NITI Aayog Meeting: ਐਤਵਾਰ ਨੂੰ ਨੀਤੀ ਆਯੋਗ ਦੀ 7ਵੀਂ ਗਵਰਨਿੰਗ ਕੌਂਸਲ ਦੀ ਮੀਟਿੰਗ ਸੀ, ਜੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਿਲ ਹੋਏ ਅਤੇ ਪੀਐਮ ਮੋਦੀ ਦੇ ਸਾਹਮਣੇ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਮੰਗ ਸਮੇਤ ਸੂਬੇ ਨਾਲ ਸਬੰਧਤ ਕਈ ਅਹਿਮ ਮੁੱਦਿਆਂ ਨੂੰ ਚੁੱਕਿਆ।
CM Bhgwant Mann on MSP: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਐਤਵਾਰ ਨੂੰ ਦਿਲੀ ਵਿਖੇ ਨੀਤੀ ਆਯੋਗ ਦੀ 7ਵੀਂ ਗਵਰਨਿੰਗ ਕੌਂਸਲ ਦੀ ਬੈਠਕ ਹੋਈ। ਇਸ ਮੀਟਿੰਗ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀ, ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਉਪ-ਰਾਜਪਾਲ ਅਤੇ ਕਈ ਕੇਂਦਰੀ ਮੰਤਰੀ ਸ਼ਾਮਿਲ ਹੋਏ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਗੇ ਸੂਬੇ ਦੇ ਵੱਖ-ਵੱਖ ਮੁੱਦਿਆਂ ਨੂੰ ਰੱਖਿਆ।
ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਸਲੀ ਵਿਭਿੰਨਤਾ, ਪਾਣੀਆਂ, ਬਿਜਲੀ, ਯੂਨੀਵਰਸਿਟੀ, ਹਾਈਵੇਅ, ਫੂਡ ਪ੍ਰੋਸੈਸਿੰਗ, ਸਿੱਖਿਆ, ਨਹਿਰੀ ਸਿਸਟਮ, ਐੱਮ.ਐੱਸ.ਪੀ ਕਮੇਟੀ 'ਚ ਨੁਮਾਇੰਦਗੀ ਸਮੇਤ ਕਈ ਅਹਿਮ ਮੁੱਦਿਆਂ 'ਤੇ ਆਪਣਾ ਪੱਖ ਰੱਖਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਨ੍ਹਾਂ ਮੁੱਦਿਆਂ ਦੇ ਹੱਲ ਦੀ ਅਪੀਲ ਕੀਤੀ।
ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਨ ਨੇ ਕਿਹਾ, “ਇਹ ਨੀਤੀ ਆਯੋਗ ਦੀ 7ਵੀਂ ਮੀਟਿੰਗ ਸੀ ਅਤੇ ਮੁੱਖ ਮੰਤਰੀ ਬਣਨ ਤੋਂ ਬਾਅਦ ਇਹ ਮੇਰੇ ਲਈ ਪਹਿਲੀ ਮੀਟਿੰਗ ਸੀ। ਇਹ ਮੰਦਭਾਗਾ ਹੈ ਕਿ ਪਿਛਲੇ ਤਿੰਨ ਸਾਲਾਂ ਵਿੱਚ ਪੰਜਾਬ ਵਿੱਚੋਂ ਕੋਈ ਨਹੀਂ ਆਇਆ। ਮੈਂ ਅੱਜ ਵਿਸਤ੍ਰਿਤ ਹੋਮਵਰਕ ਦੇ ਨਾਲ ਗਿਆ ਅਤੇ ਪੰਜਾਬ ਦੇ ਮੁੱਦੇ ਚੁੱਕੇ। ਸਭ ਤੋਂ ਵੱਡਾ ਮੁੱਦਾ ਫਸਲੀ ਵਿਭਿੰਨਤਾ ਦਾ ਸੀ। ਮੈਂ ਸੰਤੁਸ਼ਟ ਹਾਂ ਕਿਉਂਕਿ ਸਾਰੇ ਮੁੱਦਿਆਂ ਨੂੰ ਸੁਣਿਆ ਗਿਆ।"
ਮੁੱਖ ਮੰਤਰੀ ਮਾਨ ਨੇ ਅਗੇ ਕਿਹਾ, “ਅਸੀਂ ਕਣਕ-ਝੋਨੇ ਦੇ ਚੱਕਰ ਵਿੱਚ ਫਸ ਗਏ ਹਾਂ। ਸਾਡੇ ਪਾਣੀ ਦਾ ਪੱਧਰ ਖਤਰਨਾਕ ਪੱਧਰ ਤੱਕ ਘੱਟ ਗਿਆ ਹੈ। ਅਸੀਂ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਕਰਦੇ ਹਾਂ ਅਤੇ ਘੱਟੋ-ਘੱਟ ਸਮਰਥਨ ਮੁੱਲ 'ਤੇ ਕਮੇਟੀ ਦੇ ਪੁਨਰਗਠਨ ਦੀ ਮੰਗ ਕਰਦੇ ਹਾਂ, ਕਿਉਂਕਿ ਇਸ ਵਿਚ ਕੋਈ ਹਿੱਸੇਦਾਰ ਨਹੀਂ ਹਨ।"
ਇਹ ਵੀ ਪੜ੍ਹੋ: ਖੇਤੀ ਉਤਪਾਦਾਂ ਦੇ ਸਟੋਰੇਜ ਨਾਲ ਕਿਸਾਨਾਂ ਦੀਆਂ ਜੇਬਾਂ ਭਰਨਗੀਆਂ- ਕੈਲਾਸ਼ ਚੌਧਰੀ
ਆਪਣੀ ਪੇਸ਼ਕਾਰੀ ਦੌਰਾਨ ਮਾਨ ਨੇ ਜੀ-20 ਦੀ ਮੀਟਿੰਗ ਅੰਮ੍ਰਿਤਸਰ ਵਿੱਚ ਕਰਵਾਉਣ ਦਾ ਸੁਝਾਅ ਵੀ ਦਿੱਤਾ। ਸੀਐਮ ਮਾਨ ਨੇ ਕਿਹਾ, "ਮੈਂ ਵਿਦੇਸ਼ ਮੰਤਰੀ ਜੈਸ਼ੰਕਰ ਦੇ ਸਾਹਮਣੇ ਅੰਮ੍ਰਿਤਸਰ ਦਾ ਨਾਮ ਉਸ ਸਥਾਨ ਵਜੋਂ ਰੱਖਿਆ ਹੈ ਜਿੱਥੇ ਸਾਰੀਆਂ ਮੀਟਿੰਗਾਂ ਹੁੰਦੀਆਂ ਹਨ। ਅਸੀਂ ਆਪਣੇ ਸੱਭਿਆਚਾਰ ਦਾ ਪ੍ਰਦਰਸ਼ਨ ਕਰਾਂਗੇ।" ਆਰਥਿਕ ਬਹੁਪੱਖੀ ਫੋਰਮ ਜੀ-20 ਸਮੂਹ ਦੀ ਮੀਟਿੰਗ ਦੀ ਮੇਜ਼ਬਾਨੀ ਕਰੇਗਾ।
Summary in English: CM Mann's discussion with PM Modi, discussion on important issues of Punjab in Niti Aayog meeting