1. Home
  2. ਖਬਰਾਂ

Breaking News: ਅੰਮ੍ਰਿਤਸਰ ਵਿਖੇ ਸ਼ਿਵ ਸੈਨਾ ਆਗੂ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ

ਸ਼ਿਵ ਸੈਨਾ ਦੇ ਆਗੂ ਸੁਧੀਰ ਸੂਰੀ ਨੂੰ ਅੰਮ੍ਰਿਤਸਰ ਦੇ ਇੱਕ ਮੰਦਰ ਦੇ ਬਾਹਰ ਦਿਨ ਦਿਹਾੜੇ ਮਾਰੀਆਂ ਗੋਲੀਆਂ।

Priya Shukla
Priya Shukla
ਸ਼ਿਵ ਸੈਨਾ ਦੇ ਆਗੂ ਸੁਧੀਰ ਸੂਰੀ ਨੂੰ ਦਿਨ ਦਿਹਾੜੇ ਮਾਰੀਆਂ ਗੋਲੀਆਂ

ਸ਼ਿਵ ਸੈਨਾ ਦੇ ਆਗੂ ਸੁਧੀਰ ਸੂਰੀ ਨੂੰ ਦਿਨ ਦਿਹਾੜੇ ਮਾਰੀਆਂ ਗੋਲੀਆਂ

ਸ਼ਿਵ ਸੈਨਾ ਦੇ ਆਗੂ ਸੁਧੀਰ ਸੂਰੀ ਦਾ ਅੱਜ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਦੱਸ ਦੇਈਏ ਕਿ ਅੰਮ੍ਰਿਤਸਰ ਦੇ ਇੱਕ ਮੰਦਰ ਦੇ ਬਾਹਰ ਸ਼ਿਵ ਸੈਨਾ ਦੇ ਆਗੂ ਪ੍ਰਦਰਸ਼ਨ ਲਈ ਇਕੱਠੇ ਹੋਏ ਸਨ। ਉਦੋਂ ਹੀ ਭੀੜ ਵਿੱਚੋਂ ਕਿਸੇ ਨੇ ਸੁਧੀਰ ਸੂਰੀ ਨੂੰ ਗੋਲੀ ਮਾਰ ਕੇ ਉਨ੍ਹਾਂ ਦੀ ਹੱਤਿਆ ਕਰ ਦਿੱਤੀ।

ਸ਼ਿਵ ਸੈਨਾ ਦੇ ਆਗੂ ਗੋਪਾਲ ਮੰਦਰ ਦੇ ਬਾਹਰ ਕੂੜੇ 'ਚ ਪਾਈਆਂ ਜਾ ਰਹੀਆਂ ਭਗਵਾਨ ਦੀਆਂ ਮੂਰਤੀਆਂ ਦੇ ਵਿਰੋਧ 'ਚ ਧਰਨੇ 'ਤੇ ਬੈਠੇ ਸਨ। ਇਸੇ ਦੌਰਾਨ ਭੀੜ `ਚੋਂ ਕਿਸੇ ਨੇ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ। ਸਰੇਆਮ ਹੋਏ ਇਸ ਕਤਲੇਆਮ ਤੋਂ ਬਾਅਦ ਪੂਰੇ ਇਲਾਕੇ `ਚ ਸਨਸਨੀ ਦਾ ਮਾਹੌਲ ਬਣ ਗਿਆ ਹੈ।

ਇਹ ਵੀ ਪੜ੍ਹੋ: Air Emergency: AQI 500 ਤੋਂ ਪਾਰ! ਦਿੱਲੀ-ਐਨਸੀਆਰ 'ਚ ਸਕੂਲ ਬੰਦ, SC ਪਹੁੰਚਿਆ ਪ੍ਰਦੂਸ਼ਣ ਦਾ ਮਾਮਲਾ!

ਇਸ ਦੇ ਨਾਲ ਹੀ ਪੁਲਿਸ ਨੇ ਤੁਰੰਤ ਨਾਕਾਬੰਦੀ ਕਰ ਕੇ ਹਮਲਾਵਰ ਸੰਦੀਪ ਸਿੰਘ ਨੂੰ ਕਾਬੂ ਕਰ ਲਿਆ ਹੈ। ਹਮਲਾਵਰ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ ਜੋ ਪੇਸ਼ੇ ਤੋਂ ਦੁਕਾਨਦਾਰ ਹੈ। ਦੱਸ ਦੇਈਏ ਕਿ ਸੁਧੀਰ ਸੂਰੀ 'ਤੇ ਦੋ ਤੋਂ ਤਿੰਨ ਗੋਲੀਆਂ ਚਲਾਈਆਂ ਗਈਆਂ ਹਨ।

Summary in English: Breaking News: Shiv Sena leader shot dead in broad daylight at Amritsar

Like this article?

Hey! I am Priya Shukla. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters