1. Home
  2. ਖਬਰਾਂ

ਸੰਭਾਵਿਤ ਹੜ੍ਹਾਂ ਲਈ Agriculture Department ਵੱਲੋਂ ਸੰਪਰਕ ਨੰਬਰ ਜਾਰੀ

ਪਠਾਨਕੋਟ ਜ਼ਿਲ੍ਹੇ ਵਿੱਚ ਸੰਭਾਵਿਤ ਹੜ੍ਹਾਂ ਨੂੰ ਲੈ ਕੇ ਅਗੇਤੇ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਸਾਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

Gurpreet Kaur Virk
Gurpreet Kaur Virk
ਸੰਭਾਵਿਤ ਹੜ੍ਹਾਂ ਲਈ ਸੰਪਰਕ ਨੰਬਰ ਜਾਰੀ

ਸੰਭਾਵਿਤ ਹੜ੍ਹਾਂ ਲਈ ਸੰਪਰਕ ਨੰਬਰ ਜਾਰੀ

Flood Area: ਪੰਜਾਬ ਦੇ ਪਠਾਨਕੋਟ ਜ਼ਿਲ੍ਹੇ ਵਿੱਚ ਸੰਭਾਵਿਤ ਹੜ੍ਹਾਂ ਨੂੰ ਲੈ ਕੇ ਪ੍ਰਸ਼ਾਸਨ ਮੁਸਤੈਦ ਨਜ਼ਰ ਆ ਰਿਹਾ ਹੈ। ਇਸ ਸਿਲਸਿਲੇ 'ਚ ਸ. ਹਰਬੀਰ ਸਿੰਘ, ਆਈ.ਏ.ਐਸ. ਮਾਨਯੋਗ ਡਿਪਟੀ ਕਮਿਸ਼ਨਰ, ਪਠਾਨਕੋਟ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਹਿਦਾਇਤਾਂ ਮੁਤਾਬਕ ਜ਼ਿਲ੍ਹਾ ਪਠਾਨਕੋਟ ਵਿੱਚ ਸੰਭਾਵਿਤ ਹੜ੍ਹਾਂ ਨੂੰ ਲੈ ਕੇ ਅਗੇਤੇ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਤਿਆਰੀਆਂ ਜ਼ੋਰਾ 'ਤੇ ਹਨ।

ਇਸ ਤੋਂ ਇਲਾਵਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਪਠਾਨਕੋਟ ਵੱਲੋਂ ਚਾਰ ਬਲਾਕ ਪੱਧਰੀ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਹ ਪ੍ਰਗਟਾਵਾ ਪਠਾਨਕੋਟ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਜਿੰਦਰ ਕੁਮਾਰ ਵੱਲੋਂ ਕੀਤਾ ਗਿਆ ਹੈ।

ਇਸ ਮੌਕੇ ਉਨ੍ਹਾਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਦੇ ਕੁਝ ਇਲਾਕੇ ਦਰਿਆਵਾਂ ਦੇ ਕੰਢੇ ਵਸੇ ਹੋਏ ਹਨ, ਇਸ ਲਈ ਇਨ੍ਹਾਂ ਪਿੰਡਾਂ ਵਿੱਚ ਹੜ੍ਹ ਆਉਣ ਦੀ ਸੰਭਾਵਨਾ ਬਾਣੀ ਰਹਿੰਦੀ ਹੈ। ਉਨ੍ਹਾਂ ਦੱਸਿਆ ਕਿ ਸੰਭਾਵੀ ਹੜ੍ਹਾਂ ਸਬੰਧੀ ਜ਼ਿਲ੍ਹੇ ਅੰਦਰ ਬਲਾਕ ਪੱਧਰ ’ਤੇ ਟੀਮਾਂ ਦਾ ਗਠਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ : September Kisan Mela: ਕਿਸਾਨਾਂ ਤੋਂ ਅਰਜ਼ੀਆਂ ਦੀ ਮੰਗ, ਆਖ਼ਿਰੀ ਮਿਤੀ ਤੋਂ ਪਹਿਲਾਂ ਭੇਜੋ ਨਾਮਜ਼ਦਗੀਆਂ

ਇਨ੍ਹਾਂ ਅਫਸਰਾਂ ਦੀਆਂ ਡਿਊਟੀਆਂ

● ਬਲਾਕ ਪਠਾਨਕੋਟ ਦੇ ਨੋਡਲ ਅਫਸਰ ਸ੍ਰੀਮਤੀ ਨਰਿੰਦਰ ਕੌਰ, ਖੇਤੀਬਾੜੀ ਵਿਕਾਸ ਅਫਸਰ, (ਮੋਬਾਇਲ ਨੰ:83600-30228)

● ਬਲਾਕ ਧਾਰਕਲਾਂ ਦੇ ਨੋਡਲ ਅਫਸਰ ਸ੍ਰੀ ਰਵਿੰਦਰ ਸਿੰਘ, ਖੇਤੀਬਾੜੀ ਵਿਸਥਾਰ ਅਫਸਰ,(ਮੋਬਾਇਲ ਨੰ:98767-40191)

● ਬਲਾਕ ਨਰੋਟ ਜੈਮਲ ਸਿੰਘ ਦੇ ਨੋਡਲ ਅਫਸਰ ਸ੍ਰੀ ਪ੍ਰਿਤਪਾਲ ਸਿੰਘ, ਖੇਤੀਬਾੜੀ ਵਿਕਾਸ ਅਫਸਰ (ਮੋਬਾਇਲ ਨੰ:98766-19765)

● ਬਲਾਕ ਬਮਿਆਲ ਦੇ ਨੋਡਲ ਅਫਸਰ ਸ੍ਰੀ ਅਰਜੁਨ ਸਿੰਘ,ਖੇਤੀਬਾੜੀ ਵਿਕਾਸ ਅਫਸਰ (ਮੋਬਾਇਲ ਨੰ:99884-85808)

ਇਹ ਵੀ ਪੜ੍ਹੋ : Gujarat ਤੋਂ Punjab ਤੱਕ Biporjoy Cyclone ਦਾ ਅਸਰ, ਸੁਹਾਵਣੇ ਮੌਸਮ ਦੀ ਦਸਤਕ

ਮੁੱਖ ਖੇਤੀਬਾੜੀ ਅਫ਼ਸਰ ਪਠਾਨਕੋਟ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਦਿੱਤੇ ਗਏ ਉਪਰੋਕਤ ਨੰਬਰਾਂ 'ਤੇ ਸੰਪਰਕ ਕਰਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਕੰਟਰੋਲ ਰੂਮ ਦੇ ਮੋਬਾਈਲ ਨੰਬਰਾਂ 'ਤੇ ਸੰਪਰਕ ਕਰਨ ਤਾਂ ਜੋ ਭਵਿੱਖ ਵਿੱਚ ਸੰਭਾਵਿਤ ਹੜ੍ਹਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਪ੍ਰਾਪਤ ਕੀਤੀ ਜਾ ਸਕੇ।

ਸਰੋਤ: ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਪਠਾਨਕੋਟ (District Public Relations Office Pathankot)

Summary in English: Contact numbers issued by the Department of Agriculture in view of the floods

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters