Dairy Farming Course: ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿੰਡਾਂ ਦੇ ਬੇਰੁਜ਼ਗਾਰ ਨੌਜਵਾਨਾਂ ਅਤੇ ਔਰਤਾਂ ਨੂੰ ਦੋ ਹਫ਼ਤਿਆਂ ਦੀ ਡੇਅਰੀ ਸਿਖਲਾਈ ਦੇਣ ਲਈ 12 ਜੂਨ ਤੋਂ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਦਾ ਮੁੱਖ ਉਦੇਸ਼ ਡੇਅਰੀ ਧੰਦੇ ਨੂੰ ਉਤਸ਼ਾਹਿਤ ਕਰਨਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਦਲਬੀਰ ਕੁਮਾਰ ਨੇ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਉਮੀਦਵਾਰਾਂ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਚਤਾਮਲੀ (ਰੋਪੜ) ਅਤੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਬੀਜਾ (ਲੁਧਿਆਣਾ) ਵਿਖੇ ਸਿਖਲਾਈ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਸ ਵਿੱਚ ਦੁਧਾਰੂ ਪਸ਼ੂਆਂ ਦੀ ਖਰੀਦ, ਸਾਂਭ-ਸੰਭਾਲ, ਚਾਰਾ, ਨਸਲ ਸੁਧਾਰ, ਸਾਂਭ-ਸੰਭਾਲ ਅਤੇ ਸਹੀ ਮੰਡੀਕਰਨ ਦੀਆਂ ਆਧੁਨਿਕ ਤਕਨੀਕਾਂ ਦਿੱਤੀਆਂ ਜਾਣਗੀਆਂ।
ਇਹ ਵੀ ਪੜ੍ਹੋ : ਕਿਸਾਨਾਂ ਨੂੰ ਸਬਸਿਡੀ 'ਤੇ ਵੰਡੇ ਗਏ Spray Pump
ਇਸ ਮੌਕੇ ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਡੇਅਰੀ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਵਿਭਾਗ ਵੱਲੋਂ 2, 5, 10 ਅਤੇ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਨ ਲਈ ਜਨਰਲ ਵਰਗ ਦੇ ਨੌਜਵਾਨਾਂ ਨੂੰ 25 ਫੀਸਦੀ ਅਤੇ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਨੂੰ 33 ਫੀਸਦੀ ਗ੍ਰਾਂਟ ਦਿੱਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਵਿੱਚ ਭਾਗ ਲੈਣ ਵਾਲਾ ਸਿਖਿਆਰਥੀ ਘੱਟੋ-ਘੱਟ 5ਵੀਂ ਪਾਸ ਹੋਣਾ ਚਾਹੀਦਾ ਹੈ ਅਤੇ ਉਸ ਦੀ ਉਮਰ 18 ਸਾਲ ਤੋਂ ਵੱਧ ਅਤੇ 50 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ। ਉਮੀਦਵਾਰ ਪੇਂਡੂ ਖੇਤਰ ਦਾ ਵਸਨੀਕ ਹੋਣਾ ਚਾਹੀਦਾ ਹੈ।
ਇਹ ਵੀ ਪੜ੍ਹੋ : PAU ਨੂੰ ਮਿਲਿਆ ਭਾਰਤ ਦੀ Best Agricultural University ਦਾ ਦਰਜਾ
ਉਨ੍ਹਾਂ ਕਿਹਾ ਕਿ ਦੋ ਹਫ਼ਤਿਆਂ ਦੇ ਸਿਖਲਾਈ ਕੋਰਸ ਵਿੱਚ ਭਾਗ ਲੈਣ ਦੇ ਚਾਹਵਾਨ ਸਿਖਿਆਰਥੀ ਆਪਣੇ ਦਸਤਾਵੇਜ ਜਿਵੇਂ ਯੋਗਤਾ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ ਇੱਕ ਪਾਸਪੋਰਟ ਸਾਈਜ਼ ਫੋਟੋ ਸਮੇਤ ਉਨ੍ਹਾਂ ਦੇ ਦਫ਼ਤਰ ਵਿੱਚ ਰਿਪੋਰਟ ਕਰ ਸਕਦੇ ਹਨ।
ਉਨ੍ਹਾਂ ਇਹ ਵੀ ਦੱਸਿਆ ਕਿ ਇਹ ਸਿਖਲਾਈ 08 ਜੂਨ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਤੀਜੀ ਮੰਜ਼ਿਲ ਦੇ ਕਮਰਾ ਨੰਬਰ 406 ਵਿੱਚ ਸਥਿਤ ਡਿਪਟੀ ਡਾਇਰੈਕਟਰ ਡੇਅਰੀ ਦੇ ਦਫ਼ਤਰ ਵਿੱਚ ਕਰਵਾਈ ਜਾਵੇਗੀ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਤੁਸੀਂ ਮੋਬਾਈਲ ਨੰਬਰ: 81461-00543 'ਤੇ ਸੰਪਰਕ ਕਰ ਸਕਦੇ ਹੋ।
ਸਰੋਤ: ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਫ਼ਤਹਿਗੜ੍ਹ ਸਾਹਿਬ (District Public Relations Office Fatehgarh Sahib)
Summary in English: Dairy Course starts from June 12, candidates will be given 25 to 33 percent subsidy