1. Home
  2. ਖਬਰਾਂ

ਮੁੱਖ ਮੰਤਰੀ ਮਾਨ ਨੇ ਕੀਤਾ ‘ਪਸ਼ੂ ਪਾਲਣ ਮੇਲੇ’ ਦਾ ਉਦਘਾਟਨ, ਆਓ ਜਾਣੀਏ ਕਿ ਰਿਹਾ ਖ਼ਾਸ...

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਸ਼ੂ ਪਾਲਣ ਮੇਲੇ ਦਾ ਉਦਘਾਟਨ ਕੀਤਾ ਅਤੇ ਮੰਚ ਤੋਂ ਕਈ ਵੱਡੀਆਂ ਗੱਲਾਂ ਕਹੀਆਂ...

Gurpreet Kaur Virk
Gurpreet Kaur Virk
ਮੁੱਖ ਮੰਤਰੀ ਮਾਨ ਨੇ ਕੀਤਾ ‘ਪਸ਼ੂ ਪਾਲਣ ਮੇਲੇ’ ਦਾ ਉਦਘਾਟਨ

ਮੁੱਖ ਮੰਤਰੀ ਮਾਨ ਨੇ ਕੀਤਾ ‘ਪਸ਼ੂ ਪਾਲਣ ਮੇਲੇ’ ਦਾ ਉਦਘਾਟਨ

ਲੁਧਿਆਣਾ ਦੇ ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵਿਖੇ ਅੱਜ ਤੋਂ ਪਸ਼ੂ ਪਾਲਣ ਮੇਲੇ ਦਾ ਆਗਾਜ਼ ਹੋ ਗਿਆ। 2 ਰੋਜ਼ਾ ਚੱਲਣ ਵਾਲੇ ਇਸ ਮੇਲੇ ਦਾ ਉਦਘਾਟਨ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਆਪਣੇ ਕਰ ਕਮਲਾਂ ਨਾਲ ਕੀਤਾ।

ਮੁੱਖ ਮੰਤਰੀ ਮਾਨ ਨੇ ਕੀਤਾ ‘ਪਸ਼ੂ ਪਾਲਣ ਮੇਲੇ’ ਦਾ ਉਦਘਾਟਨ

ਮੁੱਖ ਮੰਤਰੀ ਮਾਨ ਨੇ ਕੀਤਾ ‘ਪਸ਼ੂ ਪਾਲਣ ਮੇਲੇ’ ਦਾ ਉਦਘਾਟਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਯਾਨੀ ਸ਼ੁਕਰਵਾਰ ਨੂੰ ਲੁਧਿਆਣਾ ਦੇ ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵਿਖੇ ਸ਼ੁਰੂ ਹੋਏ ਕਿਸਾਨ ਮੇਲੇ ਅਤੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਖੇਤੀ ਲਈ ਪ੍ਰੇਰਿਤ ਕਰਨ ਲਈ ਗੀਤਾਂ ਦੀ ਵਿਸ਼ੇਸ਼ ਕੈਸੇਟ ਵੀ ਜਾਰੀ ਕੀਤੀ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਮੈਂ ਇਸ ਮੇਲੇ ਵਿੱਚ ਕੋਈ ਸ਼ਕਤੀ ਪ੍ਰਦਰਸ਼ਨ ਕਰਨ ਨਹੀਂ ਆਇਆ, ਸਗੋਂ ਮੈਂ ਵੀ ਇੱਕ ਕਲਾਕਾਰ ਵਜੋਂ ਇਸ ਮੇਲੇ ਵਿੱਚ ਸ਼ਾਮਿਲ ਹੋਣ ਆਇਆ ਹਾਂ।

ਇਸ ਮੌਕੇ ਮੁੱਖ ਮੰਤਰੀ ਨਾਲ ਲਾਲਜੀਤ ਸਿੰਘ ਭੁੱਲਰ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਦੇ ਕੈਬਨਿਟ ਮੰਤਰੀ, ਲੁਧਿਆਣਾ ਜ਼ਿਲ੍ਹੇ ਦੇ ਵਿਧਾਇਕ, ਡਾ. ਐਸ ਐਸ ਗੋਸਲ, ਉੁਪ-ਕੁਲਪਤੀ, ਪੀ ਏ ਯੂ, ਪ੍ਰਬੰਧਕੀ ਬੋਰਡ ਦੇ ਮੈਂਬਰ ਸਾਹਿਬਾਨ ਅਤੇ ਹੋਰ ਪਤਵੰਤੇ ਮਹਿਮਾਨਾਂ ਨੇ ਵੀ ਸਮਾਗਮ ਦੀ ਸੋਭਾ ਵਧਾਈ।

ਮੁੱਖ ਮੰਤਰੀ ਮਾਨ ਨੇ ਕੀਤਾ ‘ਪਸ਼ੂ ਪਾਲਣ ਮੇਲੇ’ ਦਾ ਉਦਘਾਟਨ

ਮੁੱਖ ਮੰਤਰੀ ਮਾਨ ਨੇ ਕੀਤਾ ‘ਪਸ਼ੂ ਪਾਲਣ ਮੇਲੇ’ ਦਾ ਉਦਘਾਟਨ

ਮੁੱਖ ਮੰਤਰੀ ਮਾਨ ਯੂਨੀਵਰਸਿਟੀ ਦੇ ਵਿਭਿੰਨ ਸਟਾਲਾਂ ’ਤੇ ਗਏ, ਉਨ੍ਹਾਂ ਨੇ ਪਸ਼ੂਧਨ ਕਿੱਤਿਆਂ ਸੰਬੰਧੀ ਅਤੇ ਬਿਹਤਰ ਨਸਲਾਂ ਬਾਰੇ ਜਾਨਣ ਲਈ ਵਿਸ਼ੇਸ਼ ਰੁਚੀ ਵਿਖਾਈ। ਉਨ੍ਹਾਂ ਕਿਹਾ ਕਿ ਡੇਅਰੀ ਦਾ ਕਿੱਤਾ ਪ੍ਰਤੀ ਦਿਨ ਆਮਦਨ ਦੇਣ ਵਾਲਾ ਕਿੱਤਾ ਹੈ। ਇਸ ਮੌਕੇ ਉਨ੍ਹਾਂ ਨੇ ਕਈ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਕਿਸਾਨੀ ਮੁੱਦਿਆਂ ਸੰਬੰਧੀ ਉਨ੍ਹਾਂ ਦੇ ਵਿਚਾਰ ਜਾਣੇ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕਿਸਾਨਾਂ ਦੀ ਸਮੱਸਿਆ ਇਹ ਹੈ ਕਿ ਕਿਸੇ ਫ਼ਸਲ 'ਤੇ ਜੇਕਰ ਕੀੜਾ ਪੈ ਜਾਵੇ ਤਾਂ ਕਿਸਾਨਾਂ ਨੂੰ ਸਮਝ ਨਹੀਂ ਆਉਂਦਾ ਕਿ ਉਹ ਕਿਸ ਨੂੰ ਵਿਖਾਵੇ ਅਤੇ ਕਿਵੇਂ ਆਪਣੀ ਸਮੱਸਿਆ ਦਾ ਹੱਲ ਕਰੇ। ਉਨ੍ਹਾਂ ਵਿਗਿਆਨੀਆਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਨੂੰ ਜਾਗਰੂਕ ਕਰਨ ਤਾਂ ਜੋ ਕਿਸਾਨਾਂ ਨੂੰ ਪਤਾ ਲੱਗੇ ਕਿ ਕਿਹੜੀ ਸਪਰੇਅ ਕਿਸ ਫਸਲ ਲਈ ਵਧੀਆ ਅਤੇ ਲਾਹੇਵੰਦ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਸਿਰਫ਼ ਢੱਕਣਾ ਦੇ ਰੰਗਾਂ ਤੱਕ ਹੀ ਸੀਮਤ ਹੈ।

ਮੁੱਖ ਮੰਤਰੀ ਮਾਨ ਨੇ ਕੀਤਾ ‘ਪਸ਼ੂ ਪਾਲਣ ਮੇਲੇ’ ਦਾ ਉਦਘਾਟਨ

ਮੁੱਖ ਮੰਤਰੀ ਮਾਨ ਨੇ ਕੀਤਾ ‘ਪਸ਼ੂ ਪਾਲਣ ਮੇਲੇ’ ਦਾ ਉਦਘਾਟਨ

ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਵਿਦੇਸ਼ ਭੱਜ ਰਹੇ ਨੌਜਵਾਨਾਂ ਨੂੰ ਰੋਕਿਆ ਜਾਵੇ। ਪੰਜਾਬ ਦੀ ਧਰਤੀ ਖੇਤੀ ਲਈ ਸਭ ਤੋਂ ਉਪਜਾਊ ਹੈ। ਵਿਦੇਸ਼ੀ ਧਰਤੀ ਦੀ ਉਪਜਾਊ ਸ਼ਕਤੀ ਪੰਜਾਬ ਨਾਲੋਂ ਬਹੁਤ ਪਿੱਛੇ ਹੈ। ਫੁੱਲਾਂ, ਕਣਕ ਆਦਿ ਦੇ ਬੀਜ ਜੋ ਅੱਜ ਅਸੀਂ ਵੇਖੇ ਹਨ, ਅਸਲ ਵਿੱਚ ਜ਼ਮੀਨ 'ਤੇ ਕਿਸਾਨਾਂ ਤੱਕ ਪਹੁੰਚਾਏ ਜਾਣੇ ਚਾਹੀਦੇ ਹਨ। ਮਿੱਟੀ ਨੂੰ ਸਾਫ਼ ਕਰਨ ਦੀ ਲੋੜ ਹੈ ਤਾਂ ਜੋ ਬੀਜਿਆ ਗਿਆ ਬੀਜ ਉੱਥੇ ਪੈਦਾ ਹੋਵੇ।

ਸੀਐਮ ਮਾਨ ਨੇ ਕਿਹਾ ਕਿ ਐਮਐਸਪੀ ਦੀ ਸਮੱਸਿਆ ਨੂੰ ਵੀ ਹੱਲ ਕੀਤਾ ਜਾ ਰਿਹਾ ਹੈ। ਸਾਨੂੰ ਪਾਣੀ ਦੀ ਬੱਚਤ ਕਰਨੀ ਚਾਹੀਦੀ ਹੈ। ਪਾਣੀ ਨੂੰ ਬਚਾਉਣ ਲਈ ਹਰ ਸੰਭਵ ਯਤਨ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਧਰਤੀ 'ਚੋਂ ਪਹਿਲਾਂ ਠੰਡਾ ਅਤੇ ਮਿੱਠਾ ਪਾਣੀ ਨਿਕਲਦਾ ਸੀ ਪਰ ਹੁਣ ਪਾਣੀ ਤੀਜੀ ਪਰਤ ਵਿੱਚ ਚਲਾ ਗਿਆ ਹੈ।

ਇਸ ਮੌਕੇ ਉਨ੍ਹਾਂ ਝੋਨੇ ਦੀ ਥਾਂ ਮੂੰਗੀ ਆਦਿ ਬੀਜਣ ਵੱਲ ਧਿਆਨ ਦੇਣ ਦੀ ਗੱਲ ਆਖੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਿੱਧੀ ਬਿਜਾਈ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਤਾਂ ਜੋ ਵਾਤਾਵਰਨ ਸ਼ੁੱਧ ਰਹੇ। ਸਰਕਾਰ ਨੇ ਹੁਣ ਪਰਾਲੀ ਨੂੰ ਸੰਭਾਲਣ ਲਈ ਪ੍ਰਬੰਧ ਕਰਨੇ ਸ਼ੁਰੂ ਕਰ ਦਿੱਤੇ ਹਨ।

ਮੁੱਖ ਮੰਤਰੀ ਮਾਨ ਨੇ ਕੀਤਾ ‘ਪਸ਼ੂ ਪਾਲਣ ਮੇਲੇ’ ਦਾ ਉਦਘਾਟਨ

ਮੁੱਖ ਮੰਤਰੀ ਮਾਨ ਨੇ ਕੀਤਾ ‘ਪਸ਼ੂ ਪਾਲਣ ਮੇਲੇ’ ਦਾ ਉਦਘਾਟਨ

ਉਨ੍ਹਾਂ ਕਿਹਾ ਕਿ ਖੇਤੀ ਦੇ ਨਾਲ-ਨਾਲ ਸਾਨੂੰ ਪਸ਼ੂ ਪਾਲਣ ਅਤੇ ਡੇਅਰੀ ਉਤਪਾਦਾਂ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ, ਤਾਂ ਜੋ ਜੇਕਰ ਖੇਤੀ 'ਤੇ ਮੌਸਮ ਦੀ ਮਾਰ ਪੈ ਜਾਵੇ ਤਾਂ ਸਾਨੂੰ ਕਿਸੇ ਤਰ੍ਹਾਂ ਦੀ ਆਰਥਿਕ ਮੰਦਹਾਲੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਸਾਡਾ ਘਰ ਚੱਲਦਾ ਰਹੇ।

ਦੂਜੇ ਪਾਸੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੀ ਖੇਤੀ ਨੂੰ ਬਚਾਉਣ ਲਈ ਦਿੱਤੇ ਦਿਸ਼ਾ-ਨਿਰਦੇਸ਼ਾਂ 'ਤੇ ਹੀ ਸਾਰਾ ਕੰਮ ਕਰ ਰਹੇ ਹਨ। ਪੰਜਾਬ ਦਾ ਖੇਤੀ ਲੇਬਲ ਅੱਜ ਜਿਸ ਪੱਧਰ ਤੱਕ ਪਹੁੰਚਿਆ ਹੈ, ਉਸ ਵਿੱਚ ਪੀਏਯੂ ਦੀ ਅਹਿਮ ਭੂਮਿਕਾ ਹੈ।

ਇਸ ਮੌਕੇ ਡਾ. ਇੰਦਰਜੀਤ ਸਿੰਘ, ਉਪ-ਕੁਲਪਤੀ, ਵੈਟਨਰੀ ਯੂਨੀਵਰਸਿਟੀ ਨੇ ਕਿਹਾ ਕਿ ਖੇਤੀ ਵਿਭਿੰਨਤਾ ਲਿਆਉਣ ਲਈ ਪਸ਼ੂ ਪਾਲਣ ਕਿੱਤੇ ਸਾਡੇ ਕੋਲ ਸਭ ਤੋਂ ਵਧੀਆ ਰਾਹ ਹਨ।ਇਨ੍ਹਾਂ ਕਿੱਤਿਆਂ ਵਿੱਚ ਵੱਡੀਆਂ ਸੰਭਾਵਨਾਵਾਂ ਲੁਕੀਆਂ ਹੋਈਆਂ ਹਨ।ਇਨ੍ਹਾਂ ਵਿੱਚ ਹੋਰ ਕੌਸ਼ਲ ਦਾ ਵਿਕਾਸ ਕਰਨਾ ਇਸ ਵੇਲੇ ਸਮੇਂ ਦੀ ਲੋੜ ਹੈ।ਪਸ਼ੂ ਪਾਲਣ ਕਿੱਤਿਆਂ ਵਿੱਚ ਉਤਪਾਦਾਂ ਦੀ ਗੁਣਵੱਤਾ ਵਧਾ ਕੇ ਸਿਹਤਮੰਦ ਉਤਪਾਦ ਤਿਆਰ ਕਰਕੇ ਪਸ਼ੂ ਪਾਲਕ ਆਪਣੇ ਮੁਨਾਫ਼ੇ ਨੂੰ ਬਿਹਤਰ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇ ਇਹ ਕਿੱਤੇ ਵਿਗਿਆਨਕ ਢੰਗ ਨਾਲ ਕੀਤੇ ਜਾਣ ਤਾਂ ਬਹੁਤ ਲਾਹੇਵੰਦ ਹਨ। ਕਿਸਾਨ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ ਉਲੀਕੇ ਗਏ ਇਸ ਮੇਲੇ ਦਾ ਇਸ ਵਾਰ ਦਾ ਨਾਅਰਾ ਵੀ ਇਹੋ ਹੈ “ਵਿਗਿਆਨ ਦਾ ਫੜੋ ਲੜ, ਸਿਖਰਾਂ ’ਤੇ ਜਾਓ ਚੜ੍ਹ”।

ਇਹ ਵੀ ਪੜ੍ਹੋ : ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਪੰਜਾਬ ਸਰਕਾਰ, ਵੱਖ-ਵੱਖ ਸਕੀਮਾਂ ਲਈ ਫੰਡ ਜਾਰੀ

ਮੁੱਖ ਮੰਤਰੀ ਮਾਨ ਨੇ ਕੀਤਾ ‘ਪਸ਼ੂ ਪਾਲਣ ਮੇਲੇ’ ਦਾ ਉਦਘਾਟਨ

ਮੁੱਖ ਮੰਤਰੀ ਮਾਨ ਨੇ ਕੀਤਾ ‘ਪਸ਼ੂ ਪਾਲਣ ਮੇਲੇ’ ਦਾ ਉਦਘਾਟਨ

ਮਾਰਚ ਅਤੇ ਸਿਤੰਬਰ ਦੇ ਮਹੀਨੇ, ਸਾਲ ਵਿੱਚ ਦੋ ਵਾਰ ਲਗਾਇਆ ਜਾਂਦਾ ਇਹ ਮੇਲਾ ਪਸ਼ੂ ਪਾਲਕਾਂ, ਵਿਗਿਆਨੀਆਂ, ਪਸਾਰ ਕਰਮਚਾਰੀਆਂ, ਡੇਅਰੀ ਅਫਸਰਾਂ, ਪਸ਼ੂ ਆਹਾਰ ਮਾਹਿਰਾਂ, ਮੱਛੀ ਪਾਲਣ ਅਧਿਕਾਰੀਆਂ ਅਤੇ ਪਸ਼ੂ ਇਲਾਜ ਅਤੇ ਤਕਨੀਕੀ ਸੰਦਾਂ ਨਾਲ ਜੁੜੀਆਂ ਵੱਖ-ਵੱਖ ਕੰਪਨੀਆਂ ਨੂੰ ਇਕ ਸਾਂਝਾ ਮੰਚ ਮੁਹੱਈਆ ਕਰਦਾ ਹੈ। ਇਸ ਮੰਚ ’ਤੇ ਜਿੱਥੇ ਨਵੀਆਂ ਸੂਚਨਾਵਾਂ, ਤਕਨੀਕਾਂ ਅਤੇ ਸਕੀਮਾਂ ਸਾਂਝੀਆਂ ਕੀਤੀਆਂ ਜਾਂਦੀਆਂ ਹਨ, ਉਥੇ ਕਈ ਤਰ੍ਹਾਂ ਦੇ ਤਜਰਬੇ ਵੀ ਵਿਚਾਰੇ ਜਾਂਦੇ ਹਨ।

ਮੇਲੇ ਸਬੰਧੀ ਦੱਸਦਿਆਂ ਡਾ. ਪਰਕਾਸ਼ ਸਿੰਘ ਬਰਾੜ, ਨਿਰਦੇਸ਼ਕ ਪਸਾਰ ਸਿੱਖਿਆ ਨੇ ਜਾਣਕਾਰੀ ਦਿੱਤੀ ਕਿ ਕਾਫੀ ਵੱਡੀ ਗਿਣਤੀ ਵਿੱਚ ਲੋਕ ਬੱਕਰੀ, ਸੂਰ ਤੇ ਮੱਛੀਆਂ ਪਾਲਣ ਦੇ ਧੰਦੇ ਅਪਨਾਉਣ ਸੰਬੰਧੀ ਗਿਆਨ ਲੈ ਰਹੇ ਸਨ। ਕੋਰੋਨਾ ਪਾਬੰਦੀਆਂ ਕਾਰਣ ਤਿੰਨ ਸਾਲ ਬਾਅਦ ਇਹ ਮੇਲਾ ਅਸਲ ਮੇਲੇ ਦੇ ਰੂਪ ਵਿਚ ਕਰਾਇਆ ਜਾ ਰਿਹਾ ਹੈ ਇਸ ਲਈ ਕਿਸਾਨਾਂ ਵਿਚ ਬਹੁਤ ਉਤਸਾਹ ਵੇਖਣ ਨੂੰ ਮਿਲਿਆ। ਉਹ ਯੂਨੀਵਰਸਿਟੀ ਵੱਲੋਂ ਭਵਿੱਖ ਵਿੱਚ ਕਰਵਾਏ ਜਾ ਰਹੇ ਸਿਖਲਾਈ ਕੋਰਸਾਂ ਬਾਰੇ ਜਾਣਕਾਰੀ ਲੈਣ ਲਈ ਵੀ ਜਗਿਆਸੂ ਸਨ।ਯੂਨੀਵਰਸਿਟੀ ਵੱਲੋਂ ਪਸ਼ੂ ਪਾਲਕਾਂ ਲਈ ਪ੍ਰਕਾਸ਼ਿਤ ਕੀਤੀਆਂ ਜਾਂਦੀਆਂ ਪੁਸਤਕਾਂ ਜਿਵੇਂ ਡੇਅਰੀ ਫਾਰਮਿੰਗ, ਪਸ਼ੂਆਂ ਦੀ ਸਿਹਤ ਸੰਭਾਲ ਅਤੇ ਪਾਲਣ ਸਬੰਧੀ ਸਮੱਸਿਆਵਾਂ ਅਤੇ ਮਹੀਨੇਵਾਰ ਰਸਾਲੇ ‘ਵਿਗਿਆਨਕ ਪਸ਼ੂ ਪਾਲਣ’ ਨੂੰ ਵੀ ਪਸ਼ੂ ਪਾਲਕਾਂ ਅਤੇ ਨੌਜਵਾਨਾਂ ਨੇ ਬਹੁਤ ਪਸੰਦ ਕੀਤਾ।ਯੂਨੀਵਰਸਿਟੀ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਵਿਸ਼ੇਸ਼ਤਾਵਾਂ ਬਾਰੇ ਪਰਚੇ ਵੀ ਵੰਡੇ ਗਏ।

ਮੁੱਖ ਮੰਤਰੀ ਮਾਨ ਨੇ ਕੀਤਾ ‘ਪਸ਼ੂ ਪਾਲਣ ਮੇਲੇ’ ਦਾ ਉਦਘਾਟਨ

ਮੁੱਖ ਮੰਤਰੀ ਮਾਨ ਨੇ ਕੀਤਾ ‘ਪਸ਼ੂ ਪਾਲਣ ਮੇਲੇ’ ਦਾ ਉਦਘਾਟਨ

ਯੂਨੀਵਰਸਿਟੀ ਦੇ ਵੈਟਨਰੀ ਕਾਲਜ ਦੇ ਵਿਭਿੰਨ ਵਿਭਾਗਾਂ ਨੇ ਪਸ਼ੂ ਪਾਲਕਾਂ ਦੇ ਫਾਇਦੇ ਹਿੱਤ ਪਸ਼ੂਆਂ ਨੂੰ ਹੋਣ ਵਾਲੀਆਂ ਬਿਮਾਰੀਆਂ ਅਤੇ ਸਮੱਸਿਆਵਾਂ ਸਬੰਧੀ ਵਿਸ਼ੇਸ਼ ਜਾਣਕਾਰੀ ਦਿੱਤੀ। ਵਿਭਾਗਾਂ ਨੇ ਆਪਣੇ ਵੱਖ-ਵੱਖ ਸਟਾਲ ਲਗਾ ਕੇ ਪਸ਼ੂਆਂ ਦੀ ਹਰ ਉਲਝਣ ਤੇ ਰੋਸ਼ਨੀ ਪਾਈ।ਦੁੱਧ ਦੀ ਜਾਂਚ ਕਿੱਟ, ਲੇਵੇ ਦੀ ਸੋਜ ਤੋਂ ਬਚਾਉ ਕਿੱਟ, ਥਣਾਂ ਦੀ ਸੰਭਾਲ ਦੀ ਜਾਣਕਾਰੀ ਅਤੇ ਚਿੱਚੜਾਂ, ਮਲੱਪਾਂ ਤੋਂ ਬਚਾਅ ਵਾਸਤੇ ਵੀ ਪ੍ਰਦਰਸ਼ਨੀ ਲਾਈ ਗਈ ਸੀ ਜਿਸ ਦਾ ਪਸ਼ੂ ਪਾਲਕਾਂ ਨੇ ਕਾਫੀ ਫਾਇਦਾ ਪ੍ਰਾਪਤ ਕੀਤਾ।

ਯੂਨੀਵਰਸਿਟੀ ਦੇ ਫਿਸ਼ਰੀਜ ਕਾਲਜ ਨੇ ਜਿੱਥੇ ਕਾਰਪ ਮੱਛੀਆਂ ਅਤੇ ਸਜਾਵਟੀ ਮੱਛੀਆਂ ਦਾ ਪ੍ਰਦਰਸ਼ਨ ਕੀਤਾ, ਉਥੇ ਉਨਾਂ ਨੇ ਖਾਰੇ ਪਾਣੀ ਵਿੱਚ ਮੱਛੀ ਪਾਲਣ ਅਤੇ ਝੀਂਗਾ ਪਾਲਣ ਸਬੰਧੀ ਵੀ ਜਾਣਕਾਰੀ ਪ੍ਰਦਾਨ ਕੀਤੀ। ਡਕਵੀਡ ਅਤੇ ਅਜ਼ੋਲਾ ਨੂੰ ਮੱਛੀ ਦੀ ਫੀਡ ਅਤੇ ਪਸ਼ੂ ਆਹਾਰ ਦੇ ਤੌਰ ’ਤੇ ਕਿਵੇਂ ਵਰਤਿਆ ਜਾ ਸਕਦਾ ਹੈ ਉਸ ਸਬੰਧੀ ਉਨ੍ਹਾਂ ਨੂੰ ਪੂਰਨ ਜਾਣਕਾਰੀ ਦਿੱਤੀ ਗਈ।ਪਸ਼ੂ ਆਹਾਰ ਵਿਭਾਗ ਵੱਲੋਂ ਤਿਆਰ ਕੀਤੇ ਗਏ ਇਲਾਕਾ ਆਧਾਰਿਤ ਧਾਤਾਂ ਦੇ ਮਿਸ਼ਰਣ, ਬਾਈ-ਪਾਸ ਫੈਟ ਅਤੇ ਪਸ਼ੂ ਚਾਟ ਸਬੰਧੀ ਪਸ਼ੂ ਪਾਲਕ ਵਿਸ਼ੇਸ਼ ਖਿੱਚ ਰੱਖਦੇ ਸਨ।ਉਨਾਂ ਵੱਡੀ ਮਾਤਰਾ ਵਿੱਚ ਇਨਾਂ ਪਦਾਰਥਾਂ ਨੂੰ ਖਰੀਦਣ ਵਿਚ ਰੁਚੀ ਵਿਖਾਈ।

ਕਾਲਜ ਆਫ ਡੇਅਰੀ ਸਾਇੰਸ ਅਤੇ ਤਕਨਾਲੋਜੀ ਦੇ ਡੇਅਰੀ ਪਲਾਂਟ ਵਿੱਚ ਤਿਆਰ ਕੀਤੀ ਭਿੰਨ-ਭਿੰਨ ਤਰ੍ਹਾਂ ਦੀ ਮਿੱਠੀ ਅਤੇ ਨਮਕੀਨ ਲੱਸੀ, ਦੁੱਧ, ਪਨੀਰ, ਢੋਡਾ ਬਰਫੀ, ਅਤੇ ਹੋਰ ਕਈ ਉਤਪਾਦਾਂ ਦਾ ਪ੍ਰਦਰਸ਼ਨ ਕੀਤਾ ਗਿਆ ਅਤੇ ਮੇਲੇ ਵਿੱਚ ਆਏ ਲੋਕਾਂ ਨੇ ਇਸ ਦਾ ਭਰਪੂਰ ਆਨੰਦ ਮਾਣਿਆ।ਪਸ਼ੂਧਨ ਉਤਪਾਦ ਵਿਭਾਗ ਵੱਲੋਂ ਤਿਆਰ ਕੀਤੇ ਗਏ ਉਤਪਾਦ ਜਿਵੇਂ ਮੀਟ ਦੀਆਂ ਪੈਟੀਆਂ, ਮੀਟ ਤੇ ਆਂਡਿਆਂ ਦਾ ਆਚਾਰ ਖਰੀਦਣ ਅਤੇ ਉਨਾਂ ਨੂੰ ਬਨਾਉੇਣ ਦੀਆਂ ਵਿਧੀਆਂ ਜਾਨਣ ਲਈ ਵੀ ਜਗਿਆਸਾ ਜ਼ਾਹਰ ਕੀਤੀ।ਇਸ ਵਿਭਾਗ ਨੇ ਮੀਟ ਕਟਲੈਟ, ਮੀਟ ਮੋਮੋਜ਼, ਮੀਟ ਦੇ ਬਿਸਕੁਟ ਵਰਗੀਆਂ ਵਸਤਾਂ ਪੇਸ਼ ਕੀਤੀਆਂ ਸਨ।ਮਾਹਿਰਾਂ ਨੇ ਇਹ ਵੀ ਦੱਸਿਆ ਕਿ ਇਸ ਕਿੱਤੇ ਨੂੰ ਸ਼ੁਰੂ ਕਰਨ ਲਈ ਯੂਨੀਵਰਸਿਟੀ ਨਾਲ ਰਾਬਤਾ ਰੱਖ ਕੇ ਸਿਖਲਾਈ ਵੀ ਲੈ ਸਕਦੇ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਪਰਾਲੀ ਪ੍ਰਬੰਧਨ ਲਈ ਸਰਕਾਰ ਸਖ਼ਤ, ਹੁਣ ਡਿਪਟੀ ਕਮਿਸ਼ਨਰਾਂ ਨੂੰ ਮਿਲੀਆਂ ਹਦਾਇਤਾਂ

ਮੁੱਖ ਮੰਤਰੀ ਮਾਨ ਨੇ ਕੀਤਾ ‘ਪਸ਼ੂ ਪਾਲਣ ਮੇਲੇ’ ਦਾ ਉਦਘਾਟਨ

ਮੁੱਖ ਮੰਤਰੀ ਮਾਨ ਨੇ ਕੀਤਾ ‘ਪਸ਼ੂ ਪਾਲਣ ਮੇਲੇ’ ਦਾ ਉਦਘਾਟਨ

ਯੂਨੀਵਰਸਿਟੀ ਦੇ ਵੱਖੋ ਵੱਖਰੇ ਵਿਭਾਗ, ਮਿਲਕਫੈਡ, ਦਵਾਈਆਂ, ਟੀਕਿਆਂ ਦੀਆਂ ਫਰਮਾਂ ਅਤੇ ਦੁੱਧ ਪ੍ਰਾਸੈਸਿੰਗ ਮਸ਼ੀਨਰੀ ਵਾਲੀਆਂ ਕੰਪਨੀਆਂ ਨੇ ਆਪਣੇ ਸਟਾਲ ਲਗਾਏ ਹੋਏ ਸਨ।ਯੂਨੀਵਰਸਿਟੀ ਦੀ ਦੇਖ ਰੇਖ ਵਿੱਚ ਸਥਾਪਿਤ ਜਥੇਬੰਦੀਆਂ ਨੇ ਵੀ ਆਪਣੇ ਸਟਾਲ ਲਗਾ ਕੇ ਨਵੇਂ ਮੈਂਬਰਾਂ ਦੀ ਭਰਤੀ ਕੀਤੀ।ਯੂਨੀਵਰਸਿਟੀ ਦੇ ਪ੍ਰਬੰਧਕੀ ਬੋਰਡ ਦੇ ਮੈਂਬਰਾਂ, ਅਧਿਕਾਰੀਆਂ, ਅਧਿਆਪਕ ਸਾਹਿਬਾਨ, ਮੁਲਾਜ਼ਮਾਂ ਤੇ ਵਿਦਿਆਰਥੀਆਂ ਨੇ ਪੂਰੇ ਆਨੰਦ ਨਾਲ ਮੇਲੇ ਨੂੰ ਵੇਖਿਆ।ਪਸ਼ੂ ਪਾਲਕਾਂ ਨੇ ਮੇਲੇ ਵਿੱਚ ਭਰਵੀਂ ਹਾਜ਼ਰੀ ਲਗਵਾਈ, ਜਿਸ ਨਾਲ ਪਸ਼ੂ ਪਾਲਣ ਦੇ ਧੰਦਿਆਂ ਨੂੰ ਅਪਨਾਉਣ ਦੀ ਕਿਸਾਨਾਂ ਦੀ ਰੁਚੀ ਦਾ ਪਤਾ ਲਗਦਾ ਹੈ।ਮੇਲਾ 24 ਸਤੰਬਰ ਨੂੰ ਵੀ ਜਾਰੀ ਰਹੇਗਾ।

Summary in English: Chief Minister Mann inaugurated the 'Pashu Palan Mela', let's know what is special...

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters