1. Home
  2. ਖਬਰਾਂ

ਛੋਟੇ ਕਿਸਾਨਾਂ ਲਈ ਵੱਡੀ ਖੁਸ਼ਖਬਰੀ, ਹੁਣ ਆਸਾਨੀ ਨਾਲ ਮਿਲੇਗਾ Loan! ਜਾਣੋ ਕਿਵੇਂ ਹੋਵੇਗਾ Small Farmers ਨੂੰ ਫਾਇਦਾ

ਦੇਸ਼ ਦੇ ਛੋਟੇ ਕਿਸਾਨ ਹੁਣ ਆਸਾਨੀ ਨਾਲ ਕਰਜ਼ਾ ਲੈ ਸਕਣਗੇ। ਦਰਅਸਲ, ਕੇਂਦਰ ਸਰਕਾਰ ਜਲਦ ਹੀ ਇੱਕ ਨਵਾਂ ਪ੍ਰੋਗਰਾਮ ਸ਼ੁਰੂ ਕਰਨ ਜਾ ਰਹੀ ਹੈ, ਜਿਸ ਤਹਿਤ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਕਰਜ਼ਿਆਂ ਅਤੇ ਸਬੰਧਿਤ ਸੇਵਾਵਾਂ ਲਈ ਲਾਭ ਮਿਲੇਗਾ। ਆਓ ਜਾਣਦੇ ਹਾਂ ਹੋਰ ਕੀ ਕੁਝ ਰਹੇਗਾ ਖ਼ਾਸ।

Gurpreet Kaur Virk
Gurpreet Kaur Virk
ਛੋਟੇ ਕਿਸਾਨਾਂ ਲਈ ਵੱਡੀ ਖੁਸ਼ਖਬਰੀ

ਛੋਟੇ ਕਿਸਾਨਾਂ ਲਈ ਵੱਡੀ ਖੁਸ਼ਖਬਰੀ

New Scheme: ਕੇਂਦਰ ਸਰਕਾਰ ਛੇਤੀ ਹੀ ਦੇਸ਼ ਦੇ ਛੋਟੇ ਕਿਸਾਨਾਂ ਲਈ ਨਵੀਂ ਯੋਜਨਾ ਸ਼ੁਰੂ ਕਰਨ ਜਾ ਰਹੀ ਹੈ। ਦਰਅਸਲ, ਕੇਂਦਰੀ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਜਲਦੀ ਹੀ ਖੇਤੀਬਾੜੀ ਅਤੇ ਪੇਂਡੂ ਵਿਕਾਸ ਬੈਂਕਾਂ ਅਤੇ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਲਈ ਕੰਪਿਊਟਰੀਕਰਨ ਪ੍ਰੋਜੈਕਟ ਦੀ ਸ਼ੁਰੂਆਤ ਕਰਨ ਜਾ ਰਹੇ ਹਨ।

ਅਧਿਕਾਰਤ ਬਿਆਨ ਦੇ ਅਨੁਸਾਰ, ਅਮਿਤ ਸ਼ਾਹ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਏ.ਆਰ.ਡੀ.ਬੀ ਅਤੇ ਆਰ.ਸੀ.ਐਸ ਦੇ ਕੰਪਿਊਟਰੀਕਰਨ ਪ੍ਰੋਜੈਕਟ ਦੀ ਸ਼ੁਰੂਆਤ ਕਰਨਗੇ।

ਇਹ ਪ੍ਰੋਗਰਾਮ ਸਹਿਕਾਰਤਾ ਮੰਤਰਾਲੇ ਵੱਲੋਂ ਰਾਸ਼ਟਰੀ ਸਹਿਕਾਰੀ ਵਿਕਾਸ ਨਿਗਮ (NCDC) ਦੇ ਸਹਿਯੋਗ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ। ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਖੇਤੀਬਾੜੀ ਅਤੇ ਪੇਂਡੂ ਵਿਕਾਸ ਬੈਂਕਾਂ ARDBs) ਅਤੇ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ (RCSs) ਦਫ਼ਤਰਾਂ ਦਾ ਕੰਪਿਊਟਰੀਕਰਨ ਮੰਤਰਾਲੇ ਦੁਆਰਾ ਚੁੱਕਿਆ ਗਿਆ ਇੱਕ ਮਹੱਤਵਪੂਰਨ ਕਦਮ ਹੈ।

ਇਹ ਪ੍ਰੋਗਰਾਮ ਸਹਿਕਾਰਤਾ ਮੰਤਰਾਲੇ ਦੁਆਰਾ ਐਨ.ਸੀ.ਡੀ.ਸੀ (ਰਾਸ਼ਟਰੀ ਸਹਿਕਾਰੀ ਵਿਕਾਸ ਨਿਗਮ) ਦੇ ਸਹਿਯੋਗ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ। ਯੋਜਨਾ ਦੇ ਤਹਿਤ, ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਖੇਤੀਬਾੜੀ ਅਤੇ ਪੇਂਡੂ ਵਿਕਾਸ ਬੈਂਕਾਂ (ARDBs) ਅਤੇ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ (RCSs) ਦੇ ਦਫਤਰਾਂ ਨੂੰ ਪੂਰੀ ਤਰ੍ਹਾਂ ਕੰਪਿਊਟਰਾਈਜ਼ਡ ਕੀਤਾ ਜਾਵੇਗਾ, ਜੋ ਕਿ ਸਹਿਕਾਰਤਾ ਮੰਤਰਾਲੇ ਦੁਆਰਾ ਚੁੱਕਿਆ ਗਿਆ ਇੱਕ ਮਹੱਤਵਪੂਰਨ ਕਦਮ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਇਸ ਪ੍ਰੋਜੈਕਟ ਰਾਹੀਂ ਜਿੱਥੇ ਸਹਿਕਾਰੀ ਖੇਤਰ ਦਾ ਆਧੁਨਿਕੀਕਰਨ ਅਤੇ ਕੁਸ਼ਲਤਾ ਵਧੇਗੀ, ਉੱਥੇ ਹੀ ਸਮੁੱਚੀ ਸਹਿਕਾਰੀ ਪ੍ਰਣਾਲੀ ਨੂੰ ਇੱਕ ਡਿਜੀਟਲ ਪਲੇਟਫਾਰਮ 'ਤੇ ਲਿਆਂਦਾ ਜਾਵੇਗਾ।

ਇਹ ਵੀ ਪੜ੍ਹੋ : ਇਸ Government Scheme ਨਾਲ ਸਿੰਚਾਈ ਦਾ ਖਰਚਾ ਜ਼ੀਰੋ, Solar Pump ਲਗਾਉਣ ਲਈ ਕਿਸਾਨ ਇਸ ਨੰਬਰ 'ਤੇ ਕਰਨ ਸੰਪਰਕ

ਬਿਆਨ ਵਿੱਚ ਕਿਹਾ ਗਿਆ ਹੈ ਕਿ 13 ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਏਆਰਡੀਬੀ ਦੀਆਂ 1,851 ਯੂਨਿਟਾਂ ਨੂੰ ਕੰਪਿਊਟਰਾਈਜ਼ਡ ਕੀਤਾ ਜਾਵੇਗਾ ਅਤੇ ਇੱਕ ਸਾਂਝੇ ਰਾਸ਼ਟਰੀ ਸਾਫਟਵੇਅਰ ਰਾਹੀਂ ਨੈਸ਼ਨਲ ਬੈਂਕ ਫਾਰ ਐਗਰੀਕਲਚਰ ਐਂਡ ਰੂਰਲ ਡਿਵੈਲਪਮੈਂਟ (ਨਾਬਾਰਡ) ਨਾਲ ਜੋੜਿਆ ਜਾਵੇਗਾ।

ਇਹ ਪਹਿਲਕਦਮੀ ਕਾਮਨ ਅਕਾਊਂਟਿੰਗ ਸਿਸਟਮ (CAS) ਅਤੇ ਪ੍ਰਬੰਧਨ ਸੂਚਨਾ ਪ੍ਰਣਾਲੀ (MIS) ਰਾਹੀਂ ਵਪਾਰਕ ਪ੍ਰਕਿਰਿਆਵਾਂ ਦਾ ਮਿਆਰੀਕਰਨ ਕਰਕੇ ARDB ਵਿੱਚ ਸੰਚਾਲਨ ਕੁਸ਼ਲਤਾ, ਜਵਾਬਦੇਹੀ ਅਤੇ ਪਾਰਦਰਸ਼ਤਾ ਨੂੰ ਵਧਾਏਗੀ। ਇਹ ਕਦਮ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਪ੍ਰਾਇਮਰੀ ਐਗਰੀਕਲਚਰਲ ਕ੍ਰੈਡਿਟ ਸੋਸਾਇਟੀਆਂ (PACS) ਰਾਹੀਂ ਰਕਬੇ ਅਤੇ ਸੰਬੰਧਿਤ ਸੇਵਾਵਾਂ ਲਈ ARDB ਤੋਂ ਲਾਭ ਲੈਣ ਦੇ ਯੋਗ ਬਣਾਏਗਾ।

Summary in English: Central government's new scheme, now small farmers will get loans easily! Know how farmers will benefit

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters