Stubble Burning in Punjab: ਕੇਂਦਰ ਸਰਕਾਰ ਨੇ ਪੰਜਾਬ ਅਤੇ ਦਿੱਲੀ ਸਰਕਾਰ ਦੇ ਪ੍ਰਸਤਾਵ ਨੂੰ ਠੁਕਰਾ ਦਿੱਤਾ ਹੈ, ਜਿਸ ਵਿੱਚ ਕਿਸਾਨਾਂ ਨੂੰ ਪਰਾਲੀ ਸਾੜਨ ਦੀ ਬਜਾਏ 1500 ਰੁਪਏ ਪ੍ਰਤੀ ਏਕੜ ਦੇਣ ਲਈ ਕਿਹਾ ਗਿਆ ਸੀ। ਆਓ ਜਾਣਦੇ ਹਾਂ ਇਸ ਮਾਮਲੇ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਕਿ ਕਹਿਣਾ ਹੈ।
Central Government Decision: ਸੂਬਾ ਸਰਕਾਰ ਨੇ ਝੋਨਾ ਲਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 2500 ਰੁਪਏ ਦੇਣ ਦੀ ਤਜਵੀਜ਼ ਰੱਖੀ ਸੀ, ਜਿਸ 'ਚ ਇਹ ਸੁਝਾਵ ਪੇਸ਼ ਕੀਤਾ ਗਿਆ ਸੀ ਕਿ ਇਸ ਰਾਸ਼ੀ 'ਚੋਂ 1500 ਰੁਪਏ ਪ੍ਰਤੀ ਏਕੜ ਕੇਂਦਰ ਸਰਕਾਰ, ਜਦੋਂਕਿ 1000 ਰੁਪਏ ਪ੍ਰਤੀ ਏਕੜ ਪੰਜਾਬ ਅਤੇ ਦਿਲੀ ਸਰਕਾਰਾਂ ਵੱਲੋਂ ਦਿੱਤੇ ਜਾਣਗੇ। ਪਰ ਕੇਂਦਰ ਸਰਕਾਰ ਨੇ ਪੰਜਾਬ ਅਤੇ ਦਿੱਲੀ ਸਰਕਾਰ ਦੇ ਉਸ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਹੈ, ਜਿਸ ਵਿੱਚ ਪਰਾਲੀ ਨਾ ਸਾੜਨ ਦੇ ਬਦਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇਣ ਦੀ ਮੰਗ ਕੀਤੀ ਗਈ ਸੀ।
ਇਹ ਜਾਣਕਾਰੀ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੇ ਪੰਜਾਬ ਸਰਕਾਰ ਦੇ ਪ੍ਰਸਤਾਵ ਨੂੰ ਮਨਜ਼ੂਰੀ ਨਹੀਂ ਦਿੱਤੀ ਹੈ ਜਿਸ ਬਾਰੇ ਕੇਂਦਰੀ ਖੇਤੀਬਾੜੀ ਮੰਤਰਾਲੇ ਨਾਲ ਫਿਰ ਤੋਂ ਗੱਲਬਾਤ ਕੀਤੀ ਜਾਵੇਗੀ।
ਮੁੱਖ ਮੰਤਰੀ ਮਾਨ ਵੱਲੋਂ ਟਵੀਟ
ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮਾਮਲੇ 'ਤੇ ਟਵੀਟ ਕਰਦਿਆਂ ਕਿਹਾ ਕਿ "ਕੇਂਦਰ ਸਰਕਾਰ ਵੱਲੋਂ ਵਿੱਤੀ ਸਹਾਇਤਾ ਨਾ ਦੇਣ ਦੇ ਫੈਸਲੇ ਦੇ ਬਾਵਜੂਦ ਪੰਜਾਬ ਸਰਕਾਰ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਵੱਡੇ ਪੱਧਰ 'ਤੇ ਮਸ਼ੀਨਾਂ ਦੀ ਵਰਤੋਂ ਕਰੇਗੀ। ਉਨ੍ਹਾਂ ਕਿਹਾ ਕਿ ਤੁਹਾਡੇ ਸਹਿਯੋਗ ਦੀ ਉਮੀਦ ਹੈ"।
ਫੈਸਲਾ ਕਿਸਾਨ ਵਿਰੋਧੀ: ਧਾਲੀਵਾਲ
ਪਰਾਲੀ ਨਾ ਸਾੜਨ ਲਈ ਕਿਸਾਨਾਂ ਨੂੰ ਨਕਦ ਲਾਭ ਦੇਣ ਦੀ ਤਜਵੀਜ਼ ਨੂੰ ਠੁਕਰਾਏ ਜਾਣ 'ਤੇ ਕੇਂਦਰ ਸਰਕਰ 'ਤੇ ਵਰ੍ਹਦਿਆਂ ਉਨ੍ਹਾਂ ਇਸ ਫੈਸਲੇ ਨੂੰ ਕਿਸਾਨ ਵਿਰੋਧੀ ਦੱਸਿਆ ਅਤੇ ਕਿਹਾ ਕਿ ਸੂਬਾ ਸਰਕਾਰ ਨੇ ਝੋਨਾ ਲਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 2500 ਰੁਪਏ ਦੇਣ ਦੀ ਤਜਵੀਜ਼ ਰੱਖੀ ਸੀ, ਜਿਸ 'ਚ ਇਹ ਸੁਝਾਵ ਪੇਸ਼ ਕੀਤਾ ਗਿਆ ਸੀ ਕਿ ਇਸ ਰਾਸ਼ੀ 'ਚੋਂ 1500 ਰੁਪਏ ਪ੍ਰਤੀ ਏਕੜ ਕੇਂਦਰ ਸਰਕਾਰ, ਜਦੋਂਕਿ 1000 ਰੁਪਏ ਪ੍ਰਤੀ ਏਕੜ ਪੰਜਾਬ ਅਤੇ ਦਿਲੀ ਸਰਕਾਰਾਂ ਵੱਲੋਂ ਦਿੱਤੇ ਜਾਣਗੇ।
ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕਦਮ
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੀ ਵਾਢੀ ਦੇ ਆਗਾਮੀ ਸੀਜ਼ਨ ਦੌਰਾਨ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਹਰ ਸੰਭਵ ਕਦਮ ਚੁੱਕੇਗੀ। ਲੁਧਿਆਣਾ 'ਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਖੇਤੀਬਾੜੀ ਮੰਤਰੀ ਧਾਲੀਵਾਲ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਨੇ ਪਰਾਲੀ ਦੇ ਪ੍ਰਬੰਧਾਂ ਲਈ ਕਮਰ ਕੱਸ ਲਈ ਹੈ ਅਤੇ ਇਸ ਸੀਜ਼ਨ 'ਚ ਪਰਾਲੀ ਦੇ ਢੁਕਵੇਂ ਪ੍ਰਬੰਧਨ ਲਈ 56000 ਮਸ਼ੀਨਾਂ ਵੰਡੀਆਂ ਜਾਣਗੀਆਂ, ਜਿਸ ਨਾਲ ਮਸ਼ੀਨਾਂ ਦੀ ਕੁੱਲ ਗਿਣਤੀ 146422 ਹੋ ਜਾਵੇਗੀ।
ਇਹ ਵੀ ਪੜ੍ਹੋ : ਝੋਨਾ, ਦਾਲਾਂ ਤੇ ਤੇਲ ਬੀਜਾਂ ਦੀ ਬਿਜਾਈ ਘਟਣ ਨਾਲ ਕੀਮਤਾਂ 'ਚ ਵਾਧਾ! ਜਾਣੋ ਪੂਰਾ ਮਾਮਲਾ
ਦਿੱਲੀ-ਪੰਜਾਬ ਮਿਲਕੇ ਦੇ ਸਕਦੇ ਹਨ ਮੁਆਵਜ਼ਾ
ਪੰਜਾਬ ਸਰਕਾਰ ਦੀ ਤਜਵੀਜ਼ ਸੀ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ 1500 ਰੁਪਏ ਪ੍ਰਤੀ ਏਕੜ ਦੇਵੇ ਅਤੇ ਇਸ ਤੋਂ ਇਲਾਵਾ ਦਿੱਲੀ ਅਤੇ ਪੰਜਾਬ ਸਰਕਾਰ ਵੀ 500-500 ਰੁਪਏ ਦੇਵੇਗੀ। ਪਰ ਹੁਣ ਕੇਂਦਰ ਸਰਕਾਰ ਦੁਆਰਾ ਇਸ ਪ੍ਰਸਤਾਵ ਨੂੰ ਠੁਕਰਾਏ ਜਾਣ ਤੋਂ ਬਾਅਦ ਮੰਨਿਆ ਜਾ ਰਿਹਾ ਹੈ ਕਿ ਦਿੱਲੀ ਅਤੇ ਪੰਜਾਬ ਸਰਕਾਰ ਆਪਣੇ ਤੌਰ ’ਤੇ ਮੁਆਵਜ਼ੇ ਦੀ ਰਕਮ ਵਧਾ ਸਕਦੀਆਂ ਹਨ।
ਪ੍ਰਦੂਸ਼ਣ ਨਾਲ ਨਜਿੱਠਣ ਲਈ ਚੁੱਕਿਆ ਸੀ ਕਦਮ
ਪੰਜਾਬ ਅਤੇ ਹਰਿਆਣਾ ਦੇ ਖੇਤਾਂ ਵਿੱਚ ਪਰਾਲੀ ਸਾੜਨਾ ਦਿੱਲੀ-ਐਨਸੀਆਰ ਵਿੱਚ ਹਵਾ ਪ੍ਰਦੂਸ਼ਣ ਦਾ ਸਭ ਤੋਂ ਵੱਡਾ ਕਾਰਨ ਹੈ। ਇਹੀ ਕਾਰਨ ਹੈ ਕਿ ਦਿੱਲੀ ਅਤੇ ਪੰਜਾਬ ਸਰਕਾਰਾਂ ਨੇ ਮਿਲ ਕੇ ਇਸ ਨਾਲ ਨਜਿੱਠਣ ਦਾ ਤਰੀਕਾ ਅਪਣਾਇਆ ਸੀ ਅਤੇ ਮੁਆਵਜ਼ਾ ਦੇਣ ਦੀ ਤਜਵੀਜ਼ ਬਣਾਈ ਸੀ। ਦੱਸ ਦੇਈਏ ਕਿ ਹਰ ਸਾਲ ਅਕਤੂਬਰ-ਨਵੰਬਰ ਤੋਂ ਫਰਵਰੀ ਤੱਕ ਦਿੱਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ 'ਚ ਹਵਾ ਪ੍ਰਦੂਸ਼ਣ ਬਹੁਤ ਹੁੰਦਾ ਹੈ। ਹਾਲਾਤ ਅਜਿਹੇ ਬਣ ਜਾਂਦੇ ਹਨ ਕਿ ਦਿੱਲੀ ਸਰਕਾਰ ਨੂੰ ਕਈ ਵੱਡੇ ਅਤੇ ਸਖ਼ਤ ਫੈਸਲੇ ਲੈਣੇ ਪੈਂਦੇ ਹਨ।
ਜਿਕਰਯੋਗ ਹੈ ਕਿ ਪੰਜਾਬ ਸਰਕਾਰ ਦੇ ਇਸ ਪ੍ਰਸਤਾਵ ਨੂੰ ਦਿੱਲੀ ਸਰਕਾਰ ਨੇ ਮੰਨ ਲਿਆ ਸੀ, ਪਰ ਕੇਂਦਰ ਸਰਕਾਰ ਇਸ 'ਤੇ ਸਹਿਮਤ ਨਹੀਂ ਹੋਈ ਹੈ। ਮੰਨਿਆ ਜਾ ਰਿਹਾ ਹੈ ਕਿ ਦਿੱਲੀ ਅਤੇ ਪੰਜਾਬ ਸਰਕਾਰਾਂ ਮੁਆਵਜ਼ੇ ਦੀ ਰਕਮ ਵਿੱਚ ਵਾਧਾ ਕਰ ਸਕਦੀਆਂ ਹਨ।
Summary in English: Cancel this proposal related to farmers, the government can increase the amount of compensation!