ਕਾਂਗਰਸ ਦੇ ਨਵੇਂ ਵਿਧਾਇਕ ਦਲ ਦੇ ਨੇਤਾ ਚਰਨਜੀਤ ਸਿੰਘ ਚੰਨੀ Charanjit Singh Channi) ਨੇ 17ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਹ ਸਹੁੰ ਚੁੱਕ ਪ੍ਰੋਗਰਾਮ ਚੰਡੀਗੜ੍ਹ ਵਿੱਚ ਆਯੋਜਿਤ ਕੀਤਾ ਗਿਆ ਸੀ। ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਰੂਪਨਗਰ ਦੇ ਇੱਕ ਗੁਰਦੁਆਰਾ ਸਾਹਿਬ ਵਿੱਚ ਅਰਦਾਸ ਕੀਤੀ।
ਚੰਨੀ ਪੰਜਾਬ ਦੇ ਮੁੱਖ ਮੰਤਰੀ ਬਣਨ ਵਾਲੇ ਦਲਿਤ ਭਾਈਚਾਰੇ ਦੇ ਪਹਿਲੇ ਵਿਅਕਤੀ ਹਨ
ਪੰਜਾਬ ਵਿੱਚ, ਸੀਨੀਅਰ ਕਾਂਗਰਸੀ ਨੇਤਾ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਚੰਨੀ ਪੰਜਾਬ ਦੇ ਮੁੱਖ ਮੰਤਰੀ ਬਣਨ ਵਾਲੇ ਦਲਿਤ ਭਾਈਚਾਰੇ ਦੇ ਪਹਿਲੇ ਵਿਅਕਤੀ ਹਨ। ਉਨ੍ਹਾਂ ਤੋਂ ਇਲਾਵਾ ਸੁਖਜਿੰਦਰ ਸਿੰਘ ਰੰਧਾਵਾ ਅਤੇ ਓਮ ਪ੍ਰਕਾਸ਼ ਸੋਨੀ ਨੇ ਵੀ ਸਹੁੰ ਚੁੱਕੀ ਹੈ, ਉਨ੍ਹਾਂ ਨੂੰ ਉਪ ਮੁੱਖ ਮੰਤਰੀ ਦੱਸਿਆ ਜਾ ਰਿਹਾ ਹੈ। ਚੰਨੀ ਦਲਿਤ ਸਿੱਖ (ਰਾਮਦਾਸੀਆ ਸਿੱਖ) ਭਾਈਚਾਰੇ ਵਿੱਚੋਂ ਆਉਂਦਾ ਹੈ ਅਤੇ ਅਮਰਿੰਦਰ ਸਰਕਾਰ ਵਿੱਚ ਤਕਨੀਕੀ ਸਿੱਖਿਆ ਮੰਤਰੀ ਸੀ।
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਇਨ੍ਹਾਂ ਤਿੰਨਾਂ ਮੰਤਰੀਆਂ ਨੂੰ ਸਹੁੰ ਚੁਕਾਈ। ਸਹੁੰ ਚੁੱਕ ਸਮਾਗਮ ਵਿੱਚ ਨਵਜੋਤ ਸਿੰਘ ਸਿੱਧੂ,ਹਰੀਸ਼ ਰਾਵਤ ਅਤੇ ਬਾਅਦ ਵਿੱਚ ਰਾਹੁਲ ਗਾਂਧੀ ਵੀ ਪਹੁੰਚੇ। ਪੰਜਾਬ ਕਾਂਗਰਸ ਦੇ ਵਿਧਾਇਕਾਂ ਵੱਲੋਂ ਹਾਈਕਮਾਨ ਨੂੰ ਚਿੱਠੀ ਲਿਖੇ ਜਾਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਬੈਠਕ ਸੱਦੀ ਗਈ ਸੀ।
ਸ਼ਨੀਵਾਰ ਸ਼ਾਮ ਨੂੰ ਇਸ ਬੈਠਕ ਤੋਂ ਪਹਿਲਾਂ ਹੀ ਕੈਪਟਨ ਅਮਰਿੰਦਰ ਸਿੰਘ ਰਾਜਪਾਲ ਨਾਲ ਮੁਲਾਕਾਤ ਕਰਕੇ ਆਪਣਾ ਅਸਤੀਫ਼ਾ ਸੌਂਪ ਦਿੱਤਾ ਸੀ। ਐਤਵਾਰ ਨੂੰ ਕਾਫੀ ਡਰਾਮਾ ਹੋਣ ਮਗਰੋਂ ਚਰਨਜੀਤ ਸਿੰਘ ਚੰਨੀ ਦਾ ਮੁੱਖ ਮੰਤਰੀ ਵਜੋਂ ਐਲਾਨ ਹੋਇਆ।
ਇਹ ਵੀ ਪੜ੍ਹੋ : ਪੰਜਾਬ ਨੂੰ ਅੱਜ ਮਿਲੇਗਾ ਆਪਣਾ ਪਹਿਲਾ ਦਲਿਤ ਮੁੱਖ ਮੰਤਰੀ, ਚਰਨਜੀਤ ਸਿੰਘ ਚੰਨੀ ਸਵੇਰੇ 11 ਵਜੇ ਲੈਣਗੇ ਸ਼ਪਥ
Summary in English: Charanjit Channi takes oath as Chief Minister of Punjab