤੀ ਗਈ।

2 ਕਰੋੜ ਕਿਸਾਨਾਂ ਨੂੰ ਵੱਡਾ ਝਟਕਾ

ਜਿਕਰਯੋਗ ਹੈ ਕਿ ਇਸ ਵਾਰ ਪਹਿਲਾਂ ਤੋਂ ਹੀ ਪੀ.ਐੱਮ ਕਿਸਾਨ ਯੋਜਨਾ ਦੇ ਲਾਭਪਾਤਰੀਆਂ ਦੀ ਗਿਣਤੀ ਘੱਟ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਸੀ। ਤੁਹਾਨੂੰ ਦੱਸ ਦੇਈਏ ਕਿ 11ਵੀਂ ਕਿਸ਼ਤ ਵੇਲੇ 10 ਕਰੋੜ ਤੋਂ ਵੱਧ ਕਿਸਾਨਾਂ ਨੂੰ ਕਿਸ਼ਤ ਦੀ ਰਕਮ ਭੇਜੀ ਗਈ ਸੀ। ਜਦੋਂਕਿ, ਇਸ ਵਾਰ 8 ਕਰੋੜ ਕਿਸਾਨਾਂ ਦੇ ਖਾਤੇ 'ਚ ਹੀ 12ਵੀਂ ਕਿਸ਼ਤ ਟਰਾਂਸਫਰ ਹੋਈ ਹੈ। ਅਜਿਹੀ ਸਥਿਤੀ ਵਿੱਚ, ਪਿਛਲੀ ਕਿਸ਼ਤ ਦੇ ਮੁਕਾਬਲੇ ਇਸ ਵਾਰ ਲਾਭਪਾਤਰੀਆਂ ਦੀ ਗਿਣਤੀ ਵਿੱਚ 2 ਕਰੋੜ ਦੀ ਕਮੀ ਦੇਖਣ ਨੂੰ ਮਿਲੀ ਹੈ।

ਲਾਭਪਾਤਰੀ ਸੂਚੀ ਦੀ ਜਾਂਚ ਕਿਵੇਂ ਕਰੀਏ?

● ਸਭ ਤੋਂ ਪਹਿਲਾਂ ਤੁਹਾਨੂੰ ਪ੍ਰਧਾਨ ਮੰਤਰੀ ਕਿਸਾਨ ਦੀ ਵੈੱਬਸਾਈਟ 'ਤੇ ਜਾਣਾ ਹੋਵੇਗਾ
● ਹੋਮਪੇਜ 'ਤੇ 'ਕਿਸਾਨ ਕਾਰਨਰ' ਸੈਕਸ਼ਨ ਦੇ ਹੇਠਾਂ 'ਲਾਭਪਾਤਰੀ ਸੂਚੀ' 'ਤੇ ਕਲਿੱਕ ਕਰੋ
● ਇੱਕ ਨਵਾਂ ਪੇਜ ਖੁੱਲੇਗਾ ਜਿਸ ਵਿੱਚ ਤੁਹਾਨੂੰ ਡਰਾਪਡਾਉਨ ਤੋਂ ਆਪਣਾ ਰਾਜ, ਜ਼ਿਲ੍ਹਾ, ਉਪ-ਜ਼ਿਲ੍ਹਾ, ਬਲਾਕ ਅਤੇ ਪਿੰਡ ਚੁਣਨਾ ਹੋਵੇਗਾ।
● ਅੰਤ ਵਿੱਚ 'ਰਿਪੋਰਟ ਪ੍ਰਾਪਤ ਕਰੋ' 'ਤੇ ਕਲਿੱਕ ਕਰੋ।
● ਆਪਣਾ ਨਾਮ ਲੱਭੋ, ਜੇਕਰ ਇਹ ਉੱਥੇ ਹੈ, ਤਾਂ ਤੁਹਾਨੂੰ ਪੈਸੇ ਮਿਲ ਜਾਣਗੇ।

ਇਹ ਵੀ ਪੜ੍ਹੋ : ਭਾਰਤ ਯੂਰੀਆ ਬੈਗ, 600 ਪ੍ਰਧਾਨ ਮੰਤਰੀ ਕਿਸਾਨ ਸਮ੍ਰਿਧੀ ਕੇਂਦਰਾਂ ਅਤੇ ਇੱਕ ਰਾਸ਼ਟਰ ਇੱਕ ਖਾਦ ਦੀ ਸ਼ੁਰੂਆਤ

ਈਕੇਵਾਈਸੀ ਨਾ ਕਰਵਾਉਣ ਵਾਲਿਆਂ ਨੂੰ ਨੁਕਸਾਨ

ਇਹ ਗੱਲ ਸਭ ਜਾਣਦੇ ਹਨ ਕਿ ਜਿਹੜੇ ਲੋਕ ਈ-ਕੇਵਾਈਸੀ (e-KYC) ਨਹੀਂ ਕਰਨਗੇ, ਉਨ੍ਹਾਂ ਨੂੰ ਕਿਸ਼ਤ ਦਾ ਲਾਭ ਨਹੀਂ ਦਿੱਤਾ ਜਾਵੇਗਾ। ਪੀਐਮ ਕਿਸਾਨ ਦੀ ਵੈਬਸਾਈਟ 'ਤੇ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ, ਪੀਐਮ ਕਿਸਾਨ ਨਿਧੀ ਦਾ ਲਾਭ ਲੈਣ ਲਈ ਰਜਿਸਟਰਡ ਕਿਸਾਨਾਂ ਲਈ ਈਕੇਵਾਈਸੀ ਕਰਨਾ ਲਾਜ਼ਮੀ ਹੈ। ਜਿਕਰਯੋਗ ਹੈ ਕਿ ਪਹਿਲਾਂ ਈ-ਕੇਵਾਈਸੀ ਕਰਵਾਉਣ ਦੀ ਆਖਰੀ ਮਿਤੀ 31 ਅਗਸਤ 2022 ਸੀ, ਪਰ ਹੁਣ ਇਸ ਦੇ ਲਈ ਤਰੀਕ ਨੂੰ ਹਟਾ ਦਿੱਤਾ ਗਿਆ ਹੈ।

ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਹੈਲਪਲਾਈਨ ਨੰਬਰ

● ਪ੍ਰਧਾਨ ਮੰਤਰੀ ਕਿਸਾਨ ਯੋਜਨਾ ਟੋਲ ਫਰੀ ਨੰਬਰ: 011-24300606
● ਪ੍ਰਧਾਨ ਮੰਤਰੀ ਕਿਸਾਨ ਹੈਲਪਲਾਈਨ ਨੰਬਰ: 155261
● ਪ੍ਰਧਾਨ ਮੰਤਰੀ ਕਿਸਾਨ ਯੋਜਨਾ ਈਮੇਲ ਆਈਡੀ: pmkisan-ict@gov.in

Summary in English: Big shock to 2 crore farmers, these farmers did not get the 12th installment of PM Kisan Yojana

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters