1. Home
  2. ਖਬਰਾਂ

PM ਮੋਦੀ ਦਾ ਵੱਡਾ ਐਲਾਨ, ਕਿਸਾਨਾਂ ਨੂੰ 6 ਹਜ਼ਾਰ ਦੀ ਥਾਂ ਮਿਲਣਗੇ 12 ਹਜ਼ਾਰ ਰੁਪਏ, ਜਾਣੋ ਕਿਵੇਂ ?

ਭਾਰਤੀ ਜਨਤਾ ਪਾਰਟੀ ਨੇ ਦੇਸ਼ ਵਿੱਚ ਲੋਕ ਸਭਾ ਚੋਣਾਂ ਪ੍ਰਚਾਰ ਦੌਰਾਨ 'ਪੀਐਮ ਕਿਸਾਨ ਸਨਮਾਨ ਨਿਧੀ ਯੋਜਨਾ' ਤਹਿਤ ਕਿਸਾਨਾਂ ਨੂੰ ਮਿਲੀ ਵਾਲੀ 6 ਹਜ਼ਾਰ ਰੁਪਏ ਦੀ ਰਾਸ਼ੀ ਵਿੱਚ ਵਾਧਾ ਕੀਤਾ ਹੈ। ਤੁਸੀ ਵੀ ਜਾਣੋ ਕਦੋਂ ਤੇ ਕਿਵੇਂ ਮਿਲੇਗਾ, ਕਿਸਾਨਾਂ ਨੂੰ ਇਸ ਵਾਧੇ ਦੀ ਰਾਸ਼ੀ ਦਾ ਲਾਭ...

KJ Staff
KJ Staff
ਪੀਐਮ ਕਿਸਾਨ ਸਨਮਾਨ ਨਿਧੀ ਯੋਜਨਾ  ਵਿੱਚ ਵਾਧਾ

ਪੀਐਮ ਕਿਸਾਨ ਸਨਮਾਨ ਨਿਧੀ ਯੋਜਨਾ ਵਿੱਚ ਵਾਧਾ

ਦੇਸ਼ ਵਿੱਚ ਜਿਵੇਂ-ਜਿਵੇਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ,ਉਸੇ ਤਰ੍ਹਾਂ ਹੀ ਵਾਅਦਿਆਂ ਦੇ ਦੌਰ ਵੀ ਲਗਾਤਾਰ ਜਾਰੀ ਹਨ। ਦੇਸ਼ ਦੀ ਭਾਜਪਾ ਸਰਕਾਰ ਵੱਲੋਂ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਚੋਣਾਂ ਦਾ ਪ੍ਰਚਾਰ ਜ਼ੋਰਾਂ ਨਾਲ ਚੱਲ ਰਿਹਾ ਹੈ। ਇਸੇ ਤਹਿਤ ਹੀ ਭਾਜਪਾ ਨੇ ਇਸ ਚੋਣ ਪ੍ਰਚਾਰ ਦੌਰਾਨ ਵੱਖ-ਵੱਖ ਰਾਜਾਂ ਵਿੱਚ 'ਪੀਐਮ ਕਿਸਾਨ ਸਨਮਾਨ ਨਿਧੀ ਯੋਜਨਾ'ਵਿੱਚ ਵਾਧੇ ਦਾ ਐਲਾਨ ਕੀਤੇ ਹਨ। ਭਾਜਪਾ ਨੇ ਕਿਸਾਨਾਂ ਨੂੰ ਇਸ ਸਕੀਮ ਰਾਹੀ ਮਿਲਣ ਵਾਲੀ ਰਾਸ਼ੀ ਵਿੱਚ 12 ਹਜ਼ਾਰ ਰੁਪਏ ਕਰਨ ਦਾ ਵਾਅਦਾ ਕੀਤਾ ਹੈ।

ਇਸ ਸਕੀਮ ਦੀ ਸ਼ੁਰੂਆਤ ਕਦੋਂ ਹੋਈ ?'ਪੀਐਮ ਕਿਸਾਨ ਸਨਮਾਨ ਨਿਧੀ ਯੋਜਨਾ' ਦੀ ਸ਼ੁਰੂਆਤ 1 ਦਸੰਬਰ 2018 ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਦੀ ਵਿੱਤੀ ਸਥਿਤੀ ਮਜ਼ਬੂਤ ਕਰਨ ਲਈ ਕੀਤੀ ਸੀ। ਇਸ ਸਕੀਮ ਦਾ ਉਦੇਸ਼ 2 ਹੈਕਟੇਅਰ ਤੱਕ ਕਾਸ਼ਤਯੋਗ ਜ਼ਮੀਨ ਵਾਲੇ ਕਿਸਾਨਾਂ ਨੂੰ 6 ਹਜ਼ਾਰ ਰੁਪਏ ਪ੍ਰਤੀ ਸਾਲ ਦੇਣ ਦਾ ਵਾਅਦਾ ਕੀਤਾ ਸੀ। ਜਿਸ ਨਾਲ ਕੀ ਕਿਸਾਨਾਂ ਨੂੰ ਇਸ ਸਕੀਮ ਰਾਹੀ ਆਰਥਿਕ ਮਦਦ ਮਿਲ ਸਕੇ। ਇਸ ਸਕੀਮ ਤਹਿਤ ਦੇਸ ਦੇ ਕਿਸਾਨਾਂ ਨੂੰ ਹਰ ਸਾਲ 3 ਕਿਸ਼ਤਾਂ ਵਿੱਚ 2 ਹਜ਼ਾਰ ਦੇ ਹਿਸਾਬ ਨਾਲ 6 ਹਜ਼ਾਰ ਰੁਪਏ ਸਲਾਨਾ ਦਿੱਤੇ ਜਾਂਦੇ ਹਨ।

ਕਿਸਾਨ ਸਨਮਾਨ ਨਿਧੀ ਯੋਜਨਾ 'ਚ ਵਾਧੇ ਦਾ ਐਲਾਨ:- ਝਾਰਖੰਡ ਫੇਰੀ ਦੌਰਾਨ ਪ੍ਰਧਾਨ ਮੰਤਰੀ ਨੇ ਕੀਤੀ ਸੀ ਤੀਜੀ ਕਿਸ਼ਤ ਜਾਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਲ ਵਿੱਚ ਹੀ ਝਾਰਖੰਡ ਫੇਰੀ ਦੌਰਾਨ 'ਪੀਐਮ ਕਿਸਾਨ ਸਨਮਾਨ ਨਿਧੀ ਯੋਜਨਾ'ਦੀ ਤੀਜੀ ਕਿਸ਼ਤ ਜਾਰੀ ਕੀਤੀ ਸੀ। ਇਸ ਫੇਰੀ ਦੌਰਾਨ ਪ੍ਰਧਾਮ ਮੰਤਰੀ ਨਰਿੰਦਰ ਮੋਦੀ ਨੇ 'ਪੀਐਮ ਕਿਸਾਨ ਸਨਮਾਨ ਨਿਧੀ ਯੋਜਨਾ'ਦੀ ਰਾਸ਼ੀ ਵਿੱਚ ਵਾਧੇ ਦਾ ਐਲਾਨ ਵੀ ਕੀਤਾ ਸੀ। ਜਿਸ ਦੌਰਾਨ ਪੀਐਮ ਨਰਿੰਦਰ ਮੋਦੀ ਨੇ ਕਿਹਾ ਕਿ ਰਾਜਸਥਾਨ ਵਿੱਚ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ 'ਪੀਐਮ ਕਿਸਾਨ ਸਨਮਾਨ ਨਿਧੀ ਯੋਜਨਾ'ਤਹਿਤ ਕਿਸਾਨਾਂ ਨੂੰ 12 ਹਜ਼ਾਰ ਰੁਪਏ ਸਾਲਾਨਾ ਦਿੱਤੇ ਜਾਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਦੌਰਾਨ ਐਮਪੀਸੀ ਅਤੇ ਕਿਸਾਨਾਂ ਤੋਂ ਫ਼ਸਲਾਂ ਖਰੀਦਣ ਤੇ ਬੋਨਸ ਦੇਣ ਦਾ ਐਲਾਨ ਕੀਤਾ ਸੀ। ਇਸੇ ਤਰ੍ਹਾਂ ਹੀ ਭਾਜਪਾ ਨੇ ਮੱਧ ਪ੍ਰਦੇਸ਼ ‘ਚ ਵਾਅਦਾ ਕੀਤਾ ਹੈ ਕਿ ਜੇਕਰ ਮੱਧ ਪ੍ਰਦੇਸ਼ ‘ਚ ਭਾਜਪਾ ਦੀ ਸਰਕਾਰ ਬਣੀ ਤਾਂ ਇਸ ਸਕੀਮ ਤਹਿਤ ਕਿਸਾਨਾਂ ਨੂੰ 12 ਹਜ਼ਾਰ ਰੁਪਏ ਦਿੱਤੇ ਜਾਣਗੇ।

ਕਿਸਾਨਾਂ ਦੇ ਖਾਤਿਆਂ ਵਿੱਚ ਪੈਂ ਚੁੱਕੀ ਹੈ ਕਰੋੜਾਂ ਦੀ ਰਾਸ਼ੀ:- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਦੀ ਆਰਥਿਕ ਹਾਲਤ ਸੁਧਾਰਨ ਲਈ ਇਸ ਸਕੀਮ ਦੀ ਸ਼ੁਰੂਆਤ ਕੀਤੀ ਸੀ। ਇਸ ਸਕੀਮ ਦਾ ਉਦੇਸ਼ ਸੀ ਕਿ ਜਿਹਨਾਂ ਕਿਸਾਨਾਂ ਕੋਲ 2 ਹੈਕਟੇਅਰ ਤੋਂ ਘੱਟ ਵਾਹੀਯੋਗ ਜ਼ਮੀਨ ਹੈ, ਉਹਨਾਂ ਨੂੰ ਇਸ ਸਕੀਮ ਦਾ ਲਾਭ ਦਿੱਤਾ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 15 ਨਵੰਬਰ ਨੂੰ 8 ਕਰੋੜ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਯੋਜਨਾ ਦੀ 15ਵੀਂ ਕਿਸ਼ਤ ਜਾਰੀ ਕੀਤੀ ਸੀ। ਇਸ ਤੋਂ ਪਹਿਲਾਂ ਕੇਂਦਰ ਸਰਕਾਰ ਵੱਲੋਂ 14 ਕਿਸ਼ਤਾਂ ਵਿੱਚ ਕਿਸਾਨਾਂ ਦੇ ਖਾਤਿਆਂ ਵਿੱਚ 2.62 ਲੱਖ ਕਰੋੜ ਰੁਪਏ ਦੀ ਰਾਸ਼ੀ ਭੇਜ ਚੁੱਕੀ ਹੈ।

ਇਹ ਵੀ ਪੜੋ:-ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ 'ਚ Status ਨੂੰ ਦੇਖਣ ਦੇ ਤਰੀਕੇ 'ਚ ਹੋਇਆ ਵੱਡਾ ਬਦਲਾਅ

Summary in English: BJP announced to increase the amount of PM Kisan Samman Nidhi Yojana

Like this article?

Hey! I am KJ Staff. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters