Flood Control Room: ਪਟਿਆਲਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਦੌਰਾਨ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਬ-ਡਵੀਜ਼ਨ ਪੱਧਰ, ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਪੱਧਰ 'ਤੇ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ। ਇਸ ਮੌਕੇ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 0175-2350550 ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤਹਿਸੀਲ ਪੱਧਰ 'ਤੇ ਵੀ ਫਲੱਡ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ। ਇਨ੍ਹਾਂ ਵਿੱਚ ਤਹਿਸੀਲ ਪਟਿਆਲਾ ਵਿੱਚ ਸਥਾਪਿਤ ਫਲੱਡ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 0175-2311321, ਸਬ-ਡਵੀਜ਼ਨ ਦੁੱਧਨਸਾਧਨ ਵਿੱਚ ਸਥਾਪਿਤ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 0175-2632615, ਸਬ-ਡਵੀਜ਼ਨ ਰਾਜਪੁਰਾ ਦੇ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01762-224132, ਨਾਭਾ ਸਬ ਡਵੀਜ਼ਨ ਦੇ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01765-220654, ਸਬ ਡਵੀਜ਼ਨ ਸਮਾਣਾ ਵਿੱਚ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01764-221190 ਅਤੇ ਸਬ ਡਵੀਜ਼ਨ ਪਾਤੜਾਂ ਵਿੱਚ ਸਥਾਪਿਤ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01764-243403 ਹੈ।
ਉਨ੍ਹਾਂ ਦੱਸਿਆ ਕਿ ਨਗਰ ਨਿਗਮ ਪਟਿਆਲਾ ਵਿੱਚ ਸਥਾਪਿਤ ਕੀਤੇ ਗਏ ਕੰਟਰੋਲ ਰੂਮ ਦੇ ਨੰਬਰ 0175-2215357 ਅਤੇ 0175-2215956 ਹਨ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਰਾਜਪੁਰਾ ਲਈ 86994-00040, ਨਗਰ ਕੌਂਸਲ ਨਾਭਾ ਨੂੰ 82888-10013, ਨਗਰ ਕੌਂਸਲ ਸਮਾਣਾ ਨੂੰ 78142-21513, ਨਗਰ ਪੰਚਾਇਤ ਘੱਗਾ ਨੂੰ 98888-07090, ਨਗਰ ਕੌਂਸਲ ਪਾਤੜਾਂ ਨੂੰ 01764-242068 ਅਤੇ 88866-88660 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਨਗਰ ਪ੍ਰੀਸ਼ਦ ਸਨੌਰ ਲਈ 78885-26568, ਨਗਰ ਪੰਚਾਇਤ ਘਨੌਰ ਲਈ 94666-01732, ਨਗਰ ਪੰਚਾਇਤ ਭਾਦਸੋਂ ਲਈ 98885-18242 ਅਤੇ ਨਗਰ ਪੰਚਾਇਤ ਦੇਵੀਗੜ੍ਹ ਲਈ 96460-64512 'ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : ਸੰਭਾਵਿਤ ਹੜ੍ਹਾਂ ਲਈ Agriculture Department ਵੱਲੋਂ ਸੰਪਰਕ ਨੰਬਰ ਜਾਰੀ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਜ਼ਿਲ੍ਹੇ ਵਿੱਚ ਬਾਰਸ਼ਾਂ ਦੌਰਾਨ ਹੜ੍ਹਾਂ ਸਬੰਧੀ ਕੋਈ ਸੂਚਨਾ ਮਿਲਦੀ ਹੈ ਤਾਂ ਤੁਰੰਤ ਇਨ੍ਹਾਂ ਸਥਾਪਿਤ ਕੰਟਰੋਲ ਰੂਮਾਂ ਨੂੰ ਦਿੱਤੀ ਜਾਵੇ ਅਤੇ ਜੇਕਰ ਹੜ੍ਹਾਂ ਸਬੰਧੀ ਕੋਈ ਵੀ ਸੂਚਨਾ ਲੈਣੀ ਹੋਵੇ ਤਾਂ ਉਪਰੋਕਤ ਨੰਬਰਾਂ 'ਤੇ ਸੰਪਰਕ ਕੀਤਾ ਜਾ ਸਕਦਾ ਹੈ।
ਸਰੋਤ: ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਪਟਿਆਲਾ (District Public Relations Office, Patiala)
Summary in English: Control room established to deal with flood situation in Punjab