1. Home
  2. ਖਬਰਾਂ

Dairy Training Course ਬਾਰੇ ਵਧੇਰੇ ਜਾਣਕਾਰੀ ਲਈ ਇਸ Mobile Number 'ਤੇ ਸੰਪਰਕ ਕਰੋ

ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਅਤੇ ਔਰਤਾਂ ਨੂੰ 2 ਹਫਤੇ ਦੀ ਡੇਅਰੀ ਸਿਖਲਾਈ ਦਿੱਤੀ ਜਾਵੇਗੀ।

Gurpreet Kaur Virk
Gurpreet Kaur Virk
ਬੇਰੋਜ਼ਗਾਰ ਨੌਜਵਾਨਾਂ ਅਤੇ ਔਰਤਾਂ ਲਈ 2 ਹਫਤੇ ਦੀ ਡੇਅਰੀ ਸਿਖਲਾਈ

ਬੇਰੋਜ਼ਗਾਰ ਨੌਜਵਾਨਾਂ ਅਤੇ ਔਰਤਾਂ ਲਈ 2 ਹਫਤੇ ਦੀ ਡੇਅਰੀ ਸਿਖਲਾਈ

Dairy Farming: ਡੇਅਰੀ ਫਾਰਮ ਦਾ ਕਾਰੋਬਾਰ ਇੱਕ ਰਵਾਇਤੀ ਕਾਰੋਬਾਰ ਹੈ। ਇਸ ਕਾਰੋਬਾਰ ਵਿੱਚ ਕਿਸਾਨਾਂ ਨੂੰ ਘੱਟ ਲਾਗਤ ਵਿੱਚ ਚੰਗਾ ਮੁਨਾਫਾ ਪ੍ਰਾਪਤ ਹੁੰਦਾ ਹੈ। ਜੇਕਰ ਤੁਸੀਂ ਪਿੰਡ ਵਿੱਚ ਰਹਿ ਕੇ ਚੰਗੇ ਕਾਰੋਬਾਰ ਜਾਂ ਰੁਜ਼ਗਾਰ ਦੀ ਤਲਾਸ਼ ਕਰ ਰਹੇ ਹੋ ਤਾਂ ਡੇਅਰੀ ਫਾਰਮ ਦਾ ਕਾਰੋਬਾਰ ਤੁਹਾਡੇ ਲਈ ਚੰਗਾ ਸਾਬਤ ਹੋ ਸਕਦਾ ਹੈ। ਇੱਥੇ ਦੱਸ ਦੇਈਏ ਕਿ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਅਤੇ ਔਰਤਾਂ ਨੂੰ 2 ਹਫਤੇ ਦੀ ਡੇਅਰੀ ਸਿਖਲਾਈ ਦਿੱਤੀ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਡੇਅਰੀ, ਫਤਹਿਗੜ੍ਹ ਸਾਹਿਬ ਦਲਬੀਰ ਕੁਮਾਰ ਨੇ ਦੱਸਿਆ ਕਿ ਇਸ ਸਿਖਲਾਈ ਦਾ ਮੁੱਖ ਮੰਤਵ ਪੇਂਡੂ ਬੇਰੋਜ਼ਗਾਰ ਨੌਜਵਾਨਾਂ ਅਤੇ ਔਰਤਾਂ ਨੂੰ ਡੇਅਰੀ ਦਾ ਕਿੱਤਾ ਅਪਨਾਉਣ ਲਈ ਪ੍ਰੋਤਸਾਹਿਤ ਕਰਨਾ ਹੈ। ਇਹ ਸਿਖਲਾਈ 03 ਜੁਲਾਈ ਨੂੰ ਫਤਹਿਗੜ੍ਹ ਸਾਹਿਬ ਦੇ ਉਮੀਦਵਾਰਾਂ ਲਈ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਚਤਾਮਲੀ (ਰੋਪੜ) ਅਤੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਬੀਜਾ (ਲੁਧਿਆਣਾ) ਵਿਖੇ ਚਲਾਈ ਜਾਵੇਗੀ।

ਅੱਗੇ ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਲਈ ਉਮੀਦਵਾਰ ਦੀ ਉਮਰ 18 ਤੋਂ 50 ਸਾਲ ਦੀ ਹੋਣੀ ਚਾਹੀਦੀ ਹੈ, ਉਹ ਘੱਟੋ ਘੱਟ ਪੰਜਵੀ ਪਾਸ ਹੋਵੇ ਅਤੇ ਸਿਖਿਆਰਥੀ ਪੇਂਡੂ ਇਲਾਕੇ ਨਾਲ ਸਬੰਧਤ ਹੋਵੇ। ਚਾਹਵਾਨ ਸਿਖਿਆਰਥੀ ਆਪਣੇ ਦਸਤਾਵੇਜ ਜਿਵੇ ਯੋਗਤਾ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ 1 ਪਾਸਪੋਰਟ ਸਾਇਜ ਫੋਟੋ ਲੈ ਕੇ ਦਫਤਰ ਚ ਆਉਣ।

ਉਨ੍ਹਾਂ ਹੋਰ ਦਸਿਆ ਕਿ ਇਸ ਟਰੇਨਿੰਗ ਵਿੱਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਵ, ਖਾਦ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁਚੱਜੇ ਮੰਡੀਕਰਨ ਅਤੇ ਆਦਿ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿਤੀ ਜਾਵੇਗੀ। ਇਸ ਸਿਖਲਾਈ ਲਈ ਕਾਊਂਸਲਿੰਗ ਮਿਤੀ 28 ਜੂਨ ਨੂੰ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਕਮਰਾ ਨੰ. 406, ਤੀਜੀ ਮੰਜਿਲ, ਡਿਪਟੀ ਕਮਿਸ਼ਨਰ ਕੰਪਲੈਕਸ, ਫਤਹਿਗੜ੍ਹ ਸਾਹਿਬ ਵਿਖੇ ਕੀਤੀ ਜਾਵੇਗੀ।

ਇਹ ਵੀ ਪੜ੍ਹੋ Dairy Farming:ਡੇਅਰੀ ਫਾਰਮ ਖੋਲ੍ਹ ਕੇ ਕਮਾ ਸਕਦੇ ਹੋ ਹਜ਼ਾਰਾਂ-ਲੱਖਾਂ ਰੁਪਏ! ਜਾਣੋ ਇਸਨੂੰ ਖੋਲਣ ਦਾ ਤਰੀਕਾ

ਵਧੇਰੇ ਜਾਣਕਾਰੀ ਲਈ ਇੱਥੇ ਸੰਪਰਕ ਕਰੋ

ਚਾਹਵਾਨ ਨੌਜਵਾਨ ਅਤੇ ਔਰਤਾਂ ਕੋਰਸ ਨਾਲ ਸੰਬੰਧਿਤ ਵਧੇਰੇ ਜਾਣਕਾਰੀ ਲਈ 01763 233334 ਜਾਂ 8146100543 'ਤੇ ਸੰਪਰਕ ਕਰ ਸਕਦੇ ਹਨ।

ਸਰੋਤ: ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਫ਼ਤਹਿਗੜ੍ਹ ਸਾਹਿਬ (District Public Relations Office Fatehgarh Sahib)

Summary in English: Contact this Mobile Number for more information about Dairy Training Course

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters