ਪਟਿਆਲਾ ਦੇ ਰੌਣੀ ਵਿਖੇ ਕਿਸਾਨ ਮੇਲੇ ਦਾ ਆਯੋਜਨ, ਫਸਲਾਂ ਦੀ ਰਹਿੰਦ-ਖੂਹੰਦ ਦੀ ਸਾਂਭ ਸੰਭਾਲ ਕਰਨ ਵਾਲੇ ਕਿਸਾਨ ਵੀਰਾਂ ਨੂੰ ਕੀਤਾ ਗਿਆ ਸਨਮਾਨਿਤ...
Kisan Mela: ਪਟਿਆਲਾ ਦੇ ਰੌਣੀ ਵਿਖੇ ਕਿਸਾਨ ਮੇਲੇ (Kisan Mela) ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਕਿਸਾਨ ਵੀਰਾਂ ਨੇ ਵੱਧ-ਚੜ ਕੇ ਮੇਲੇ ਵਿੱਚ ਆਪਣੀ ਹਾਜ਼ਰੀ ਭਰੀ। ਤੁਹਾਨੂੰ ਦੱਸ ਦੇਈਏ ਕਿ ਇਹ ਮੇਲਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ (Punjab Agricultural University) ਦੇ ਕ੍ਰਿਸ਼ੀ ਵਿਗਿਆਨ ਕੇਂਦਰ (Krishi Vigyan Kendra) ਵਿਖੇ ਲਗਾਇਆ ਗਿਆ ਸੀ, ਜਿਸ ਵਿੱਚ ਕੇਵੀਕੇ (KVK) ਦੇ ਨਾਲ-ਨਾਲ ਵੱਖ-ਵੱਖ ਵਿਭਾਗਾਂ ਵੱਲੋਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ। ਮੇਲੇ ਵਿੱਚ ਹੋਰ ਵੀ ਬਹੁਤ ਕੁਝ ਖ਼ਾਸ ਸੀ, ਆਓ ਜਾਣਦੇ ਹਾਂ...
ਫਸਲਾਂ ਦੀ ਰਹਿੰਦ-ਖੂਹੰਦ (Crop residues) ਦੀ ਸਾਂਭ ਸੰਭਾਲ ਕਰਨ ਵਾਲੇ ਕਿਸਾਨ ਵੀਰਾਂ ਨੂੰ ਸਨਮਾਨਿਤ ਕਰਨ ਲਈ ਪੀਏਯੂ (PAU) ਵੱਲੋਂ ਵਧੀਆ ਕੰਮ ਕੀਤਾ ਜਾ ਰਿਹਾ ਹੈ। ਇਸ ਲੜੀਵਾਰ ਮੁਹਿੰਮ ਦੇ ਚਲਦਿਆਂ ਪਟਿਆਲਾ ਦੇ ਰੌਣੀ ਵਿਖੇ ਕਿਸਾਨ ਮੇਲੇ ਦਾ ਆਯੋਜਨ ਕੀਤਾ ਗਿਆ। ਮੇਲੇ ਵਿੱਚ ਮਾਨਯੋਗ ਡਾ. ਅਸ਼ੋਕ ਕੁਮਾਰ, ਨਿਰਦੇਸ਼ਕ ਪਸਾਰ ਸਿਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ।
ਜਾਣਕਾਰੀ ਲਈ ਦੱਸ ਦੇਈਏ ਕਿ ਮੇਲੇ ਵਿੱਚ ਪੰਜਾਬ ਅਤੇ ਹਰਿਆਣਾ (Punjab and Haryana) ਦੇ ਵੱਖ-ਵੱਖ ਪਿੰਡਾਂ ਤੋਂ ਲਗਭਗ 1000 ਦੇ ਕਰੀਬ ਕਿਸਾਨ ਵੀਰਾਂ ਅਤੇ ਬੀਬੀਆਂ ਨੇ ਭਾਗ ਲਿਆ।
ਡਾ. ਵਿਪਨ ਕੁਮਾਰ ਰਾਮਪਾਲ, ਡਿਪਟੀ ਡਾਇਰੈਕਟਰ (ਸਿਖਲਾਈ) ਨੇ ਇਸ ਸਮਾਗਮ ਵਿੱਚ ਕਿਸਾਨਾਂ ਦੇ ਭਾਰੀ ਇਕੱਠ ਨੂੰ ਸੰਬੋਧਿਤ ਕਰਦਿਆਂ ਕਿਸਾਨ ਵੀਰਾਂ ਨੂੰ ਫਸਲਾਂ ਦੀ ਰਹਿੰਦ-ਖੂਹੰਦ ਦੀ ਸੁਚੱਜੀ ਸਾਂਭ-ਸੰਭਾਲ ਕਰਨ ਲਈ ਪ੍ਰੇਰਿਤ ਕੀਤਾ।
ਡਾ. ਅਸ਼ੋਕ ਕੁਮਾਰ ਨੇ ਕਿਸਾਨ ਵੀਰਾਂ ਨੂੰ ਆਪਣੇ-ਆਪਣੇ ਜ਼ਿਲ੍ਹੇ ਦੇ ਕੇ.ਵੀ.ਕੇ. (KVK) ਨਾਲ ਜੁੜਨ ਦਾ ਸੱਦਾ ਦਿੱਤਾ ਅਤੇ ਕੁਦਰਤੀ ਸਾਧਨਾਂ ਦੀ ਸੁਚੱਜੀ ਵਰਤੋਂ ਲਈ ਅਪੀਲ ਕੀਤੀ। ਉਨ੍ਹਾਂ ਨੇ ਕਿਸਾਨਾਂ ਨੂੰ ਆਪਣੀ ਫਸਲ ਦਾ ਮੁੱਲ ਵਧੇਰੇ ਕਰਕੇ ਵੇਚਣ ਦੀ ਅਪੀਲ ਵੀ ਕੀਤੀ।
ਇਸ ਸਮਾਗਮ ਵਿੱਚ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਕਰਨ ਵਾਲੇ ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਫਾਰਮ ਸਲਾਹਕਾਰ ਸੇਵਾ ਕੇਂਦਰ, ਪਟਿਆਲਾ ਦੇ ਮਾਹਿਰਾਂ ਨੇ ਤਕਨੀਕੀ ਸੈਸ਼ਨ ਵਿਚ ਖੇਤੀ ਨਾਲ ਜੁੜੇ ਵੱਖ-ਵੱਖ ਵਿਸ਼ਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਡਾ. ਜੀਵਨ ਗੁਪਤਾ ਨੇ ਪਸ਼ੂ-ਪਾਲਨ ਵਿੱਚ ਪਰਾਲੀ ਦੀ ਵਰਤੋਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਇਹ ਵੀ ਪੜ੍ਹੋ : Kisan Fair 2022: ਪੁਣੇ ਵਿੱਚ ਅੱਜ ਤੋਂ ਸ਼ੁਰੂ ਭਾਰਤ ਦਾ ਸਭ ਤੋਂ ਵੱਡਾ ਖੇਤੀਬਾੜੀ ਮੇਲਾ "ਕਿਸਾਨ", ਜਾਣੋ ਖਾਸੀਅਤ
ਕ੍ਰਿਸ਼ੀ ਵਿਗਿਆਨ ਕੇਂਦਰ ਦੇ ਨਾਲ ਅੱਲਗ-ਅੱਲਗ ਵਿਭਾਗਾਂ ਨੇ ਵੀ ਇਸ ਸਮਾਗਮ ਵਿੱਚ ਪ੍ਰਦਰਸ਼ਨੀਆਂ ਲਗਾਈਆਂ। ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਸਿਖਲਾਈ ਪ੍ਰਾਪਤ ਉੱਦਮੀ ਕਿਸਾਨ ਵੀਰਾਂ ਅਤੇ ਬੀਬੀਆਂ ਨੇ ਆਪਣੇ ਉੱਤਪਾਦਾਂ ਦੀ ਪ੍ਰਦਰਸ਼ਨੀ ਲਗਾਈ।
ਸਮਾਗਮ ਵਿੱਚ ਆਲੇ-ਦੁਆਲੇ ਦੇ ਪਿੰਡਾਂ ਤੋਂ ਆਏ ਕਿਸਾਨ ਵੀਰ ਅਤੇ ਬੀਬੀਆਂ ਕ੍ਰਿਸ਼ੀ ਵਿਗਿਆਨ ਕੇਂਦਰ ਤੇ ਫਸਲੀ ਵਿਭੰਨਤਾ ਨੂੰ ਵੇਖ ਕੇ ਬਹੁਤ ਉਤਸ਼ਾਹਿਤ ਨਜ਼ਰ ਆਏ। ਪ੍ਰੋਗਰਾਮ ਦੌਰਾਨ ਡਾ. ਵਿਪਨ ਕੁਮਾਰ ਰਾਮਪਾਲ, ਡਿਪਟੀ ਡਾਇਰੈਕਟਰ, ਕੇ.ਵੀ.ਕੇ., ਪਟਿਆਲਾ ਨੇ ਸਾਰੇ ਮਹਿਮਾਨਾਂ, ਕਿਸਾਨ ਵੀਰਾਂ ਅਤੇ ਕਿਸਾਨ ਬੀਬੀਆਂ ਦਾ ਧੰਨਵਾਦ ਕੀਤਾ।
Summary in English: Celebrations of Kisan Mela, respect of farmers who take care of crop residues