1. Home
  2. ਖਬਰਾਂ

CM Mann Marriage: ਲਾੜਾ ਬਣੇ ਸੀ.ਐਮ. ਮਾਨ! ਡਾ. ਗੁਰਪ੍ਰੀਤ ਕੌਰ ਨਾਲ ਲਿੱਤੀਆਂ ਲਾਵਾਂ!

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਆਹੁਤਾ ਜੀਵਨ ਦੀ ਦੂਜੀ ਪਾਰੀ ਦੀ ਸ਼ੁਰੂਆਤ ਕੀਤੀ। ਹਰਿਆਣਾ ਦੇ ਪਿਹੋਵਾ ਦੀ ਰਹਿਣ ਵਾਲੀ ਡਾ. ਗੁਰਪ੍ਰੀਤ ਕੌਰ ਨਾਲ ਅੱਜ ਉਨ੍ਹਾਂ ਦਾ ਵਿਆਹ ਹੋਇਆ।

Gurpreet Kaur Virk
Gurpreet Kaur Virk
ਲਾੜਾ ਬਣੇ ਸੀ.ਐਮ. ਮਾਨ

ਲਾੜਾ ਬਣੇ ਸੀ.ਐਮ. ਮਾਨ

CM Bhagwant Mann Marriage: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੂਜੀ ਵਾਰ ਵਿਆਹ ਦੇ ਬੰਧਨ ਵਿੱਚ ਬੱਝ ਗਏ। ਉਨ੍ਹਾਂ ਨੇ ਹਰਿਆਣਾ ਦੇ ਕੁਰੂਕਸ਼ੇਤਰ ਦੇ ਪਿਹੋਵਾ ਦੀ ਰਹਿਣ ਵਾਲੀ ਡਾ. ਗੁਰਪ੍ਰੀਤ ਕੌਰ ਨਾਲ ਲਾਵਾਂ ਲਿੱਤੀਆਂ। ਇਸ ਮੌਕੇ ਨਵ ਵਿਆਹੀ ਜੋੜੀ ਨੂੰ ਆਸ਼ੀਰਵਾਦ ਦੇਣ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਰਾਘਵ ਚੱਢਾ ਸਮੇਤ ਹੋਰ ਸ਼ਖਸੀਅਤਾਂ ਪੁੱਜੀਆਂ।

ਡਾ. ਗੁਰਪ੍ਰੀਤ ਕੌਰ ਨਾਲ ਲਿੱਤੀਆਂ ਲਾਵਾਂ

ਡਾ. ਗੁਰਪ੍ਰੀਤ ਕੌਰ ਨਾਲ ਲਿੱਤੀਆਂ ਲਾਵਾਂ

Punjab Chief Minister Bhagwant Mann Marriage: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇੱਕ ਵਾਰ ਫਿਰ ਸੁਰਖੀਆਂ ਵਿੱਚ ਬਣੇ ਹੋਏ ਹਨ। ਇਸ ਵਾਰ ਉਹ ਕੋਈ ਹੋਰ ਨਹੀਂ ਸਗੋਂ ਆਪਣੇ ਦੂਜੇ ਵਿਆਹ ਨੂੰ ਲੈ ਕੇ ਚਰਚਾ 'ਚ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਆਹੁਤਾ ਜੀਵਨ ਦੀ ਦੂਜੀ ਪਾਰੀ ਦੀ ਸ਼ੁਰੂਆਤ ਕੀਤੀ। ਹਰਿਆਣਾ ਦੇ ਕੁਰੂਕਸ਼ੇਤਰ ਦੇ ਪਿਹੋਵਾ ਦੀ ਰਹਿਣ ਵਾਲੀ ਡਾ. ਗੁਰਪ੍ਰੀਤ ਕੌਰ ਨਾਲ ਅੱਜ ਉਨ੍ਹਾਂ ਦਾ ਵਿਆਹ ਹੋਇਆ। 48 ਸਾਲਾ ਭਗਵੰਤ ਮਾਨ ਨੇ ਆਪਣੀ ਮਾਂ ਦੀ ਇੱਛਾ ਪੂਰੀ ਕਰਨ ਲਈ ਦੁਬਾਰਾ ਵਿਆਹ ਕੀਤਾ।

ਵਿਆਹ 'ਚ 40 ਲੋਕ ਹੋਏ ਸ਼ਾਮਲ

ਵਿਆਹ 'ਚ ਦੋਵਾਂ ਪਰਿਵਾਰਾਂ ਦੇ 20-20 ਲੋਕ ਹੀ ਸ਼ਾਮਲ ਹੋਏ ਸਨ। ਉਨ੍ਹਾਂ ਨੇ ਵਿਆਹ ਲਈ ਕੁਝ ਰਿਸ਼ਤੇਦਾਰਾਂ ਅਤੇ ਕਰੀਬੀ ਦੋਸਤਾਂ ਨੂੰ ਹੀ ਸੱਦਾ ਦਿੱਤਾ ਸੀ। ਦੱਸ ਦੇਈਏ ਕਿ 32 ਸਾਲਾ ਗੁਰਪ੍ਰੀਤ ਕੌਰ ਭਗਵੰਤ ਮਾਨ ਤੋਂ 16 ਸਾਲ ਛੋਟੀ ਹੈ। ਦੋਵਾਂ ਦੀ ਮੁਲਾਕਾਤ ਕਰੀਬ ਚਾਰ ਸਾਲ ਪਹਿਲਾਂ ਹੋਈ ਸੀ।

ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਹੋਏ ਸ਼ਾਮਲ

ਇਸ ਸਮਾਗਮ ਵਿੱਚ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਆਪਣੇ ਪੂਰੇ ਪਰਿਵਾਰ ਸਮੇਤ ਮਾਨ ਦੇ ਵਿਆਹ 'ਚ ਸ਼ਾਮਲ ਹੋਏ ਅਤੇ ਉਨ੍ਹਾਂ ਨੂੰ ਵਿਆਹ ਦੀਆਂ ਵਧਾਈਆਂ ਦਿਤੀਆਂ। ਪ੍ਰੋਗਰਾਮ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਿਤਾ ਦੀ ਰਸਮ ਅਦਾ ਕੀਤੀ।

ਸੰਗਰੂਰ ਦੇ ਸੰਸਦ ਮੈਂਬਰ ਵੱਲੋਂ ਵਧਾਈ

ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਮੁੱਖ ਮੰਤਰੀ ਮਾਨ ਨੂੰ ਵਿਆਹ ਦੀਆਂ ਵਧਾਈਆਂ ਦਿਤੀਆਂ। ਉਨ੍ਹਾਂ ਨੇ ਵਿਆਹ ਵਿੱਚ ਬੁਲਾਏ ਨਾ ਜਾਣ ਦੀ ਵੀ ਸ਼ਿਕਾਇਤ ਕੀਤੀ।

ਲਾੜਾ ਬਣੇ ਸੀ.ਐਮ. ਮਾਨ ਦੀ ਪਹਿਲੀ ਫੋਟੋ

ਲਾੜਾ ਬਣੇ ਸੀ.ਐਮ. ਮਾਨ ਦੀ ਪਹਿਲੀ ਫੋਟੋ

ਲਾੜਾ ਬਣੇ ਸੀ.ਐਮ. ਮਾਨ ਦੀ ਪਹਿਲੀ ਫੋਟੋ

ਸਾਂਸਦ ਰਾਘਵ ਚੱਢਾ ਨੇ ਲਾੜਾ ਬਣੇ ਸੀ.ਐਮ. ਮਾਨ ਨਾਲ ਇੱਕ ਤਸਵੀਰ ਸਾਂਝੀ ਕੀਤੀ। ਚੱਢਾ ਨੇ ਲਿਖਿਆ ਕਿ ਸਾਡੇ ਵੀਰੇ ਦਾ ਵਿਆਹ... ਸਾਨੂ ਗੋਡੇ ਗੋਡੇ ਚਾਹ...

ਇਹ ਵੀ ਪੜ੍ਹੋ: Good News: ਮੱਕੀ ਕਿਸਾਨਾਂ ਨੂੰ ਮਿਲੀ ਰਾਹਤ! ਮੁਆਵਜ਼ੇ ਨੂੰ ਲੈ ਕੇ ਸੂਬਾ ਸਰਕਾਰ ਦਾ ਵੱਡਾ ਐਲਾਨ!

ਕੌਣ ਹਨ ਡਾ. ਗੁਰਪ੍ਰੀਤ ਕੌਰ ?

ਡਾ. ਗੁਰਪ੍ਰੀਤ ਕੌਰ ਹਰਿਆਣਾ ਦੇ ਪਿਹੋਵਾ ਦੀ ਰਹਿਣ ਵਾਲੀ ਹੈ। ਗੁਰਪ੍ਰੀਤ ਕੌਰ ਨੇ 2017 ਵਿੱਚ ਮੁਲਾਣਾ ਮੈਡੀਕਲ ਕਾਲਜ ਅੰਬਾਲਾ ਤੋਂ ਡਾਕਟਰੀ ਦੀ ਪੜ੍ਹਾਈ ਪੂਰੀ ਕੀਤੀ। 2019 ਵਿੱਚ ਉਨ੍ਹਾਂ ਦੀ ਮੁਲਾਕਾਤ ਭਗਵੰਤ ਮਾਨ ਨਾਲ ਹੋਈ। ਭਗਵੰਤ ਮਾਨ ਉਸ ਸਮੇਂ ਸੰਗਰੂਰ ਤੋਂ ਲੋਕ ਸਭਾ ਮੈਂਬਰ ਸਨ। ਇਸ ਤੋਂ ਬਾਅਦ ਉਹ ਮੁੱਖ ਮੰਤਰੀ ਮਾਨ ਦੇ ਵਿਸ਼ੇਸ਼ ਪ੍ਰੋਗਰਾਮਾਂ ਵਿੱਚ ਸ਼ਿਰਕਤ ਕਰਦੀ ਰਹੀ। 

Summary in English: CM Mann Marriage: The groom became CM Mann! The second innings of married life!

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters