1. Home
  2. ਮੌਸਮ

Delhi-Punjab Weather Latest News : ਪੰਜਾਬ 'ਚ ਗਰਮੀ! ਦਿੱਲੀ 'ਚ ਮੌਸਮ ਸੁਹਾਵਣਾ!

ਦਿੱਲੀ 'ਚ ਬੱਦਲਵਾਈ ਕਾਰਣ ਮੌਸਮ ਦਾ ਮਿਜਾਜ਼ ਬਦਲਿਆ ਹੈ। ਜਦੋਂਕਿ, ਪੰਜਾਬ ਵਾਸੀਆਂ ਨੂੰ ਫਿਲਹਾਲ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ।

Gurpreet Kaur Virk
Gurpreet Kaur Virk
ਪੰਜਾਬ 'ਚ ਗਰਮੀ, ਦਿੱਲੀ 'ਚ ਮੌਸਮ ਸੁਹਾਵਣਾ

ਪੰਜਾਬ 'ਚ ਗਰਮੀ, ਦਿੱਲੀ 'ਚ ਮੌਸਮ ਸੁਹਾਵਣਾ

Weather Update : ਇੱਕ ਪਾਸੇ ਜਿੱਥੇ ਆਈ.ਐਮ.ਡੀ. (IMD) ਨੇ ਦਿੱਲੀ ਲਈ ਰਾਹਤ ਦੀ ਖਬਰ ਦਿੱਤੀ ਹੈ। ਉਥੇ ਹੀ, ਮੌਸਮ ਕੇਂਦਰ ਚੰਡੀਗੜ੍ਹ ਨੇ ਤੇਜ਼ ਧੁੱਪ ਕਾਰਨ ਸੂਬੇ ਵਿੱਚ 31 ਮਈ ਤੱਕ ਸਖ਼ਤ ਗਰਮੀ ਪੈਣ ਦੀ ਸੰਭਾਵਨਾ ਜਤਾਈ ਹੈ।

Punjab Weather : ਕੁਝ ਦਿਨ ਪਹਿਲਾਂ ਮੀਂਹ ਪੈਣ ਕਾਰਨ ਜਿੱਥੇ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਮਿਲੀ ਸੀ, ਉੱਥੇ ਹੀ ਹੁਣ ਇੱਕ ਵਾਰ ਫਿਰ ਸੂਰਜ ਦੇਵਤਾ ਨੇ ਆਪਣਾ ਕਹਿਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਸ਼ਨੀਵਾਰ ਨੂੰ ਕਈ ਜ਼ਿਲਿਆਂ 'ਚ ਅਚਾਨਕ ਤਾਪਮਾਨ ਵਧ ਗਿਆ, ਜਿਸਦੇ ਚਲਦਿਆਂ ਲੋਕਾਂ ਨੂੰ ਇੱਕ ਵਾਰ ਫਿਰ ਤੋਂ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਕੇਂਦਰ ਚੰਡੀਗੜ੍ਹ ਦੀ ਮੰਨੀਏ ਤਾਂ 31 ਮਈ ਤੱਕ ਤੇਜ਼ ਧੁੱਪ ਕਾਰਨ ਸੂਬੇ ਵਿੱਚ ਸਖ਼ਤ ਗਰਮੀ ਰਹੇਗੀ।

Delhi-NCR Updated Weather : ਪੱਛਮੀ ਗੜਬੜੀ ਕਾਰਨ ਦਿੱਲੀ ਦੇ ਮੌਸਮ 'ਚ ਕੁਝ ਸਮੇਂ ਲਈ ਠੰਡਕ ਰਹਿਣ ਦੀ ਉਮੀਦ ਹੈ। ਹਾਲਾਂਕਿ, ਹੁਣ ਇਹ ਪ੍ਰਭਾਵ ਹੌਲੀ-ਹੌਲੀ ਘੱਟ ਹੁੰਦਾ ਨਜ਼ਰ ਆ ਰਿਹਾ ਹੈ, ਬਾਵਜੂਦ ਇਸ ਦੇ ਦਿੱਲੀ-ਐੱਨ.ਸੀ.ਆਰ 'ਚ ਬੱਦਲਵਾਈ ਦਾ ਸਿਲਸਿਲਾ ਜਾਰੀ ਹੈ। ਇਸ ਕਾਰਨ ਮੌਸਮ ਬਹੁਤਾ ਗਰਮ ਮਹਿਸੂਸ ਨਹੀਂ ਹੋ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਦੋ-ਤਿੰਨ ਦਿਨਾਂ ਤੱਕ ਮੌਸਮ ਅਜਿਹਾ ਹੀ ਰਹੇਗਾ, ਸਵੇਰ ਅਤੇ ਸ਼ਾਮ ਨੂੰ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਆਈ.ਐਮ.ਡੀ. (IMD) ਵੱਲੋਂ 1 ਅਤੇ 2 ਜੂਨ ਲਈ ਚੇਤਾਵਨੀ ਜਾਰੀ ਕੀਤੀ ਗਈ ਹੈ। ਇਨ੍ਹਾਂ ਦੋ ਦਿਨਾਂ 'ਚ ਤੇਜ਼ ਗਰਮ ਹਵਾਵਾਂ ਚੱਲਣਗੀਆਂ, ਜਿਸ ਕਾਰਨ ਇਕ ਵਾਰ ਫਿਰ ਤਾਪਮਾਨ 'ਤੇ ਅਸਰ ਦੇਖਣ ਨੂੰ ਮਿਲ ਸਕਦਾ ਹੈ।

Himachal Pradesh Updated Weather : ਹਿਮਾਚਲ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਉਮੀਦ ਹੈ। ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਦੌਰਾਨ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।

Uttar Pradesh Updated Weather : ਭਾਰਤੀ ਮੌਸਮ ਵਿਭਾਗ (IMD) ਅਨੁਸਾਰ 28 ਮਈ ਤੋਂ 31 ਮਈ ਤੱਕ ਉੱਤਰ ਪ੍ਰਦੇਸ਼ ਵਿੱਚ ਕਈ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦਾ ਸਭ ਤੋਂ ਵੱਧ ਅਸਰ ਪੱਛਮੀ ਯੂਪੀ ਦੇ ਜ਼ਿਲ੍ਹਿਆਂ ਵਿੱਚ ਦੇਖਿਆ ਜਾ ਸਕਦਾ ਹੈ। ਵਿਭਾਗ ਨੇ ਸ਼ਨੀਵਾਰ ਨੂੰ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ 'ਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਕਾਰਨ ਕੁਝ ਦਿਨ ਹੋਰ ਮੌਸਮ ਨਰਮ ਰਹਿ ਸਕਦਾ ਹੈ ਅਤੇ ਹੀਟ ਵੇਵ ਦੀ ਕੋਈ ਸੰਭਾਵਨਾ ਨਹੀਂ ਹੈ।

Rajasthan Updated Weather : ਸ਼ੁੱਕਰਵਾਰ ਨੂੰ ਰਾਜਸਥਾਨ ਦੇ ਕੁਝ ਸ਼ਹਿਰਾਂ 'ਚ ਦਿਨ ਦੇ ਤਾਪਮਾਨ 'ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਅਤੇ ਕੁਝ ਥਾਵਾਂ 'ਤੇ ਮਾਮੂਲੀ ਵਾਧਾ ਦਰਜ ਕੀਤਾ ਗਿਆ। ਸ਼੍ਰੀਗੰਗਾਨਗਰ ਵਿੱਚ ਦਿਨ ਦਾ ਸਭ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਵਿਭਾਗ ਨੇ ਅਗਲੇ 24 ਘੰਟਿਆਂ ਦੌਰਾਨ ਅਲਵਰ, ਭਰਤਪੁਰ, ਧੌਲਪੁਰ ਜ਼ਿਲ੍ਹਿਆਂ ਵਿੱਚ ਗਰਜ/ਤੂਫ਼ਾਨ/ਅਚਾਨਕ ਤੇਜ਼ ਹਵਾਵਾਂ ਅਤੇ ਬੀਕਾਨੇਰ, ਗੰਗਾਨਗਰ, ਜੈਸਲਮੇਰ ਜ਼ਿਲ੍ਹਿਆਂ ਵਿੱਚ ਗਰਮੀ ਦੀ ਲਹਿਰ ਦੀ ਭਵਿੱਖਬਾਣੀ ਕੀਤੀ ਹੈ।

ਇਹ ਵੀ ਪੜ੍ਹੋ : Delhi-Punjab Weather Latest News : ਪੰਜਾਬ 'ਚ ਗਰਮੀ! ਦਿੱਲੀ 'ਚ ਬੱਦਲਵਾਈ!

IMD Alert : ਆਈ.ਐਮ.ਡੀ. (IMD) ਦੇ ਅਨੁਸਾਰ, ਅੱਜ ਯਾਨੀ 28 ਮਈ ਨੂੰ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣਗੇ। ਇਸ ਕਾਰਨ ਦਿੱਲੀ ਦਾ ਮੌਸਮ ਸਵੇਰੇ-ਸ਼ਾਮ ਸੁਹਾਵਣਾ ਰਹੇਗਾ, ਪਰ ਦਿਨ ਵੇਲੇ ਨਮੀ ਕਾਰਨ ਲੋਕਾਂ ਨੂੰ ਪਰੇਸ਼ਾਨੀਆਂ ਝੱਲਣੀਆਂ ਪੈ ਸਕਦੀਆਂ ਹਨ। ਅਗਲੇ ਦਿਨ ਯਾਨੀ 29 ਮਈ ਨੂੰ ਵੀ ਅਜਿਹਾ ਹੀ ਮੌਸਮ ਰਹੇਗਾ। ਇਸ ਤੋਂ ਬਾਅਦ 30 ਮਈ ਨੂੰ ਮੌਸਮ 'ਚ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਇਸ ਦਿਨ ਬੱਦਲਵਾਈ ਦੇ ਨਾਲ-ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਗਰਜ ਦੇ ਨਾਲ ਬਿਜਲੀ ਵੀ ਚਮਕੇਗੀ। 31 ਮਈ ਨੂੰ ਬੱਦਲ ਘੱਟ ਰਹਿਣਗੇ ਅਤੇ ਮੌਸਮ ਮੁੱਖ ਤੌਰ 'ਤੇ ਖੁੱਲ੍ਹਾ ਰਹੇਗਾ। ਇਸ ਨਾਲ ਤਾਪਮਾਨ 'ਚ ਵਾਧਾ ਹੋਵੇਗਾ। ਇਸ ਤੋਂ ਬਾਅਦ 1 ਅਤੇ 2 ਜੂਨ ਨੂੰ ਤੇਜ਼ ਗਰਮ ਹਵਾਵਾਂ ਨੂੰ ਲੈ ਕੇ ਆਈਐਮਡੀ ਵੱਲੋਂ ਚੇਤਾਵਨੀ ਦਿੱਤੀ ਗਈ ਹੈ। ਇਨ੍ਹਾਂ ਦੋ ਦਿਨਾਂ ਵਿੱਚ 30 ਤੋਂ 40 ਕਿ.ਮੀ. ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਗਰਮ ਹਵਾਵਾਂ ਚੱਲਣਗੀਆਂ।

Summary in English: Delhi-Punjab Weather Latest News: Heat in Punjab! Nice weather in Delhi!

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters